ਦਿੱਲੀ ਦੀ ਇਕ ਅਦਾਲਤ ਨੇ ਕੱਲ੍ਹ (2 ਨਵੰਬਰ, 2017) ਗੂਗਲ ਇੰਡੀਆ ਪ੍ਰਾਈਵੇਟ ਲਿਮਟਿਡ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਉਨ੍ਹਾਂ ਵੀਡੀਓਜ਼ ਅਤੇ ਲੇਖਾਂ ਨੂੰ ਹਟਾਉਣ ਦੀ ਹਦਾਇਤ ਕੀਤੀ ਹੈ ਜਿਨ੍ਹਾਂ ਵਿਚ ਯੂ ਟਿਊਬ, ਫੇਸਬੁੱਕ ਅਤੇ ਦੂਸਰੀਆਂ ਵੈੱਬਸਾਈਟਾਂ 'ਤੇ ਸਿੱਖ ਧਰਮ ਅਤੇ ਸਿੱਖ ਗੁਰੂਆਂ ਖਿਲਾਫ਼ ਨਫਰਤ ਵਾਲੇ ਭਾਸ਼ਣ ਅਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਹੋਈਆਂ ਹਨ।
ਇੰਗਲੈਂਡ ਤੋਂ ਆਏ ਇਕ ਸਿੱਖ ਨੌਜਵਾਨ ਨੂੰ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਅੱਜ (31 ਅਕਤੂਬਰ, 2017) ਤੜਕੇ ਰੋਕ ਲਿਆ। ਤਲਜੀਤ ਸਿੰਘ, ਜੋ ਕਿ ਜੰਮੂ ਦੇ ਰਹਿਣ ਵਾਲੇ ਹਨ, ਪਿਛਲੇ 9 ਸਾਲਾਂ ਤੋਂ ਇੰਗਲੈਂਡ 'ਚ ਰਹਿੰਦੇ ਹਨ, ਨੂੰ ਹਵਾਈ ਅੱਡੇ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਬਾਹਰ ਨਿਕਲਣ ਦੀ ਇਜਾਜ਼ਤ ਨਹੀਂ ਦਿੱਤੀ ਅਤੇ ਬਾਅਦ 'ਚ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।
ਜੰਮੂ ਕਸ਼ਮੀਰ 'ਚ ਸਿੱਖਾਂ ਦੇ ਇਕ ਹਿੱਸੇ ਵਲੋਂ ਅੱਜ (7 ਅਕਤੂਬਰ, 2017) ਗੈਰ ਸਿਆਸੀ ਜਥੇਬੰਦੀ ਬਣਾਈ ਗਈ ਹੈ। ਜਥੇਬੰਦੀ ਦੇ ਚੇਅਰਮੈਨ ਗੁਰਮੀਤ ਸਿੰਘ ਨੇ ਕਿਹਾ ਕਿ ਜਥੇਬੰਦੀ ਉਨ੍ਹਾਂ ਫ਼ਿਰਕੂ ਤਾਕਤਾਂ ਨਾਲ ਲੜੇਗੀ, ਜੋ ਸੂਬੇ ਵਿਚ ਅਮਨ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਵਿਚ ਹਨ।
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਜੰਮੂ ਹਾਈ ਕੋਰਟ ਬਾਰ ਐਸੋਸੀਏਸ਼ਨ, ਜੰਮੂ ਨੇ ਅੱਜ ਐਡਵੋਕੇਟ ਦਵਿੰਦਰ ਸਿੰਘ ਬਹਿਲ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੂੰ ਹਾਲ ਹੀ ਵਿਚ ਭਾਰਤੀ ਜਾਂਚ ਏਜੰਸੀ ਐਨ.ਆਈ.ਏ. ਨੇ ਕਸ਼ਮੀਰ ਦੇ ਅਜ਼ਾਦੀ ਪਸੰਦ ਆਗੂਆਂ ਨੂੰ ਫੰਡ ਮੁਹੱਈਆ ਕਰਵਾਉਣ ਦੇ ਦੋਸ਼ ਲਾ ਕੇ ਗ੍ਰਿਫਤਾਰ ਕੀਤਾ ਸੀ।
ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ 'ਤੇ ਸਿੱਖ ਹੱਕਾਂ ਲਈ ਗੱਲ ਕਰਨ ਵਾਲੀ ਅਮਰੀਕਾ ਆਧਾਰਤ ਜਥੇਬੰਦੀ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਅਤੇ 4 ਹੋਰਾਂ 'ਤੇ 'ਦੇਸ਼ਧ੍ਰੋਹ' ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਾਲ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਦੀ ਕੈਨੇਡਾ ਫੇਰੀ ਨੂੰ ਰੁਕਵਾਉਣ ਲਈ ਸਿੱਖਸ ਫਾਰ ਜਸਟਿਸ ਨੂੰ ਜ਼ਿੰਮੇਵਾਰ ਮੰਨਿਆ ਜਾਂਦਾ ਹੈ। ਸਿੱਖਸ ਫਾਰ ਜਸਟਿਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਮਨੁੱਖੀ ਹੱਕਾਂ ਦੇ ਘਾਣ 'ਚ ਭੂਮਿਕਾ ਨਿਭਾਉਣ ਦਾ ਮੁਕੱਦਮਾ ਦਰਜ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ।
ਕਸ਼ਮੀਰ ਸਥਿਤ ਸਿੱਖ ਜਥੇਬੰਦੀ ਆਲ ਪਾਰਟੀ ਸਿੱਖ ਤਾਲਮੇਲ ਕਮੇਟੀ ਨੇ ਜੰਮੂ ਕਸ਼ਮੀਰ ਦੀ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ 20 ਮਾਰਚ, 2000 'ਚ ਛੱਤੀਸਿੰਘਪੁਰਾ 'ਚ ਹੋਏ 35 ਸਿੱਖਾਂ ਦੇ ਕਤਲੇਆਮ ਦੀ ਦੁਬਾਰਾ ਜਾਂਚ ਕਰਵਾਈ ਜਾਏ।
ਕਸ਼ਮੀਰ ਦੇ ਆਜ਼ਾਦੀ ਪਸੰਦ ਆਗੂਆਂ ਸਈਅਦ ਅਲੀ ਸ਼ਾਹ ਗਿਲਾਨੀ, ਮੀਰ ਵਾਈਜ਼ ਉਮਰ ਫਾਰੂਕ ਅਤੇ ਯਾਸੀਨ ਮਲਿਕ ਨੇ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਕਿ ਉਹ ਜੰਮੂ ਕਸ਼ਮੀਰ ਦੇ ਸਿੱਖਾਂ ਦੀ ਬੇਨਤੀ 'ਤੇ 14 ਨਵੰਬਰ 2016 ਨੂੰ ਹੋਣ ਵਾਲਾ "ਚਲੋ ਲਾਲ ਚੌਂਕ" ਮਾਰਚ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਕਰਕੇ ਟਾਲ ਰਹੇ ਹਨ।
ਐਸ਼ਮੁਕਾਮ ਦੇ ਸਾਲੀਆ ਪਿੰਡ 'ਚ ਸੋਮਵਾਰ 22 ਅਗਸਤ ਨੂੰ ਉਦੋਂ ਰੋਸ ਭੜਕ ਗਿਆ ਜਦੋਂ ਜੰਮੂ ਕਸ਼ਮੀਰ ਪੁਲਿਸ ਅਤੇ ਭਾਰਤੀ ਨੀਮ ਫੌਜੀ ਦਸਤਿਆਂ ਨੇ ਗੁਰਦੁਆਰਾ ਸਾਹਿਬ 'ਚ ਖਰੂਦ ਪਾਇਆ, ਭੰਨ-ਤੋੜ ਕੀਤੀ। ਨੀਮ ਫੌਜੀ ਦਸਤਿਆਂ ਨੇ ਘਰਾਂ ਅਤੇ ਗੁਰਦੁਆਰਾ ਸਾਹਿਬ ਦੀਆਂ ਖਿੜਕੀਆਂ ਤੋੜ ਦਿੱਤੀਆਂ।
ਅਖਨੂਰ ਇਲਾਕੇ ’ਚ ਸਿੱਖ ਨੌਜਵਾਨ ’ਤੇ ਹੋਏ ਹਮਲੇ ਦੇ ਰੋਸ ਵਜੋਂ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸ਼ਨੀਵਾਰ ਨੂੰ ਜੰਮੂ-ਪਠਾਨਕੋਟ ਕੌਮੀ ਰਾਜ ਮਾਰਗ ਕਈ ਘੰਟਿਆਂ ਤਕ ਠੱਪ ਕਰ ਕੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਆਰ.ਐਸ. ਪੁਰਾ ਇਲਾਕੇ ਦੇ ਵਸਨੀਕ ਹਰਵਿੰਦਰ ਸਿੰਘ ’ਤੇ ਕੁਝ ਗੁੰਡਿਆਂ ਨੇ 9 ਮਈ ਨੂੰ ਅਖਨੂਰ ’ਚ ਹਮਲਾ ਕੀਤਾ ਅਤੇ ਉਸ ਦੇ ਕੇਸ ਪੁੱਟੇ। ਉਨ੍ਹਾਂ ਦਾਅਵਾ ਕੀਤਾ ਕਿ ਹਮਲਾਵਰਾਂ ਨੇ ਇਸ ਘਟਨਾ ਦੀ ਵੀਡੀਓ ਵੀ ਬਣਾਈ ਅਤੇ ਇਸ ਨੂੰ ਸੋਸ਼ਲ ਮੀਡੀਆ ’ਤੇ ਪਾ ਦਿੱਤਾ।
ਵੱਖ-ਵੱਖ ਸਿੱਖ ਜੱਥੇਬੰਦੀਆਂ ਦੇ ਆਗੂਆਂ ਦਾ ਇੱਕ ਸਾਂਝਾ ਵਫਦ ਉੱਤਰੀ ਕਸ਼ਮੀਰ ਦੇ ਹੰਦਵਾੜਾ ਅਤੇ ਕੁਪਵਾੜਾ ਖੇਤਰ ਵਿੱਚ ਗਿਆ ਅਤੇ ਪਿਛਲੇ ਦਿਨੀ ਸੁਰੱਖਿਆ ਦਸਤਿਆਂ ਹੱਥੋਂ ਮਾਰੇ ਅਤੇ ਜਖਮੀ ਹੋਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਮਿਲਕੇ ਇੱਕਮੁੱਠਤਾ ਦਾ ਪ੍ਰਗਟਾਵਾ ਕੀਤਾ।
Next Page »