ਭਾਈ ਪਰਮਜੀਤ ਸਿੰਘ ਪੰਮੇ ਦੀ ਭਾਰਤ ਹਵਾਲਗੀ ਵਿਰੁੱਧ ਪੁਰਤਗਾਲ ਦੂਤਾਘਰ ਅੱਗੇ ਰੋਸ ਮੁਜ਼ਾਹਰਾ ਅੱਜ

ਭਾਰਤ ਸਰਕਾਰ ਦੀ ਅਰਜ਼ੀ ‘ਤੇ ਇੰਟਰਪੋਲ ਵੱਲੋਂ ਪੁਰਤਗਾਲ ਵਿਚ ਗ੍ਰਿਫ਼ਤਾਰ ਕੀਤੇ ਗਏ ਭਾਈ ਪਰਮਜੀਤ ਸਿੰਘ ਪੰਮਾ ਦੀ ਭਾਰਤ ਹਵਾਲਗੀ ਰੋਕਣ ਲਈ ਇੰਗਲੈਂਡ ਦੇ ਸਿੱਖਾਂ ਵੱਲੋਂ ਭਾਈ ਪੰਮਾ ਦੀ ਧਰਮ ਪਤਨੀ ਬੀਬੀ ਪਿੰਕੀ ਕੌਰ ਦੀ ਅਗਵਾਈ ਵਿੱਚ ਲੰਡਨ ਵਿਚ ਪੁਰਤਗਾਲ ਦੇ ਦੂਤਾਘਰ ਅੱਗੇ ਰੋਸ ਮੁਜ਼ਹਰਾ ਕੀਤਾ ਜਾ ਰਿਹਾ ਹੈ।

ਭਾਰਤੀ ਸੰਵਿਧਾਨ ਨੂੰ ਰੱਦ ਕਰਦਿਆਂ ਸਿੱਖ ਜੱਥੇਬੰਦੀਆਂ ਨੇ ਲੰਡਨ ਵਿੱਚ ਕੀਤਾ ਰੋਸ ਮੁਜ਼ਾਹਰਾ

ਬਰਤਾਨੀਆ ਦੀਆਂ ਸਿੱਖ ਜੱਥੇਬੰਦੀਆਂ ਵੱਲੋਂ ਭਾਰਤ ਦੇ ਗਣਤੰਤਰ ਦਿਵਸ ਨੂੰ ਕਾਲੇ ਦਿਨ ਵਜੋਂ ਮਨਾਉਂਦਿਆਂ ਲੰਡਨ ਸਥਿਤ ਭਾਰਤੀ ਦੂਤਘਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ । ਇਸ ਰੋਸ ਮੁਜ਼ਾਹਰੇ ਵਿੱਚ ਸਿੱਖਾਂ ਤੋਂ ਇਲਾਵਾ ਕਸ਼ਮੀਰੀ ਅਜ਼ਾਦੀ ਦੀਆਂ ਸਮਰਥਕਾਂ ਕਸ਼ਮੀਰੀ ਜੱਥੇਬੰਦੀਆਂ ਨੇ ਵੀ ਹਿੱਸਾ ਲਿਆ।

ਗੁਰੂ ਨਾਨਕ ਸਿੱਖ ਅਕੈਡਮੀ ਹੇਜ਼ ਵਿਖੇ ਪੰਜਾਬੀ ਦੀ ਪੜਾਈ ਬਾਰੇ ਹੋਈ ਕਾਨਫਰੰਸ

ਗੁਰੂ ਨਾਨਕ ਸਿੱਖ ਅਕੈਡਮੀ ਹੇਜ਼ ਵਿਖੇ ਪੰਜਾਬੀ ਦੀ ਪੜ੍ਹਾਈ ਦਾ ਮਿਆਰ ਉੱਚਾ ਚੁੱਕਣ ਲਈ ਪੰਜਾਬੀ ਅਧਿਆਪਕਾਂ ਦੀ ਕਾਨਫਰੰਸ ਹੋਈ। ਪੰਜਾਬੀ ਅਤੇ ਧਾਰਮਿਕ ਸਿੱਖਿਆ ਵਿਭਾਗ ਦੇ ਮੁਖੀ ਜਸਕਮਲ ਸਿੰਘ ਸਿੱਧੂ ਅਨੁਸਾਰ ਕਾਨਫਰੰਸ ਦਾ ਉਦੇਸ਼ ਪੰਜਾਬੀ ਦੀ ਪੜ੍ਹਾਈ ਨੂੰ ਹੋਰ ਬੋਲੀਆਂ ਦੇ ਬਰਾਬਰ ਦੇ ਪੱਧਰ ਤੱਕ ਲਿਆਉਣਾ ਹੈ।

ਲੰਡਨ ਵਿੱਚ ਆਸ਼ੂਤੋਸ਼ ਡੇਰੇ ਦੀ ਭੰਨਤੋੜ ਕਰਨ ਦੇ ਮਾਮਲੇ ਵਿੱਚ ਸਿੱਖ ਬਾਇਜ਼ੱਤ ਬਰੀ

ਪਿਛਲੇ ਸਾਲ ਇੱਥੇ ਨੂਰਮਹਿਲੀਏ ਸਾਧ ਆਸ਼ੂਤੋਸ਼ ਦੇ ਡੇਰੇ ਦੀ ਭੰਨ ਤੋੜ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਸਾਰੇ ਸਿੱਖਾਂ ਨੂੰ ਅਦਾਲਤ ਨੇ ਬਾਇੱਜ਼ਤ ਬਰੀ ਕਰ ਦਿੱਤਾ ਹੈ।

ਪੁਲਿਸ ਵੱਲੋਂ ਸਿੱਖਾਂ ਨਾਲ ਕੀਤੇ ਮਾੜੇ ਵਰਤਾਓੁ ਦੀ ਲੰਡਨ ਪੁਲਿਸ ਕਮਿਸ਼ਨਰ ਨੇ ਮੰਗੀ ਮਾਫੀ

ਪਿਛਲੇ ਦਿਨੀ ਇੱਥੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ਖਿਲਾਫ ਭਾਰਤੀ ਦੂਤਾਘਰ ਦੇ ਸਾਹਮਣੇ ਮੁਜ਼ਾਹਰੇ ਦੌਰਾਨ ਲੰਡਨ ਪੁਲਿਸ ਵੱਲੋਂ ਸਿੱਖਾਂ ਨਾਲ ਕੀਤੇ ਮਾੜੇ ਵਰਤਾਓੁ ਦੀ ਪੁਲਿਸ ਕਮਿਸ਼ਨਰ ਨੇ ਮਾਫੀ ਮੰਗੀ ਹੈ।

ਬਰਤਾਨੀਆਂ ਵਿੱਚ ਸਿੱਖ ਬੁਜ਼ਰਗ ‘ਤੇ ਹੋਇਆ ਹਮਲਾ

ਬਰਤਾਨੀਆਂ ਦੀ ਰਾਜਧਾਨੀ ਲੰਡਨ ਵਿੱਚ ਸਵੇਰੇ ਸੈਰ ਕਰ ਰਹੇ 73 ਸਾਲਾ ਸਿੱਖ ਬੁਜ਼ਰਗ ‘ਤੇ ਹਮਲਾ ਕਰਕੇ ਜ਼ਖਮੀ ਕਰਨ ਦਾ ਸਮਾਚਾਰ ਮਿਲਿਆ ਹੈ।ਇਹ ਹਮਲਾ ਨਸਲੀ ਸੀ ਜਾਂ ਨਹੀਂ ਇਸ ਬਾਰੇ ਪੁਲਿਸ ਜਾਂਚ ਕਰ ਰਹੀ ਹੈ।

ਘੱਲੂਘਾਰਾ 1984 ਦੇ ਸ਼ਹੀਦਾਂ ਦੀ ਯਾਦ ‘ਚ ਵੁਲਵਰਹੈਂਪਟਨ ਵਿਖੇ ਹੋਇਆ ਸ਼ਰਧਾਂਜਲੀ ਸਮਾਗਮ

ਭਾਰਤੀ ਫੌਜ ਵੱਲੋਂ ਸਿੱਖਾਂ ਦੇ ਪਵਿੱਤਰ ਅਸਥਾਨ ਸ਼੍ਰੀ ਦਰਬਾਰ ਸਾਹਿਬ ‘ਤੇ ਜੂਨ 1984 ਵਿੱਚ ਹਮਲਾ ਕਰਕੇ, ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰ ਲਈ ਲੜ ਰਹੇ ਸੰਤ ਜਰਨੈਲ ਸਿੰਘ ਭਿੰਡਰਾਂਵਾਲ਼ਿਆਂ ਅਤੇ ਸਾਥੀ ਸਿੰਘਾਂ ਨੂੰ ਸ਼ਹੀਦ ਕਰਨ ਦੇ ਨਾਲ ਨਾਲ ਹੋਰ ਵੀ ਹਾਜ਼ਾਰਾਂ ਬੇਕਸੂਰ ਸਿੱਖ ਸ਼ਰਧਾਲੂਆਂ ਦਾ ਕਤਲੇਆਮ ਕੀਤਾ ਗਿਆ ਸੀ।

ਬੰਦੀ ਸਿੰਘਾਂ ਦੀ ਰਿਹਾਈ ਲਈ ਲੰਡਨ ਸਥਿਤ ਭਾਰਤੀ ਦੂਤਾਵਾਸ ਅੱਗੇ ਮੁਜ਼ਾਹਰੇ ਸਿੱਖ ਆਰਗੇਨਾਈਜੇਸ਼ਨ ਯੂ. ਕੇਵੱਲੋਂ ਮੁਜ਼ਾਹਰੇ ਦਾ ਕੀਤਾ ਐਲਾਨ

ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਨੂੰ 52 ਦਿਨ ਹੋ ਗਏ ਹਨ ਅਤੇ ਉਨ੍ਹਾਂ ਦੀ ਸਿਹਤ ਭਾਈ ਦਿਨੋਂ-ਦਿਨ ਵਿਗੜ ਰਹੀ ਸਿਹਤ ਤੋਂ ਚਿੰਤਤ ਬਰਤਾਨੀਆ ਵਿਚ ਸਮੂਹ ਸਿੱਖ ਜਥੇਬੰਦੀਆਂ ਦੀ ਸਾਂਝੀ ਕੋਆਰਡੀਨੇਸ਼ਨ ਸੰਸਥਾ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨ ਯੂ. ਕੇ ਵਲੋਂ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਖਾਲਸਾ ਵਲੋਂ ਆਰੰਭੀ ਹੋਈ ਭੁੱਖ ਹੜਤਾਲ ਦੇ ਸਮਰਥਨ ਵਿੱਚ ਬ੍ਰਮਿੰਘਮ ਵਿਚ ਭਾਰੀ ਰੋਸ ਮੁਜ਼ਾਹਰਾ ਕਰਨ ਤੋਂ ਬਾਅਦ ਹੁਣ ਲੰਡਨ ਸਥਿਤ ਭਾਰਤੀ ਦੂਤਾਵਾਸ ਅੱਗੇ ਮੁਜ਼ਾਹਰੇ ਦਾ ਐਲਾਨ ਕੀਤਾ ਹੈ।