ਲੰਘੇ ਦਿਨ ਰਾਜਸਥਾਨ ਦੀ ਇੱਕ ਅਦਾਲਤ ਵੱਲੋਂ ਬੰਦੀ ਸਿੰਘ ਜਗਮੋਹਨ ਸਿੰਘ ਅਤੇ ਦੋ ਹੋਰਾਂ ਨੂੰ ਯੁਆਪਾ ਕਾਨੂੰਨ ਤਹਿਤ ਚੱਲੇ ਇੱਕ ਮੁਕੱਦਮੇ ਵਿੱਚ ਅੱਠ ਉਮਰ ਕੈਦਾਂ ਦੀ ਸਜ਼ਾ ਸੁਣਾਈ ਗਈ ਹੈ।
ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨਾਲ ਕੀਤੇ ਜਾਣ ਵਾਲੇ ਵਿਤਕਰੇ ਦਾ ਇੱਕ ਹੋਰ ਮਾਮਲਾ ਉਸ ਵੇਲੇ ਉਜਾਗਰ ਹੋਇਆ ਜਦੋਂ ਰਾਜਸਥਾਨ ਸਰਕਾਰ ਨੇ ਭਾਰਤੀ ਸੁਪਰੀਮ ਕੋਰਟ ਵੱਲੋਂ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ ਘਟਾਏ ਜਾਣ ਸਬੰਧੀ ਦਿੱਤੀਆਂ ਹਦਾਇਤਾਂ ਦੇ ਬਾਵਜੂਦ ਬੰਦੀ ਸਿੰਘ ਭਾਈ ਹਰਨੇਕ ਸਿੰਘ ਭੱਪ ਦੀ ਪੇਰੋਲ ਰੱਦ ਕਰ ਦਿੱਤੀ।
ਸਾਕਾ 1978 ਦੇ ਸ਼ਹੀਦਾਂ ਦੀਆਂ ਤਸਵੀਰਾਂ, ਸਿੱਖ ਸੰਘਰਸ਼ ਬਾਰੇ ਛਪੀਆਂ ਹੋਈਆਂ ਕਿਤਾਬਾਂ ਅਤੇ ਕੁਝ ਇਸ਼ਤਿਹਾਰਾਂ ਦੀ ਬਰਾਮਦਗੀ ਵਾਲੇ ਮਾਮਲੇ ਚ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਇਕ ਅਦਾਲਤ ਵਲੋਂ ਤਿੰਨ ਸਿੱਖ ਨੌਜਵਾਨਾਂ ਨੂੰ ਉਮਰਕੈਦ ਜਿਹੀ ਸਖਤ ਸਜਾ ਸੁਣਾਏ ਜਾਣ ਦੇ ਮਾਮਲੇ ਤੇ ਜਨਤਕ ਸਰਗਰਮੀ ਨਜ਼ਰ ਆ ਰਹੀ ਹੈ।
ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਇਕ ਅਦਾਲਤ ਨੇ ਅਜਿਹਾ ਫੈਸਲਾ ਸੁਣਾਇਆ ਹੈ ਜਿਸ ਨੇ ਵਕੀਲਾਂ, ਕਾਨੂੰਨੀ ਮਾਹਿਰਾਂ ਸਮੇਤ ਹਰ ਕਿਸੇ ਨੂੰ ਹੈਰਾਨ-ਪਰੇਸ਼ਾਨ ਕਰ ਦਿੱਤਾ ਹੈ।
ਸਿੱਖ ਸਿਆਸੀ ਕੈਦੀ ਹਰਮਿੰਦਰ ਸਿੰਘ ਮਿੰਟੂ ਅਤੇ ਰਤਨਦੀਪ ਸਿੰਘ ਉਰਫ ਜਿੰਦਰ ਨੂੰ 10 ਜਨਵਰੀ ਨੂੰ ਪੰਜਾਬ ਪੁਲਿਸ ਵਲੋਂ ਸਖਤ ਪਹਿਰੇ ਵਿਚ ਦਿੱਲੀ ਵਿੱਖੇ ਜੱਜ ਸਿੱਧਾਰਥ ਸ਼ਰਮਾ ਦੀ ਅਦਾਲਤ ਵਿਚ ਸਪੈਸ਼ਲ ਸੈਲ ਦੇ ਮੁਕਦਮਾ ਨੰਬਰ. 66/16 ਅਤੇ 375/99 ਦੀ ਵੱਖ ਵੱਖ ਧਾਰਾਵਾਂ ਅਧੀਨ ਸਮੇਂ ਨਾਲੋਂ ਤਕਰੀਬਨ ਦੋ ਘੰਟੇ ਦੀ ਦੇਰੀ ਨਾਲ ਪੇਸ਼ ਕੀਤਾ ਗਿਆ।
ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਮੋਗਾ ਕੇਸ ਦੀ ਸੁਣਵਾਈ ਅੱਜ (16 ਦਸੰਬਰ, 2017) ਐਡੀਸ਼ਨਲ ਸੈਸ਼ਨ ਜੱਜ ਦੇ ਛੁੱਟੀ 'ਤੇ ਹੋਣ ਕਾਰਨ ਨਹੀਂ ਹੋ ਸਕੀ ਅਤੇ ਅਗਲੀ ਤਰੀਕ 19 ਦਸੰਬਰ ਪਾ ਦਿੱਤੀ ਗਈ।
ਮਿਲੀਆਂ ਰਿਪੋਰਟਾਂ ਮੁਤਾਬਕ ਬੰਬੇ ਹਾਈ ਕੋਰਟ ਨੇ ਸਿੱਖ ਰਾਜਨੀਤਕ ਕੈਦੀ ਨਿਸ਼ਾਨ ਸਿੰਘ ਦੀ ਰਿਹਾਈ ਦੇ ਹੁਕਮ ਦਿੱਤੇ ਹਨ, ਨਿਸ਼ਾਨ ਸਿੰਘ ਨੇ ਜੇਲ੍ਹ ਦੀਆਂ ਮਾਫੀਆਂ ਮਿਲਾ ਕੇ 30 ਸਾਲਾਂ ਤੋਂ ਭਾਰਤੀ ਜੇਲ੍ਹਾਂ ਵਿਚ ਕੱਟੇ ਹਨ। ਮੀਡੀਆ ਦੀ ਰਿਪੋਰਟਾਂ ਮੁਤਾਬਕ ਨਿਸ਼ਾਨ ਸਿੰਘ ਇਹ ਹਫਤੇ ਦੇ ਅਖੀਰ ਤਕ ਬਾਹਰ ਆ ਸਕਦੇ ਹਨ। ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਹੋਈ ਸੀ ਜੋ ਕਿ ਬਦਲ ਕੇ 2011 ਵਿਚ 30 ਸਾਲ ਕਰ ਦਿੱਤੀ ਗਈ ਸੀ।
ਭਾਰਤੀ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਰੱਦ ਕਰ ਦਿੱਤਾ, ਜਿਸ ਵਿਚ ਰਾਜਨੀਤਕ ਸਿੱਖ ਕੈਦੀ ਭਾਈ ਲਾਲ ਸਿੰਘ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਲਾਭ ਨੂੰ ਰੱਦ ਕਰ ਦਿੱਤਾ ਗਿਆ। ਹਾਲਾਂਕਿ ਸੁਪਰੀਮ ਕੋਰਟ ਨੇ ਇਸ ਗੱਲ ਦੀ ਆਜ਼ਾਦੀ ਭਾਈ ਲਾਲ ਸਿੰਘ ਨੂੰ ਦਿੱਤੀ ਹੈ ਕਿ ਉਹ ਅੱਠ ਹਫਤਿਆਂ ਵਿਚ ਭਾਰਤ ਸਰਕਾਰ ਦੇ ਅਧਿਕਾਰਤ ਮਹਿਕਮੇ ਨੂੰ ਅਰਜ਼ੀ ਭੇਜ ਸਕਦੇ ਹਨ ਅਤੇ ਅਧਿਕਾਰਤ ਮਹਿਕਮਾ ਕਾਨੂੰਨ ਮੁਤਾਬਕ ਸਮੇਂ ਤੋਂ ਪਹਿਲਾਂ ਰਿਹਾਈ ਬਾਰੇ ਕੋਈ ਫੈਸਲਾ ਲੈ ਸਕਦਾ ਹੈ।
ਸਰਬੱਤ ਖਾਲਸਾ (2015) ਨਾਲ ਜੁੜੀਆਂ ਪੰਥਕ ਸ਼ਖਸ਼ੀਅਤਾਂ ਨੂੰ ਪੰਜਾਬ ਸਰਕਾਰ ਵੱਲੋਂ ਦੇਸ਼ ਧ੍ਰੋਹ ਦੇ ਮਾਮਲ਼ਿਆਂ ਵਿੱਚ ਨਾਮਜ਼ਦ ਕਰਕੇ ਜੇਲੀਂ ਬੰਦ ਕਰਨ ਵਿਰੁੱਧ ਸਰਬੱਤ ਖ਼ਾਲਸਾ ਨਾਲ ਜੁੜੀਆਂ ਪੰਥਕ ਧਿਰਾਂ ਵੱਲੋਂ 14 ਜਨਵਰੀ ਨੂੰ ਮੁਕਤਸਰ ਵਿਖੇ ਮਾਘੀ ਮੇਲੇ ’ਤੇ ਕਾਨਫ਼ਰੰਸ ਕਰ ਕੇ ਬਾਦਲ ਸਰਕਾਰ ਵਿਰੁੱਧ ਅਗਲੇ ਸ਼ੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦਿੱਲੀ ਦੀ ਤਿਹਾੜ ਜੇਲ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਅਤੇ ਦਿੱਲੀ ਵਿੱਚ ਹੋਰ ਮੁਕੱਦਮਿਆਂ ਦਾ ਸਾਹਮਣਾ ਕਰ ਰਹੇ ਬਾਈ ਜਗਤਾਰ ਸਿੰਘ ਹਵਾਰਾ ਨੂੰ ਐਫ ਆਈ ਆਰ ਨੰ. 229/05 ਅਲੀਪੁਰ ਥਾਣਾ ਧਾਰਾ 120 ਬੀ, 121 ਅਤੇ 307 ਅਧੀਨ ਅਜ ਫਿਰ ਬੇੜੀਆਂ ਅਤੇ ਹੱਥਕੜੀਆਂ ਵਿਚ ਜਕੜ ਕੇ ਜੱਜ ਰੀਤਿਸ਼ ਸਿੰਘ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ । ਭਾਈ ਹਵਾਰਾ ਦੇ ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ਨੂੰ ਹੋਵੇਗੀ।
Next Page »