ਭਾਰਤੀ ਫੌਜ ਵੱਲੋਂ ਜੂਨ 1984 ਵਿੱਚ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇਂਦਰਾਂ ਗਾਂਧੀ ਦੇ ਹੁਕਮਾਂ 'ਤੇ ਸਿੱਖਾਂ ਦੇ ਮੁਕੱਦਸ ਅਸਥਾਨ ਸ਼੍ਰੀ ਦਰਬਾਰ ਸਾਹਿਬ 'ਤੇ ਕੀਤੇ ਹਮਲੇ ਦੀ ਸਲਾਨਾ ਵਰੇਗੰਢ ਮੌਕੇ ਜਰਮਨ ਦੀਆਂ ਸਮੂਹ ਪੰਥਕ ਜਥੇਬੰਦੀਆਂ ਅਤੇ ਸਮੂਹ ਗੁਰਦੁਵਾਰਾ ਪ੍ਰਬੰਧਕ ਕਮੇਟੀਆਂ ਦੇ ਸੱਦੇ ਤੇ ਭਾਰਤੀ ਕੌਸਲੇਟ ਫਰੈਕਫੋਰਟ ਦੇ ਸਾਹਮਣੇ ਭਾਰੀ ਰੋਸ ਮੁਜਾਹਿਰਾ ਕੀਤਾ ਗਿਆ ਜਿਸ ਵਿੱਚ ਜਰਮਨ ਭਰ ਤੋਂ ਅਤੇ ਫਰਾਂਸ ਦੇ ਸਿੰਘਾਂ ਨੇ ਹਿਸਾ ਲਿਆ ।
ਬੰਦੀ ਸਿੰਘਾਂ ਦੀ ਰਿਹਾਈ ਲਈ ਬੁਜ਼ਰਗ ਬਾਪੂ ਸੂਰਤ ਸਿੰਘ ਵੱਲੋਂ ਆਰੰਭੇ ਸੰਘਰਸ਼ ਨੂੰ ਪੰਜਾਬ ਅਤੇ ਦੂਜੇ ਰਾਜਾਂ ਦੀਆਂ ਸਿੱਖ ਸੰਗਤਾਂ ਤੋਂ ਇਲਾਵਾ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਵੱਲੋਂ ਵੀ ਪੂਰੀ ਹਾਮਇਤ ਮਿਲ ਰਹੀ ਹੈ।ਜਿੱਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨੇ ਅਤੇ ਗ੍ਰਿਫਤਾਰੀਆਂ ਜਾਰੀ ਹਨ, ਉੱਥੇ ਵਿਦੇਸ਼ਾਂ ਵਿੱਚ ਬੈਠੇਸਿੱਖ ਵੀ ਧਰਨੇ ਮੁਜ਼ਾਹਰੇ ਕਰ ਰਹੇ ਹਨ।
ਸਿੱਖ ਕੌਮ ਦੀਆਂ ਸ਼ਾਨਾਂਮੱਤੀਆਂ ਪ੍ਰੰਪਰਾਵਾਂ ਦੀ ਰਾਖੀ ਲਈ ਆਪਣੀ ਜਾਨ ਨਿਯਛਾਵਰ ਕਰਨ ਵਾਲੇ ਸਿੱਖ ਕੌਮ ਦੇ ਲਾਸਾਨੀ ਸ਼ਹੀਦ ਭਾਈ ਸਤਵੰਤ ਸਿੰਘ ਦੇ ਪਿਤਾ-ਬਾਪੂ ਤਰਲੋਕ ਸਿੰਘ ਅਗਵਾਨ ਜੋ ਬੀਤੇ ਦਿਨ ਸਦੀਵੀ ਵਿਛੋੜਾ ਦੇ ਗਏ ਸਨ, ਨੂੰ ਜਰਮਨੀ ਦੀਆਂ ਪੰਥਕ ਜਥੇਬੰਦੀਆਂ ਸਿੱਖ ਫੈਡਰੇਸ਼ਨ ਜਰਮਨੀ, ਬੱਬਰ ਖ਼ਾਲਸਾ ਜਰਮਨੀ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਜਰਮਨੀ ਤੇ ਦਲ ਖ਼ਾਲਸਾ ਜਰਮਨੀ ਦੇ ਮੁਖੀਆਂ ਭਾਈ ਗੁਰਮੀਤ ਸਿੰਘ ਖਨਿਆਨ, ਭਾਈ ਰੇਸ਼ਮ ਸਿੰਘ ਬੱਬਰ, ਭਾਈ ਲਖਵਿੰਦਰ ਸਿੰਘ ਮੱਲ੍ਹੀ, ਭਾਈ ਸੋਹਣ ਸਿੰਘ ਕੰਗ ਤੇ ਭਾਈ ਸੁਰਿੰਦਰ ਸਿੰਘ ਸੇਖੋਂ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਬਾਪੂ ਤਰਲੋਕ ਸਿੰਘ ਅਗਵਾਨ ਦੇ ਵਿਛੋੜੇ ਨਾਲ ਸਿੱਖ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਖਾਲਸਾ ਸਿਰਜਣ ਦਿਵਸ ਸਬੰਧੀ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿੱਚ ਹੋਏ ਗੁਰਮਤਿ ਸਮਾਗਮ ਵਿੱਚ ਪੰਥਕ ਜੱਥੇਬੰਦੀਆਂ ਵੱਲੋਂ ਸ਼੍ਰਮੋਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਦੀਆਂ ਹਦਾਇਤਾਂ 'ਤੇ ਜਾਰੀ ਕੀਤੇ ਹਿੰਦੂਤਵੀ ਬਿਕਰਮੀ ਕੈਲੰਡਰ ਨੂੰ ਰੱਦ ਕਰਕੇ ਮੂਲ ਨਾਨਕਸ਼ਾਹੀ ਕੈਲੰਡਰ ਜ਼ਾਰੀ ਕੀਤਾ ਗਿਆ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮੇਂ ਜਰਮਨ ਦੀ ਫੇਰੀ 'ਤੇ ਹੈ ਅਤੇ ਉਨ੍ਹਾਂ ਦੀ ਇਸ ਮੌਕੇ ਜਰਮਨ ਦੀਆ ਸਮੂਹ ਪੰਥਕ ਜਥੇਬੰਦੀਆ ਅਤੇ ਕਸ਼ਮੀਰੀਆ ਵੱਲੋ ਰੋਸ ਮੁਜਾਹਿਰਾ ਕੀਤਾ ਗਿਆ ਜਿਸ ਵਿੱਚ ਜਰਮਨ ਤੇ ਦੁਨੀਆਂ ਦੇ ਲੋਕਾਂ ਨੂੰ ਨਰੇਂਦਰ ਮੋਦੀ ਅਤੇ ਹਿੰਦੁਸਤਾਨ ਸਰਕਾਰ ਦੇ ਘੱਟ ਗਿਣਤੀ ਵਿਰੋਧੀ ਚਿਹਰੇ ਨੂੰ ਉਜਾਗਰ ਕੀਤਾ ਗਿਆ ।
ਭਾਰਤ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਦਿਨਾਂ ਚ ਫਰਾਂਸ, ਕੈਨੇਡਾ ਤੇ ਜਰਮਨੀ ਦੇ ਸਰਕਾਰੀ ਦੌਰੇ 'ਤੇ ਆ ਰਿਹਾ ਹੈ । ਜਰਮਨੀ ਦੇ ਦੌਰੇ ਦੌਰਾਨ ਮੋਦੀ ਦੇ ਵਿਰੁੱਧ ਜਰਮਨੀ ਦੀਆਂ ਸਿੱਖ ਜਥੇਬੰਦੀਆਂ ਸਿੱਖ ਫੈਡਰੇਸ਼ਨ ਜਰਮਨੀ, ਬੱਬਰ ਖਾਲਸਾ ਜਰਮਨੀ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਜਰਮਨੀ ਤੇ ਦਲ ਖਾਲਸਾ ਜਰਮਨੀ ਵੱਲੋਂ ਰੋਸ ਮੁਜ਼ਾਹਰੇ ਦਾ ਸਾਂਝੇ ਤੌਰ 'ਤੇ ਸੱਦਾ ਦਿੱਤਾ ਗਿਆ ਹੈ ।
ਲੰਘੇ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਸਮੂਹ ਸਿੰਘਾਂ ਅਤੇ ਫੈਡਰੇਸ਼ਨ ਦੇ ਪ੍ਰਧਾਨ ਭਾਈ ਜੁਗਿੰਦਰ ਸਿੰਘ ਮੱਲ੍ਹੀ ਦੇ 28ਵੇਂ ਸ਼ਹੀਦੀ ਸਮਾਗਮ ਨੂੰ ਸਮਰਪਿਤ ਸਮਾਗਮ 5 ਅਪ੍ਰੈਲ ਨੂੰ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ ਵੱਲੋਂ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਕਰਵਾਇਆ ਜਾ ਰਿਹਾ ਹੈ।
ਭਾਰਤੀ ਕੌਸਲੇਟ ਫਰੈਕਫੋਰਟ ਅੱਗੇ ਪੰਹੁਚ ਕੇ ਜ਼ੁਸ਼ੀਲੇ ਭਾਸ਼ਾਨਾ ਰਾਹੀ ਕਸ਼ਮੀਰੀ ਆਗੂਆਂ ਨੇ ਆਪਣੇ ਵੀਚਰਾ ਦਾ ਪ੍ਰਗਟਾਵਾ ਕੀਤਾ ਤੇ ਹਿੰਦੋਸਤਾਨ ਦੀ ਹਕੂਮਤ ਨੂੰ ਘੱਟ ਗਿਣਤੀਆਂ ਉਪੱਰ ਜ਼ੁਲਮ ਬੰਦ ਕਰਨ ,ਕਸ਼ਮੀਰ ਵਿੱਚੋ ਭਾਰਤੀ ਫੌਜਾਂ ਬਾਹਰ ਕੱਢਕੇ ਯੂ .ਐਨ. ਓ. ਦੀ ਅਗਵਾਈ ਵਿੱਚ ਰੈਫਡੰਮ ਕਰਾਕੇ ਕਸ਼ਮੀਰੀ ਲੋਕਾਂ ਦੀ ਅਜ਼ਾਦ ਹੋਣ ਦੀ ਰਾਏ ਜਾਣੀ ਜਾਵੇ ਤੇ ਉਹਨਾਂ ਦੀ ਅਜ਼ਾਦ ਹੋਣ ਦਾ ਹੱਕ ਦਿੱਤਾ ਜਾਵੇ। ਬੇਗੁਨਾਹ ਕਸ਼ਮੀਰੀਆਂ ਤੇ ਭਾਰਤੀ ਫੌਜਾਂ ਵੱਲੋ ਜ਼ੁਲਮ ਕਰਨ ਵਾਲੇ ਅਫਸਰਾਂ ਨੂੰ ਕਟਿਹਰੇ ਵਿੱਚ ਖੜ੍ਹਾ ਕਰਕੇ ਸਜ਼ਾਵਾਂ ਦਿੱਤੀਆਂ ਜਾਵੇ ।
ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ਨਾਲ ਜੂਨ 1984 ਵਿੱਚ ਭਾਰਤੀ ਫੌਜਾਂ ਨੇ ਸ੍ਰੀ ਦਰਬਾਰ ਸਹਿਬ ਅੰਮ੍ਰਿਤਸਰ 'ਤੇ ਹਮਲਾ ਕਰਕੇ ਸਿੱਖਾਂ ਦੇ ਮੁਕੱਦਸ ਅਸਥਾਨ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਢੀਹ ਢੇਰੀ ਕਰਕੇ ਹਜ਼ਾਰਾਂ ਬੇਦੋਸ਼ੇ ਸਿੱਖਾਂ ਨੂੰ ਕਤਲ ਕਰ ਦਿੱਤਾ ਸੀ।ਉਸ ਸਮੇਂ ਭਾਰਤੀ ਫੋਜ ਦੀ ਕਮਾਂਡ ਜਨਰਲ ਅਰੁਣ ਕੁਮਾਰ ਵੈਦਿਆ ਕਰ ਰਿਹਾ ਸੀ।
ਦਰਬਾਰ ਸਾਹਿਬ ‘ਤੇ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਦੀ 30ਵੀਂ ਵਰੇਗੰਢ ਮੌਕੇ ਯੂਰਪ ਦੇ ਸਮੁਹ ਸਿੱਖਾਂ ਵੱਲੋਂ 14 ਜੂਨ ਨੂੰ ਬੈਲਜੀਅਮ ਦੇ ਸ਼ਹਿਰ ਬਰੱਸਲਜ਼ ਵਿਖੇ ਯੂਰਪੀਅਨ ਸੰਸਦ ਸਾਹਮਣੇ ਮੁਜ਼ਾਹਰਾ ਕੀਤਾ ਜਾ ਰਿਹਾ ਹੈ।
« Previous Page — Next Page »