ਫਤਹਿਗੜ੍ਹ ਸਾਹਿਬ (27 ਦਸੰਬਰ, 2011): ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਫਤਹਿਗੜ੍ਹ ਸਾਹਿਬ ਵਿਖੇ ਹੋਏ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ ਗਈ। ਫੈਡਰੇਸ਼ਨ ਦੀਆਂ ਵੱਖ-ਵੱਖ ਇਕਾਈਆਂ ਦੇ ਨੁਮਾਇੰਦੇ ਮਹਾਨ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਫਤਹਿਗੜ੍ਹ ਸਾਹਿਬ ਵਿਖੇ ਪਹੁੰਚੇ। ਇਸ ਮੌਕੇ ਜਥੇਬੰਦੀ ਵੱਲੋਂ ਨੌਜਵਾਨ ਵਿਦਿਆਰਥੀਆਂ ਨਾਲ ਰਾਬਤਾ ਕਾਇਮ ਕਰਨ ਦਾ ਉਪਰਾਲਾ ਵੀ ਕੀਤਾ ਗਿਆ। ਫੈਡਰੇਸ਼ਨ ਦੀ ਵੈਬਸਾਈਟ ਉੱਤੇ ਨਸ਼ਰ ਕੀਤੀ ਗਈ ਜਾਣਕਾਰੀ ਅਨੁਸਾਰ ਫੈਡਰੇਸ਼ਨ ਆਗੂਆਂ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਜਥੇਬੰਦੀ ਦੇ ਮਨੋਰਥਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਫੈਡਰੇਸ਼ਨ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਆ।
ਲੰਦਨ (19 ਦਸੰਬਰ, 2011): ਬੀਤੇ ਦਿਨੀਂ (13 ਦਸੰਬਰ ਨੂੰ) ਸਮੁੱਚੇ ਬਰਤਾਨੀਆ ’ਚੋਂ ਤਕਰੀਬਨ ਡੇਢ ਸੌ ਦੀ ਗਿਣਤੀ ’ਚ ਸਿੱਖ ਨੁਮਾਂਇਦਿਆਂ ਨੇ ਬਰਤਾਨੀਆ ਦੀ ਪਾਰਲੀਮੈਂਟ ਵਿਖੇ ਸਿੱਖ ਫੈਡਰੇਸ਼ਨ (ਯੂ. ਕੇ.) ਵੱਲੋਂ ਆਯੋਜਿਤ ਲਾਬੀ ਵਿਚ ਹਿੱਸਾ ਲਿਆ। ਸਿੱਖ ਸਿਆਸਤ ਨੈਟਵਰਕ ਉੱਪਰ ਨਸ਼ਰ ਕੀਤੀ ਗਈ ਜਾਣਕਾਰੀ ਅਨੁਸਾਰ ਦੋ ਘੰਟੇ ਚੱਲਣ ਵਾਲੀ ਇਸ ਲਾਬੀ ’ਚ ਮਨੁੱਖੀ ਹੱਕਾਂ ਨਾਲ ਸਬੰਧਤ ਅਨੇਕਾਂ ਮੁੱਦੇ ਉਠਾਏ ਗਾਏ, ਜਿਨ੍ਹਾਂ ਵਿਚ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦਾ ਮਾਮਲਾ, ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਮੁਖੀ ਭਾਈ ਦਲਜੀਤ ਸਿੰਘ ਬਿੱਟੂ ਦੀ ਅਗਸਤ 2009 ਤੋਂ ਲੈ ਕੇ ਜਾਰੀ ਨਜ਼ਰਬੰਦੀ ਅਤੇ ਨਵੰਬਰ ’84 ਦੀ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਇੰਨਸਾਫ ਨਾ ਮਿਲਣ ਦਾ ਮੁੱਦਾ ਮੁੱਖ ਤੌਰ ’ਤੇ ਸ਼ਾਮਿਲ ਸੀ।
ਮਲੋਟ (2 ਨਵੰਬਰ, 2011): ਗੁਰੂ ਤੇਗ ਬਹਾਦਰ ਖਾਲਸਾ ਇੰਜੀਨੀਅਰਿੰਗ ਕਾਲਜ, ਗੁਰੂ ਤੇਗ ਬਹਾਦਰ ਖਾਲਸਾ ਬਹੁਤਕਨੀਕੀ (ਪੋਲੀਟੈਕਨਿਕ) ਕਾਲਜ ਅਤੇ ਗੁਰੂ ਤੇਗ ਬਹਾਦਰ ਖਾਲਸਾ ਫਾਰਮੇਸੀ ਕਾਲਜ, ਛਾਪਿਆਂਵਾਲੀ (ਮਲੋਟ) ਵਿਖੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਸਾਂਝੀ ਅੰਤ੍ਰਿਮ ਕਮੇਟੀ ਕਾਇਮ ਕੀਤੀ ਗਈ ਹੈ। 2 ਨਵੰਬਰ, 2011 ਨੂੰ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਇਕ ਅਹਿਮ ਇੱਤਰਤਾ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਸ਼੍ਰ. ਪਰਮਜੀਤ ਸਿੰਘ ਗਾਜ਼ੀ ਦੀ ਅਗਵਾਈ ਵਿਚ ਹੋਈ ਜਿਸ ਵਿਚ ਤਿੰਨਾਂ ਕਾਲਜਾਂ ਦੇ ਚੋਣਵੇਂ ਵਿਦਿਆਰਥੀਆਂ ਨੇ ਹਿੱਸਾ ਲਿਆ।
ਫਤਹਿਗੜ੍ਹ ਸਾਹਿਬ/ਫਰੀਦਕੋਟ (1 ਨਵੰਬਰ, 2011): ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਅਤੇ ਆਦੇਸ਼ ਇੰਜੀਨੀਅਰਿੰਗ ਕਾਲਜ, ਮਚਾਕੀ (ਫਰੀਦਕੋਟ) ਵਿਖੇ ਵਿਦਿਆਰਥੀਆਂ ਨਾਲ ਸੰਪਰਕ ਕਾਇਮ ਕੀਤਾ ਗਿਆ। ਫੈਡਰੇਸ਼ਨ ਦੀ ਵੈਬਸਾਇਟ ਉੱਤੇ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਜਥੇਬੰਦੀ ਵੱਲੋਂ ਨਵੀਂ ਭਰਤੀ ਲਈ ਚਲਾਈ ਜਾਣ ਵਾਲੀ ਸੰਪਰਕ ਮੁਹਿੰਮ ਵਿਚ 1 ਨਵੰਬਰ, 2011 ਨੂੰ ਫਤਹਿਗੜ੍ਹ ਸਾਹਿਬ ਵਿਖੇ ਫੈਡਰੇਸ਼ਨ ਦੇ ਕੇਂਦਰੀ ਆਗੂ ਸ੍ਰ. ਪਰਦੀਪ ਸਿੰਘ ਪੁਆਧੀ ਨੇ ਵਿਦਿਆਰਥੀਆਂ ਨਾਲ ਸੰਪਰਕ ਕਾਇਮ ਕੀਤਾ, ਜਦਕਿ ਇਸੇ ਦਿਨ ਫਰੀਦਕੋਟ ਵਿਖੇ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਸ੍ਰ. ਪਰਮਜੀਤ ਸਿੰਘ ਗਾਜ਼ੀ ਨੇ ਆਪ ਵਿਦਿਆਰਥੀਆਂ ਨੂੰ ਮਿਲ ਕੇ ਉਨ੍ਹਾਂ ਨੂੰ ਫੈਡਰੇਸ਼ਨ ਦੇ ਉਦੇਸ਼ਾਂ ਅਤੇ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੇ ਸਵਾਲਾਂ ਅਤੇ ਸ਼ੰਕਿਆਂ ਦੇ ਜਵਾਬ ਦਿੱਤੇ ਅਤੇ ਨੌਜਵਾਨਾਂ ਵਿਚ ਵਿਚਾਰਧਾਰਕ ਸੋਝੀ ਪੈਦਾ ਕਰਨ ਲਈ ਜਥੇਬੰਦੀ ਨਾਲ ਜੁੜਨ ਦੀ ਲੋੜ ਉੱਤੇ ਜ਼ੋਰ ਦਿੱਤਾ ਗਿਆ।
ਜਲੰਧਰ (03 ਨਵੰਬਰ, 2011): ਨਵੰਬਰ 1984 ਦੀ ਦਰਦਭਰੀ ਯਾਦ ਵਿਚ ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਸੈਂਕੜੇ ਵਿਦਿਆਰਥੀਆਂ ਵੱਲੋਂ ਅੱਜ ਅੱਖਾਂ ਦਾਨ ਕੀਤੀਆਂ ਗਈਆਂ। ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਕਾਲਜ ਇਕਾਈ ਵੱਲੋਂ ਐਨ. ਐਸ. ਐਸ. ਅਤੇ ਸ਼੍ਰੀ ਗੁਰੂ ਹਰਕ੍ਰਿਸ਼ਨ ਨੇਤਰ ਹਸਪਤਾਲ (ਸੋਹਾਣਾ) ਦੇ ਸਹਿਯੋਗ ਕੀਤੇ ਗਏ ਇਸ ਉੱਦਮ ਵਿਚ ਕਾਲਜ ਦੇ 203 ਵਿਦਿਆਰਥੀਆਂ ਨੇ ਅੱਖਾਂ ਦਾਨ ਦੇ ਫਾਰਮ ਭਰੇ। ਵਿਦਿਆਰਥੀਆਂ ਨੇ ਅੱਜ ਕੀਤੇ ਗਏ ਇਕ ਸੰਖੇਪ ਸਮਾਗਮ ਵਿਚ ਨਵੰਬਰ 1984 ਦੇ ਕਤਲੇਆਮ ਵਿਚ ਮਾਰੇ ਗਏ ਨਿਰਦੋਸ਼ ਸਿੱਖਾਂ ਨੂੰ ਯਾਦ ਕੀਤਾ।
ਇਹ ਗੱਲ ਸੁੱਤੇ ਸਿੱਧ ਸਮਝ ’ਚ ਆਉਣ ਵਾਲੀ ਹੈ ਕਿ ਜੇ ਪੰਜਾਬੀ ਭਾਖਾ ਜਿਊਂਦੀ ਰਹੀ, ਤਾਂ ਹੀ ਸਿੱਖੀ ਬਚੇਗੀ, ਤਾਂ ਹੀ ਸਿੱਖੀ ਦੇ ਫਲਸਫੇ ’ਤੇ ਜਿਊਂਦਾ ਅਸਲੀ ਪੰਜਾਬ ਰੂਹਾਨੀਅਤ ਪੱਖੋਂ ਆਪਣੀ ਹੋਂਦ-ਹਸਤੀ ਕਾਇਮ ਰੱਖ ਸਕੇਗਾ ਕਿਉਂਕਿ ਭਾਖਾ ਨਾਲ ਮਨੁੱਖ ਦੇ ਸਮੁੱਚੇ ਦਿਸਦੇ ਤੇ ਅਣ-ਦਿਸਦੇ ਵਰਤਾਰਿਆਂ ਨਾਲ ਗੂੜ੍ਹਾ ਰਿਸ਼ਤਾ ਹੁੰਦਾ ਹੈ। ਇਸ ਸੱਚਾਈ ਨੂੰ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਅਜੋਕੀ ਲੀਡਰਸ਼ਿਪ ਨੇ ਨਾ ਸਿਰਫ ਭਲੀਭਾਂਤ ਜਾਣਿਆ ਹੈ, ਸਗੋਂ ਸ਼ਿਦਤ ਨਾਲ ਮਹਿਸੂਸ ਵੀ ਕੀਤਾ ਹੈ।
ਪਟਿਆਲਾ (5 ਅਕਤੂਬਰ, 2011): ਵਿਦਿਆਰਥੀ ਜਥੇਬੰਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ‘ਪੰਜਾਬੀ ਬੋਲੀ ਦੀਆਂ ਵਰਤਮਾਨ ਹਾਲਤਾਂ’ ਵਿਸ਼ੇ ’ਤੇ ਇਕ ਉਚ-ਪੱਧਰੀ ਸੈਮੀਨਾਰ ਪੰਜਾਬੀ ਯੂਨੀਵਰਸਿਟੀ ਦੇ ਆਰਟਸ ਆਡੀਟੋਰੀਅਮ ਵਿਖੇ ਕਰਾਇਆ ਗਿਆ ਜਿਸ ਵਿਚ ਪੰਜਾਬੀ ਭਾਸ਼ਾ ’ਤੇ ਮੰਡਰਾ ਰਹੇ ਗੰਭੀਰ ਖਤਰੇ ਦੇ ਸੰਦਰਭ ਵਿਚ ਗੰਭੀਰ ਤੇ ਕੀਮਤੀ ਵਿਚਾਰ ਉਭਰ ਕੇ ਸਾਹਮਣੇ ਆਏ ਤੇ ...
ਅੰਮ੍ਰਿਤਸਰ (2 ਅਕਤੂਬਰ, 2011 - ਚਰਨਜੀਤ ਸਿੰਘ): ਪੰਥਕ ਹਿਤਾਂ ਦੀ ਅਲੰਬਰਦਾਰ ਕਹਾਉਣ ਵਾਲੀ ਪੰਜਾਬ ਸਰਕਾਰ ਅਤੇ ਸਿੱਖਾਂ ਦੀ ਪਾਰਲੀਮੈਂਟ ਅਖਵਾਉਂਦੀ ਸ਼੍ਰੋਮਣੀ ਕਮੇਟੀ ਸਣੇ ਵੱਖ-ਵੱਖ ਸਿੱਖ ਜਥੇਬੰਦੀਆਂ ਤਾਂ ਹਾਲੇ ਤਕ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਰੱਦ ਕਰਾਉਣ ਲਈ ਅਖ਼ਬਾਰੀ ਬਿਆਨਾਂ ਤੋਂ ਅੱਗੇ ਨਹੀਂ ਵਧ ਸਕੀਆਂ ਪਰ ਇੰਗਲੈਂਡ ਦੇ ਸੰਸਦ ਮੈਂਬਰ ਇਸੇ ਮਹੀਨੇ ਪ੍ਰੋ. ਭੁੱਲਰ ਦਾ ਮਾਮਲਾ ਸੰਯੁਕਤ ਰਾਸ਼ਟਰ ਸੰਘ ਦੇ ਮਨੁੱਖੀ ਅਧਿਕਾਰ ਵਿੰਗ ਅਤੇ ਇੰਟਰਨੈਸ਼ਨਲ ਕਮਿਸ਼ਨ ਆਫ਼ ਜਿਊਰਿਸਟ ਕੋਲ ਚੁਕਣਗੇ ਅਤੇ ਮਾਮਲੇ ਦੀ ਪੈਰਵਾਈ ਵੀ ਖ਼ੁਦ ਕਰਨਗੇ। ਅੱਜ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇੰਗਲੈਂਡ ਦੀ ਪਾਰਲੀਮੈਂਟ ’ਚ ਲਿਬਰਲ ਡੈਮੋਕਰੇਟ ਪਾਰਲੀਮੈਂਟਰੀ ...
ਮੋਹਾਲੀ (3 ਸਤੰਬਰ, 2011) : ਪ੍ਰੋ. ਦਵਿੰਦਰਪਾਲ ਸਿਘ ਭੁੱਲਰ ਦੀ ਰਿਹਾਈ ਲਈ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਅਪਣੀ ਜਿੰਮੇਵਾਰੀ ਦਾ ਅਹਿਸਾਸ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਵਲੋਂ ਇਕ ਮਾਰਚ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਤੋਂ ਪੰਜਾਬ ਵਿਧਾਨ ਸਭਾ ਵੱਲ ਕੱਢਿਆ ਗਿਆ।
ਪਟਿਆਲਾ/ਲੁਧਿਆਣਾ (20 ਸਤੰਬਰ, 2011): ਵਿਦਿਆਰਥੀ ਜਥੇਬੰਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ 67ਵੇਂ ਸਥਾਪਨਾ ਦਿਹਾੜੇ ਮੌਕੇ 20 ਸਤੰਬਰ, 2011 ਕਈ ਵਿਦਿਅਕ ਅਦਾਰਿਆਂ ਵਿਚ ਵਿਦਿਆਰਥੀਆਂ ਵੱਲੋਂ ਸਮਾਗਮ ਕੀਤੇ ਗਏ। ਇਸ ਵਾਰ ਫੈਡਰੇਸ਼ਨ ਦਾ ਸਥਾਪਨਾ ਦਿਹਾੜਾ ਵੱਖ-ਵੱਖ ਇਕਾਈਆਂ ਵੱਲੋਂ ਆਪਣੇ ਪੱਧਰ ਉੱਤੇ ਮਨਾਇਆ ਗਿਆ।
« Previous Page — Next Page »