Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikhs For Justice (SFJ)

Sikhs For Justice (SFJ)

ਅੰਮ੍ਰਿਤਸਰ: ਪੰਜਾਬ ਵਿਚਲੀਆਂ ਅਜ਼ਾਦੀ ਪਸੰਦ ਸਿੱਖ ਜਥੇਬੰਦੀਆਂ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸਿੱਖਜ਼ ਫਾਰ ਜਸਟਿਸ ਜਥੇਬੰਦੀ ਨੂੰ ਅਪੀਲੀ ਕੀਤੀ ਹੈ ਕਿ ਉਸ ਵਲੋਂ ਪ੍ਰਚਾਰੀ ਜਾ ਰਹੀ ‘ਰਾਇਸ਼ੁਮਾਰੀ 2020’ ਮੁਹਿੰਮ ਸਬੰਧੀ ਉਹ ਖਦਸ਼ੇ ਦੂਰ ਕਰਕੇ ਸਥਿਤੀ ਸਪਸ਼ਟ ਕਰੇ। ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ […]

ਨਵੀਂ ਦਿੱਲੀ: ਲੰਡਨ ਵਿਚ ਸਿੱਖਜ਼ ਫਾਰ ਜਸਟਿਸ ਨਾਮੀਂ ਜਥੇਬੰਦੀ ਵਲੋਂ ਅਗਲੇ ਮਹੀਨੇ ਪੰਜਾਬ ਦੀ ਅਜ਼ਾਦੀ ਲਈ “ਰੈਫਰੈਂਡਮ 2020” ਦੇ ਨਾਂ ਹੇਠ ਕਰਾਏ ਜਾ ਰਹੇ ਇਕ ਇਕੱਠ ਨੂੰ ਰੋਕਣ ਲਈ ਭਾਰਤ ਸਰਕਾਰ ਵਲੋਂ ਬਰਤਾਨੀਆ ਸਰਕਾਰ ਨੂੰ ਕੀਤੀ ਗਈ ਬੇਨਤੀ ਨੂੰ ਬਰਤਾਨੀਆ ਸਰਕਾਰ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਮੀਡੀਆ ਰਿਪਰਟਾਂ ਮੁਤਾਬਿਕ ਬਰਤਾਨੀਆ ਸਰਕਾਰ ਦਾ ਲੰਡਨ […]

"ਦਾ ਪ੍ਰਿੰਟ" ਨਾਮੀ ਮੀਡੀਆ ਅਦਾਰੇ ਵੱਲੋਂ ਬੀਤੇ ਦਿਨ (24 ਜੂਨ ਨੂੰ) ਆਮ ਆਦਮੀ ਪਾਰਟੀ ਦੇ ਆਗੂ ਤੇ ਪੰਜਾਬ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨਾਲ ਕੀਤੀ ਗਈ ਇਕ ਮੁਲਾਕਾਤ/ਗੱਲਬਾਤ ਛਾਪੀ ਗਈ ਹੈ ਜਿਸ ਅਨੁਸਾਰ ਸੁਖਪਾਲ ਖਹਿਰਾ ਦਾ ਕਹਿਣਾ ਹੈ ਉਸ ਨੂੰ ਬਿਲਕੁਲ ਜਾਣਕਾਰੀ ਨਹੀਂ ਹੈ ਕਿ "ਰਿਫਰੈਂਡਮ 2020" ਕੀ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਵੱਡੇ ਦਾਅਵੇ ਕਰਦਿਆਂ 21 ਅਤੇ 26 ਸਾਲਾ ਉਮਰ ਦੇ ਦੋ ਨੌਜਵਾਨਾਂ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਗਈ ਹੈ। ਸਰਕਾਰੀ ਪ੍ਰੈਸ ਬਿਆਨ ਅਨੁਸਾਰ ਬਟਾਲਾ ਪੁਲਿਸ ਨੇ ਧਰਮਿੰਦਰ ਸਿੰਘ (21) ਅਤੇ ਕ੍ਰਿਪਾਲ ਸਿੰਘ (26) ਨੂੰ ਐਫਆਈਆਰ ਨੰ: 46, ਮਿਤੀ 31.05.2018 ਨੂੰ ਧਾਰਾ 307,438,427,148,149 ਆਈਪੀਸੀ ਅਧੀਨ ਥਾਨਾ ਰੰਗਰ ਨੰਗਲ, […]

ਯੂਨੀਵਰਸਿਟੀ ਆਫ ਕੈਲੀਫੋਰਨੀਆ 'ਚ ਰਾਹੁਲ ਗਾਂਧੀ ਨੂੰ ਸਿੱਖਾਂ ਵਲੋਂ ਕੀਤੇ ਗਏ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਸਿੱਖਾਂ ਵਲੋਂ ਇਹ ਵਿਰੋਧ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਵਲੋਂ ਨਵੰਬਰ 1984 'ਚ ਸਿੱਖਾਂ ਦੇ ਕਤਲੇਆਮ 'ਚ ਸ਼ਾਮਲ ਆਗੂਆਂ ਨੂੰ ਬਚਾਉਣ ਦੇ ਵਿਰੋਧ 'ਚ ਕੀਤਾ ਗਿਆ। ਪ੍ਰੋਗਰਾਮ ਦੌਰਾਨ ਇਕ ਵਿਦਿਆਰਥੀ ਸੇਬੀਆ ਚਾਹਲ ਨੇ ਰਾਹੁਲ ਗਾਂਧੀ ਨੂੰ ਜਦੋਂ ਇਹ ਸਵਾਲ ਕੀਤਾ ਕਿ ਜੇਕਰ ਤੁਸੀਂ ਇਨਸਾਫ ਲਈ ਸਿੱਖਾਂ ਦੇ ਨਾਲ ਹੋ ਤਾਂ ਫਿਰ ਤੁਸੀਂ ਹੁਣ ਤਕ ਉਨ੍ਹਾਂ ਕਾਂਗਰਸੀ ਆਗੂਆਂ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ ਜੋ 1984 ਸਿੱਖ ਕਤਲੇਆਮ ਲਈ ਜ਼ਿੰਮੇਵਾਰ ਹਨ। ਤਾਂ ਰਾਹੁਲ ਗਾਂਧੀ ਨੇ ਸਭ ਦੇ ਸਾਹਮਣੇ ਜਵਾਬ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਇਸ ਪ੍ਰੋਗਰਾਮ ਤੋਂ ਬਾਅਦ ਵਿਅਕਤੀਗਤ ਤੌਰ 'ਤੇ ਇਸਦਾ ਜਵਾਬ ਦੇਵੇਗਾ।
ਮਨੁੱਖੀ ਅਧਿਕਾਰਾਂ ਲਈ ਸਰਗਰਮ ਅਤੇ ਖ਼ਾਲਿਸਤਾਨ ਹਮਾਇਤੀ ਜਥੇਬੰਦੀਆਂ ਵੱਲੋਂ ਨਿਊਯਾਰਕ 'ਚ ਸੰਯੁਕਤ ਰਾਸ਼ਟਰ ਦੇ ਦਫ਼ਤਰ ਦੇ ਬਾਹਰ ਭਾਰਤ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਹੋਇਆ ਸੰਯੁਕਤ ਰਾਸ਼ਟਰ ਨੂੰ ਅਪੀਲ ਕੀਤੀ ਗਈ ਕਿ ਉਹ ਖ਼ੁਦਮੁਖਤਿਆਰੀ ਦੇ ਲਈ ਰਾਏਸ਼ੁਮਾਰੀ ਦੀ ਹਮਾਇਤ ਕਰਨ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਪੰਜਾਬ ਪੁਲਿਸ ਵਲੋਂ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਅਤੇ 4 ਹੋਰ ਸਿੱਖਾਂ 'ਤੇ 'ਦੇਸ਼ਧ੍ਰੋਹ' ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ।
ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ 'ਤੇ ਸਿੱਖ ਹੱਕਾਂ ਲਈ ਗੱਲ ਕਰਨ ਵਾਲੀ ਅਮਰੀਕਾ ਆਧਾਰਤ ਜਥੇਬੰਦੀ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਅਤੇ 4 ਹੋਰਾਂ 'ਤੇ 'ਦੇਸ਼ਧ੍ਰੋਹ' ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਾਲ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਦੀ ਕੈਨੇਡਾ ਫੇਰੀ ਨੂੰ ਰੁਕਵਾਉਣ ਲਈ ਸਿੱਖਸ ਫਾਰ ਜਸਟਿਸ ਨੂੰ ਜ਼ਿੰਮੇਵਾਰ ਮੰਨਿਆ ਜਾਂਦਾ ਹੈ। ਸਿੱਖਸ ਫਾਰ ਜਸਟਿਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਮਨੁੱਖੀ ਹੱਕਾਂ ਦੇ ਘਾਣ 'ਚ ਭੂਮਿਕਾ ਨਿਭਾਉਣ ਦਾ ਮੁਕੱਦਮਾ ਦਰਜ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ।
ਮੀਡੀਆ ਰਿਪੋਰਟਾਂ ਅਨੁਸਾਰ ਅਮਰੀਕਾ ਆਧਾਰਤ ਸਿੱਖ ਜਥੇਬੰਦੀ ‘ਸਿੱਖਸ ਫ਼ਾਰ ਜਸਟਿਸ’ (ਐਸਐਫਜੇ) ਨੇ ਪੰਜਾਬ ਭਾਜਪਾ ਨੂੰ ‘ਪੰਜਾਬ ਰੈਫਰੈਂਡਮ 2020’ ਦੇ ਲਾਏ ਹੋਰਡਿੰਗਜ਼ ਉਤਾਰਨ ਦੀ ਸੂਰਤ ਵਿੱਚ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ। ਐਸਐਫਜੇ ਵੱਲੋਂ ਰਾਜ ਭਰ ਵਿੱਚ ‘ਪੰਜਾਬ ਇੰਡੀਪੈਂਡਸ ਰੈਫਰੈਂਡਮ 2020’ ਦੇ ਹੋਰਡਿੰਗਜ਼ ਲਾਏ ਗਏ ਹਨ।
ਭਾਰਤੀ ਮੀਡੀਆ ਦੇ ਵੱਖ-ਵੱਖ ਹਿੱਸਿਆਂ ਵਲੋਂ ਖ਼ਬਰ ਨਸ਼ਰ ਕੀਤੀ ਗਈ ਕਿ ਭਾਰਤੀ ਕੌਂਸਲ ਨੇ ਕੈਨੇਡਾ ਦੀ ਰਾਜਧਾਨੀ ਓਟਾਵਾ ਵਿਚ ਗਲੋਬਲ ਅਫੇਅਰਸ-ਕੈਨੇਡਾ ਕੋਲ ਪਿਛਲੇ ਹਫਤੇ ਕੈਨੇਡੀਆਨ ਸਿੱਖਾਂ ਵਲੋਂ ਕੱਢੀ ਗਈ ਸਰੀ ਦੀ ਖ਼ਾਲਸਾ ਡੇ ਪਰੇਡ ਬਾਰੇ ਸ਼ਿਕਾਇਤ ਦਰਜ ਕਰਵਾਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।