ਸੰਸਾਰ ਭਰ ਵਿੱਚ ਵੱਸਦੇ ਸਿੱਖਾਂ ਨੂੰ ਆਪਣੀ ਨਿਵੇਕਲੀ ਪਛਾਣ ਅਤੇ ਪੰਜ ਕੱਕਾਰਾਂ ਪ੍ਰਤੀ ਆਮ ਲੋਕਾਂ ਵਿੱਚ ਅਗਿਆਨਤਾ ਕਾਰਣ ਬਹੁਤ ਵਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਦਾ ਹੈ ਅਤੇ ਕਰੀ ਵਾਰ ਉਹਨਾਂ ਨੂੰ ਮਜਬੂਰੀ ਵੱਸ ਪਵਿੱਤਰ ਕੱਕਾਰਾਂ ਨੂੰ ਆਪਣੇ ਸ਼ਰੀਰ ਤੋਂ ਅਲੱਗ ਵੀ ਕਰਨਾ ਪੈਂਦਾ ਹੈ।
ਭਾਰਤੀ ਕਾਨੂੰਨ ਸਿੱਖਾਂ ਨੂੰ ਸਿੱਖੀ ਦੇ ਪੰਜ ਕੱਕਾਰਾਂ ਵਿੱਚ ਕਿਰਪਾਨ ਨੂੰ ਹਰ ਜਗਾ 'ਤੇ ਪਹਿਨਣ ਦੀ ਇਜ਼ਾਜ਼ਤ ਦਿੰਦਾ ਹੈ, ਪਰ ਇਸਦੇ ਬਾਵਜੂਦ ਸਿੱਖਾਂ ਨੂੰ ਕਈ ਵਾਰ ਕਿਰਪਾਨ ਧਾਰਨ ਕੀਤੀ ਹੋਣ ਕਰਕੇ ਕੱਝਲ ਖੁਆਰ ਕੀਤਾ ਜਾਂਦਾ ਹੈ।ਕੋਈ ਅਜਿਹਾ ਵਿਅਕਤੀ ਜਾਂ ਸੰਸਥਾ ਸਿੱਖਾਂ ਨੂੰ ਮਿਲੇ ਇਸ ਕਾਨੂੰਨੀ ਅਧਿਕਾਰ ਨੂੰ ਨਾ ਸਮਝੇ, ਪਰ ਜਦ ਭਾਰਤੀ ਕਾਨੂੰਨ ਅਨੁਸਾਰ ਬਿਨਾਂ ਕਿਸੇ ਵਿਤਕਰੇ ਦੇ ਹਰ ਇੱਕ ਨੂੰ ਨਿਆ ਦੇਣ ਵਾਲੀ ਅਦਾਲਤ ਜਾਂ ਜੱਜ ਹੀ ਭਾਰਤੀ ਕਾਨੂੰਨ ਦੀ ਉਲੰਘਣਾ ਕਰਦਿਆਂ ਸਿੱਖ ਕਿਰਪਾਨ ਪ੍ਰਤੀ ਗੈਰ ਕਾਨੂੰਨੀ ਕਾਰਵਾਈ ਕਰੇ ਤਾਂ ਭਾਰਤ ਵਿੱਚ ਸਿੱਖਾਂ ਦੀ ਹੋਣੀ ਦੇ ਮਸਲੇ ਦੀ ਗੰਭੀਰਤਾ ਨੂੰ ਸਮਝਿਆ ਜਾ ਸਕਦਾ ਹੈ।