ਸਿੱਖ ਵਿਦਵਾਨ ਡਾ: ਅਮਰਜੀਤ ਸਿੰਘ ਦੀ ਅਗਵਾਈ ਵਿਚਲੇ ਇਸ ਵਫਦ ਨੇ ਨਿਊਯਾਰਕ ਦੇ ਬਰੁਕਲਿਨ ਬੌਰੋ ਵਿਖੇ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਦੇ ਮੰਤਰੀ ਪੀਰ ਮੁਹੰਮਦ ਅਮੀਨ-ਉਲ-ਹਸਨਤ ਨਾਲ ਮੁਲਾਕਾਤ ਕੀਤੀ ਅਤੇ ਪਾਕਿਸਤਾਨ ਸਰਕਾਰ ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ 2003 ਨੂੰ ਜਾਰੀ ਰੱਖਣ ਦੇ ਫੈਸਲੇ ਲਈ ਪਾਕਿਸਤਾਨੀ ਹਕੂਮਤ ਦਾ ਧੰਨਵਾਦ ਕੀਤਾ |
ਦਿਨੀ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ 'ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਦੇ ਜਵਾਈ ਸ੍ਰ. ਸਤਵਿੰਦਰ ਸਿੰਘ ਭੋਲੇ ਦੇ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੇ ਗਏ ਕਤਲ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕੀ ਪ੍ਰਸ਼ਾਸ਼ਨ ਦੇ ਜਸਟਿਸ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਭੋਲਾ ਦੇ ਕਤਲ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ।
ਵਿਸ਼ਵ ਭਰ ਵਿੱਚ ਦਸਤਾਰ ਲਈ ਸੰਘਰਸ਼ ਕਰ ਰਹੇ ਸਿੱਖਾਂ ਲਈ ਇਹ ਇੱਕ ਖੁਸ਼ੀ ਦੀ ਗੱਲ ਹੈ ਕਿ ਇਲੀਨੋਇਸ ਰਾਜ ਨੇ ਸਿੱਖਾਂ ਨੂੰ ਡਰਾਈਵਿੰਗ ਲਾਇਸੰਸ ਦਸਤਾਰ ਵਾਲੀ ਤਸਵੀਰ ਲਗਾਉਣ ਦੀ ਇਜਾਜ਼ਤ ਦੇ ਦਿੱਤੀ ਹੈ । ਇਸ ਦੀ ਪੁਸ਼ਟੀ ਸਿੱਖ ਅਮਰੀਕਨ ਲੀਗਲ ਡਿਫੈਂਸ ਐਾਡ ਐਜੂਕੇਸ਼ਨ ਫੰਡ (ਸੈੱਲਡੈਫ) ਨੇ ਕੀਤੀ ਹੈ ਜੋ ਕਿ ਪਿਛਲੇ ਇਕ ਸਾਲ ਤੋਂ ਇਸ ਕੇਸ ਦੀ ਪੈਰਵੀ ਕਰ ਰਹੀ ਸੀ ।
ਅਮਰੀਕਾ ਵਿੱਚ ਸਿੱਖ ਪਛਾਣ ਦੇ ਮੁੱਦੇ 'ਤੇ ਸਿੱਖਾਂ ਨੂੰ ਆ ਰਹੀਆਂ ਨਸਲੀ ਸਮੱਸਿਆਵਾਂ ਦੇ ਹੱਲ ਅਤੇ ਸਿੱਖਾਂ ਦੀ ਵੱਖਰੀ ਪਛਾਣ ਲਈ ਅਮਰੀਕੀਆਂ ਅਤੇ ਹੋਰ ਲੋਕਾਂ ਨੂੰ ਜਾਗਰੂਕ ਕਰਨ ਲਈ ਅਮਰੀਕੀ ਸਿੱਖ ਜੱਥੇਬੰਦੀ "ਸਿੱਖ ਕੁਲੀਸ਼ਨ" ਵੱਲੋਂ ਤਿਆਰ ਕੀਤਾ ਸਿੱਖ ਜਾਗਰੂਕਤਾ ਬਾਰੇ ਵੀਡੀਓ ਦਾ ਪਹਿਲਾ ਪ੍ਰਸਾਰਨ ਬੀਤੇ ਦਿਨੀਂ ਕਰਮਨ ਹਾਈ ਸਕੂਲ ਫ਼ਰਿਜ਼ਨੋ ਵਿਚ ਕੀਤਾ ਗਿਆ ।
ਜੂਨ 1984 ਦੇ ਘੱਲੂਘਾਰੇ ਨੂੰ ਸਮਰਪਿਤ ਇੱਕ ਪੰਥਕ ਕਾਨਫਰੰਸ ਦਾ ਆਯੋਜਨ ਕੀਤਾ ਗਿਆ, ਜੋ ਕਿ ਇੰਡੀਆ ਪੈਲੇਸ ਬੈਂਕੁਇਟ ਹਾਲ ਵਿੱਚ ਕੀਤੀ ਗਈ। ਅਮਰੀਕਨ ਸਿੱਖ ਆਰਗੇਨਾਈਜ਼ੇਸ਼ਨ ਨਾਂ ਦੀ ਪੰਥਕ ਜਥੇਬੰਦੀ ਵਲੋਂ ਪੰਥਕ ਕਾਨਫਰੰਸ ਦੀ ਸ਼ੁਰੂਆਤ ਬੀਬੀ ਸੁਖਦੀਪ ਕੌਰ ਵਲੋਂ ਇੱਕ ਧਾਰਮਿਕ ਸ਼ਬਦ ਗਾ ਕੇ ਕੀਤੀ ਗਈ ਉਪਰੰਤ ਸਟੇਜ ਸਕੱਤਰ ਸ. ਅਮਰਦੀਪ ਸਿੰਘ ਅਮਰ ਨੇ ਸੰਗਤਾਂ ਨੂੰ ਇਸ ਕਾਨਫਰੰਸ ਦੇ ਬਾਰੇ ਦੱਸਿਆ ।
« Previous Page