Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikhs in Sikkim

Sikhs in Sikkim

ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸਿੱਕਮ ਸਰਕਾਰ ਨੂੰ ਰਾਜ ਵਿਚਲੇ ਗੁਰਦੁਆਰਾ ਸਾਹਿਬਾਨ ਦੀ ਸੰਭਾਲ ਵਾਸਤੇ ਕਾਰਵਾਈ ਕਰਨ ਲਈ ਆਖਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਜਪਾ ਵਿਧਾਇਕ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਉਕਤ ਮਸਲੇ ਨੂੰ ਲੈ ਕੇ ਉਨ੍ਹਾਂ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਸਿੱਕਮ ਸਰਕਾਰ ਨੂੰ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਸਿੱਕਮ ਸਥਿਤ ਸ੍ਰੀ ਗੁਰੂ ਨਾਨਕ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਹੋਂਦ ਬਰਕਰਾਰ ਰੱਖਣ ਸਮੇਤ ਹੋਰ ਅਹਿਮ ਸਿੱਖ ਮਸਲਿਆਂ ਸਬੰਧੀ ਉਨ੍ਹਾਂ ਨੂੰ ਦੋ ਯਾਦ ਪੱਤਰ ਸੌਂਪ ਕੇ ਇਨ੍ਹਾਂ ਦਾ ਤੁਰੰਤ ਹੱਲ ਕਰਵਾਉਣ ਦੀ ਮੰਗ ਕੀਤੀ।
ਸਿੱਕਿਮ ਹਾਊਸ ’ਚ ਸਿੱਕਿਮ ਦੇ ਮੁਖ ਮੰਤਰੀ ਪਵਨ ਚਾਂਮਲਿੰਗ ਨਾਲ ਮੁਲਾਕਾਤ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਾਦਲ ਦਲ ਦੇ ਆਗੂਆਂ ਨੇ ਸਿੱਕਿਮ ਸਰਕਾਰ ਵੱਲੋਂ 1991 ’ਚ ਧਾਰਮਿਕ ਸਥਾਨਾਂ ਬਾਰੇ ਕੱਢੇ ਗਏ ਨੋਟੀਫਿਕੇਸ਼ਨ ਬਾਰੇ ਗੱਲਬਾਤ ਕੀਤੀ।
ਸਿੱਖ ਮਸਲਿਆਂ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਲ ਭਾਰਤ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜਣ ਉਪਰੰਤ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਹੀ ਹੇਠ ਇੱਕ ਵਫ਼ਦ ਨੇ ਅੱਜ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਵਫ਼ਦ ’ਚ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸਾਬਕਾ ਰਾਜਸਭਾ ਮੈਂਬਰ ਤ੍ਰਿਲੋਚਨ ਸਿੰਘ, ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਭੋਗਲ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਰਾਣਾ ਮੌਜੂਦ ਸਨ।
ਸਿੱਕਮ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂ ਡਾਂਗਮਾਰ ਸਬੰਧੀ ਕਾਨੂੰਨੀ ਕਾਰਵਾਈ ਦੇ ਨਾਲ ਨਾਲ ਇਸਦੀ ਇਤਿਹਾਸਕਤਾ ਉਜਾਗਰ ਕਰਨ ਲਈ ਪ੍ਰਕਿਿਰਆ ਆਰੰਭ ਕਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੁਣ ਪੰਜਾਬ ਦੇ ਰਾਜਪਾਲ ਕੋਲ ਮਸਲਾ ਰੱਖਣ ਦੀ ਤਿਆਰੀ ਵੀ ਕਰ ਲਈ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੂੰ ਇੱਕ ਪੱਤਰ ਲਿਖ ਕੇ ਗੱਲਬਾਤ ਲਈ ਸਮਾਂ ਮੰਗਿਆ ਹੈ।
ਸਿੱਕਿਮ ਦੇ ਗੁਰਦੁਆਰਾ ਡਾਂਗਮਾਰ ਸਾਹਿਬ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਇੱਕ ਵਫ਼ਦ ਨੇ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨਾਲ ਮੁਲਾਕਾਤ ਕੀਤੀ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ ਅਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਆਰ.ਪੀ.ਸਿੰਘ ਦੀ ਉੱਤਰ ਪੂਰਬੀ ਸੂਬਿਆਂ ਦੇ ਮਾਮਲਿਆਂ ਦੇ ਮੰਤਰੀ ਨਾਲ ਹੋਈ ਮੁਲਾਕਾਤ ਦੌਰਾਨ ਸਿੱਕਿਮ ਸਰਕਾਰ ਦੇ ਦਿੱਲੀ ਵਿਖੇ ਰੈਜ਼ੀਡੈਂਟ ਕਮਿਸ਼ਨਰ ਵੀ ਮੌਜੂਦ ਸਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।