ਸਿੱਖ ਸਿਆਸੀ ਕੈਦੀ ਭਾਈ ਵਰਿਆਮ ਸਿੰਘ ਦੀ ਭਾਰਤ ਦੀ ਕੇਂਦਰ ਸਰਕਾਰ ਵੱਲੋਂ ਕੀਤੀ ਰਿਹਾਈ ਦਾ ਸਵਾਗਤ ਕਰਦਿਆਂ ਬਾਦਲ ਦਲ ਨੇ ਬਾਕੀ ਰਹਿੰਦੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਦੀ ਭਾਰਤ ਸਰਕਾਰ ਨੂੰ ਅਪੀਲ ਕੀਤੀ।
ਬੁੜੈਲ ਜੇਲ੍ਹ ਕੇਸ ਦੀ ਸੁਣਵਾਈ ਦੌਰਾਨ ਭਾਈ ਜਗਤਾਰ ਸਿੰਘ ਤਾਰਾ ਨੇ ਕੇਸ ਲੜਨ ਤੋਂ ਮੁੜ ਨਾਂਹ ਕਰ ਦਿੱਤੀ ਹੈ। ਉਨ੍ਹਾਂ ਨੇ ਕੇਸ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਚੱਲ ਰਹੀ ਸੁਣਵਾਈ ਦੌਰਾਨ ਅਦਾਲਤ ਨੂੰ ਇਹ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਉਹ ਆਪਣੇ ਵਕੀਲ ਸਿਮਰਜੀਤ ਸਿੰਘ ਕੋਲ ਵੀ ਅਜਿਹੀ ਇੱਛਾ ਪ੍ਰਗਟ ਕਰਦੇ ਰਹੇ ਹਨ।
ਰਾਸ਼ਟਰੀ ਸਿੱਖ ਸੰਗਤ ਦੇ ਸਾਬਕਾ ਪ੍ਰਧਾਨ ਰੁਲਦਾ ਸਿੰਘ ਦੇ ਕਤਲ ਕੇਸ ਵਿੱਚ ਭਾਈ ਜਗਤਾਰ ਸਿੰਘ ਤਾਰਾ ਅਤੇ ਭਾਈ ਰਮਨਦੀਪ ਸਿੰਘ ਗੋਲਡੀ ਖ਼ਿਲਾਫ਼ ਅੱਜ ਇੱਥੇ ਦੋਸ਼ ਆਇਦ ਹੋ ਗਏ। ਗੋਲਡੀ ਨੂੰ ਨਾਭਾ ਜੇਲ੍ਹ ਵਿੱਚੋਂ ਸਖ਼ਤ ਪ੍ਰਬੰਧਾਂ ਹੇਠ ਇੱਥੇ ਅਦਾਲਤ ਵਿੱਚ ਲਿਆਂਦਾ ਗਿਆ, ਜਦੋਂਕਿ ਤਾਰਾ ਬੁੜੈਲ ਜੇਲ੍ਹ ਚੰਡੀਗੜ੍ਹ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਕੇਨਦਰੀ ਜੇਲ ਪਟਿਆਲਾ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਫਾਂਸੀ ਸਬੰਧੀ ਲਏ ਜਾਣ ਵਾਲੇ ਫ਼ੈਸਲੇ 'ਚ ਹੋ ਰਹੀ ਦੇਰੀ ਸਬੰਧੀ ਰਾਸ਼ਟਰਪਤੀ ਨੂੰ ਪੱਤਰ ਲਿਖਿਆ ਹੈ ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਭਾਈ ਜਗਤਾਰ ਸਿੰਘ ਤਾਰਾ ਵਿਰੁੱਧ ਕੇਸ ਦੀ ਸੁਣਵਾੲੀ ਯੂ.ਟੀ. ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਵੀਰ ਸਿੰਘ ਸਿੱਧੂ ਨੇ ਵੀਡੀਓਕਾਨਫਰੰਸਿੰਗ ਰਾਹੀਂ ਕੇਸ ਦੀ ਸੁਣਵਾੲੀ ਕੀਤੀ । ਅਦਾਲਤ ਵਿੱਚ ਸੁਣਵਾੲੀ ਦੇ ਪਹਿਲੇ ਦਿਨ ਸੀ.ਬੀ.ਆੲੀ. ਵੱਲੋਂ ਕੇਸ ਨਾਲ ਸਬੰਧਤ ਰਿਕਾਰਡ ਪੇਸ਼ ਨਾ ਕਰਨ ਕਰਕੇ ਸੁਣਵਾੲੀ 14 ਸਤੰਬਰ ਲੲੀ ਅੱਗੇ ਪਾ ਦਿੱਤੀ ਗੲੀ ਹੈ।
ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ ਦੇ ਮੁਖੀ ਸ੍ਰ. ਗੁਰਦੀਪ ਸਿੰਘ ਬਠਿੰਡਾ ਨੂੰ 19 ਜੁਲਾਈ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਲਗਤਾਰ ਜੇਲ ਵਿੱਚ ਰੱਖਣ ਲਈ ਪੁਲਿਸ ਇੱਕ ਤੋਂ ਬਾਅਦ ਇੱਕ ਝੂਠਾ ਕੇਸ ਪਾ ਰਹੀ ਸੀ , ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਰਿਹਾਅ ਕਰ ਦਿੱਤਾ ।
ਅੱਜ ਇਥੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਦੀ ਅਦਾਲਤ ਵੱਲੋਂ ਸੁਖਦੇਵ ਸਿੰਘ ਸੁੱਖਾ ਨੂੰ ਧਮਾਕਾਖੇਜ਼ ਸਮੱਗਰੀ ਦੀਆਂ ਧਰਾਵਾਂ ਤਹਿਤ 7 ਸਾਲ ਕੈਦ 10 ਹਜ਼ਾਰ ਜੁਰਮਾਨਾ ਅਸਲਾ ਐਕਟ ਤਹਿਤ 5 ਸਾਲ ਕੈਦ ਤੇ 5 ਹਜ਼ਾਰ ਜੁਰਮਾਨਾ, ਗੈਰ ਕਾਨੂੰਨੀ ਗਤੀਵਿਧੀਆਂ ਲਈ 6 ਸਾਲ ਦੇਣ ਤੇ 10 ਹਜ਼ਾਰ ਜੁਰਮਾਨਾ ਦੀ ਸਜ਼ਾ ਸੁਣਾਈ ਹੈ ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਅਤੇ ਦਿੱਲੀ ਤਿਹਾੜ ਜ਼ੇਲ ‘ਚ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਅੱਜ ਦਿੱਲੀ ਪੁਲਿਸ ਵਲੋਂ ਸਖ਼ਤ ਪੁਲਿਸ ਸੁਰਖਿਆ ਹੇਠ ਰੋਪੜ ਦੀ ਜ਼ਿਲਾ ਅਦਾਲਤ ਵਿਚ ਪੇਸ਼ ਕੀਤਾ। ਇਸ ਮੌਕੇ ਰੋਪੜ ਸ਼ਹਿਰ ਵਿਚ ਚਾਰੋ ਪਾਸੇ ਪੁਲਿਸ ਵਲੋਂ ਨਾਕਾਬੰਦੀ ਕੀਤੀ ਹੋਈ ਸੀ।
ਭਾਈ ਜਗਤਾਰ ਸਿੰਘ ਤਾਰਾ ਨੇ ਚੰਡੀਗੜ੍ਹ ਬੂੜੈਲ ਜੇਲ ਤੋਂ ਵੀਡੀਓੁ ਕਾਨਫਰੰਸ ਦੇ ਜਰੀਏ ਇ ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਰੁਲਦਾ ਸਿੰਘ ਦੇ ਕਤਲ ਕੇਸ ਸਬੰਧੀ ਪੇਸ਼ੀ ਭੁਗਤੀ, ਜਿਸ ਦੌਰਾਨ ਤਾਰਾ ਦੇ ਵਕੀਲ ਐਡਵੋਕੇਟ ਬਰਜਿੰਦਰ ਸਿੰਘ ਸੋਢੀ ਵੀ ਹਾਜ਼ਰ ਸਨ। ਅਦਾਲਤ ਵੱਲੋਂ ਜਗਤਾਰ ਤਾਰੇ ਦੀ ਸਹਿਮਤੀ ਉਪਰੰਤ ਚਲਾਨ ਦੀਆਂ ਕਾਪੀਆਂ ਵਕੀਲ ਬਰਜਿੰਦਰ ਸਿੰਘ ਸੋਢੀ ਨੂੰ ਦੇ ਦਿਤੀਆਂ ਗਈਆਂ।
ਮੈਕਸੀਮਮ ਸਕਿਓਰਟੀ ਜੇਲ੍ਹ, ਨਾਭਾ ਵਿਚ ਨਜ਼ਰਬੰਦ ਭਾਈ ਹਰਮਿੰਦਰ ਸਿੰਘ ਦੀ ਅੱਜ ਇੱਥੇ ਐਡੀਸ਼ਨਲ ਸੈਸ਼ਨ ਜੱਜ ਸ੍ਰੀ ਕਰੁਨੇਸ਼ ਕੁਮਾਰ ਦੀ ਮਾਨਯੋਗ ਅਦਾਲਤ ਵਲੋਂ ਜਮਾਨਤ ਮਨਜੂਰ ਕਰ ਦਿੱਤੀ ਗਈ।ਉਹਨਾਂ ਵਲੋਂ ਵਕੀਲ ਸ. ਜਸਪਾਲ ਸਿੰਘ ਮੰਝਪੁਰ ਪੇਸ਼ ਹੋਏ।ਅਦਾਲਤ ਵਲੋਂ 1-1 ਲੱਖ ਦੀਆਂ 2 ਜਮਾਨਤਾਂ ਭਰਨ ਦੇ ਹੁਕਮ ਦਿੱਤੇ ਹਨ ਜਿਸ ਨੂੰ ਆਉਂਦੇ ਦਿਨਾਂ ਵਿਚ ਭਰ ਦਿੱਤਾ ਜਾਵੇਗਾ।
« Previous Page — Next Page »