ਬਰਤਾਨੀਆ 'ਚ ਸਿੱਖਾਂ ਬਾਰੇ ਕੀਤੇ ਗਏ ਇਕ ਸਰਵੇਖਣ ਦੀ ਰਿਪੋਰਟ ਜਾਰੀ ਕੀਤੀ ਗਈ ਹੈ। ਸਿੱਖ ਨੈੱਟਵਰਕ ਵੱਲੋਂ ਸਿੱਖ ਫੈਡਰੇਸ਼ਨ ਯੂ. ਕੇ. ਅਤੇ ਹੋਰ ਸਹਿਯੋਗੀ ਸੰਸਥਾਵਾਂ ਦੇ ਸਹਿਯੋਗ ਨਾਲ ਕੀਤੇ ਗਏ ਸਰਵੇਖਣ 'ਚ ਕਈ ਅਹਿਮ ਮੁੱਦੇ ਸਾਹਮਣੇ ਆਏ ਹਨ। ਪ੍ਰਮੁੱਖ ਤੌਰ 'ਤੇ ਇਸ ਸਰਵੇਖਣ 'ਚ ਸਿੱਖੀ ਪਹਿਚਾਣ, ਦੂਜੇ ਨੰਬਰ 'ਤੇ ਸਿੱਖਾਂ ਨਾਲ ਵਿਤਕਰਾ, ਨਫਰਤ ਅਤੇ ਗੁੰਮਰਾਹ ਕਰਨਾ (ਖਾਸ ਤੌਰ 'ਤੇ ਲੜਕੀਆਂ ਨੂੰ), ਤੀਜੇ ਨੰਬਰ 'ਤੇ ਵਿੱਦਿਆ, ਰੁਜ਼ਗਾਰ ਅਤੇ ਸਮਾਜ ਨੂੰ ਸਿੱਖਾਂ ਦੀ ਦੇਣ, ਰਾਜਸੀ ਤੌਰ 'ਤੇ ਸਿੱਖਾਂ ਦੀ ਸਰਗਰਮੀ ਅਤੇ ਨੁਮਾਇੰਦਗੀ ਬਾਰੇ ਖੋਜ ਕੀਤੀ ਗਈ ਹੈ।