ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ

Sri Guru Granth Sahib Ji

ਸਮਾਗਮ 2 ਅਕਤੂਬਰ 2026 ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਗੁਰਦੁਆਰਾ ਕਲਗੀਧਰ ਸਾਹਿਬ, ਅਰਬਨ ਅਸਟੇਟ, ਫੇਜ਼-3, ਪਟਿਆਲਾ ਵਿਖੇ ਸਿੱਖ ਸੰਗਤਾਂ ਅਤੇ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੇ ਪਰਿਵਾਰ ਦੇ ਸਹਿਯੋਗ ਨਾਲ ਕਰਵਾਇਆ ਗਿਆ।

ਭਾਈ ਸੁਰਿੰਦਰਪਾਲ ਸਿੰਘ ਠਰੂਆ: ਇਤਿਹਾਸ ਉਸ ਨੂੰ ਯਾਦ ਰੱਖੇਗਾ….

bhai-surinderpal-singh-tharua

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।

ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ’ਚ ਸ਼ਹੀਦੀ ਸਮਾਗਮ

Shaheedi Samagam Held in Memory of Shaheed Bhai Satpal Singh Dallewal

ਪਿੰਡ ਡੱਲੇਵਾਲ ਨੇੜੇ ਗੁਰਾਇਆ ਵਿਖੇ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਉਨ੍ਹਾਂ ਦੀ ਕੁਰਬਾਨੀ ਤੇ ਸਿੱਖ ਸੰਘਰਸ਼ ਵਿੱਚ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ।

ਸੱਥ ਵੱਲੋਂ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

punjab university student council elections sath candidates announcement

ਸੱਥ ਵੱਲੋਂ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਲਈ ਦਰਸ਼ਪ੍ਰੀਤ ਸਿੰਘ ਨੂੰ ਪ੍ਰਧਾਨਗੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਜਥੇਬੰਦੀ ਨੇ ਡੀ.ਏ.ਵੀ ਕਾਲਜ ਵਿੱਚ ਵੀ ਪਹਿਲੀ ਵਾਰ ਚੋਣ ਲੜਨ ਦਾ ਫੈਸਲਾ ਕੀਤਾ ਹੈ।

ਸਿੱਖ ਸੰਘਰਸ਼ ਦਾ ਗੁੰਮਨਾਮ ਨਾਇਕ: ਭਾਈ ਸੁਰਿੰਦਰਪਾਲ ਸਿੰਘ

Bhai Suinderpal Singh Tharua

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।

ਨਵੇਂ ਸਤਿਕਾਰ ਸੋਧ ਕਾਨੂੰਨ ਦਾ ਮਸਲਾ: ਮੌਜੂਦਾ ਰੇੜਕੇ ਦਾ ਹੱਲ ਕਿਵੇਂ ਹੋਵੇ?

ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ। 

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿੱਚ ਗੁਰਮਤਿ ਸਮਾਗਮ ੫ ਅਕਤੂਬਰ ਨੂੰ

gurmat samagam in the memmory of bhai surinderpal singh tharua 2025

ਪੰਥ ਸੇਵਕ ਸਖਸ਼ੀਅਤ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ ਮਿਤੀ ੫ ਅਕਤੂਬਰ ੨੦੨੫ ਨੂੰ ਸਵੇਰੇ ੧੦ ਵਜੇ ਤੋਂ ੧ ਵਜੇ ਤੱਕ, ਗੁਰਦੁਆਰਾ ਕਲਗੀਧਰ ਸਾਹਿਬ (ਅਰਬਨ ਅਸਟੇਟ,ਫੇਜ਼ ੩) ਪਟਿਆਲਾ ਵਿਖੇ ਸਿੱਖ ਸੰਗਤਾਂ ਅਤੇ ਪਰਿਵਾਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।

ਡੇਰਾ ਪ੍ਰੇਮੀ ਕਤਲ ਕੇਸ:ਫੈਡਰੇਸ਼ਨ ਦਾ ਨਾਂ ਜੋੜਨ ਵਾਲੀ ਖ਼ਬਰ ਜਾਅਲੀ:ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ

ਅੱਜ ਸ਼ਾਮ ਤੋਂ ਆਨ ਲਾਈਨ ਮੀਡੀਆ ਦੇ ਕੁਝ ਹਿੱਸਿਆਂ ਵਲੋਂ ਲੁਧਿਆਣਾ ਦੇ ਡੇਰਾ ਪ੍ਰੇਮੀਆਂ ਦੇ ਕਤਲ ਦੀ ਜ਼ਿੰਮੇਵਾਰੀ ਨਾਲ ਸਬੰਧਤ ਖ਼ਬਰਾਂ ਛਪੀਆਂ ਹਨ। ਖ਼ਬਰਾਂ ‘ਚ ਕਿਹਾ ਗਿਆ ਕਿ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਇਹ ਜ਼ਿੰਮੇਵਾਰੀ ਲਈ ਹੈ। ਰਿਪੋਰਟਾਂ ‘ਚ ਕਿਹਾ ਗਿਆ ਕਿ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਸਬੀਰ ਸਿੰਘ ਨਾਂ ਦੇ ਸ਼ਖਸ ਨੇ ਇਨ੍ਹਾਂ ਕਤਲਾਂ ਦੀ ਜ਼ਿੰਮੇਵਾਰੀ ਲਈ ਹੈ। ਇਹ ਰਿਪੋਰਟਾਂ ਬਹੁਤ ਹੀ ਸ਼ੱਕੀ ਹਨ ਕਿਉਂਕਿ ਹਾਲ ਦੇ ਦਿਨਾਂ ‘ਚ ਸਿੱਖ ਸਟੂਡੈਂਟਸ ਫੈਡਰੇਸ਼ਨ ‘ਚ ਜਸਬੀਰ ਸਿੰਘ ਨਾਂ ਦਾ ਕੋਈ ਵੀ ਆਗੂ ਖ਼ਬਰਾਂ ‘ਚ ਨਹੀਂ ਹੈ।

1986 ‘ਚ ਨਕੋਦਰ ਵਿਖੇ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਸੈਮੀਨਾਰ ਅਤੇ 31ਵਾਂ ਸਾਲਾਨਾ ਸ਼ਹੀਦੀ ਸਮਾਗਮ

ਸਾਕਾ ਨਕੋਦਰ ਦੇ ਸ਼ਹੀਦਾਂ ਦੀ 31ਵੀਂ ਬਰਸੀ ਮੌਕੇ ਅਮੈਰਕਿਨ ਗੁਰਦਵਾਰਾ ਪ੍ਰਬੰਧਿਕ ਕਮੇਟੀ ਵਲੋਂ “ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਸਿੱਖ ਪ੍ਰਤੀਕਰਮ 1986 -2017” ਵਿਸ਼ੇ ‘ਤੇ ਸੈਮੀਨਾਰ 4 ਫਰਵਰੀ 2017 ਦਿਨ ਸ਼ਨੀਵਾਰ ਨੂੰ ਸ਼ਾਮੀ 4 ਵਜੇ ਤੋਂ 6 ਵਜੇ ਤੱਕ ਗੁਰਦਵਾਰਾ ਸਿੰਘ ਸਭ ਬੇ-ਏਰੀਆ ਮਿਲਪੀਟਸ, ਕੈਲੀਫੋਰਨੀਆ ਵਿਖੇ ਕਰਵਾਇਆ ਜਾ ਰਿਹਾ ਹੈ। ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ ਜੀ ਦੇ ਮਾਤਾ ਬਲਦੀਪ ਕੌਰ ਅਤੇ ਬਾਪੂ ਬਲਦੇਵ ਸਿੰਘ ਜੀ ਖਾਸ ਤੌਰ ‘ਤੇ ਇਸ ਸੈਮੀਨਾਰ ਵਿੱਚ ਸ਼ਾਮਿਲ ਹੋਣਗੇ।

ਵਰਦੀਧਾਰੀ ਦਹਿਸ਼ਤਗਰਦਾਂ ਵਲੋਂ ਹੋਈ ਸਿੱਖ ਨਸਲਕੁਸ਼ੀ ਦੀ ਬਾਤ ਪਾਉਂਦਾ ਹੈ “ਸਾਕਾ ਨਕੋਦਰ” (4 ਫਰਵਰੀ 1986)

ਅੱਜ ਤੋਂ ਇਕੱਤੀ ਸਾਲ ਪਹਿਲਾਂ ਅੱਜ ਦੇ ਦਿਨ (4 ਫਰਵਰੀ 1986) ਪੰਜਾਬ ਪੁਲਿਸ ਅਤੇ ਭਾਰਤੀ ਸੁਰੱਖਿਆਂ ਬਲਾਂ ਨੇ ਸਿੱਖ ਸਟੂਡੈਂਟਸ ਫੈਡਰੇਸ਼ਨ ਨਾਲ ਸਬੰਧਿਤ ਚਾਰ ਨਿਹੱਥੇ ਗੁਰਸਿੱਖ ਨੌਜਵਾਨਾਂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਹ ਸਾਰੇ ਨੌਜਵਾਨ ਸਿੱਖ ਸੰਗਤ ਸਮੇਤ ਸ਼ਾਂਤਮਈ ਰੋਸ ਮਾਰਚ ਵਿਚ ਸ਼ਾਮਿਲ ਸਨ। ਇਹ ਇਕੱਤਰਤਾ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਵਜੋਂ ਸੀ।