ਜਹਾਜ਼ ‘ਤੇ ਸਫਰ ਦੌਰਾਨ ਸਿੱਖ ਬੁਜਰਗ ਦੀ ਵੀਡੀਓੁ ਬਣਾਕੇ ਲਾਦੇਨ ਨਾਂਅ ਨਾਲ ਕੀਤੀ ਨਸਲੀ ਟਿੱਪਣੀ

ਸਿੱਖ ਪਛਾਣ ਸਬੰਧੀ ਜਾਗਰੂਕਤਾ ਫੈਲਾਉਣ ਦੇ ਸਿੱਖਾਂ ਦੇ ਲਗਾਤਾਰ ਯਤਨਾਂ ਦੇ ਬਾਵਜੂਦ ਸਿੱਖ ਪਛਾਣ ਸਬੰਧੀ ਪੈਦਾ ਹੋਏ ਭੁਲੇਖਿਆਂ ਕਰਕੇ ਸਿੱਖਾਂ ਨੂੰ ਸੰਸਾਰ ਭਰ ਵਿੱਚ ਨਸਲੀ ਵਿਤਕਰੇ, ਨਸਲੀ ਟਿੱਪਣੀਆਂ ਅਤੇ ਨਸਲੀ ਹਮਲ਼ਿਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।

ਨਿਊਯਾਰਕ ਵਿੱਚ ਸਿੱਖਾਂ ਨੇ ਭਾਰਤੀ ਦੂਤਾਘਰ ਸਾਹਮਣੇ ਕੀਤਾ ਰੋਸ ਮੁਜ਼ਾਹਰਾ

ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ‘ਤੇ ਪੰਜਾਬ ਅਤੇ ਭਾਰਤ ਵਿੱਚ ਮਨੁੱਖੀ ਹੱਕਾਂ ਦੇ ਹੋ ਰਹੇ ਘਾਣ ਵਿਰੁੱਧ ਇੱਥੋਂ ਦੀਆਂ ਪੰਥਕ ਜੱਥੇਬੰਦੀਆਂ ਨੇ ਭਾਰਤੀ ਦੂਤਾਘਰ ਸਾਹਮਵੇਂ ਰੋਸ ਵਿਖਾਵਾ ਕੀਤਾ ਗਿਆ।

ਗੁਰਦੁਆਰਾ ਸਾਹਿਬ ਦੀ ਭੰਨਤੋੜ ਕਰਨ ਵਾਲਿਆ ਖਿਲਾਫ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਖੀ ਉਬਾਮਾ ਨੂੰ ਚਿੱਠੀ

ਅਮਰੀਕੀ ਸ਼ਹਿਰ ਲਾਂਸ ਏਜਲਸ ਵਿਖੇ ‘ਤੇ ਗੁਰਦੁਆਰਾ ਸਾਹਿਬ ਦੀ ਭੰਨ-ਤੋੜ ਕਰਨ ਦੀ ਘਟਨਾ ‘ਤੇ ਅਫਸੋਸ ਪ੍ਰਗਟ ਕਰਦਿਆਂ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਇਸ ਸਬੰਧੀ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਚਿੱਠੀ ਲਿਖਕੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

ਅਮਰੀਕਾ ਵਿੱਚ ਗੁਰਦੁਆਰਾ ਸਾਹਿਬ ਦੀ ਕੀਤੀ ਗਈ ਭੰਨ ਤੋੜ

ਲਾਸ ਏਜਲਸ ਦੇ ਇਕ ਗੁਰਦੁਆਰਾ ਸਾਹਿਬ ਵਿਚ ਅਣਪਛਾਤੇ ਲੋਕਾਂ ਵੱਲੋਂ ਭੰਨਤੋੜ ਕੀਤੀ ਗੁਰਦੁਆਰਾ ਸਿੰਘ ਸਭਾ ਦੇ ਮੈਂਬਰਾਂ ਤੇ ਸਿੱਖ ਭਾਈਚਾਰੇ ਦੇ ਹੋਰ ਆਗੂਆਂ ਨੇ ਦਸਿਆ ਕਿ ਬੂਏਨਾ ਪਾਰਕ ਸਥਿੱਤ ਗੁਰਦੁਆਰੇ ਦੀ ਭੰਨ ਤੋੜ ਕੀਤੀ ਗਈ । ਗੁਰਦੁਆਰੇ ਦੇ ਪ੍ਰਧਾਨ ਇੰਦਰਜੋਤ ਸਿੰਘ ਨੇ ਕਿਹਾ ਹੈ ਕਿ ਅਸੀਂ ਆਪਣੇ ਭਾਈਚਾਰੇ ਦੀ ਸੁਰਖਿਆ ਨੂੰ ਲੈ ਕੇ ਚਿੰਤਤ ਹਾਂ ।

ਸਿੱਖ ਵਫਦ ਨੇ ਅਮਰੀਕਾ ਦੇ ਧਾਰਮਿਕ ਅਜ਼ਾਦੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਪੰਜਾਬ ਵਿੱਚ ਵੱਖ-ਵੱਖ ਥਾਈਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਅਤੇ ਸ਼ਾਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰਨ ਅਤੇ ਪੰਜਾਬ ਦੇ ਮੌਜੂਦਾ ਹਾਲਾਤ, ਜਿਹੜੇ ਸਿੱਖ ਕੌਮ ਦੇ ਹੱਕਾਂ ਨੂੰ ਸਿੱਧੇ ਤੌਰ ‘ਤੇ ਪ੍ਰਭਾਵਿਤ ਕਰਦੇ ਹਨ, ਸਬੰਧੀ ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਅਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਇਕ ਵਫ਼ਦ ਵੱਲੋਂ ਯੂ. ਐਸ. ਸਟੇਟ ਡਿਪਾਰਟਮੈਂਟ ਅਤੇ ਯੂ. ਐਸ. ਕਮਿਸ਼ਨਰ ਆਨ ਇੰਟਰਨੈਸ਼ਨਲ ਰਿਲੀਜੀਅਸ ਫਰੀਡਮ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ ।

ਸਿੱਖ ‘ਦਸਤਾਰ’ ਪ੍ਰਤੀ ਅਮਰੀਕਾ ਦੇ ਲੋਕਾਂ ਨੂੰ ਜਾਗਰੂਕ ਕਰਨ: ਅਮਰੀਕੀ ਕਾਨੂੰਨੀ ਮਾਹਿਰ

ਦਸਤਾਰ ਦੀ ਸਿੱਖ ਧਰਮ ਵਿੱਚ ਬੜੀ ਅਹਿਮ ਮਹੱਤਤਾ ਹੈ, ਸਿੱਖ ਰਹਿਤ ਮਰਿਆਦਾ ਅਤੇ ਗੁਰਬਾਣੀ ਅਨੁਸਾਰ ਇਹ ਸਿੱਖੀ ਜੀਵਨ ਦਾ ਅਟੁੱਟ ਅੰਗ ਹੈ। ਦਸਤਾਰ ਤੋਂ ਬਿਨਾਂ ਇੱਕ ਸਿੱਖ ਦੀ ਕਲਪਨਾ ਹੀ ਨਹੀਂ ਹੋ ਸਕਦੀ।

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੂਲ ਨਾਨਕਸ਼ਾਹੀ ਕੈਲੰਡਰ ਲਾਗੂ ਕਰਨ ਲਈ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਲਿਖਿਆ ਮੰਗ ਪੱਤਰ

ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਅਮਰੀਕਾ ਤੋਂ ਭੇਜੇ ਇਸ ਮੰਗ ਪੱਤਰ ਵਿੱਚ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਹੋਠੀ ਅਤੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਆਖਿਆ ਕਿ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਵਿੱਚ ਤਰੁੱਟੀਆਂ ਹੋਣ ਕਾਰਨ ਖ਼ੁਸ਼ੀ ਤੇ ਗ਼ਮ ਦੇ ਦਿਹਾੜੇ ਇੱਕੋ ਤਰੀਕ ‘ਤੇ ਆ ਰਹੇ ਹਨ, ਜਿਸ ਕਾਰਨ ਸੰਗਤ ਦੁਚਿੱਤੀ ਵਿੱਚ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਮੂਹ ਸਿੰਘ ਸਾਹਿਬਾਨ ਦੀ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਸੱਦ ਕੇ ਪੂਰਨ ਤੌਰ ‘ਤੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕੀਤਾ ਜਾਵੇ।

ਅਮਰੀਕਾ ਦੇ ਸਿੱਖਾਂ ਨੇ “ਸਿੱਖ ਨਸਲਕੁਸ਼ੀ” ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਉਬਾਮਾ ਨੂੰ ਭਾਰਤ ਨਾਲ ਗੱਲ ਕਰਨ ਦੀ ਕੀਤੀ ਅਪੀਲ

ਅਮਰੀਕਾ ਵਿੱਚ ਵੱਸਦੇ ਸਿੱਖਾਂ ਵੱਲੋਂ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਅਮਰੀਕੀ ਰਾਸ਼ਟਰਪਤੀ ਬਰਾਕ ਉਬਾਮਾ ਤੋਂ ਸਹਾਇਤਾ ਮੰਗੀ ਹੈ।

ਸਿੱਖ ਮਿਸ਼ਨ ਇੰਟਰਨੈਸ਼ਨਲ ਅਮਰੀਕਾ ਦਾ ਨੀਂਹ ਪੱਥਰ ਸ਼੍ਰੋਮਣੀ ਕਮੇਟੀ ਪ੍ਰਧਾਨ 31 ਅਕਤੂਬਰ ਨੂੰ ਰੱਖੇਗਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸਾਰੇ ਜਾ ਰਹੇ ਸਿੱਖ ਮਿਸ਼ਨ ਇੰਟਰਨੈਸ਼ਨਲ ਅਮਰੀਕਾ ਦਾ ਨੀਂਹ ਪੱਥਰ ਰੱਖਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਅੱਜ ਅਮਰੀਕਾ ਰਵਾਨਾ ਹੋ ਗਿਆ। ਅਮਰੀਕਾ ਦੇ ਸੂਬਾ ਕੈਲੇਫੋਰਨੀਆਂ ਦੇ ਪ੍ਰਮੁੱਖ ਸ਼ਹਿਰ ਯੂਬਾ ਸਿਟੀ ਵਿੱਚ 31 ਅਕਤੂਬਰ ਨੂੰ ਸਿੱਖ ਮਿਸ਼ਨ (ਇੰਟਰਨੈਸ਼ਨਲ ਸਿੱਖ ਸੈਂਟਰ) ਦਾ ਨੀਂਹ ਪੱਥਰ ਰੱਖਿਆ ਜਾਵੇਗਾ।

ਮੋਦੀ ਖਿਲਾਫ 28 ਸਤੰਬਰ ਨੂੰ “ਮੈਡੀਸਨ ਸੁਕੇਅਰ ਗਰਡਨ ਨਿਊਯਾਰਕ” ਵਿੱਚ ਕੀਤੇ ਜਾ ਰਹੇ ਮੁਜ਼ਾਹਰੇ ਵਿੱਚ ਸ਼ਾਮਲ ਹੋਣ ਲਈ ਸਿੱਖ ਜੱਥੇਬੰਦੀਆਂ ਨੇ ਦਿੱਤਾ ਸੱਦਾ

ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕੀ ਰਾਸ਼ਟਰਪਤੀ ਨਰਿੰਦਰ ਮੌਦੀ ਦੇ ਸੱਦੇ ‘ਤੇ ਅੱਜ ਅਮਰੀਕਾ ਰਵਾਨਾ ਹੋ ਰਿਹਾ ਹੈ।ਮੋਦੀ ਦੀ ਅਮਰੀਕੀ ਫੇਰੀ ਨੂੰ ਲੈਕੇ ਜਿੱਥੇ ਅਮਰੀਕੀ ਪ੍ਰਸ਼ਾਸ਼ਨ ਅਤੇ ਭਾਰਤੀ ਮੁੱਖਧਾਰੀ ਵਰਗ ਉਸਦੇ ਦੇ ਸਵਾਗਤ ਲਈ ਪੱਬਾਂਭਾਰ ਹੋਇਆਂ ਹੈ ਉੱਥੇ ਅਮਰੀਕਾ ਦੀਆਂ ਸਿੱਖ ਜੱਥਬੰਦੀਆਂ ਨੇ ਮੋਦੀ ਵਿੱਰੁੱਧ ਜੋਰਦਾਰ ਮੁਜ਼ਾਹਰਾ ਕਰਨ ਲਈ ਸੱਦਾ ਦਿੱਤਾ ਹੈ।