ਅਮਰੀਕਾ ਦੇ ਸ਼ਹਿਰ ਨਿਊਯਾਰਕ ਦੀਆਂ ਸਿੱਖਾਂ ਸੰਗਤਾਂ ਵਲੋਂ ਸਾਕਾ ਨਕੋਦਰ 1986 ਦੇ ਸਿੱਖ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸਾਹਿਬ ਸਿੱਖ ਕਲਚਰਲ ਐਸੋਸੀਏਸ਼ਨ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਪ੍ਰਬੰਧ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਦੁਆਬਾ ਸਿੱਖ ਐਸੋਸੀਏਸ਼ਨ ਵਲੋਂ ਸਾਂਝੇ ਤੌਰ ਤੇ ਕੀਤਾ ਗਿਆ ਸੀ।
ਅਮਰੀਕਾ ਵਿਚ ਪ੍ਰਵਾਸੀ ਸਮਾਜ ਦੇ ਮਨੁੱਖੀ ਹੱਕਾਂ ਦੇ ਮਸਲਿਆਂ ਦੇ ਨਾਲ-ਨਾਲ ਅਮਰੀਕਾ ਰਹਿੰਦੇ ਸਿੱਖਾਂ ਉੱਤੇ ਪੈਂਦੇ ਇਸਦੇ ਅਸਰ ਅਤੇ ਵੱਖੋ-ਵੱਖਰੀਆਂ ਸਮਾਜਕ ਚੁਣੌਤੀਆਂ ਬਾਰੇ ਗਿਆਨਪੂਰਨ ਸਮਝ ਵਿਕਸਤ ਕਰਨ ਲਈ ਖੌਜ ਕਾਰਜ ਕਰਨਾ ਅਨੀਤਾ ਕੌਰ ਹੁੰਦਲ ਦੀ ਮੁੱਖ ਜਿੰਮੇਵਾਰੀ ਹੋਵੇਗੀ।
ਫਰਵਰੀ 1986 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਇਕੱਠੇ ਹੋਏ ਨੌਜਵਾਨਾਂ ਉੱਤੇ ਪੰਜਾਬ ਦੀ ਪੁਲਸ ਵਲੋਂ ਗੋਲੀਬਾਰੀ ਕਰਕੇ ਚਾਰ ਸਿੰਘ ਨਕੋਦਰ ਵਿਖੇ ਸ਼ਹੀਦ ਕਰ ਦਿੱਤੇ ਗਏ ਸਨ। ਨਕੋਦਰ ਸਾਕੇ ਦੇ ਇਹਨਾਂ ਚਾਰੇ ਸ਼ਹੀਦਾਂ -
ਯੁਨਾਈਟਡ ਸਿਖਸ, ਸਿੱਖ ਕੋਆਲੀਸ਼ਨ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਨੌਰਵਿੱਚ ਪਬਲਿਕ ਸਕੂਲ ਅਤੇ ਨੌਰਵਿੱਚ ਬੋਰਡ ਆਫ ਐਜੂਕੇਸ਼ਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਗਈ
ਕੋਆਰਡੀਨੇਟਰ ਹਿੰਮਤ ਸਿੰਘ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਖੋਲਣ ਲਈ ਅਸੀਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ, ਉਹਨਾਂ ਦੇ ਸਾਰੇ ਪ੍ਰਸ਼ਾਸਨ ਅਤੇ ਪਾਕਿਸਤਾਨ ਦੀ ਅਵਾਮ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ ਅਤੇ ਆਸ ਕਰਦੇ ਹਾਂ ਕਿ ਆਪਸੀ ਸਾਂਝ ਦੇ ਇਹ ਕਦਮ ਹੋਰ ਅੱਗੇ ਵਧਣਗੇ।ਉਹਨਾਂ ਤਾਕੀਦ ਕੀਤੀ ਕਿ ਭਾਰਤ ਸਾਰਕਾਰ ਵੱਲੋਂ ਕਰਤਾਰਪੁਰ ਲਾਂਘੇ ਨੂੰ ਲੈ ਕੇ ਨਾਂਹਪੱਖੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਪਰ ਅਸੀਂ ਉਮੀਦ ਕਰਦੇ ਹਾਂ ਕਿ ਪਾਕਿਸਤਾਨ ਵੱਲੋਂ ਭਰਾਮਾਰੂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਈਸਟ ਕੋਸਟ ਅਮਰੀਕਾ ਦੀਆਂ 85 ਗੁਰਦੁਆਰਾ ਕਮੇਟੀਆਂ ਅਤੇ ਪੰਥਕ ਜਥੇਬੰਦੀਆਂ ਦੀ ਇੱਕਮੁੱਠਤਾ ਨਾਲ 3 ਸਾਲ ਪਹਿਲਾਂ ਹੋਂਦ ਵਿੱਚ ਆਈ ਈਸਟ ਕੋਸਟ ਸਿੱਖ ਕੋਆਰਡੀਨੇਸ਼ਨ ਕਮੇਟੀ ਵੱਲੋਂ ਸਥਾਨਕ 'ਵਰਲਡ ਫੇਅਰ ਮਰੀਨਾ' ਵਿਖੇ ਹੋਏ ਨੁਮਾਇੰਦਾ ਇਕੱਠ ਵਿੱਚ ਪਿਛਲੇ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਸੰਗਤਾਂ ਸਾਹਮਣੇ ਰੱਖੀ ਗਈ।
ਅਮਰੀਕਾ ਦੇ ਨਿਊ ਜਰਸੀ ਸੂਬੇ ’ਚ ਇੱਕ ਸਿੱਖ ਬੰਦੇ ਨੂੰ ਉਸ ਦੇ ਹੀ ਸਟੋਰ ’ਚ ਚਾਕੂ ਦਾ ਵਾਰ ਕਰਕੇ ਮਾਰ ਦਿੱਤਾ। ਪਿਛਲੇ ਤਿੰਨ ਹਫ਼ਤਿਆਂ 'ਚ ਅਮਰੀਕਾਂ ਅੰਦਰ ਸਿੱਖ ਉਪਰ ਹਮਲੇ ਦੀ ਇਹ ਤੀਜੀ ਘਟਨਾ ਹੈ।
ਵਿਵਾਦਤ ਫਿਲਮ ‘ਨਾਨਕ ਸ਼ਾਹ ਫਕੀਰ’ ਉੱਤੇ ਰੋਕ ਲਾਉਣ ਲਈ ਵਿਦੇਸ਼ਾਂ ਵਿੱਚਲੀਆ ਸਿੱਖ ਜਥੇਬੰਦੀਆਂ ਇੱਕਜੁਟ ਹੋ ਗਈਆਂ ਹਨ। ਉਨ੍ਹਾਂ ਭਾਰਤ ਸਰਕਾਰ ਤੇ ਫਿਲਮ ਸੈਂਸਰ ਬੋਰਡ ਤੋਂ ਫਿਲਮ ਉੱਤੇ ਰੋਕ ਲਾਉਣ ਦੀ ਮੰਗ ਕੀਤੀ ਹੈ।
ਜਦੋਂ ਜਦੋਂ ਵੀ ਸਿੱਖ ਰਾਜ ਅੰਗਰੇਜ਼ਾਂ ਦੇ ਪੇਟੇ ਪੈਣ ਦੀ ਦਾਸਤਾਨ ਬਿਆਨ ਹੁੰਦੀ ਹੈ, ਸਿੱਖ ਰਾਜ ਦੇ ਖੈਰ-ਖਵਾਹ, ਪੰਜਾਬੀ ਕਵੀ ਸ਼ਾਹ ਮੁਹੰਮਦ ਦਾ ਜੰਗਨਾਮਾ ‘ਜੰਗ ਹਿੰਦ-ਪੰਜਾਬ’ ਜਿਸ ਨੂੰ ਬਾਅਦ ਵਿੱਚ ‘ਜੰਗ ਸਿੰਘਾਂ-ਫਿਰੰਗੀਆਂ’ ਕਿਹਾ ਜਾਣ ਲੱਗਾ, ਦਾ ਜ਼ਿਕਰ ਜ਼ਰੂਰ ਹੁੰਦਾ ਹੈ।
ਗੁਰੂ ਗ੍ਰੰਥ ਸਾਹਿਬ ਦੀ ਰਹਿਨੁਮਾਈ ਹੇਠ ਈਸਟ ਕੋਸਟ ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸੰਤ ਸਾਗਰ ਵਿਖੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਕੌਮੀ ਸਮੱਸਿਆਵਾਂ ਦੇ ਹੱਲ ਅਤੇ ਚਿੰਤਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਸੰਗਤ ਨੇ ਵਧ ਚੜ੍ਹ ਕੇ ਹਾਜ਼ਰੀ ਲਵਾਈ। ਇਸ ਸੈਮੀਨਾਰ ਵਿੱਚ ਮੁੱਖ ਤੌਰ ’ਤੇ ਭਾਰਤ ਅੰਦਰ ਸਿੱਖਾਂ ਨਾਲ ਪਿਛਲੇ ਕਈ ਦਹਾਕਿਆਂ ਤੋਂ ਹੁੰਦੇ ਆ ਰਹੇ ਧੱਕੇ ਦਾ ਮੁੱਦਾ ਭਾਰੂ ਰਿਹਾ।
Next Page »