ਮੋਹਾਲੀ (5 ਅਗਸਤ, 2010): ਸਿੱਖਜ਼ ਫਾਰ ਹਿਊਮਨ ਰਾਈਟਸ ਦੇ ਚੇਅਰਮੈਨ ਭਾਈ ਹਰਪਾਲ ਸਿੰਘ ਚੀਮਾ ਅਤੇ ਮੈਂਬਰ ਸੰਦੀਪ ਸਿੰਘ ਕੈਨੇਡੀਅਨ ਨੇ ਕਸ਼ਮੀਰ ਵਿਚ ਹੋ ਰਹੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਨੋਟਿਸ ਲੈਂਦਿਆਂ ਕਿਹਾ ਹੈ ਕਿ ਭਾਰਤ-ਪਾਕਿ ਵੰਡ ਸਮੇਂ ਕਸ਼ਮੀਰ ਦੇ ਲੋਕਾਂ ਨਾਲ ਰਾਏ ਸ਼ੁਮਾਰੀ ਦਾ ਵਾਅਦਾ ਕਰਕੇ ਮੁੱਕਰ ਜਾਣ ਦੇ ਘਟਨਾਕ੍ਰਮ ਵਿਚ ਹੀ ਇਸ ਸਥਿਤੀ ਦੀਆ ਜੜ੍ਹਾਂ ਮੌਜ਼ੂਦ ਹਨ।