ਉੱਤਰੀ ਅਮਰੀਕਾ ਦੇ ਕੌਲੋਰੈਡੋ ਸੂਬੇ ਦੀ ਵਸਨੀਕ 23 ਸਾਲਾ ਨੌਰੀਨ ਕੌਰ ਨੂੰ ਉੱਤਰੀ ਅਮਰੀਕਾ ਵੱਲੋਂ ਨੁਮਾਇੰਦੇ ਦੇ ਤੌਰ ‘ਤੇ ਕੌਮਾਂਤਰੀ ਮਨੁੱਖੀ ਅਧਿਕਾਰ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਨਾਮਜ਼ਦ ਕੀਤਾ ਗਿਆ ਸੀ।
ਯੂਨੀਵਰਸਿਟੀ ਆਫ ਕੈਲੀਫੋਰਨੀਆ 'ਚ ਰਾਹੁਲ ਗਾਂਧੀ ਨੂੰ ਸਿੱਖਾਂ ਵਲੋਂ ਕੀਤੇ ਗਏ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਸਿੱਖਾਂ ਵਲੋਂ ਇਹ ਵਿਰੋਧ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਵਲੋਂ ਨਵੰਬਰ 1984 'ਚ ਸਿੱਖਾਂ ਦੇ ਕਤਲੇਆਮ 'ਚ ਸ਼ਾਮਲ ਆਗੂਆਂ ਨੂੰ ਬਚਾਉਣ ਦੇ ਵਿਰੋਧ 'ਚ ਕੀਤਾ ਗਿਆ। ਪ੍ਰੋਗਰਾਮ ਦੌਰਾਨ ਇਕ ਵਿਦਿਆਰਥੀ ਸੇਬੀਆ ਚਾਹਲ ਨੇ ਰਾਹੁਲ ਗਾਂਧੀ ਨੂੰ ਜਦੋਂ ਇਹ ਸਵਾਲ ਕੀਤਾ ਕਿ ਜੇਕਰ ਤੁਸੀਂ ਇਨਸਾਫ ਲਈ ਸਿੱਖਾਂ ਦੇ ਨਾਲ ਹੋ ਤਾਂ ਫਿਰ ਤੁਸੀਂ ਹੁਣ ਤਕ ਉਨ੍ਹਾਂ ਕਾਂਗਰਸੀ ਆਗੂਆਂ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ ਜੋ 1984 ਸਿੱਖ ਕਤਲੇਆਮ ਲਈ ਜ਼ਿੰਮੇਵਾਰ ਹਨ। ਤਾਂ ਰਾਹੁਲ ਗਾਂਧੀ ਨੇ ਸਭ ਦੇ ਸਾਹਮਣੇ ਜਵਾਬ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਇਸ ਪ੍ਰੋਗਰਾਮ ਤੋਂ ਬਾਅਦ ਵਿਅਕਤੀਗਤ ਤੌਰ 'ਤੇ ਇਸਦਾ ਜਵਾਬ ਦੇਵੇਗਾ।
ਅਮਰੀਕਾ ਦੇ ਸੂਬੇ ਕੈਲੀਫੋਰਨੀਆ ਵਿੱਚ ਇਕ ਸਿਰਫਿਰੇ ਨੇ ਗੁਰਦੁਆਰੇ ਦੀਆਂ ਕੰਧਾਂ ਉਤੇ ਸਿੱਖਾਂ ਬਾਰੇ ਨਫ਼ਰਤੀ ਸ਼ਬਦ ਲਿਖ ਦਿੱਤੇ। ਲਾਸ ਏਂਜਲਸ ਵਿੱਚ ਵਰਮੌਂਟ ਗੁਰਦੁਆਰੇ, ਜਿਸ ਨੂੰ ਹਾਲੀਵੁੱਡ ਸਿੱਖ ਗੁਰਦੁਆਰਾ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਵਿੱਚ ਇਹ ਘਟਨਾ ਵਾਪਰੀ।
ਮਨੁੱਖੀ ਅਧਿਕਾਰਾਂ ਲਈ ਸਰਗਰਮ ਅਤੇ ਖ਼ਾਲਿਸਤਾਨ ਹਮਾਇਤੀ ਜਥੇਬੰਦੀਆਂ ਵੱਲੋਂ ਨਿਊਯਾਰਕ 'ਚ ਸੰਯੁਕਤ ਰਾਸ਼ਟਰ ਦੇ ਦਫ਼ਤਰ ਦੇ ਬਾਹਰ ਭਾਰਤ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਹੋਇਆ ਸੰਯੁਕਤ ਰਾਸ਼ਟਰ ਨੂੰ ਅਪੀਲ ਕੀਤੀ ਗਈ ਕਿ ਉਹ ਖ਼ੁਦਮੁਖਤਿਆਰੀ ਦੇ ਲਈ ਰਾਏਸ਼ੁਮਾਰੀ ਦੀ ਹਮਾਇਤ ਕਰਨ।
ਅਮਰੀਕਾ ਵਿੱਚ ਫਿਰਕੂ ਹਿੰਸਾ ਅਤੇ ਨਫ਼ਰਤੀ ਅਪਰਾਧਾਂ ਦਾ ਸਭ ਤੋਂ ਵੱਧ ਨਿਸ਼ਾਨਾ ਬਣਨ ਵਾਲਿਆਂ ਵਿੱਚੋਂ ਸਿੱਖ ਇੱਕ ਹਨ। ਇਹ ਗੱਲ ਸਿੱਖ ਭਾਈਚਾਰੇ ਦੇ ਆਗੂਆਂ ਨੇ ਸਾਲ 2012 ’ਚ ਵਿਸਕੌਨਸਿਨ ਸ਼ਹਿਰ ਦੇ ਗੁਰਦੁਆਰੇ ਵਿੱਚ ਇਕ ਸਿਰਫਿਰੇ ਗੋਰੇ ਵੱਲੋਂ ਮਾਰੇ ਗਏ ਛੇ ਬੇਕਸੂਰ ਸਿੱਖਾਂ ਨੂੰ ਯਾਦ ਕਰਦਿਆਂ ਕਹੀ। ਇਸ ਖੂਨੀ ਘਟਨਾ ਦੇ ਪੀੜਤਾਂ ਨਮਿੱਤ ਸ਼ਰਧਾਂਜਲੀ ਸਮਾਗਮ ਵਿੱਚ ਅਮਰੀਕਾ ਭਰ ਵਿੱਚੋਂ ਮੋਹਰੀ ਸਿੱਖ ਆਗੂਆਂ ਤੋਂ ਇਲਾਵਾ ਕਾਨੂੰਨਸਾਜ਼ ਤੇ ਸਰਕਾਰੀ ਅਧਿਕਾਰੀ ਸ਼ਾਮਲ ਹੋਏ।
ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ ਦੇ ਮੀਡੀਆ ਇੰਚਾਰਜ ਸੁਖਜਿੰਦਰ ਸਿੰਘ ਨਿੱਝਰ ਨੇ ਜਾਣਕਾਰੀ ਦਿੱਤੀ ਕਿ ਖਾਲਸੇ ਦੇ ਜਨਮ ਦਿਵਸ 'ਤੇ ਹਰ ਸਾਲ ਦੀ ਤਰ੍ਹਾਂ ਨਿਊਯਾਰਕ ਸਿਟੀ ਵਿੱਚ ਨਿਕਲਣ ਵਾਲੀ 30ਵੀਂ ਸਿੱਖ ਡੇ ਪਰੇਡ ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ ਰਿਚਮੰਡ ਹਿੱਲ, ਨਿਊਯਾਰਕ ਦੀ ਅਗਵਾਈ ਵਿੱਚ 22 ਅਪਰੈਲ ਦਿਨ ਸ਼ਨੀਵਾਰ ਨੂੰ ਕੱਢੀ ਜਾ ਰਹੀ ਹੈ।
4 ਫ਼ਰਵਰੀ 1986 ਨੂੰ ਨਕੋਦਰ ਵਿਖੇ ਸ੍ਰੀ ਗੁਰੂ ਗੰਥ ਸਾਹਿਬ ਦੇ ਬੇਅਦਬੀ ਦੇ ਵਿਰੋਧ ਵਿੱਚ ਸਿੱਖਾਂ ਦੇ ਪੁਰਅਮਨ ਮਾਰਚ 'ਤੇ ਗੋਲੀਆਂ ਚਲਾ ਕੇ ਪੁਲਿਸ ਵਲੋਂ ਚਾਰ ਨੌਜਵਾਨ ਸ਼ਹੀਦ ਕੀਤੇ ਗਏ ਸਨ, ਜਿਨ੍ਹਾਂ ਨੂੰ ਪੰਥ ਨੇ ਬਹੁਤ ਮਾਣ ਸਨਮਾਨ ਦਿੱਤਾ। ਇਹ ਪਰਿਵਾਰ ਕੇਂਦਰੀ ਸਿੱਖ ਅਜਾਇਬਘਰ ਅੰਮ੍ਰਿਤਸਰ ਵਿਖੇ ਇਨ੍ਹਾਂ ਸ਼ਹੀਦਾਂ ਦੀਆਂ ਤਸਵੀਰਾਂ ਲਵਾਉਣ ਲਈ ਯਤਨ ਕਰ ਰਹੇ ਹਨ।
ਕਰੀਬ 9 ਸਾਲ ਪਹਿਲਾਂ ਅਮਰੀਕਾ ਗਏ ਪਿੰਡ ਫਤਿਹਗੜ੍ਹ ਭਾਦਸੋਂ ਦੇ ਨੌਜਵਾਨ ਹਰਜਿੰਦਰ ਸਿੰਘ ਖੱਟੜਾ ਪੁੱਤਰ ਨਾਹਰ ਸਿੰਘ ਦਾ ਲੁਟੇਰੇ ਨੇ ਕਤਲ ਕਰ ਦਿੱਤਾ। ਉਹ ਮਿਲਵਾਕੀ ਸ਼ਹਿਰ ਦੇ ਇਕ ਪੈਟਰੋਲ ਪੰਪ ਉਤੇ ਨੌਕਰੀ ਕਰਦਾ ਸੀ।
ਭਾਈ ਸਤਪਾਲ ਸਿੰਘ ਖਾਲਸਾ ਅਤੇ ਭਾਈ ਬਹਾਦਰ ਸਿੰਘ ਦੀ ਅਗਵਾਈ ‘ਚ ਵੱਖ-ਵੱਖ ਦੇਸ਼ਾਂ ਨਾਲ ਸਬੰਧਤ 45 ਵਿਅਕਤੀ ਜਿਨ੍ਹਾਂ ਨੇ ਸਿੱਖ ਧਰਮ ਨੂੰ ਅਪਣਾਇਆ ਹੈ ਉਨ੍ਹਾਂ ਨੂੰ ਦਰਬਾਰ ਸਾਹਿਬ ਨਤਮਸਤਕ ਹੋਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਵਿਖੇ ਰਾਮ ਸਿੰਘ ਅੰਤ੍ਰਿੰਗ ਕਮੇਟੀ ਮੈਂਬਰ, ਹਰਚਰਨ ਸਿੰਘ ਮੁੱਖ ਸਕੱਤਰ ਤੇ ਡਾ. ਰੂਪ ਸਿੰਘ ਸਕੱਤਰ ਨੇ ਸਿਰੋਪਾਓ, ਧਾਰਮਿਕ ਪੁਸਤਕਾਂ ਦਾ ਸੈਟ ਅਤੇ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।
ਅਮਰੀਕਾ ਵਿੱਚ ਇਕ ਸਿੱਖ ਡਾਕਟਰ ਨੇ ਇਕ ਅਮਰੀਕੀ ਮੈਡੀਕਲ ਸੰਸਥਾ ਖ਼ਿਲਾਫ਼ ਸਿੱਖੀ ਸਰੂਪ ਕਾਰਨ ਤੰਤੂ ਵਿਗਿਆਨ ਸਬੰਧੀ ਨੌਕਰੀ ਨਾ ਦੇਣ ਦੇ ਦੋਸ਼ ਵਿੱਚ ਮੁਕੱਦਮਾ ਦਰਜ ਕਰਾਇਆ ਹੈ। ਕੈਨਟਕੀ ਦਾ ਜਸਵਿੰਦਰ ਪਾਲ ਸਿੰਘ ਇਕ ਲਾਇਸੈਂਸਸ਼ੁਦਾ ਅਤੇ ਬੋਰਡ ਵੱਲੋਂ ਪ੍ਰਮਾਣਿਤ ਡਾਕਟਰ ਹੈ, ਜੋ ਤੰਤੂ ਵਿਗਿਆਨ ਦੇ ਖੇਤਰ ਵਿੱਚ ਕੰਮ ਕਰ ਰਿਹਾ ਹੈ।
« Previous Page — Next Page »