Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikhs in Jammu & Kashmir

Sikhs in Jammu & Kashmir

ਜੰਮੂ ਵਿਚ ਪੁਲਿਸ ਵਲੋਂ “ਘੱਲੂਘਾਰਾ ਜੂਨ 1984 – ਸ਼ਹੀਦੀ ਸਮਾਗਮ” ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਵਾਲੇ ਬੋਰਡ ਉਤਾਰਨ ਉਤੇ ਬਣਿਆ ਤਣਾਅ ਅੱਜ ਉਸ ਸਮੇਂ ਭਿਅੰਕਰ ਰੂਪ ਧਾਰ ਗਿਆ ਜਦੋਂ ਕਿ ਜੰਮੂ ਪੁਲਿਸ ਵਲੋਂ ਰਾਤੋ-ਰਾਤ ਸਾਰੇ ਬੋਰਡ ਉਤਾਰ ਕੇ ਸਵੇਰੇ ਸਿੱਖ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਰਾਣੀਬਾਗ ਇਕਾਲੇ ਵਿਚ ਪੁਲਿਸ ਕਾਰਵਾਈ ਦਾ ਵਿਰੋਧ ਕਰਦੇ ਸਿੱਖਾਂ ਉੱਤੇ ਪੁਲਿਸ ਵਲੋਂ ਗੋਲੀਬਾਰੀ ਕੀਤੀ ਗਈ ਜਿਸ ਵਿਚ ਇਕ ਸਿੱਖ ਨੌਜਵਾਨ ਭਾਈ ਜਗਜੀਤ ਸਿੰਘ ਵਾਸੀ ਰਣਬੀਰ ਸਿੰਘ ਪੁਰਾ (ਜੰਮੂ) ਦੀ ਸਿਰ ਵਿਚ ਗੋਲੀ ਲੱਗਣ ਨਾਲ ਮੌਤ ਹੋ ਗਈ, ਜਦਕਿ ਕੁਝ ਹੋਰ ਸਿੱਖ ਨੌਜਵਾਨ ਗੰਭੀਰ ਜਖਮੀ ਹੋ ਗਏ। ਬਾਅਦ ਵਿਚ ਇਸ ਇਕਾਲੇ ਵਿਚ ਕਰਫਿਊ ਲਗਾ ਦਿੱਤਾ ਗਿਆ।
ਕਸ਼ਮੀਰ ਹਾਈਕੋਰਟ ਨੇ ਸਾਲ 2000 ਵਿੱਚ ਸੂਬੇ ਦੇ ਪਿੰਡ ਚਿੱਠੀਸਿੰਘਪੁਰਾ ਵਿੱਚ 35 ਸਿੱਖਾਂ ਦੇ ਹੋਏ ਕਤਲੇਆਮ ਦੇ ਮਾਮਲੇ ਵਿੱਚ ਜਾਂਚ ਲਈ ਇੱਕ ਸਿੱਖ ਪਟੀਸ਼ਨ ਕਰਤਾ ਵੱਲੋਂ ਦਾਇਰ ਪਟੀਸ਼ਨ ‘ਤੇ ਕਾਰਵਾਈ ਕਰਦੇ ਹੋਏ ਜੰਮੂ ਕਸ਼ਮੀਰ ਸਰਕਾਰ ਨੂੰ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਉੱਚਿਤ ਕਾਰਵਾਈ ਲਈ ਹੁਕਮ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ।
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਸਰਾਂ ਦੇ ਸੇਵਾਦਾਰ ਭਾਈ ਸ਼ਾਦੀ ਸਿੰਘ ਨਾਲ ਬ੍ਰਾਹਮਣ ਸਭਾ ਵੱਲੋਂ ਕੁੱਟਮਾਰ ਕਰਕੇ, ਉਸ ਦਾ ਸਾਮਾਨ ਜਬਰੀ ਬਾਹਰ ਸੁੱਟ ਕੇ ਸਰਾਂ ’ਤੇ ਕਬਜ਼ਾ ਕਰਨ ਦੀ ਨਿਖੇਧੀ ਕਰਦਿਆਂ ਸ਼ੌਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਮੁਫਤੀ ਮਹਹੰਮਦ ਸਈਅਦ ਨੇ ਪੱਤਰ ਲਿਖਕੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜੰਮੂ ਅਤੇ ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬ੍ਰਾਹਮਣ ਸਭਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਸਰਾਂ ‘ਤੇ ਜਬਰੀ ਕਬਜਾ ਕਰ ਲਿਆ ਗਿਆ ਹੈ।
20 ਮਾਰਚ 2015 ਦਾ ਦਿਨ ਜੰਮੂ ਕਸ਼ਮੀਰ ਵਿੱਚ ਵਾਪਰੇ ਚਿੰਠੀਸਿੰਘਪੁਰਾ ਸਿੱਖ ਕਤਲੇਆਮ ਦੀ 15ਵੀਂ ਵਰੇਗੰਢ ਦਾ ਦਿਨ ਹੈ। ਅੱਜ ਤੋਂ ਪੰਦਰਾਂ ਸਾਲ ਪਹਿਲਾਂ ਇਸ ਛੋਟੇ ਜਿਹੇ ਪਿੰਡ ਵਿੱਚ 35 ਨਿਰਦੋਸ਼ ਸਿੱਖਾਂ ਦਾ ਅੰਨੇਵਾਹ ਗੋਲੀਆਂ ਚਲਾਕੇ ਕਤਲ ਕਰ ਦਿੱਤਾ ਗਿਆ ਸੀ।
ਸ਼੍ਰੀ ਨਗਰ ਤੋਂ ਕੁਝ ਦੂਰੀ ਤੇ ਵੱਸਦੇ ਪਿੰਡ ਚਿੱਠੀਸਿੰਘਪੁਰਾ ਵਿੱਚ ਅੱਜ ਤੋਂ 15 ਸਾਲ ਪਹਿਲਾਂ ਵਾਪਰੇ ਸਿੱਖ ਕਤਲੇਆਮ ਵਿੱਚ 35 ਨਿਰਦੋਸ਼ ਸਿੱਖਾਂ ਨੂੰ ਫੌਜ ਦੀ ਵਰਦੀ ਵਿੱਚ ਆਏ ਹਥਿਆਰਬੰਦ ਬੰਦਿਆਂ ਨੇ ਬੜੀ ਬੇਰਿਹਮੀ ਨਾਲ ਮਾਰ ਦਿੱਤਾ ਗਿਆ ਸੀ।
ਅਮਰੀਕੀ ਰਾਸ਼ਟਰਪਤੀ ਬਰਾਕ ਉਬਾਮਾ ਦੀ 26 ਜਨਵਰੀ ਨੂੰ ਭਾਰਤ ਫੇਰੀ ਦੇ ਮੱਦੇਨਜ਼ਰ ਇੱਕ ਸਿੱਖ ਜੱਥੇਬੰਦੀ ਨੇ ਕਸ਼ਮੀਰ ਦੇ ਸਿੱਖਾਂ ਨੂੰ ਚੌਕਸੀ ਵਰਤਣ ਦੀ ਸਲਾਹ ਦਿੱਤੀ ਹੈ ਤਾਂ ਕਿ 2000 ਵਰਗੇ ਸਿੱਖ ਕਤਲੇਆਮ ਤੋਂ ਬਚਿਆ ਜਾ ਸਕੇ।
ਭਾਜਪਾ ਦੇ ਸਾਬਕਾ ਪਾਰਲੀਮੈਂਟ ਮੈਂਬਰ ਨਵਜੋਤ ਸਿੱਧੂ ‘ਤੇ ਚੋਣ ਪ੍ਰਚਾਰ ਦੇ ਇੱਕ ਰੋਡ ਸ਼ੌਅ ਦੌਰਾਨ ਹਮਲਾ ਹੋ ਗਿਆ। ਜਿਸ ਵਿੱਚ ਉਸਦੇ ਡਰਾਈਵਰ ੍ਰਵੀ ਸਿਮਘ ਦੇ ਦੱਟਾਂ ਲੱਗੀਆਂ, ਜਿਸ ਕਰਕੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵੲ ਦਿੱਤਾ ਗਿਆ ਹੈ। ਇਸ ਹਮਲੇ ਵਿੱਚ ਪੰਜ ਪੁਲਿਸ ਮੁਲਾਜ਼ਮਾਂ ਦੇ ਜਖਮੀ ਹੋਣ ਦੀਵੀ ਖਬਰ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਨੇ ਸ੍ਰੀਨਗਰ ਦੇ ਸਿੱਖ ਹੜ੍ਹ ਪੀੜਤਾਂ ਨੂੰ ਸਹਾਇਤਾ ਰਾਸ਼ੀ ਵੰਡਣ ਦਾ ਕਾਰਜ ਮੁਕੰਮਲ ਕਰ ਲਿਆ ਹੈ।
ਵਾਦੀ ਦੇ ਸਿੱਖ ਸੰਗਠਨਾਂ ਨੇ ਦਿੱਲੀ ਤੇ ਭਾਰਤ ਦੇ ਵੱਖ-ਵੱਖ ਸ਼ਹਿਰਾਂ 'ਚ ਨਵੰਬਰ 1984 ਵੇਲੇ ਦੀ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਭੜਕੇ ਸਿੱਖ ਵਿਰੋਧੀ ਕਤਲੇਆਮ ਦੀ 30ਵੀਂ ਬਰਸੀ ਮੌਕੇ ਅਜੇ ਤੱਕ ਦੋਸ਼ੀਆਂ ਨੂੰ ਸਜ਼ਾ ਨਾ ਦੇਣ ਖਿਲਾਫ ਮੁਜ਼ਾਹਰਾ ਕੀਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।