ਸਿੱਖ ਕਾਰਜਕਰਤਾ ਪਰਮਜੀਤ ਸਿੰਘ ਪੰਮਾ ਵਲੋਂ ਪੰਜਾਬ ਪੁਲਿਸ ਦੇ ਅਫਸਰਾਂ ਖਿਲਾਫ ਮਨੁੱਖੀ ਅਧਿਕਾਰਾਂ ਦੀਆਂ ਉਲੰਘਣਾਂ ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਪੁਰਤਗਾਲ ਦੀ ਅਦਾਲਤ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜੋ ਕਿ ਖਾਰਜ ਕਰ ਦਿੱਤੀ ਗਈ ਹੈ। ਸ਼ਿਕਾਇਤ ਤਕਨੀਕੀ ਆਧਾਰ ’ਤੇ ਖਾਰਜ ਕੀਤੀ ਗਈ ਹੈ। ਅਦਾਲਤ ਨੇ ਇਹ ਮਹਿਸੂਸ ਕੀਤਾ ਕਿ ਸ਼ੱਕੀ ਪੁਰਤਗਾਲ ਤੋਂ ਬਾਹਰ ਦੇ ਹਨ ਅਤੇ ਭਾਰਤ ਨਾਲ ਹਵਾਲਗੀ ਦੀ ਗੱਲ ਤੋਂ ਬਾਅਦ ਹੀ ਕੋਈ ਕਾਰਵਾਈ ਹੋ ਸਕਦੀ ਹੈ।
ਪੁਰਤਗਾਲ ਵਿੱਚ ਗ੍ਰਿਫਤਾਰ ਭਾਈ ਪਰਮਜੀਤ ਸਿੰਘ ਪੰਮਾ ਦੀ ਭਾਰਤ ਹਵਾਲਗੀ ਵਿਰੁੱਧ ਅਤੇ ਉਨ੍ਹਾਂ ਨੂੰ ਰਿਹਾਅ ਕਰਕੇ ਵਾਪਸ ਬਰਤਾਨੀਆ ਭੇਜਣ ਲਈ ਸਿੱਖਾਂ ਨੇ ਵੱਡੀ ਗਿਣਤੀ ਵਿੱਚ ਪੁਰਤਗਾਲ ਸੰਸਦ ਸਾਹਮਣੇ ਇਕੱਠਿਆਂ ਹੋ ਕੇ ਮੁਜ਼ਾਹਰਾ ਕਰਕੇ ਮੰਗ ਪੱਤਰ ਦਿੱਤਾ।