ਕੀ ਹਰਿਆਣਵੀ ਭਾਈਚਾਰਾ ਸਿੱਖੀ ਦੇ ਨੇੜੇ ਆ ਰਿਹਾ ਹੈ? ਕੀ ਵਿਦੇਸ਼ਾਂ ਵਿਚ ਹਰਿਆਣਵੀ-ਸਿੱਖ ਟਕਰਾਅ ਏਜੰਸੀਆਂ ਦੀ ਸਾਜਿਸ਼ ਹੈ?

ਕੀ ਹਰਿਆਣਵੀ ਭਾਈਚਾਰਾ ਸਿੱਖੀ ਦੇ ਨੇੜੇ ਆ ਰਿਹਾ ਹੈ? ਕੀ ਜਾਟ ਭਾਈਚਾਰਾ ਖੁਦ ਨੂੰ ਹਿੰਦੂਤਵ ਤੋਂ ਵੱਖ ਮੰਨਦਾ ਹੈ? ਕੀ ਕਿਸਾਨੀ ਅੰਦੋਲਨ ਨੇ ਹਰਿਆਣੇ ਤੇ ਰਾਜਸਥਾਨ ਦੇ ਜਾਟ ਭਾਈਚਾਰੇ ਨੂੰ ਸਿੱਖੀ ਦੀ ਜਾਗ ਲਗਾਈ ਹੈ?

ਕੀ ਹਰਿਆਣਵੀ ਭਾਈਚਾਰਾ ਸਿੱਖੀ ਦੇ ਨੇੜੇ ਆ ਰਿਹਾ ਹੈ? ਕੀ ਵਿਦੇਸ਼ਾਂ ਵਿਚ ਹਰਿਆਣਵੀ-ਸਿੱਖ ਟਕਰਾਅ ਏਜੰਸੀਆਂ ਦੀ ਸਾਜਿਸ਼ ਹੈ?

ਕੀ ਹਰਿਆਣਵੀ ਭਾਈਚਾਰਾ ਸਿੱਖੀ ਦੇ ਨੇੜੇ ਆ ਰਿਹਾ ਹੈ? ਕੀ ਜਾਟ ਭਾਈਚਾਰਾ ਖੁਦ ਨੂੰ ਹਿੰਦੂਤਵ ਤੋਂ ਵੱਖ ਮੰਨਦਾ ਹੈ? ਕੀ ਕਿਸਾਨੀ ਅੰਦੋਲਨ ਨੇ ਹਰਿਆਣੇ ਤੇ ਰਾਜਸਥਾਨ ਦੇ ਜਾਟ ਭਾਈਚਾਰੇ ਨੂੰ ਸਿੱਖੀ ਦੀ ਜਾਗ ਲਗਾਈ ਹੈ?

ਖ਼ਬਰਸਾਰ • ਸ਼ਾਹੀਨ ਬਾਗ ਦੀ ਤਰਜ਼ ਤੇ ਲੁਧਿਆਣਾ ਅਤੇ ਮਾਨਸਾ ਵਿੱਚ ਵੀ ਧਰਨੇ ਸ਼ੁਰੂ • ਮਾਮਲਾ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ

ਅੱਜ ਦਾ ਖਬਰਸਾਰ | 13 ਫਰਵਰੀ 2020 (ਦਿਨ ਵੀਰਵਾਰ) ਖਬਰਾਂ ਦੇਸ ਪੰਜਾਬ ਦੀਆਂ: ਸ਼ਾਹੀਨ ਬਾਗ ਦੀ ਤਰਜ਼ ਤੇ ਲੁਧਿਆਣਾ ਅਤੇ ਮਾਨਸਾ ਵਿੱਚ ਵੀ ਧਰਨੇ ਸ਼ੁਰੂ : • ਸੰਵਿਧਾਨ ਬਚਾਓ ਮੰਚ ਪੰਜਾਬ ਦੇ ਨਾਂ ਹੇਠ ਗੁਰਦੁਆਰਾ ਚੌਕ ਮਾਨਸਾ ਨਜ਼ਦੀਕ ਕੀਤਾ ਧਰਨਾ ਸ਼ੁਰੂ • ਲੁਧਿਆਣਾ ਵਿਖੇ ਦਾਣਾ ਮੰਡੀ ਜਲੰਧਰ ਬਾਈਪਾਸ ਕੋਲ ਸ਼ੁਰੂ ਕੀਤਾ ਗਿਆ ਧਰਨਾ • ਲੁਧਿਆਣਾ […]

ਨਾ.ਸੋ.ਕਾ. ਦੇ ਖਿਲਾਫ ਬੁੱਧੀਜੀਵੀ ਵਰਗ ਸਾਹਮਣੇ ਆਇਆ • ਬਹਿਬਲ ਗੋਲੀ ਕਾਂਡ ਦੇ ਗਵਾਹਾਂ ਨੇ ਕੀਤੀ ਪ੍ਰੈੱਸ ਕਾਨਫਰੰਸ ‘ਤੇ ਹੋਰ ਖ਼ਬਰਾਂ

ਸਿੱਖ ਅਤੇ ਪੰਜਾਬੀ ਲੇਖਕਾਂ, ਚਿੰਤਕਾਂ, ਬੁੱਧੀਜੀਵੀਆਂ, ਸਮਾਜ ਸੇਵੀ ਅਤੇ ਪੱਤਰਕਾਰਾਂ ਦਾ ਵਫਦ ਜਾਮੀਆਂ ਮਿਲੀਆ ਅਤੇ ਸ਼ਾਹੀਨ ਬਾਗ ਪਹੁੰਚਿਆ।

ਹੋਂਦ-ਚਿੱਲੜ ਅਤੇ ਗੁੜਗਾਓ-ਪਟੌਦੀ ਨਸਲਕੁਸ਼ੀ: ਗਿਆਸਪੁਰਾ ਦੀ ਅਗਵਾਈ ਚ ਵਫਦ ਨੇ ਆਪ ਵਿਧਾਇਕਾਂ ਨਾਲ ਮੁਲਾਕਾਤ ਕੀਤੀ

1984 ‘ਚ ਸਿੱਖਾਂ ਦੀ ਸੋਚੀ-ਸਮਝੀ ਨਸਲਕੁਸ਼ੀ ਦੌਰਾਨ ਹਰਿਆਣਾ ਦੇ ਪਿੰਡ ਹੋਂਦ-ਚਿੱਲੜ (ਰਿਵਾੜੀ) ਅਤੇ ਗੁੜਗਾਓ-ਪਟੌਦੀ ‘ਚ ਕੀਤੇ ਗਏ ਕਤਲੇਆਮ ਬਾਰੇ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਸ਼ੁੱਕਰਵਾਰ (22 ਨਵੰਬਰ ਨੂੰ) ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ। ਵਫਦ ਨੇ ਜਸਟਿਸ ਟੀ.ਪੀ. ਗਰਗ ਦੇ ਜਾਂਚ ਲੇਖੇ ਦੀ ਨਕਲ ਸੌਂਪਦੇ ਹੋਏ ਇਨਸਾਫ਼ ਲਈ ਹਰਿਆਣਾ ਸਰਕਾਰ ਕੋਲ ਇਹ ਮਸਲੇ ਚੁੱਕਣ ਦੀ ਮੰਗ ਕੀਤੀ।

ਕਰਨਾਲ ਦੇ ਗੁਰਦੁਆਰਾ ਸਾਹਿਬਾਨ ਵਿੱਚ ਸੰਤ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਲਾਉਣ ਦੀ ਮੁਹਿੰਮ ਜ਼ੋਰਾਂ ਤੇ

ਹਰਿਆਣਾ ਸਰਕਾਰ ਦੇ ਕਰਿੰਦਿਆਂ ਵੱਲੋਂ ਸੂਬੇ ਦੇ ਮੁੱਖ ਮੰਤਰੀ ਦੀ ਫੇਰੀ ਮੌਕੇ 28 ਸਤੰਬਰ ਨੂੰ ਪਿੰਡ ਡਾਚਰ ਦੇ ਗੁਰਦੁਆਰਾ ਸਾਹਿਬ ਵਿੱਚ ਲੱਗੀ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਲਾਹੁਣ ਲਈ ਕਹਿਣ ਤੋਂ ਸਿੱਖ ਸੰਗਤਾਂ ਵਿੱਚ ਡਾਹਡਾ ਰੋਸ ਅਤੇ ਰੋਹ ਹੈ।

ਹਿਸਾਰ ‘ਚ ਸਿੱਖ ਪਰਿਵਾਰ ਦੀ ਕੱੁਟ-ਮਾਰ ਦਾ ਮਾਮਲਾ: ਪਰਿਵਾਰ ਨੂੰ ਇਨਸਾਫ ਨਾ ਦਿੱਤਾ ਤਾਂ 25 ਨੂੰ ਖੱਟਰ ਦਾ ਡੱਬਵਾਲੀ ਰੈਲੀ ‘ਚ ਵਿਰੋਧ ਕਰਾਗੇ

ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੇਂਟ ਕਮੇਟੀ ਨੇ ਹਿਸਾਰ ਵਿਖੇ ਸਿੱਖ ਪਰਿਵਾਰ ’ਤੇ ਹਮਲਾ ਅਤੇ ਝੂਠਾ ਕੇਸ ਬਣਾਉਣ ਖ਼ਿਲਾਫ਼ 25 ਅਗਸਤ ਨੂੰ ਹਰਿਆਣਾ ਦੇ ਮੁੱਖ ਮੰਤਰੀ ਦੀ ਰੈਲੀ ਮੌਕੇ ਪ੍ਰਦਰਸ਼ਨ ਦੀ ਚਿਤਾਵਨੀ ਦਿੱਤੀ ਹੈ। ਹਿਸਾਰ ਦੇ ਵਿਸ਼ਵਕਰਮਾ ਗੁਰਦੁਆਰਾ ਵਿਖੇ ਸਿੱਖ ਭਾਈਚਾਰੇ ਤੇ ਹੋਰਨਾਂ ਵਰਗਾਂ ਦੇ ਆਗੂਆਂ ਦੀ ਬੈਠਕ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਲਈ 13 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।

ਹਿਸਾਰ ‘ਚ ਸਿੱਖ ਪਰਿਵਾਰ ਦੀ ਕੁੱਟ-ਮਾਰ, ਕਿਹਾ ਸਿੱਖ ਹਰਿਆਣਾ ਛੱਡ ਜਾਣ, ਹਰਿਆਣਾ ਪੁਲਿਸ ਦੋਸ਼ੀਆਂ ਨੂੰ ਬਚਾਉਣ ਤੇ ਲੱਗੀ

ਹਰਿਆਣਾ ਦੇ ਹਿਸਾਰ ਵਿਖੇ ਅੰਮ੍ਰਿਤਧਾਰੀ ਪਰਿਵਾਰ ਨਾਲ ਸਥਾਨਕ ਕਾਲਜ ‘ਚ ਕਾਨੂੰਨ ਦੀ ਪੜਾਈ ਕਰ ਰਹੇ 4-5 ਵਿਿਦਆਰਥੀਆਂ ਵੱਲੋਂ 16 ਅਗਸਤ ਦੋਪਹਿਰ ਨੂੰ ਹਿਸਾਰ ਦੇ ਮਿਡ ਟਾਊਨ ਗ੍ਰੇਂਡ ਮਾੱਲ ਵਿਚ ਮਸਟਰਡ ਰੇਸਟੋਰੈਂਟ ‘ਤੇ ਦੁਪਹਿਰ ਦੀ ਰੋਟੀ ਖਾਣ ਉਪਰੰਤ ਆਪਣੇ ਘਰ ਜਾਣ ਵਾਸਤੇ ਬਾਹਰ ਨਿਕਲੇ ਪਰਿਵਾਰ ਨਾਲ ਅੰਮ੍ਰਿਤਧਾਰੀ ਬੀਬੀ ਵੱਲੋਂ ਦਸਤਾਰ ਸਜਾਏ ਜਾਣ ਨੂੰ ਲੈ ਕੇ ਭੱਦੀ ਟਿੱਪਣੀਆਂ ਕਸਦੇ ਹੋਏ ਸਿੱਖਾਂ ਨੂੰ ਹਰਿਆਣਾ ’ਚ ਨਾ ਰਹਿਣ ਦੇਣ ਦੀ ਸਲਾਹ ਦਿੱਤੀ ।

ਸਿੱਖ ਰਾਜ ਦੀ ਪਹਿਲੀ ਰਾਜਧਾਨੀ ਲੋਹਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ 27 ਮਈ ਨੂੰ: ਸ਼੍ਰੋ.ਗੁ.ਪ੍ਰ.ਕ.

ਬਾਬਾ ਬੰਦਾ ਸਿੰਘ ਜੀ ਬਹਾਦਰ ਵੱਲੋਂ ਸਥਾਪਤ ਸਿੱਖ ਰਾਜ ਦੀ ਪਹਿਲੀ ਰਾਜਧਾਨੀ ਕਿਲ੍ਹਾ ਲੋਹਗੜ੍ਹ ਸਾਹਿਬ (ਹਰਿਆਣਾ) ਦੇ ਸਥਾਪਨਾ ਦਿਹਾੜੇ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 27 ਮਈ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਹਰਿਆਣਾ ਅੰਦਰ ਅਗਲੀਆਂ ਸਾਰੀਆਂ ਚੋਣਾਂ ਆਪਣੇ ਚੋਣ ਨਿਸ਼ਾਨ ‘ਤੇ ਲੜਨ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਬਾਦਲ) ਹਰਿਆਣਾ ਅੰਦਰ ਅਗਲੀਆਂ ਸਾਰੀਆਂ ਚੋਣਾਂ ਆਪਣੇ ਚੋਣ ਨਿਸ਼ਾਨ ਉੱਤੇ ਲੜੇਗਾ। ਇਸ ਦੀ ਸ਼ੁਰੂਆਤ ਅੰਬਾਲਾ ਅਤੇ ਰੋਹਤਕ ਦੀਆਂ ਆ ਰਹੀਆਂ ਨਗਰ ਨਿਗਮ ਚੋਣਾਂ ਤੋਂ ਕੀਤੀ ਜਾਵੇਗੀ।