ਸਰੀ ਵਿੱਚ ਸ. ਨਰਿੰਦਰ ਸਿੰਘ ਰੰਧਾਵਾ ਦੇ ਘਰ ਬਾਹਰ ਹਮਲਾ: ਅਮਰੀਕਾ ਦੀਆਂ ਪੰਥਕ ਜਥੇਬੰਦੀਆਂ ਵੱਲੋਂ ਸਖ਼ਤ ਨਿਖੇਧੀ

Attack on S. Narinder Singh Randhawa's house in Surrey

ਕੈਨੇਡਾ ਦੇ ਸਰੀ ਵਿੱਚ ਸ. ਨਰਿੰਦਰ ਸਿੰਘ ਰੰਧਾਵਾ ਦੇ ਘਰ ਬਾਹਰ ਟੀਮ ਸ਼ਹੀਦ ਨਿੱਝਰ ਦੀ ਬੱਸ ਦੀ ਭੰਨ-ਤੋੜ ਅਤੇ ਨਿੱਜੀ ਕਾਰ ਨੂੰ ਅੱਗ ਲਗਾਉਣ ਦੀ ਘਟਨਾ ਸਾਹਮਣੇ ਆਈ ਹੈ। ਅਮਰੀਕੀ ਸਿੱਖ ਜਥੇਬੰਦੀਆਂ ਨੇ ਇਸ ਪਿੱਛੇ ਭਾਰਤੀ ਸਾਜ਼ਿਸ਼ ਦਾ ਸ਼ੱਕ ਪ੍ਰਗਟਾਉਂਦਿਆਂ ਕੈਨੇਡੀਅਨ ਪੁਲਿਸ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਭਾਈ ਪਰਵਿੰਦਰ ਸਿੰਘ ਖਾਲਸਾ ‘ਝੋਟਾ’ ਦੀ ਯਾਦ ਵਿੱਚ ਨਿਊਯਾਰਕ ਵਿਖੇ ਹੋਇਆ ਕੈਂਡਲ ਲਾਈਟ ਵਿਜਿਲ ਅਤੇ ਸ਼ਰਧਾਂਜਲੀ ਸਮਾਗਮ

Candlelight Vigil and Tribute Held in New York in Memory of Bhai Parvinder Singh Khalsa ‘Jhota’

ਭਾਈ ਪਰਵਿੰਦਰ ਸਿੰਘ ਖਾਲਸਾ ‘ਝੋਟਾ’ ਦੀ ਯਾਦ ਅਤੇ ਸ਼ਹਾਦਤ ਨੂੰ ਸਮਰਪਿਤ ਕੈਂਡਲ ਲਾਈਟ ਵਿਜਿਲ ਨਿਊਯਾਰਕ ਦੇ ਰਿਚਮੰਡ ਹਿੱਲ ਇਲਾਕੇ ਵਿੱਚ ਕਰਵਾਇਆ ਗਿਆ। ਸਮਾਗਮ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਨੇ ਸ਼ਰਧਾਂਜਲੀ ਭੇਟ ਕੀਤੀ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਚਿੰਤਾ ਪ੍ਰਗਟਾਈ।

ਨਿਊਯਾਰਕ ਰਾਜ ਵਿਧਾਨ ਸਭਾ ਨੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਅਤੇ ਪ੍ਰਕਾਸ਼ ਦਿਹਾੜੇ ਨੂੰ ਮਾਨਤਾ ਦਿੱਤੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 345ਵਾਂ ਸ਼ਹੀਦੀ ਦਿਹਾੜਾ ਅਤੇ 4੦੦ਵਾਂ ਜਨਮ ਦਿਹਾੜਾ ਵਰਲਡ ਸਿੱਖ ਪਾਰਲੀਮੈਂਟ ਤੇ ਅਮਰੀਕਨ ਸਿੱਖ ਕਾਕਸ ਕਮੇਟੀ ਵੱਲੋਂ ਨਿਊਯਾਰਕ ਵਿਚ ਮਨਾਇਆ ਗਿਆ। ਇਸ ਮੌਕੇ ਉਤੇ ਨਿਊਯਾਰਕ ਦੇ ਸਟੇਟ ਅਸੈਂਬਲੀ ਅਤੇ ਨਿਊ ਯਾਰਕ ਸਿਟੀ ਦੇ ਅਫਸਰਾਂ ਵੱਲੋਂ ਹਿੱਸਾ ਲਿਆ ਗਿਆ

ਕਰੋਨਾਵਾਇਰਸ: ਐਮਰਜੈਂਸੀ ਦੇ ਚੱਲਦਿਆਂ ਨਿਊਯਾਰਕ ਸਰਕਾਰ ਨੇ ਸਿੱਖਾਂ ਕੋਲ ਮਦਦ ਲਈ ਪਹੁੰਚ ਕੀਤੀ

ਅੱਜ ਸਮੁੱਚੀ ਦੁਨੀਆ ਕਰੋਨਾਵਾਇਰਸ ਜਿਹੀ ਮਾਹਾਮਾਰੀ ਦੇ ਕਾਰਨ ਘਰਾਂ ਵਿੱਚ ਬੰਦ ਹੌਣ ਲਈ ਮਜਬੂਰ ਹੋ ਗਈ ਹੈ। ਸਰਕਾਰਾਂ ਵੱਲੋਂ ਖਾਸ ਤੌਰ ‘ਤੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਲਈ ਹਦਾਇਤਾ ਜਾਰੀ ਹੋਈਆਂ ਹਨ। ਅਜਿਹੇ ਵਿੱਚ ਲੋਕਾਂ, ਖਾਸ ਕਰਕੇ ਬਿਰਧ-ਆਸ਼ਰਮਾਂ ਵਿਚ ਰਹਿਣ ਵਾਲਿਆਂ ਤੱਕ ਖਾਣਾ ਪਹੁੰਚਾਉਣਾ ਇਕ ਵੱਡੀ ਮੁਸ਼ਕਿਲ ਹੈ। ਅਜਿਹੇ ਵਿਚ ਨਿਊਯਾਰਕ ਦੀ ਸਰਕਾਰ ਨੇ ਸਿੱਖਾਂ ਨੂੰ ਯਾਦ ਕੀਤਾ ਹੈ।

ਮੰਗੂ ਮੱਟ ਢਾਹੁਣ ਅਤੇ ਕਸ਼ਮੀਰ ਸਮੇਤ ਭਾਰਤ ‘ਚ ਮਨੁੱਖੀ ਹੱਕਾਂ ਦੇ’ ਘਾਣ ਬਾਰੇ ਸਿੱਖ ਨੁਮਾਇੰਦੇ ਯੂ. ਐਨ. ਪਹੁੰਚੇ

ਐੱਨ.ਵਾਈ. ਯੂ.ਐੱਸ.ਏ. 10 ਦਸੰਬਰ ਮਨੁੱਖੀ ਅਧਿਕਾਰਾਂ ਦੀ ਇਕ ਮਹੱਤਵਪੂਰਣ ਤਾਰੀਖ ਹੈ ਕਿਉਂਕਿ ਇਸ ਦਿਨ ਤੋਂ 70 ਸਾਲ ਪਹਿਲਾਂ ਸੰਯੁਕਤ ਰਾਸ਼ਟਰ ਮਹਾਂਸਭਾ ਦੀ ਪੈਰਿਸ ਵਿਚ ਮੀਟਿੰਗ ਹੋਈ ਸੀ ਅਤੇ ਮਨੁੱਖੀ ਅਧਿਕਾਰਾਂ ਦਾ ਵਿਸ਼ਵਵਿਆਪੀ ਐਲਾਨਨਾਮਾ ਅਪਣਾਇਆ ਗਿਆ ਸੀ।

ਨਿਊਯਾਰਕ ਚ ਖਾਲਸਾ ਸਾਜਨਾ ਦਿਹਾੜੇ ਤੇ ਸਜਣ ਵਾਲੇ 32ਵੇਂ ਜਲੌਅ ਬਾਰੇ ਇਕੱਤਰਤਾ 10 ਮਾਰਚ ਨੂੰ

ਅਮਰੀਕਾ ਦੇ ਪੂਰਬੀ ਤਟ ਚ ਹੋਣ ਵਾਲੀ ਸਭ ਤੋਂ ਵੱਡੀ ਸਿੱਖ ਡੇ ਪਰੇਡ (ਖਾਲਸੇ ਦਾ ਸਿਰਜਣਾ ਦਿਹਾੜੇ ਤੇ ਜਲੌਅ) 27 ਅਪ੍ਰੈਲ ਦਿਨ ਸ਼ਨਿੱਚਰਵਾਰ ਨੂੰ ਨਿਊਯਾਰਕ ਸ਼ਹਿਰ ਵਿਚ ਹੋਣ ਜਾ ਰਹੀ ਹੈ ਜਿਸ ਦੇ ਸਾਰੇ ਪ੍ਰਬੰਧਾਂ ਨੂੰ ਪੂਰਾ ਕਰਨ ਲਈ ਮੁਢਲੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 8ਵਾਂ ਮਹਾਨ ਨਗਰ ਕੀਰਤਨ ਰਿਚਮੰਡ ਹਿੱਲ, ਨਿਊਯਾਰਕ ਵਿਖੇ ਸਜਾਇਆ ਗਿਆ

ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਜੋ ਈਸਟ ਕੋਸਟ ਦੇ ਸਮੂਹ ਗੁਰਦੁਆਰਾ ਸਾਹਿਬਾਨ ਦੀ ਅਗਵਾਈ ਕਰਦਾ ਹੈ, ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 8ਵਾਂ ਮਹਾਨ ਨਗਰ ਕੀਰਤਨ ਸਤੰਬਰ 9, 2018 ਦਿਨ ਐਤਵਾਰ ਨੂੰ ਸਜਾਇਆ ਗਿਆ।

ਅਮਰੀਕਾ: ਰਵਿੰਦਰ ਸਿੰਘ ਭੱਲਾ ਨਿਊਜਰਸੀ ਦੇ ਹੋਬੋਕੇਨ ਸ਼ਹਿਰ ਦੇ ਪਹਿਲੇ ਸਿੱਖ ਮੇਅਰ ਬਣੇ

ਅਮਰੀਕਾ ਦੇ ਸੂਬੇ ਨਿਊਜਰਜੀ ਵਿਚ ਮੇਅਰ ਅਹੁਦੇ ਦੀਆਂ ਚੋਣਾਂ ਵਿੱਚ ਖੜ੍ਹੇ ਸਿੱਖ ਉਮੀਦਵਾਰ ਰਵਿੰਦਰ ਸਿੰਘ ਭੱਲਾ ਉਰਫ ਰਵੀ ਭੱਲਾ ਨੂੰ ਸ਼ਾਨਦਾਰ ਜਿੱਤ ਪ੍ਰਾਪਤ ਹੋਈ ਹੈ। ਨਿਊਜਰਸੀ ਵਿੱਚ ਉਹ ਪਹਿਲੇ ਸਿੱਖ ਮੇਅਰ ਚੁਣੇ ਗਏ ਹਨ।

ਖ਼ਾਲਿਸਤਾਨੀ ਆਗੂ ਡਾ. ਗੁਰਮੀਤ ਸਿੰਘ ਔਲਖ ਦੀ ਯਾਦ ‘ਚ ਹੋਇਆ ਪੰਥਕ ਇਕੱਠ

ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਕੁਲਦੀਪ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਐਤਵਾਰ 16 ਜੁਲਾਈ, 2017 ਨੂੰ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਵਿਖੇ ਮਰਹੂਮ ਡਾ. ਗੁਰਮੀਤ ਸਿੰਗ ਔਲਖ ਦੀ ਯਾਦ ਵਿਚ ਵੱਡਾ ਪੰਥਕ ਇਕੱਠ ਹੋਇਆ। ਜਿਸ ਵਿਚ ਲੰਬੇ ਸਮੇਂ ਤੋਂ ਖ਼ਾਲਿਸਤਾਨ ਦੀ ਅਜ਼ਾਦੀ ਲਈ ਸੰਘਰਸ਼ ਕਰਨ ਵਾਲੇ ਡਾ. ਗੁਰਮੀਤ ਸਿੰਘ ਔਲਖ ਦੀਆਂ ਪੰਥ ਪ੍ਰਤੀ ਸੇਵਾਵਾਂ ਨੂੰ ਯਾਦ ਕੀਤਾ ਗਿਆ।

ਅਮਰਿੰਦਰ ਦੇ ਹੁਕਮਾਂ ‘ਤੇ ‘ਸਿੱਖਸ ਫਾਰ ਜਸਟਿਸ’ ਦੇ ਪਨੂੰ ਅਤੇ 4 ਹੋਰਾਂ ‘ਤੇ ‘ਦੇਸ਼ਧ੍ਰੋਹ’ ਦਾ ਮੁਕੱਦਮਾ ਦਰਜ

ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ‘ਤੇ ਸਿੱਖ ਹੱਕਾਂ ਲਈ ਗੱਲ ਕਰਨ ਵਾਲੀ ਅਮਰੀਕਾ ਆਧਾਰਤ ਜਥੇਬੰਦੀ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਅਤੇ 4 ਹੋਰਾਂ ‘ਤੇ ‘ਦੇਸ਼ਧ੍ਰੋਹ’ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਾਲ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਦੀ ਕੈਨੇਡਾ ਫੇਰੀ ਨੂੰ ਰੁਕਵਾਉਣ ਲਈ ਸਿੱਖਸ ਫਾਰ ਜਸਟਿਸ ਨੂੰ ਜ਼ਿੰਮੇਵਾਰ ਮੰਨਿਆ ਜਾਂਦਾ ਹੈ। ਸਿੱਖਸ ਫਾਰ ਜਸਟਿਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਮਨੁੱਖੀ ਹੱਕਾਂ ਦੇ ਘਾਣ ‘ਚ ਭੂਮਿਕਾ ਨਿਭਾਉਣ ਦਾ ਮੁਕੱਦਮਾ ਦਰਜ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ।