Tag Archive "sikhs-in-california"

ਕੈਲੇਫੋਰਨੀਆਂ ਦੇ ਸਿੱਖਾਂ ਨੇ ਜਾਤ ਵਿਰੋਧੀ ਬਿੱਲ ਦੀ ਕੀਤੀ ਹਮਾਇਤ

ਇਹਨਾਂ ਦਿਨਾਂ 'ਚ ਕੈਲੇਫੋਰਨੀਆ ਵਿੱਚ ਇੱਕ ਬਿੱਲ ਵਿਵਾਦ ਦਾ ਵਿਸ਼ਾ ਬਣਿਆ ਹੋਇਆ ਹੈ ਜਿਸ ਵਿੱਚ ਜਾਤ ਨੂੰ ਲੈ ਕੇ ਕੋਈ ਕਿਸੇ ਨਾਲ ਵਿਤਕਰਾ ਨਹੀਂ ਕਰ ਸਕਦਾ। ਕੁਝ ਸਮਾਂ ਪਹਿਲਾਂ  ਇੱਥੋਂ ਦੀਆਂ ਕੰਪਿਊਟਰ ਅਤੇ ਆਈ ਟੀ ਕੰਪਨੀਆਂ ਵਿੱਚ ਭਾਰਤ ਉੱਚ ਜਾਤੀ ਖ਼ਾਸ ਕਰ ਬ੍ਰਾਹਮਣ ਵੱਲੋਂ ਨੀਵੇਂ ਸਮਝੀਆਂ ਜਾਤੀਆਂ ਖ਼ਾਸ ਕਰ ਦਲਿਤ ਭਾਈਚਾਰੇ ਨਾਲ ਵਿਤਕਰੇ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।

ਸਾਕਾ ਨਕੋਦਰ ਦੇ ਸ਼ਹੀਦਾਂ ਦਾ 36ਵਾਂ ਸ਼ਹੀਦੀ ਦਿਹਾੜਾ ਗੁਰਦਵਾਰਾ ਸਾਹਿਬ ਸੈਨ ਹੋਜ਼ੇ, ਕੈਲੀਫ਼ੋਰਨੀਆ ਵਿਖੇ ਮਨਾਇਆ ਗਿਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ ਸਾਕਾ ਨਕੋਦਰ 1986 ਦੌਰਾਨ ਸ਼ਹੀਦ ਹੋਣ ਵਾਲੇ ਸਿੰਘਾਂ ਦੀ ਯਾਦ ਵਿੱਚ ਸੈਨ ਹੋਜ਼ੇ , ਕੈਲੀਫ਼ੋਰਨੀਆ ਵਿਖੇ ਇੱਕ ਸ਼ਹੀਦੀ ਸਮਾਗਮ ਹੋਇਆ। ਸ਼ਹੀਦ ਭਾਈ ਰਵਿੰਦਰ ਸਿੰਘ, ਸ਼ਹੀਦ ਭਾਈ ਹਰਮਿੰਦਰ ਸਿੰਘ, ਸ਼ਹੀਦ ਭਾਈ ਬਲਧੀਰ ਸਿੰਘ ਅਤੇ ਸ਼ਹੀਦ ਭਾਈ ਝਲਮਣ ਸਿੰਘ ਦੀ ਯਾਦ ਵਿੱਚ ਹੋਏ ਇਸ ਸ਼ਹੀਦੀ ਸਮਾਗਮ ਵਿੱਚ ਸ਼ਹੀਦ ਪਰਿਵਾਰਾਂ, ਸਥਾਨਿਕ ਸਿੱਖ ਸੰਗਤਾਂ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

ਕੈਲੀਫੋਰਨੀਆ ਯੁਨੀਵਰਸਿਟੀ ‘ਚ ਸਿੱਖ ਭਾਈਚਾਰੇ ‘ਤੇ ਖੋਜ ਕਾਰਜ ਕਰੇਗੀ ਅਨੀਤ ਕੌਰ

ਅਮਰੀਕਾ ਵਿਚ ਪ੍ਰਵਾਸੀ ਸਮਾਜ ਦੇ ਮਨੁੱਖੀ ਹੱਕਾਂ ਦੇ ਮਸਲਿਆਂ ਦੇ ਨਾਲ-ਨਾਲ ਅਮਰੀਕਾ ਰਹਿੰਦੇ ਸਿੱਖਾਂ ਉੱਤੇ ਪੈਂਦੇ ਇਸਦੇ ਅਸਰ ਅਤੇ ਵੱਖੋ-ਵੱਖਰੀਆਂ ਸਮਾਜਕ ਚੁਣੌਤੀਆਂ ਬਾਰੇ ਗਿਆਨਪੂਰਨ ਸਮਝ ਵਿਕਸਤ ਕਰਨ ਲਈ ਖੌਜ ਕਾਰਜ ਕਰਨਾ ਅਨੀਤਾ ਕੌਰ ਹੁੰਦਲ ਦੀ ਮੁੱਖ ਜਿੰਮੇਵਾਰੀ ਹੋਵੇਗੀ।

ਕੈਲੀਫੋਰਨੀਆ ‘ਚ ਸਿੱਖਾਂ ਨੇ ਬੀਬੀ ਮਨਜੀਤ ਕੌਰ ਦੇ ਸੰਘਰਸ਼ ਨੂੰ ਕੀਤਾ ਯਾਦ

ਅਜਿਹੀਆਂ ਬੀਬੀਆਂ ਬਹੁਤ ਘੱਟ ਹੁੰਦੀਆਂ ਨੇ ਜੋ ਆਪਣੇ ਸਿਰੜ ਉਤੇ ਸਦਾ ਪਹਿਰਾ ਦੇਂਦੀਆਂ ਨੇ। ਬੀਬੀ ਜੀ ਦੀ ਕੁਰਬਾਨੀ ਨੂੰ ਪੰਥ ਸਦਾ ਯਾਦ ਰਖੇਗਾ। ਇਹ ਵੀ ਇਕ ਵੈਰਾਗ ਮਈ ਪਲ ਸੀ ਕਿ ਭਾਈ ਗਜਿੰਦਰ ਸਿੰਘ ਜਿਊਂਦੇ ਜਾਗਦੇ ਹੋਣ ਦੇ ਬਾਵਜੂਦ ਵੀ ਭੈਣ ਜੀ ਦੇ ਅੰਤਮ ਦਰਸ਼ਨ ਨਹੀਂ ਕਰ ਸਕੇ ਤੇ ਵਾਹਿਗੁਰੂ ਦੇ ਹੁਕਮ ਨੂੰ  ਸਿਰ ਝੁਕਾ ਕੇ ਮੰਨਿਆ। ਸੰਗਤਾਂ ਨੇ ਸਭ ਬੁਲਾਰਿਆਂ ਦੇ ਵੀਚਾਰ  ਬੜੇ ਧੀਰਜ ਨਾਲ ਸੁਣੇ।

ਸਾਕਾ ਨਕੋਦਰ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ 11 ਫ਼ਰਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਫਰੀਮੌਂਟ, ਕੈਲੀਫ਼ੋਰਨੀਆ ਵਿਖੇ ਮਨਾਇਆ ਜਾਵੇਗਾ

ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਹਰਮਿੰਦਰ ਸਿੰਘ ਸ਼ਾਮ ਚੁਰਾਸੀ, ਭਾਈ ਬਲਧੀਰ ਸਿੰਘ ਫੌਜੀ ਰਾਮਗੜ੍ਹ ਅਤੇ ਭਾਈ ਝਲਮਣ ਸਿੰਘ ਰਾਜੋਵਾਲ ਗੋਰਸੀਆਂ ਦੀ 4 ਫਰਵਰੀ 1986 ਵਾਲੇ ਦਿਨ ਨਕੋਦਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਮਾਣ ਸਨਮਾਨ ਹਿੱਤ ਇਕੱਠੀ ਹੋਈ ਪੁਰ ਅਮਨ ਸੰਗਤ ‘ਤੇ ਪੁਲਿਸ ਵੱਲੋਂ ਚਲਾਈ ਗੋਲੀ ਨਾਲ ਉਕਤ ਚਾਰ ਨੌਜਵਾਨ ਸਿੰਘ ਸ਼ਹੀਦ ਹੋ ਗਏ ਸਨ ਅਤੇ ਉਨ੍ਹਾਂ ਦੀਆਂ ਮਿਰਤਕ ਦੇਹਾਂ ਵੀ ਪਰਿਵਾਰਾਂ ਨੂੰ ਨਹੀਂ ਦਿੱਤੀਆਂ ਗਈਆਂ ਸਨ ।

ਅਮਰੀਕਾ: 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਰਾਹੁਲ ਗਾਂਧੀ ਖਿਲਾਫ ਸਿੱਖਾਂ ਵਲੋਂ ਪ੍ਰਦਰਸ਼ਨ

ਯੂਨੀਵਰਸਿਟੀ ਆਫ ਕੈਲੀਫੋਰਨੀਆ 'ਚ ਰਾਹੁਲ ਗਾਂਧੀ ਨੂੰ ਸਿੱਖਾਂ ਵਲੋਂ ਕੀਤੇ ਗਏ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਸਿੱਖਾਂ ਵਲੋਂ ਇਹ ਵਿਰੋਧ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਵਲੋਂ ਨਵੰਬਰ 1984 'ਚ ਸਿੱਖਾਂ ਦੇ ਕਤਲੇਆਮ 'ਚ ਸ਼ਾਮਲ ਆਗੂਆਂ ਨੂੰ ਬਚਾਉਣ ਦੇ ਵਿਰੋਧ 'ਚ ਕੀਤਾ ਗਿਆ। ਪ੍ਰੋਗਰਾਮ ਦੌਰਾਨ ਇਕ ਵਿਦਿਆਰਥੀ ਸੇਬੀਆ ਚਾਹਲ ਨੇ ਰਾਹੁਲ ਗਾਂਧੀ ਨੂੰ ਜਦੋਂ ਇਹ ਸਵਾਲ ਕੀਤਾ ਕਿ ਜੇਕਰ ਤੁਸੀਂ ਇਨਸਾਫ ਲਈ ਸਿੱਖਾਂ ਦੇ ਨਾਲ ਹੋ ਤਾਂ ਫਿਰ ਤੁਸੀਂ ਹੁਣ ਤਕ ਉਨ੍ਹਾਂ ਕਾਂਗਰਸੀ ਆਗੂਆਂ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ ਜੋ 1984 ਸਿੱਖ ਕਤਲੇਆਮ ਲਈ ਜ਼ਿੰਮੇਵਾਰ ਹਨ। ਤਾਂ ਰਾਹੁਲ ਗਾਂਧੀ ਨੇ ਸਭ ਦੇ ਸਾਹਮਣੇ ਜਵਾਬ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਇਸ ਪ੍ਰੋਗਰਾਮ ਤੋਂ ਬਾਅਦ ਵਿਅਕਤੀਗਤ ਤੌਰ 'ਤੇ ਇਸਦਾ ਜਵਾਬ ਦੇਵੇਗਾ।

ਹਾਲੀਵੁਡ ਗੁਰਦੁਆਰਾ ਦੇ ਨਾਂ ਨਾਲ ਜਾਣੇ ਜਾਂਦੇ ਗੁਰਦੁਆਰੇ ਦੀਆਂ ਕੰਧਾਂ ’ਤੇ ਨਫ਼ਰਤੀ ਸ਼ਬਦ ਲਿਖੇ

ਅਮਰੀਕਾ ਦੇ ਸੂਬੇ ਕੈਲੀਫੋਰਨੀਆ ਵਿੱਚ ਇਕ ਸਿਰਫਿਰੇ ਨੇ ਗੁਰਦੁਆਰੇ ਦੀਆਂ ਕੰਧਾਂ ਉਤੇ ਸਿੱਖਾਂ ਬਾਰੇ ਨਫ਼ਰਤੀ ਸ਼ਬਦ ਲਿਖ ਦਿੱਤੇ। ਲਾਸ ਏਂਜਲਸ ਵਿੱਚ ਵਰਮੌਂਟ ਗੁਰਦੁਆਰੇ, ਜਿਸ ਨੂੰ ਹਾਲੀਵੁੱਡ ਸਿੱਖ ਗੁਰਦੁਆਰਾ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਵਿੱਚ ਇਹ ਘਟਨਾ ਵਾਪਰੀ।

ਮੁਹਾਲੀ ਦੇ ਸਿੱਖ ਨੌਜਵਾਨ ਦਾ ਅਮਰੀਕਾ ਦੇ ਕੈਲੀਫੋਰਨੀਆ ‘ਚ ਮੈਕਸੀਕਨਾਂ ਵਲੋਂ ਕਤਲ

ਸਾਊਥ ਸੈਕਰਾਮੈਂਟੋ ਦੀ ਫਲੋਰਨ ਰੋਡ 'ਤੇ ਸਥਿਤ ਸ਼ੈਵਰਨ ਗੈਸ ਸਟੇਸ਼ਨ 'ਤੇ ਰਾਤ 10.30 ਵਜੇ ਮੈਕਸੀਕੋ ਨਾਲ ਸੰਬੰਧਿਤ 2 ਬੰਦਿਆਂ ਨੇ ਸਿੱਖ ਨੌਜਵਾਨ ਸਿਮਰਨਜੀਤ ਸਿੰਘ ਭੰਗੂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਗੈਸ ਸਟੇਸ਼ਨ ਦੇ ਬਾਕੀ ਮੁਲਾਜ਼ਮਾਂ ਮੁਤਾਬਕ ਉਹ ਉਸ ਸਮੇਂ ਗੈਸ ਸਟੇਸ਼ਨ 'ਤੇ ਸਫ਼ਾਈ ਕਰ ਰਿਹਾ ਸੀ ਤੇ ਜਦੋਂ ਉਹ ਅੰਦਰ ਜਾਣ ਲੱਗਾ ਤਾਂ ਬਾਹਰ ਪਾਰਕਿੰਗ ਵਿਚ ਬੈਠੇ ਦੋ ਮੈਕਸੀਕੋ ਨਿਵਾਸੀਆਂ ਨੇ ਉਸ ਦੇ ਸੱਤ ਗੋਲੀਆਂ ਮਾਰੀਆਂ, ਜਿਨ੍ਹਾਂ 'ਚੋਂ ਤਿੰਨ ਗੋਲੀਆਂ ਸਿਮਰਨਜੀਤ ਸਿੰਘ ਦੇ ਸਰੀਰ ਦੇ ਉਪਰਲੇ ਹਿੱਸੇ 'ਚ ਲੱਗੀਆਂ ਤੇ ਉਹ ਮੌਕੇ 'ਤੇ ਹੀ ਦਮ ਤੋੜ ਗਿਆ।

ਸੈਨ ਫਰਾਂਸਿਸਕੋ: ਜੂਨ 1984 ਦੇ ਘੱਲੂਘਾਰੇ ਦੀ ਯਾਦ ‘ਚ ਸਿੱਖ ਅਜ਼ਾਦੀ ਮਾਰਚ (ਵਿਸ਼ੇਸ਼ ਵੀਡੀਓ)

ਕੈਲਫੋਰਨੀਆ ਦੇ ਸਿੱਖ ਭਾਈਚਾਰੇ ਨੇ ਗੁਰੂ ਅਰਜਨ ਸਾਹਿਬ ਦੇ ਸ਼ਹੀਦੀ ਦਿਹਾੜੇ ਅਤੇ ਭਾਰਤੀ ਫੌਜ ਵਲੋਂ ਦਰਬਾਰ ਸਾਹਿਬ 'ਤੇ ਹਮਲੇ ਦੀ 33ਵੀਂ ਵਰ੍ਹੇਗੰਢ ਨੂੰ ਯਾਦ ਕਰਦਿਆਂ ਰੈਲੀ ਕੱਢੀ।

ਕੈਲੀਫੋਰਨੀਆ ਦੇ ਇਕ ਪਾਰਕ ‘ਚ ਗੁਰਬਾਣੀ ਦੇ ਗੁਟਕੇ ਦੀ ਬੇਅਦਬੀ; ਨਾਪਾ ਵਲੋਂ ਸਖਤ ਨਿੰਦਾ

ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਨੇ ਯੂਨੀਅਨ ਸਿਟੀ ਕੈਲੀਫੋਰਨੀਆ ਵਿਖੇ ਸੁਖਮਨੀ ਸਾਹਿਬ ਦੇ ਗੁਟਕੇ ਦੀ ਬੇਅਦਬੀ ਦੀ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ। ਨਾਪਾ ਦੇ ਕਾਰਜਕਾਰੀ ਡਾਇਰੈਕਟਰ ਸ. ਸਤਨਾਮ ਸਿੰਘ ਚਾਹਲ ਨੇ ਕਿਹਾ ਹੈ ਕਿ ਦੋਸ਼ੀਆਂ ਖਿਲਾਫ ਸਿੱਖ ਭਾਈਚਾਰਾ ਬਹੁਤ ਗੁੱਸੇ ਵਿੱਚ ਹੈ। ਇਸੇ ਕਾਰਨ ਕਈ ਦਰਜ਼ਨ ਸਿੱਖਾਂ ਨੇ ਇਕੱਠੇ ਹੋ ਕੇ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ ਹੈ।

Next Page »