ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ, ਪੰਜਾਬ ਮਨੁੱਖੀ ਅਧਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇੰਨਸਾਫ ਸੰਘਰਸ਼ ਕਮੇਟੀ ਨੇ ਦਿੱਲੀ ਵਿੱਚ ਸਿੱਖ ਨੌਜਵਾਨ ਸਰਬਜੀਤ ਸਿੰਘ 'ਤੇ ਉਸ ਦੇ ਪੁੱਤਰ ਬਲਵੰਤ ਸਿੰਘ ਦੀ ਕੁੱਟਮਾਰ ਕਰਕੇ ਉਨ੍ਹਾਂ ਨੂੰ ਬੇਇਜਤ ਕਰਨ ਦੀ ਸਖਤ ਨਿੰਦਾ ਕਰਦਿਆਂ ਕਿਹਾ ਹੈ ਕਿ ਇਸ ਘਟਨਾਂ ਨੇ ਫਿਰ ਸਾਬਤ ਕੀਤਾ ਹੈ ਕਿ "ਮੰਨੂਵਾਦੀਏ" ਇਸ ਖਿੱਤੇ ਵਿੱਚ ਜੰਗਲ ਰਾਜ ਚਲਾ ਰਹੇ ਹਨ।
1996 ਤੋਂ ਲਮਕੇ ਆ ਰਹੇ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਦੇ ਮੁਕੱਦਮੇ ਵਿੱਚ ਅਦਾਲਤ ਨੇ ਕਲ੍ਹ 70 ਦੋਸ਼ੀਆਂ ਦੀ ਸਜਾ ਬਰਕਰਾਰ ਰੱਖਣ ਦਾ ਫੈਸਲਾ ਸੁਣਾਇਆ ਹੈ । 1996 ਵਿੱਚ ਸੈਸ਼ਨ ਅਦਾਲਤ ਨੇ 94 ਮੁਲਜਮਾਂ ਵਿੱਚੋਂ 5 ਨੂੰ ਬਰੀ ਕਰ ਦਿੱਤਾ ਸੀ ਜਿਸ ਵਿੱਚੋਂ ਤਕਰੀਬਨ 16 ਜਣਿਆਂ ਦੀ ਮੌਤ ਹੋ ਚੁੱਕੀ ਹੈ ਅਤੇ 3 ਜਣੇ ਭਗੌੜੇ ਦੱਸੇ ਜਾ ਰਹੇ ਹਨ।
ਦਮਦਮੀ ਟਕਸਾਲ (ਮਹਿਤਾ) ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਦਿੱਲੀ ਦੇ ਵਿਰਾਸਤੀ ਦਿਆਲ ਸਿੰਘ ਮਜੀਠੀਆ ਕਾਲਜ (ਈਵਨਿੰਗ) ਦਾ ਨਾਂ ਬਦਲ ਕੇ 'ਵੰਦੇ ਮਾਤਰਮ ਮਹਾਵਿਦਿਆਲਾ'
ਦਿੱਲੀ ਦੀ ਇਕ ਅਦਾਲਤ ਨੇ ਕੱਲ੍ਹ (2 ਨਵੰਬਰ, 2017) ਗੂਗਲ ਇੰਡੀਆ ਪ੍ਰਾਈਵੇਟ ਲਿਮਟਿਡ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਉਨ੍ਹਾਂ ਵੀਡੀਓਜ਼ ਅਤੇ ਲੇਖਾਂ ਨੂੰ ਹਟਾਉਣ ਦੀ ਹਦਾਇਤ ਕੀਤੀ ਹੈ ਜਿਨ੍ਹਾਂ ਵਿਚ ਯੂ ਟਿਊਬ, ਫੇਸਬੁੱਕ ਅਤੇ ਦੂਸਰੀਆਂ ਵੈੱਬਸਾਈਟਾਂ 'ਤੇ ਸਿੱਖ ਧਰਮ ਅਤੇ ਸਿੱਖ ਗੁਰੂਆਂ ਖਿਲਾਫ਼ ਨਫਰਤ ਵਾਲੇ ਭਾਸ਼ਣ ਅਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਹੋਈਆਂ ਹਨ।
ਨਵੰਬਰ 1984 ਸਿੱਖ ਕਤਲੇਆਮ 'ਚ ਹਿੰਦੂਵਾਦੀ ਭੀੜਾਂ ਵਲੋਂ ਕਤਲ ਕਰ ਦਿੱਤੇ ਗਏ ਸਿੰਘਾਂ-ਸਿੰਘਣੀਆਂ ਅਤੇ ਭੁਝੰਗੀਆਂ ਨੂੰ ਯਾਦ ਕਰਕੇ ਅਤੇ ਸਮੂਹ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਮੂਲ ਮੰਤਰ ਦੇ ਪਾਠ ਅਤੇ ਅਰਦਾਸ ਕਰਕੇ ਸ਼ਰਧਾ ਸਤਿਕਾਰ ਭੇਂਟ ਕੀਤਾ ਗਿਆ।
31 ਅਕਤੂਬਰ 1984 ਸਵੇਰੇ 10-11 ਦਾ ਸਮਾਂ ਹੋਵੇਗਾ ਰੇਡੀਓ ਤੋਂ ਕ੍ਰਿਕਟ ਮੈਚ ਦੀ ਲਾਈਵ ਕੁਮੈਂਟਰੀ ਚੱਲ ਰਹੀ ਸੀ। ਅਚਾਨਕ ਕੁਮੈਂਟਰੀ ਰੁਕ ਗਈ ਤੇ ਅਕਾਸ਼ਬਾਣੀ ਦੀ ਅਨਾਊਂਸਰ ਬੋਲੀ, "ਅਬ ਆਪ ਹਮਾਰਾ ਵਿਸ਼ੇਸ਼ ਬੁਲੇਟਨ ਸੁਨੀਏ।"
1984 ਸਿੱਖ ਨਸਲਕੁਸ਼ੀ ਮਾਮਲੇ ਦੇ ਗਵਾਹ ਅਤੇ ਹਥਿਆਰਾਂ ਦੇ ਡੀਲਰ ਅਭਿਸ਼ੇਕ ਵਰਮਾ ਨੇ ਉਸ ਨੂੰ ਮਿਲ ਰਹੀਆਂ ਧਮਕੀਆਂ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਨਵੰਬਰ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸ਼ਰਮਸਾਰ ਕਰਨ, ਇਨਸਾਫ ਲਈ ਸੰਯੁਕਤ ਰਾਸ਼ਟਰ ਨੂੰ ਦਖਲਅੰਦਾਜ਼ੀ ਲਈ ਹੋਕਾ ਦੇਣ, ਗੁਲਾਮੀ ਤੇ ਬੇਇਨਸਾਫੀ ਵਿਰੁੱਧ ਸੰਘਰਸ਼ ਨੂੰ ਜਿਉਂਦਾ ਰੱਖਣ ਅਤੇ ਮਾਰੇ ਗਏ ਨਿਰਦੋਸ਼ਾਂ ਨੂੰ ਸ਼ਰਧਾਂਜਲੀ ਦੇਣ ਲਈ ਦਲ ਖ਼ਾਲਸਾ ਵੱਲੋਂ ਬਠਿੰਡਾ ਵਿਖੇ 1 ਨਵੰਬਰ ਨੂੰ ਸਿੱਖ ਨਸਲਕੁਸ਼ੀ ਯਾਦਗਾਰੀ ਮਾਰਚ ਕੀਤਾ ਜਾਵੇਗਾ।
ਰਾਸ਼ਟਰੀ ਸਿੱਖ ਸੰਗਤ (ਆਰ.ਐਸ.ਐਸ.) ਵਲੋਂ ਦਿੱਲੀ ਦੇ ਤਾਲਕਟੋਰਾ ਸਟੇਡੀਅਮ 'ਚ ਉਲੀਕੇ ਪ੍ਰੋਗਰਾਮ ਦਾ ਵਿਰੋਧ ਕਰਨ ਜਾਂਦੇ ਸਿੱਖਾਂ ਦੇ ਇਕ ਹਿੱਸੇ ਨੂੰ ਦਿੱਲੀ ਪੁਲਿਸ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਬਾਹਰ ਰੋਕ ਲਿਆ।
Next Page »