Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikh Youth Federation (Bhindranwale)

Sikh Youth Federation (Bhindranwale)

ਸਿੱਖ ਯੂਥ ਫੈੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਇਕ ਲਿਖਤੀ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਬਾਦਲਾਂ ਦੇ ਚਹੇਤੇ ਅਤੇ ਸਿੱਖਾਂ ਦਾ ਕਾਤਲ ਸੁਮੇਧ ਸੈਣੀ ਜੋ ਸ਼ਹੀਦ ਭਾਈ ਬਲਵੰਤ ਸਿੰਘ ਮੁਲਤਾਨੀ ਦੇ ਅਗਵਾਹ ਕਰਕੇ ਖਤਮ ਕਰਨ ਦੇ ਕੇਸ ’ਚ ਕਾਨੂੰਨੀ ਸ਼ਿਕੰਜੇ ’ਚ ਫਸ ਚੁੱਕਾ ਹੈ ਤੇ ਬਾਦਲ ਦਲੀਏ ਇਸ ਨੂੰ ਬਚਾਉਣ ਲਈ ਹਰ ਹਰਬਾ ਵਰਤ ਰਹੇ ਨੇ ਜੋ ਬੇਹੱਦ ਸ਼ਰਮਨਾਕ ਕਾਰਾ ਹੈ।
ਨਿਹੰਗ ਸਿੰਘਾਂ ਅਤੇ ਪੁਲਿਸ ਦੌਰਾਨ ਹੋਈ ਝੜਪ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਲਿਖਣ-ਬੋਲਣ ਵਾਲੇ ਇੱਕ ਦਰਜਨ ਦੇ ਕਰੀਬ ਸਿੱਖ ਨੌਜਵਾਨਾਂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ ਹੈ ਤੇ ਉਹਨਾਂ ਉੱਤੇ ਕਈ ਸਖਤ ਧਾਰਾਵਾਂ ਲਾ ਕੇ ਜੇਲ੍ਹੀਂ ਡੱਕ ਦਿੱਤਾ ਹੈ ਜਿਸ ਕਾਰਨ ਸਰਗਰਮ ਸਿੱਖ ਜਥੇਬੰਦੀਆਂ ਵਿਚ ਕਾਫੀ ਰੋਹ ਅਤੇ ਰੋਸ ਵੇਖਣ ਨੂੰ ਮਿਲ ਰਿਹਾ ਹੈ।
ਵੀਹਵੀਂ ਸਦੀ ਦੇ ਸਿੱਖ ਸੰਘਰਸ਼ ਨੂੰ ਬਦਨਾਮ ਕਰਨ ਲਈ ਭਾਰਤੀ ਏਜੰਸੀਆਂ ਦੀ ਸਹਿਮਤੀ ਨਾਲ ਬਣਾਈ ਗਈ ਫਿਲਮ ‘ਬਲੈਕੀਆ’ ਵਿੱਚ ਬੜੀ ਚਲਾਕੀ ਨਾਲ ਪੰਜਾਬ ਦੀ ਬਰਬਾਦੀ ਦਾ ਸਿਹਰਾ ਖਾੜਕੂਆਂ ਸਿਰ ਮੜ੍ਹਿਆ ਗਿਆ ਹੈ। ਖਾੜਕੂਵਾਦ ਉਪਰੰਤ ਪੰਜਾਬ ਵਿੱਚ ਫਲੇ ਫੁਲੇ ਨਸ਼ਿਆਂ ਦੇ ਵਪਾਰ ਅਤੇ ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਦਾ ਜ਼ਿੰਮੇਵਾਰ ਵੀ ਪਾਕਿਸਤਾਨ ਨੂੰ ਠਹਿਰਾ ਕੇ ਹਿੰਦੁਸਤਾਨ ਨੂੰ ਕਲੀਨ ਚਿੱਟ ਦਿੱਤੀ ਗਈ ਹੈ।
ਲੋਕ ਸਭਾ ਚੋਣਾਂ ਲਈ ਹਲਕਾ ਖਡੂਰ ਸਾਹਿਬ ਤੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਨੌਜਵਾਨਾਂ ਦੀਆਂ ਜਥੇਬੰਦੀਆਂ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਅਤੇ ਜਥਾ ਹਿੰਮਤ-ਏ-ਖ਼ਾਲਸਾ ਹਿਮਾਇਤ ਦੇਣ ਦਾ ਐਲਾਨ ਕੀਤਾ ਗਿਆ ਹੈ।
ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਯਾਦ ਵਿਚ ‘ਪਹਿਲਾ ਸ਼ਹੀਦੀ ਦਿਹਾੜਾ’ ਜਿਲ੍ਹਾ ਜਲੰਧਰ ਦੇ ਪਿੰਡ ਡੱਲੀ (ਭੋਗਪੁਰ) ਦੇ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ।
ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਸਿੱਖ ਕੌਮ ਦੀ ਅਜ਼ਾਦੀ ਲਈ ਅਰੰਭੇ ਖ਼ਾਲਿਸਤਾਨ ਦੇ ਸੰਘਰਸ਼ ’ਚ ਜੂਝਕੇ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਭਾਈ ਅਜੀਤ ਸਿੰਘ ਕਾਦੀਆਂ ਦਾ 26ਵਾਂ ਸ਼ਹੀਦੀ ਦਿਹਾੜਾ ਜਿਲ੍ਹਾ ਗੁਰਦਾਸਪੁਰ ਦੇ ਪਿੰਡ ਤਲਵੰਡੀ ਗੁਰਾਇਆਂ ਦੇ ਗੁਰਦੁਆਰਾ ਸਾਹਿਬ ਵਿਖੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਗਿਆ।

ਅੰਮ੍ਰਿਤਸਰ: ਬੀਤੇ ਦਿਨੀਂ ਰਿਲੀਜ਼ ਹੋਈ ਹਿੰਦੀ ਫਿਲਮ ‘ਮਨਮਰਜ਼ੀਆਂ’ ਜੋ ਵਾਦ-ਵਿਵਾਦ ਦਾ ਵਿਸ਼ਾ ਬਣ ਚੁੱਕੀ ਹੈ ਖਿਲਾਫ ਦਿੱਲੀ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਦੀਆਂ ਸਿੱਖ ਜਥੇਬੰਦੀਆਂ ਨੇ ਸਿਨੇਮਾਂ ਘਰਾਂ ’ਚ ਫਿਲਮ ਦੀ ਸਕਰੀਨਿੰਗ ਬੰਦ ਕਰਵਾਉਣ ਲਈ ਵਿਰੋਧ ਜਤਾਇਆ ਹੈ। ਨੌਜਵਾਨ ਸੰਘਰਸ਼ਸ਼ੀਲ ਪੰਥਕ ਜਥੇਬੰਦੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਜਥਾ ਹਿੰਮਤੇ ਖ਼ਾਲਸਾ […]

ਅੰਮ੍ਰਿਤਸਰ: ਸਿੱਖ ਯੂਥ ਆਫ ਪੰਜਾਬ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਅਤੇ ਜਥਾ ਸਿਰਲੱਥ ਖਾਲਸਾ ਨੇ ਨਾਨਕ ਸ਼ਾਹ ਫਕੀਰ ਫਿਲਮ ਨੂੰ ਪ੍ਰਵਾਨਗੀਂ ਦੇਣ ਵਾਲੀ ਸ਼੍ਰੋਮਣੀ ਕਮੇਟੀ ਦੀ ਸਬ-ਕਮੇਟੀ ਦੇ ਮੈਂਬਰਾਂ ਵਿਰੁੱਧ ਅੱਜ ਭੰਡਾਰੀ ਪੁੱਲ ਤੋਂ ਅਕਾਲ ਤਖਤ ਸਾਹਿਬ ਤੱਕ ਰੋਹ ਭਰਪੂਰ ਮਾਰਚ ਕੀਤਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਾਮ ਯਾਦ-ਪੱਤਰ ਦੇਕੇ ਮੰਗ ਕੀਤੀ ਕਿ ਇਹਨਾਂ ਮੈਂਬਰਾਂ ਨੂੰ ਪੰਥ […]

ਅੰਮ੍ਰਿਤਸਰ: ਸਿੱਖ ਯੂਥ ਆਫ ਪੰਜਾਬ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਅਤੇ ਜਥਾ ਸਿਰਲੱਥ ਖਾਲਸਾ (ਅੰਮ੍ਰਿਤਸਰ) ਨੇ ਕਿਹਾ ਹੈ ਕਿ ਸਿੱਖੀ ਸਿਧਾਂਤ ਅਤੇ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਦੇ ਵਿਰੁੱਧ ਬਣੀ ਨਾਨਕ ਸ਼ਾਹ ਫਕੀਰ ਫਿਲਮ ਨੂੰ ਪ੍ਰਵਾਨਗੀਆਂ ਦੇਣ ਵਾਲੀ ਸ਼੍ਰੋਮਣੀ ਕਮੇਟੀ ਦੀ ਸਬ-ਕਮੇਟੀ ਦੇ ਮੈਬਰ ਆਪਣੇ ਅਹੁਦਿਆਂ ‘ਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਗੁਆ ਚੁੱਕੇ ਹਨ ਅਤੇ […]

ਅੰਮ੍ਰਿਤਸਰ: ਅੱਜ ਇਥੇ ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਤੇ ਰੋਕ ਲਗਾਉਣ ਸਬੰਧੀ ਜਥਾ ਸਿਰਲੱਥ ਖ਼ਾਲਸਾ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ, ਦਲ ਖ਼ਾਲਸਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ, ਦਮਦਮੀ ਟਕਸਾਲ ਗਤਕਾ ਅਖਾੜਾ ਅਤੇ ਹੋਰ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਾਂਝੇ ਤੌਰ ਤੇ ਅੰਮ੍ਰਿਤਸਰ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਸੌਂਪਿਆ ਹੈ। […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।