Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikhs in Canada

Sikhs in Canada

ਇਸ ਖ਼ਾਸ ਮੁਲਾਕਾਤ ਵਿੱਚ ਪੱਤਰਕਾਰ ਮਨਦੀਪ ਸਿੰਘ, ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨਾਲ ਵਿਸਤਾਰਪੂਰਵਕ ਗੱਲਬਾਤ ਕਰਦੇ ਹਨ। ਉਹ ਤੇਜ਼ੀ ਨਾਲ ਬਦਲ ਰਹੇ ਰਾਜਨੀਤਿਕ ਹਾਲਾਤਾ 'ਤੇ ਚਰਚਾ ਕਰਦੇ ਹਨ ਅਤੇ ਇਹ ਸਮਝਾਉਂਦੇ ਹਨ ਕਿ ਸਿੱਖ ਇਨ੍ਹਾਂ ਉਥਲ-ਪੁਥਲ ਭਰੇ ਸਮਿਆਂ ਵਿੱਚ ਕਿਵੇਂ ਰਾਹ ਬਣਾਉਂਦਾ ਹੋਇਆ ਆਪਣੀ ਮੰਜ਼ਿਲ ਸਰ ਕਰ ਸਕਦਾ ਹੈ।
ਭਾਰਤੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੀ ਹਾਲੀਆ ਓਟਾਵਾ ਫੇਰੀ ਤੋਂ ਬਾਅਦ, ਸਿੱਖ ਫੈਡਰੇਸ਼ਨ ਕੈਨੇਡਾ ਨੇ ਭਾਰਤੀ ਅਧਿਕਾਰੀਆਂ ਨਾਲ ਕੈਨੇਡਾ ਸਰਕਾਰ ਦੇ ਰਾਬਤੇ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਜਥੇਬੰਦੀ ਨੇ ਭਾਈ ਹਰਦੀਪ ਸਿੰਘ ਨਿੱਜਰ ਦੇ ਕਤਲ ਅਤੇ ਅੰਤਰ-ਰਾਸ਼ਟਰੀ ਦਮਨ ਦੇ ਮਾਮਲੇ ਵਿੱਚ ਪੂਰੀ ਜਵਾਬਦੇਹੀ ਹੋਣ ਤੱਕ ਉੱਚ-ਪੱਧਰੀ ਸੁਰੱਖਿਆ ਸਮਝੌਤਿਆਂ ਨੂੰ ਰੋਕਣ ਦੀ ਮੰਗ ਕੀਤੀ ਹੈ।
ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ, ਜਿਨ੍ਹਾਂ ਵਿੱਚ ਐਡਮਿੰਟਨ (ਅਲਬਰਟਾ) ਅਤੇ ਬਰੈਂਪਟਨ (ਓਨਟਾਰੀਓ) ਸ਼ਾਮਲ ਹਨ, ਨੇ ਇੱਕ ਇਤਿਹਾਸਕ ਪਹਿਲਕਦਮੀ ਕਰਦਿਆਂ 4 ਫਰਵਰੀ, 2026 ਨੂੰ "ਸਾਕਾ ਨਕੋਦਰ ਦਿਹਾੜੇ" ਵਜੋਂ ਸਰਕਾਰੀ ਤੌਰ 'ਤੇ ਮਾਨਤਾ ਦਿੱਤੀ ਹੈ। ਇਹ ਐਲਾਨ ਸਿੱਖ ਫੈਡਰੇਸ਼ਨ (ਕੈਨੇਡਾ) ਅਤੇ ਸਾਕਾ ਨਕੋਦਰ ਦੇ ਸ਼ਹੀਦ ਪਰਿਵਾਰਾਂ ਦੇ ਲੰਬੇ ਸੰਘਰਸ਼ ਅਤੇ ਸਹਿਯੋਗ ਦਾ ਨਤੀਜਾ ਹੈ।
ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨਵੀ ਸਰਕਾਰ ਤੋਂ ਇਹ ਮੰਗ ਕੀਤੀ ਹੈ ਕਿ ਇੰਡੀਆ ਦੀਆਂ ਖੂਫੀਆ ਏਜੰਸੀਆਂ ਵੱਲੋਂ ਸਿੱਖ ਕਾਰਕੁੰਨਾਂ ਨੂੰ ਨਿਸ਼ਾਨਾ ਬਣਾਉਣ ਅਤੇ ਵਿਦੇਸ਼ੀ ਧਰਤੀ 'ਤੇ ਸਿੱਖਾਂ ਨੂੰ ਜ਼ਬਰ (ਟ੍ਰਾਂਸਨੈਸ਼ਨਲ ਰਿਪਰੈਸ਼ਨ) ਦਾ ਨਿਸ਼ਾਨਾ ਬਣਾਉਣ ਦੇ ਕਥਿਤ ਦੋਸ਼ਾਂ 'ਤੇ ਪਾਰਦਰਸ਼ਤਾ ਨਾਲ ਕਾਰਵਾਈ ਕੀਤੀ ਜਾਵੇ।
6 ਦਸੰਬਰ 2025 ਨੂੰ ਵਿੰਡਸਰ ਯੂਨੀਵਰਸਿਟੀ ਵਿਖੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤੀ ਦੀ 350ਵੀਂ ਵਰ੍ਹੇਗੰਢ ਨੂੰ ਸਮਰਪਿਤ ਮਹਾਨ ਸ਼ਹੀਦੀ ਕਾਨਫਰੰਸ ਦੌਰਾਨ ਸਿੱਖ ਪ੍ਰਚਾਰਕ ਗਿਆਨੀ ਜੀਵਾ ਸਿੰਘ ਵੱਲੋਂ ਇਤਿਹਾਸਕ ਸਰੋਤਾਂ ਦੇ ਹਵਾਲੇ ਨਾਲ ਸਾਂਝਾ ਕੀਤਾ ਗਿਆ ਵਖਿਆਨ ਅੱਜ ਆਪ ਸਭ ਨਾਲ ਸਾਂਝਾ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝਾ ਕਰ ਦਿਓ ਜੀ।
6 ਦਸੰਬਰ 2025 ਨੂੰ ਵਿੰਡਸਰ ਯੂਨੀਵਰਸਿਟੀ ਵਿਖੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤੀ ਦੀ 350ਵੀਂ ਵਰ੍ਹੇਗੰਢ ਨੂੰ ਸਮਰਪਿਤ ਮਹਾਨ ਸ਼ਹੀਦੀ ਕਾਨਫਰੰਸ ਦੌਰਾਨ ਡਾ. ਕੰਵਲਜੀਤ ਸਿੰਘ (ਖਡੂਰ ਸਾਹਿਬ) ਵੱਲੋਂ ਕੀਤਾ ਗਿਆ ਵਖਿਆਨ ਅੱਜ ਆਪ ਸਭ ਨਾਲ ਸਾਂਝਾ ਕਰ ਰਹੇ ਹਾਂ।
6 ਦਸੰਬਰ 2025 ਨੂੰ ਵਿੰਡਸਰ ਯੂਨੀਵਰਸਿਟੀ ਵਿਖੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤੀ ਦੀ 350ਵੀਂ ਵਰ੍ਹੇਗੰਢ ਨੂੰ ਸਮਰਪਿਤ ਮਹਾਨ ਸ਼ਹੀਦੀ ਕਾਨਫਰੰਸ ਦੌਰਾਨ ਵਰਲਡ ਸਿੱਖ ਆਰਗੇਨਾਈਜੇਸ਼ਨ ਆਫ ਕਨੇਡਾ ਦੇ ਆਗੂ ਭਾਈ ਬਲਪ੍ਰੀਤ ਸਿੰਘ ਵੱਲੋਂ ਕੀਤਾ ਗਿਆ ਵਖਿਆਨ ਅੱਜ ਆਪ ਸਭ ਨਾਲ ਸਾਂਝਾ ਕਰ ਰਹੇ ਹਾਂ।
ਕੈਨੇਡਾ ਦੇ ਸੂਬੇ ਆਲਬਰਟਾ ਵਿੱਚ ਵਕੀਲ ਬਣਨ ਦੀ ਪ੍ਰਕਿਰਿਆ ਨਾਲ ਜੁੜੀ ਇੱਕ ਮਹੱਤਵਪੂਰਣ ਸ਼ਰਤ ਨੂੰ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਆਲਬਰਟਾ ਦੀ ਅਪੀਲ ਕੋਰਟ ਨੇ ਫੈਸਲਾ ਦਿੱਤਾ ਹੈ ਕਿ ਵਕੀਲ ਬਣਨ ਤੋਂ ਪਹਿਲਾਂ ਬਰਤਾਨਵੀ ਮਨਾਰਕੀ (ਰਾਜਾ/ਰਾਣੀ) ਲਈ ਵਫ਼ਾਦਾਰੀ ਦੀ ਸਹੁੰ ਚੁੱਕਣਾ ਸੰਵਿਧਾਨਿਕ ਅਧਿਕਾਰਾਂ ਦੇ ਖਿਲਾਫ਼ ਹੈ।
ਪੱਤਰਕਾਰ ਮਨਦੀਪ ਸਿੰਘ ਦੀ ਵਿੰਡਸਰ (ਕਨੇਡਾ) ਵਾਸੀ ਤ੍ਰਿਮਾਨ ਸਿੰਘ ਨਾਲ ਖਾਸ ਮੁਲਾਕਾਤ ਸੁਣੋ।
ਨੌਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਨਵੰਬਰ 1984 ਦੀ ਸਿੱਖ ਨ_ਸ+ਲਕੁਸ਼ੀ ਨੂੰ ਸਮਰਪਿਤ ਪਿੰਡ ਚੱਲ ਅੱਲਾ ਬਖਸ਼ (ਤਹਿਸੀਲ ਮੁਕੇਰੀਆਂ) ਵਿਖੇ 1-2 ਨਵੰਬਰ 2025 ਨੂੰ ਗੁਰਮਤਿ ਸਮਾਗਮ ਕਰਵਾਇਆ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।