Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikh Women

Sikh Women

ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ ਹੈ।
ਇਸ ਖਾਸ ਪੇਸ਼ਕਸ਼ ਵਿਚ ਪੱਤਰਕਾਰ ਰਾਜਦੀਪ ਕੌਰ ਨੇ ਖਾਲਸੇ ਦੀ ਮਾਤਾ- ਮਾਤਾ ਸਾਹਿਬ ਕੌਰ ਜੀ ਦੇ ਇਤਿਹਾਸ ਦੀ ਸਾਂਝ ਪਾਈ ਹੈ।
ਪੰਜਾਬ ਦੇ ਨਕੋਦਰ ਦੀ ਰਹਿਣ ਵਾਲੀ ਦਲਜੀਤ ਕੌਰ ਸੰਘੇੜਾ ਨੂੰ ਸਾਊਥ ਆਸਟਰੇਲੀਆ ਵਿੱਚ ਸਖ਼ਤ ਮਿਹਨਤ ਅਤੇ ਦ੍ਰਿੜ ਇਰਾਦੇ ਨਾਲ ਖੇਤੀਬਾੜੀ ਕਰਨ ਕਰਕੇ ਸਫਲ ਕਿਸਾਨ ਹੋਣ ਦਾ ਮਾਣ ਹਾਸਲ ਹੋਇਆ ਹੈ। ਉਸ ਨੂੰ ਰਿਵਰਲੈਂਡ ਕਮਿਊਨਿਟੀ ਵੱਲੋਂ ਸਫ਼ਲ ਕਿਸਾਨ ਦੇ ਤੌਰ ‘ਤੇ ‘ਵੋਮੈਨ ਆਫ ਦਾ ਯੀਅਰ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਬੀਬੀ ਸੰਘੇੜਾ ਤੀਹ ਸਾਲ ਪਹਿਲਾਂ ਆਸਟਰੇਲੀਆ ਦੇ ਸ਼ਹਿਰ ਮੈਲਬਰਨ ਵਿੱਚ ਵਿਆਹੀ ਆਈ ਸੀ। ਇਥੇ ਕੁੱਝ ਸਮਾਂ ਰਹਿਣ ਮਗਰੋਂ ਉਨ੍ਹਾਂ ਦੇ ਪਤੀ ਨੇ ਸਾਊਥ ਆਸਟਰੇਲੀਆ ਦੇ ਪੇਂਡੂ ਇਲਾਕੇ ਰਿਵਰਲੈਂਡ ਨੇੜੇ ਲੁਕਸਟਨ ਵਿਖੇ ਕੁੱਝ ਜ਼ਮੀਨ ਖਰੀਦੀ ਅਤੇ ਖੇਤੀ ਸ਼ੁਰੂ ਕੀਤੀ। ਪਰ ਕੁੱਝ ਸਾਲਾਂ ਬਾਅਦ ਹੀ ਉਸ ਦੇ ਪਤੀ ਦੀ ਇਕ ਹਾਦਸੇ ਵਿੱਚ ਮੌਤ ਹੋ ਗਈ। ਇਸ ਬਾਅਦ ਬੀਬੀ ਸੰਘੇੜਾ ਲਈ ਤਿੰਨ ਬੱਚਿਆਂ ਦੀ ਸਾਂਭ ਸੰਭਾਲ ਨਾਲ ਖੇਤੀਬਾੜੀ ਕਰਨਾ ਇਕ ਵੱਡੀ ਚੁਣੌਤੀ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।