Tag Archive "sikhs-abroad"

ਦਿੱਲੀ ਹਾਈ ਕੋਰਟ ਨੇ “ਕਾਲੀ ਸੂਚੀ” ਦੇ ਮਾਮਲੇ ‘ਚ ਗ੍ਰਹਿ ਮੰਤਰਾਲੇ ਤੋਂ 4 ਹਫ਼ਤੀਆਂ ‘ਚ ਮੰਗਿਆ ਜਵਾਬ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ "ਕਾਲੀ ਸੂਚੀ" ਦੇ ਮਾਮਲੇ 'ਚ ਦਿੱਲੀ ਹਾਈ ਕੋਰਟ ’ਚ ਪਾਈ ਗਈ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਕਾਰਜਕਾਰੀ ਚੀਫ ਜਸਟਿਸ ਗੀਤਾ ਮਿੱਤਲ ਦੀ ਬੈਂਚ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ।

ਵਿਦੇਸ਼ਾਂ ‘ਚ ਬੈਠੇ ਖਾਲਿਸਤਾਨੀ ਹੀ ਭੇਜ ਰਹੇ ਨੇ ‘ਆਪ’ ਨੂੰ ਪੈਸੇ: ਹਰਸਿਮਰਤ ਬਾਦਲ

ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਖਾਲਿਸਤਾਨੀਆਂ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਖ਼ਾਤਰ ‘ਆਪ’ ਨੂੰ ਫੰਡ ਭੇਜੇ ਜਾ ਰਹੇ ਰਹੇ ਹਨ। ਉਨ੍ਹਾਂ ਕਿਹਾ ਕਿ ਕੱਟੜ ਧਿਰਾਂ ਤੇ ‘ਆਪ’ ਵੱਲੋਂ ਗੁਪਤ ਰਣਨੀਤੀ ਘੜੀ ਗਈ ਹੈ, ਜਿਸ ਵਿੱਚ ਅਕਾਲੀ ਉਮੀਦਵਾਰਾਂ ’ਤੇ ਹਮਲੇ ਕਰਾਉਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ’ਤੇ ਹਮਲਾ ਕਰਾਉਣਾ ਵੀ ‘ਆਪ’ ਤੇ ਗਰਮਖਿਆਲੀ ਧਿਰਾਂ ਦੀ ਅਗਾਊਂ ਯੋਜਨਾ ਦਾ ਹਿੱਸਾ ਸੀ। ਉਨ੍ਹਾਂ ਆਖਿਆ ਕਿ ‘ਆਪ’ ਦੇ ਅਰਵਿੰਦ ਕੇਜਰੀਵਾਲ ਅਤੇ ਜਰਨੈਲ ਸਿੰਘ ਇਨ੍ਹਾਂ ਗਰਮਖਿਆਲੀ ਧਿਰਾਂ ਨਾਲ ਕਈ ਮੀਟਿੰਗਾਂ ਕਰ ਚੁੱਕੇ ਹਨ।

ਵੱਖ-ਵੱਖ ਮੁਲਕਾਂ ਦੇ ਸਫ਼ਾਰਤਖ਼ਾਨਿਆਂ ਨੂੰ ਸੌਂਪਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਪਛਾਣ ਨਾਲ ਸੰਬੰਧਤ ਕਿਤਾਬਚਾ ਤਿਆਰ

ਭਾਰਤ ਨੂੰ ਛੱਡ ਹੋਰ ਵੱਖ-ਵੱਖ ਮੁਲਕਾਂ ਵਿੱਚ ਇਸ ਵੇਲੇ ਲਗਭਗ 20 ਲੱਖ ਸਿੱਖ ਵਸੇ ਹੋਏ ਹਨ, ਜਿਨ੍ਹਾਂ ਵਿੱਚੋਂ ਵਧੇਰੇ ਸਿੱਖ ਕੈਨੇਡਾ, ਬਰਤਾਨੀਆ ਅਤੇ ਅਮਰੀਕਾ ਵਿੱਚ ਹਨ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕੀਤੇ ਗਏ ਕਿਤਾਬਚੇ ‘ਸਮ ਕਾਮਨ ਕੰਸਰਨ ਐਂਡ ਇਸ਼ੂਜ਼ ਆਫ਼ ਓਵਰਸੀਜ਼ ਸਿੱਖ ਕਮਿਊਨਿਟੀ’ ਵਿੱਚ ਕੀਤਾ ਗਿਆ ਹੈ। ਇਹ ਕਿਤਾਬਚਾ ਵਿਦੇਸ਼ਾਂ ਵਿੱਚ ਸਿੱਖ ਪਛਾਣ ਦੀ ਸਮੱਸਿਆ ਨੂੰ ਹੱਲ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤਾ ਗਿਆ ਹੈ, ਜਿਸ ਨੂੰ ਹੁਣ ਵੱਖ-ਵੱਖ ਮੁਲਕਾਂ ਦੇ ਸਫ਼ਾਰਤਖ਼ਾਨਿਆਂ ਨੂੰ ਸੌਂਪਿਆ ਜਾਵੇਗਾ। ਇਹ ਕਿਤਾਬਚਾ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਰਿਲੀਜ਼ ਕੀਤਾ।

ਡਾ: ਅੰਬੇਡਕਰ ਨੂੰ ਵੱਡੇ ਸਮਾਜ ਸੁਧਾਰਕ ਵਜੋਂ ਯਾਦ ਕੀਤਾ ਜਾਂਦਾ ਹੈ: ਕੈਨ ਕੂਲੀ

ਡਾ: ਅੰਬੇਡਕਰ ਦੇ ਜਨਮ ਦਿਨ 'ਤੇ ਉਹਨਾਂ ਦੇ ਸਨਮਾਨ 'ਚ ਕੈਲੀਫੋਰਨੀਆ ਰਾਜ ਵਿਧਾਨ ਸਭਾ 'ਚ ਇਕ ਮਤਾ ਪੇਸ਼ ਕੀਤਾ ਗਿਆ।