ਬੰਦੀ ਸਿੰਘਾਂ ਦਾ ਮੁੱਦਾ ਇਸ ਵੇਲੇ ਪੰਜਾਬ ਅਤੇ ਸਿੱਖ ਜਗਤ ਵਿੱਚ ਇੱਕ ਭਖਦਾ ਮਸਲਾ ਬਣਿਆ ਹੋਇਆ ਹੈ।ਬੰਦੀ ਸਿੰਘਾਂ ਦੇ ਬਾਰੇ ਪੰਜਾਬ ਸਰਕਾਰ ਨੇ ਇੱਕ ਅਖਬਾਰ ਵਿੱਚ ਇਸ਼ਤਿਹਾਰ ਵੀ ਦਿੱਤਾ ਹੈ ਅਤੇ ਪੰਜਾਬ ਪੁਲਿਸ ਦੇ ਮੁਖੀ ਸੁਮੇਧ ਸੈਣੀ ਨੇ ਇਸ ਸਬੰਧੀ ਪ੍ਰੈਸ ਕਾਨਫਰੰਸ ਵੀ ਕੀਤੀ ਹੈ।ਦੁਸਰੇ ਪਾਸੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਇਸ ਮਾਮਲੇ ਨਾਲ ਬੜੇ ਨੇੜਿਉਂ ਜੁੜੇ ਸਿੱਖ ਹਿੱਤਾਂ ਦੀ ਪੈਰਵੀ ਕਰਦੇ ਐਡਵੋਕੇਟ ਸ੍ਰ. ਜਸਪਾਲ ਸਿੰਘ ਮੰਝਪੁਰ, ਜੋ ਸਮੇਂ- ਸਮੇਂ ‘ਤੇ ਸਿੱਖ ਕੌਮ ਦੀ ਜਾਣਕਾਰੀ ਲਈ ਜੇਲਾਂ ਵਿੱਚ ਬੰਦ ਸਿੰਘਾਂ ਦੀ ਸੂਚੀ ਜਾਰੀ ਕਰਦੇ ਰਹਿੰਦੇ ਹਨ। ਉਨ੍ਹਾਂ ਵੱਲੋਂ ਅੱਜ ਜਲੰਧਰ ਦੇ ਪ੍ਰੈਸ ਕਲੱਬ ਵਿੱਚ ਪੁਲਿਸ ਮੁਖੀ ਸੈਣੀ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਇਸ਼ਤਿਹਾਰ ਵਿੱਚ ਉਠਾਏ ਸਵਾਲਾਂ ਦੇ ਜਵਾਬ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਪ੍ਰੈਸ ਕਾਨਫਰੰਸ ਵਿੱਚ “ਸਿੱਖ ਸਿਆਸਤ” ਵੱਲੋਂ ਉਨ੍ਹਾਂ ਨਾਲ ਕੀਤੇ ਗਏ ਸੁਆਲ ਜਵਾਬ ਦੀ ਵੀਡੀਓੁ ਪਾਠਕਾ ਦੀ ਨਜ਼ਰ ਪੇਸ਼ ਕਰ ਰਹੇ ਹਾਂ।
ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵੱਲੋਂ ਬਰਤਾਨੀਆਂ ਦੀਆਂ ਜੇਲਾਂ ਵਿੱਚ ਬੰਦ ਸਿੱਖ ਕੈਦੀਆਂ ਨੂੰ ਧਾਰਮਿਕ ਸਾਹਿਤ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਿੱਚ ਚੱਲ ਰਹੀ ਇਸ ਯੂਨੀਵਰਸਿਟੀ ਨੇ ਪੰਜਾਬ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਵੀ ਇਹ ਧਾਰਮਿਕ ਸਾਹਿਤ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਤੋਂ ਮਨਜ਼ੂਰੀ ਲੈਣ ਦਾ ਐੱਲਾਨ ਵੀ ਕੀਤਾ ਹੈ। ਇਹ ਫੈਸਲਾ ਸ਼ੁਕਰਵਾਰ ਨੂੰ ਯੂਨੀਵਰਸਿਟੀ ਦੀ ਹੋਈ ਮੀਟਿੰਗ ਵਿੱਚ ਲ਼ਿਆ ਗਿਆ ਹੈ।
ਕਰਨਾਟਕਾ ਦੀ ਜੇਲ ਵਿੱਚ ਪਿੱਛਲੇ ਲਮੇ ਸਮੇਂ ਤੋਂ ਬੰਦ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਿੱਖ ਸਿਆਸੀ ਕੈਦੀ ਭਾਈ ਗੁਰਦੀਪ ਸਿੰਘ ਖਹਿਰਾ ਨੂੰ ਅੰਮ੍ਰਿਤਸਰ ਤਬਦੀਲ ਕੀਤੇ ਜਾਣ ਵਿਚ ਦੇਰੀ ਹੋ ਗਈ ਹੈ।
ਪੰਜਾਬ ਵਿਚ ਦਿਨੋਂ ਦਿਨ ਪੀਣ ਵਾਲੇ ਪਾਣੀ ਦੀ ਵਧ ਰਹੀ ਸਮੱਸਿਆ ਦੇ ਮੱਦੇਨਜ਼ਰ ਮੈਕਸੀਮਮ ਸਕਿਊਰਿਟੀ ਜੇਲ੍ਹ ਨਾਭਾ ਵਿਚ ਨਜ਼ਰਬੰਦ ਸਿੰਘਾਂ ਦੀ ਅਪੀਲ ਨੂੰ ਪ੍ਰਵਾਣ ਕਰਦਿਆਂ ਜੇਲ੍ਹ ਪ੍ਰਸ਼ਾਸਨ ਵਲੋਂ ਬੰਦੀ ਸਿੰਘਾਂ ਨੂੰ ਆਪਣੇ ਖਰਚੇ ਉਤੇ ਇਕ ਹੋਰ ਆਰ.ਓ. ਸਿਸਟਮ ਲਗਾਉਣ ਦੀ ਇਜਾਜ਼ਤ ਮਿਲਣ ਤੋਂ ਬਾਅਦ ਜਰਮਨੀ ਦੇ ਸਿੱਖ ਆਗੂ ਭਾਈ ਗੁਰਮੀਤ ਸਿੰਘ ਖਨਿਆਣ ਵਲੋਂ ਇਹ ਸੇਵਾ ਕਰਵਾਈ ਗਈ।
ਪੰਥ ਪਿਛਲੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਉੱਦਮ-ਉਪਰਾਲੇ ਕਰ ਰਿਹਾ ਹੈ ਪਰ ਪੰਜਾਬ ਦੀ ਬਾਦਲ ਸਰਕਾਰ ਸੁਪਰੀਮ ਕੋਰਟ ਵਲੋਂ ਲਾਈ ਅਖੌਤੀ ਸਟੇਅ ਨੂੰ ਅਧਾਰ ਬਣਾ ਕੇ ਉਮਰ ਕੈਦੀਆਂ ਦੀ ਰਿਹਾਈ ਨਾ ਹੋਣ ਦੀਆਂ ਦੁਹਾਈਆਂ ਦਿੰਦੀ ਹੈ ਪਰ ਅਸਲ ਵਿਚ ਰਿਹਾਈਆਂ ਤੋਂ ਪਹਿਲਾਂ ਸਥਾਨਕ ਜਿਲ੍ਹਾ ਪ੍ਰਸਾਸ਼ਨ ਵਲੋਂ ਕੀਤੀਆਂ ਜਾਂਦੀਆਂ ਸਿਫਾਰਸਾਂ ਵੀ ਉਲਟ ਕੀਤੀਆਂ ਜਾਂਦੀਆਂ ਹਨ ਜਿਵੇ ਕਿ ਪਿਛਲੇ ਦਿਨੀ ਭਾਈ ਸੁਬੇਗ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਪਿੰਡ ਸੂਹਰੋਂ ਥਾਣਾ ਖੇੜੀ ਗੰਡਿਆਂ (ਸਦਰ ਰਾਜਪੁਰਾ), ਜਿਲ੍ਹਾ ਪਟਿਆਲਾ ਦੀ ਅਗੇਤੀ ਰਿਹਾਈ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਕੀਤੇ ਨਿਰਦੇਸ਼ਾਂ ਦੇ ਬਾਵਜੂਦ ਪਟਿਆਲਾ ਜਿਲ੍ਹਾ ਤੇ ਪੁਲਿਸ ਪ੍ਰਸਾਸ਼ਨ ਵਲੋਂ ਨਾਂਹਪੱਖੀ ਸਿਫਾਰਸ਼ ਕੀਤੀ ਗਈ ਸੀ ਅਤੇ ਹੁਣ ਭਾਈ ਬਲਬੀਰ ਸਿੰਘ ਬੀਰਾ ਦੀ ਚਾਰ ਹਫਤਿਆਂ ਦੀ ਪੈਰੋਲ ਛੁੱਟੀ ਦੀ ਵੀ ਸਿਫਾਰਸ਼ ਨਹੀਂ ਕੀਤੀ ਗਈ।
ਸਿੱਖ ਨੌਜਵਾਨੀ ਨੂੰ ਪੰਜਾਬ ਪੁਲਿਸ ਰਾਹੀਂ ਝੂਠੇ ਮੁਕਾਬਲਿਆਂ ਵਿੱਚ ਸ਼ਹੀਦ ਕਰਵਾਉਣ ਵਾਲੇ ਪੰਜਾਬ ਦੇ ਸਬਾਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਚੰਡੀਗੜ੍ਹ ਸੈਕਟਰੀਏਟ ਵਿੱਚ ਪਾਰ ਬੁਲਾਉਣ ਵਾਲੇ ਅਤੇ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਪੁਲਿਸ ਫੋਰਸ ਦੀ ਸਖ਼ਤ ਸੁਰੱਖਿਆ ਹੇਠ ਐਫ. ਆਈ. ਆਰ. ਨੰ. 229/05 ਅਲੀਪੁਰ ਥਾਣਾ ਧਾਰਾ 120 ਬੀ, 121 ਤੇ 307 ਅਧੀਨ ਸਮੇਂ ਨਾਲ ਅੱਜ ਫਿਰ ਬੇੜੀਆਂ 'ਚ ਜਕੜ ਕੇ ਜੱਜ ਰੀਤਿਸ਼ ਸਿੰਘ ਦੀ ਅਦਾਲਤ 'ਚ ਪੇਸ਼ ਕੀਤਾ ਗਿਆ।
ਭਾਰਤ ਦੀਆਂ ਜੇਲਾਂ ਵਿੱਚ ਸਜ਼ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ 82 ਸਾਲਾ ਬੁਜ਼ਰਗ ਬਾਪੂ ਸੂਰਤ ਸਿੰਘ ਖਾਲਸਾ ਭੁੱਖ ਹੜਤਾਲ ਰਾਹੀਂ ਪਿਛਲੇ 76 ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ।ਉਨਾਂ ਦੇ ਇਸ ਸ਼ਾਂਤਮਈ ਸੰਘਰਸ਼ ਨੂੰ ਅਮਨ ਲਈ ਖ਼ਤਰਾ ਦੱਸਦਿਆਂ ਪੰਜਾਬ ਸਰਕਾਰ ਨੇ ਬਾਪੂ ਸੂਰਤ ਸਿੰਘ 'ਤੇ ਝੂਠੇ ਦੋਸ਼ ਲਾਕੇ 107/151 ਦੀਆਂ ਧਾਰਾਵਾਂ ਅਧੀਨ ਗ੍ਰਿਫਤਾਰ ਕੀਤਾ ਹੋਇਆ ਹੈ।
ਅੱਜ ਇਥੇ ਚੰਡੀਗੜ੍ਹ ਪ੍ਰੈਸ ਕਲੱਬ ਚ ਬਾਪੂ ਸੂਰਤ ਸਿੰਘ ਦੀ ਸਪੁੱਤਰੀ ਬੀਬੀ ਸਰਵਿੰਦਰ ਕੌਰ ਤੇ ਸਾਬਕਾ ਆਈਏਐਸ ਗੁਰਤੇਜ ਸਿੰਘ ਨੇ ਉਕਤ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਦੀਆਂ ਵੱਖ ਵੱਖ ਜੇਲਾਂ ‘ਚ ਨਜ਼ਰਬੰਦ ਸਿਆਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਬਾਪੂ ਸੂਰਤ ਸਿੰਘ ਖਾਲਸਾ ਦਾ ਭੁੱਖ ਹੜਤਾਲ ਸੰਘਰਸ਼ ਅੱਜ 72ਵੇਂ ਦਿਨ ‘ਚ ਦਾਖ਼ਲ ਹੋ ਗਿਆ ਹੈ। ਇਹ ਸੰਘਰਸ਼ ਉਨਾਂ ਸਿਆਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼ੁਰੂ ਕੀਤਾ ਗਿਆ ਜਿਨਾਂ ਦੀਆਂ ਸਜ਼ਾਵਾਂ ਕਾਨੂੰਨ ਦੇ ਮੁਤਾਬਕ ਪੂਰੀਆਂ ਹੋ ਗਈਆਂ ਹਨ।
ਪੰਜਾਬ ਪੁਲਿਸ ਦੇ ਮੁੱਖੀ ਸੁਮੇਧ ਸੈਣੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰੈਸ ਕਾਨਫਰੰਸ ਕਰਕੇ ਲੋਕਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਭੰਬਲਭੁਸਾ ਪਾਉਣ ਦੀ ਇੱਕ ਵਾਰ ਫਿਰ ਕੋਸ਼ਿਸ਼ ਕੀਤੀ ਹੈ।
ਦੂਜੇ ਪਾਸੇ ਪੁਲਿਸ ਵਲੋਂ ਬਾਪੂ ਸੂਰਤ ਸਿੰਘ ਨੂੰ ਸਿਵਲ ਹਸਪਤਾਲ ਲੁਧਿਆਣਾ ਵਿਖੇ ਰੱਖਿਆ ਜਾ ਰਿਹਾ ਹੈ ਜਿਥੇ ਡਾਕਟਰਾਂ ਦੀ ਇਕ ਟੀਮ ਉਨ੍ਹਾਂ ਦੀ ਸਿਰਫ ਉੱਤੇ ਨਜ਼ਰ ਰੱਖ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਅਜੇ ਤੱਕ ਪੁਲਿਸ ਜਾਂ ਡਾਕਟਰਾਂ ਵਲੋਂ ਬਾਪੂ ਸੂਰਤ ਸਿੰਘ ਦੀ ਭੁੱਖ ਹੜਤਾਲ ਜ਼ਬਰਦਸਤੀ ਤੁੜਵਾਉਣ ਦੀ ਕੋਸ਼ਿਸ਼ ਨਹੀਂ ਕੀਤੀ ਗਈ, ਪਰ ਜੇਕਰ ਉਨ੍ਹਾਂ ਦੀ ਸਿਹਤ ਵਿਚ ਹੋਰ ਵਿਗਾੜ ਆਉਂਦਾ ਹੈ ਤਾਂ ਪ੍ਰਸ਼ਾਸਨ ਵਲੋਂ ਅਜਿਹਾ ਕੀਤਾ ਜਾ ਸਕਦਾ ਹੈ।
« Previous Page — Next Page »