"ਸੈਂਟਰ ਓਨ ਸਟਡੀਜ਼ ਇਨ ਗੁਰੂ ਗ੍ਰੰਥ ਸਾਹਿਬ", ਗੁਰੂ ਨਾਨਾਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ "ਕਰਤਾਰ ਪੁਰਿ ਕਰਤਾ ਵਸੈ - ਕਰਤਾਰਪੁਰ ਸਾਹਿਬ : ਮੁੱਢ ਤੋਂ ਹੁਣ ਤੱਕ ਤੇ ਭਵਿੱਖ ਚ" ਵਿਸ਼ੇ ਉੱਤੇ ਸਿੱਖ ਵਿਚਾਰਕ, ਸਿੱਖਿਅਕ ਤੇ ਕਾਰਕੁੰਨ ਸ. ਹਰਿੰਦਰ ਸਿੰਘ (ਯੂ.ਐਸ.ਏ.) ਦਾ ਇਕ ਵਖਿਆਨ ਮਿਤੀ 28 ਮਾਰਚ, 2019 ਨੂੰ ਕਰਵਾਇਆ ਗਿਆ। ਅਸੀਂ ਉਹ ਵਖਿਆਨ ਇਥੇ ਸਿੱਖ ਸਿਆਸਤ ਦੇ ਦਰਸ਼ਕਾਂ ਨਾਲ ਸਾਂਝਾ ਕਰ ਰਹੇ ਹਾਂ।
ਅਮਰੀਕਾ ਦੇ ਸ਼ਹਿਰ ਨਿਊਯਾਰਕ ਦੀਆਂ ਸਿੱਖਾਂ ਸੰਗਤਾਂ ਵਲੋਂ ਸਾਕਾ ਨਕੋਦਰ 1986 ਦੇ ਸਿੱਖ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸਾਹਿਬ ਸਿੱਖ ਕਲਚਰਲ ਐਸੋਸੀਏਸ਼ਨ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਪ੍ਰਬੰਧ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਦੁਆਬਾ ਸਿੱਖ ਐਸੋਸੀਏਸ਼ਨ ਵਲੋਂ ਸਾਂਝੇ ਤੌਰ ਤੇ ਕੀਤਾ ਗਿਆ ਸੀ।
ਵਿਚਾਰ ਮੰਚ ਸੰਵਾਦ ਵੱਲੋਂ “ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਕਿਵੇਂ ਬਹਾਲ ਕਰੀਏ?” ਵਿਸ਼ੇ ਉੱਤੇ ਸਿੱਖ ਵਿਚਾਰਕ ਤੇ ਸਿੱਖ ਰਿਸਰਚ ਇੰਸਟੀਟਯੂਟ ਦੇ ਬਾਨੀ ਨਿਰਦੇਸ਼ਕ ਸ. ਹਰਿੰਦਰ ਸਿੰਘ (ਯੂ.ਐਸ.ਏ.) ਨਾਲ ਇਕ ਸੱਥ ਚਰਚਾ ਕੀਤੀ ਗਈ। ਗੁਰਦੁਆਰਾ ਸਰਾਭਾ ਨਗਰ ਲੁਧਿਆਣਾ ਵਿਖੇ ਸ਼ੁੱਕਰਵਾਰ (17 ਨਵੰਬਰ) ਨੂੰ ਹੋਈ ਇਸ ਚਰਚਾ ਦੀ ਸ਼ੁਰੂਆਤ ਵਿਚ “ਵਰਲਡ ਸਿੱਖ ਨਿਊਜ਼” ਦੇ ਸੰਪਾਦਕ ਪ੍ਰੋ. ਜਗਮੋਹਣ ਸਿੰਘ ਨੇ ਸ. ਹਰਿੰਦਰ ਸਿੰਘ ਨੂੰ ਜੀ ਆਇਆਂ ਨੂੰ ਕਿਹਾ।
ਸਿਆਸਤ ਚੋਣਾਂ ਜਿੱਤਣ ਲਈ ਬੋਲੇ ਗਏ ਝੂਠਾਂ ਜਾਂ ਦੂਜਿਆਂ ਤੇ ਲਾਏ ਗਏ ਵਕਤੀ ਦੋਸ਼ਾਂ ਨੂੰ ਨਹੀਂ ਕਹਿੰਦੇ, ਨਾ ਹੀ ਸਰਕਾਰ ਦੇ ਮੰਤਰੀ ਜਾਂ ਮੁਖੀ ਬਣ ਕੇ ਲੋਕਾਂ ਤੋਂ ਪੈਸੇ ਖਾਣ ਨੂੰ ਸਿਆਸਤ ਕਹਿੰਦੇ ਹਨ।ਰਾਜਸੀ ਮੰਚ ਉੱਤੇ ਵਿਚਰਣ ਵਾਲੇ ਸਾਰੇ ਪਾਤਰ ਹੀ ਸਿਆਸਤਦਾਨ ਨਹੀਂ ਹੁੰਦੇ ਸਗੋਂ ਬਹੁਤੀ ਵਾਰ ਉਹ ਤਾਂ ਸਿਆਸੀ ਕਠਪੁਤਲੀਆਂ ਹੁੰਦੇ ਹਨ।ਅਸਲ ਸਿਆਸਤਦਾਨ ਤਾਂ ਉਹ ਹੁੰਦਾ ਹੈ ਜੋ ਏਹਨਾਂ ਪਾਤਰਾਂ ਦੇ ਕਾਰਜ ਅਤੇ ਬੋਲ ਤੈਅ ਕਰਦਾ ਹੈ।ਸਿਆਸਤ ਅਸਲ ਵਿਚ ਆਉਣ ਵਾਲੇ ਸਮਿਆਂ ਦੇ ਵਰਤਾਰਿਆਂ ਦਾ ਰਾਹ ਤੈਅ ਕਰਨ ਦੀ ਖੇਡ ਹੈ।
ਇਸ ਸਾਲ ਦੇ ਸ਼ੁਰੂ ਵਿਚ ਮੈਨੂੰ ਆਪਣੇ ਵਡੇਰਿਆਂ ਦੀ ਸਰਜ਼ਮੀਨ ਲਹਿੰਦੇ ਪੰਜਾਬ ਪਹਿਲੀ ਵਾਰ ਜਾਵਣ ਦਾ ਸੁਭਾਗ ਹੋਇਆ। ਮੈਂ ਕਰਮਾਂਵਾਲ਼ੀ ਆਂ ਕਿ ਪੰਜਾਹਾਂ ਨੂੰ ਢੁਕਣ ਵੇਲੇ ਗੁਰੂ ਨੇ ਮੇਰੇ ’ਤੇ ਮਿਹਰ ਕੀਤੀ। ਮੇਰੇ ਵਡੇਰੇ ਵਿੱਛੜੇ ਗੁਰਧਾਮਾਂ, ਜੱਦੀ ਥਾਵਾਂ ਨੂੰ ਮੁੜ ਜਾਵਣ ਨੂੰ ਤਰਸਦਿਆਂ ਮਰ-ਮੁੱਕ ਗਏ, ਜਿਹੜੀਆਂ ਥਾਵਾਂ ਉਹ ਸੰਨ ਸੰਤਾਲ਼ੀ ਵੇਲੇ ਖ਼ਾਲੀ ਹੱਥ ਪਿੱਛੇ ਛੋੜ ਆਏ ਸਨ।
ਭਾਰਤੀ ਮੀਡੀਆ ਵਲੋਂ ਇਸ ਸੂਚਨਾ ਨੂੰ ਗੁਪਤ ਸੂਤਰਾਂ ਦੇ ਹਵਾਲੇ ਨਾਲ ਛਾਪਿਆ ਗਿਆ। ਅਦਾਰਾ ਸਿੱਖ ਸਿਆਸਤ ਨੇ ਇਸ ਖਬਰ ਦੇ ਪ੍ਰਮੁੱਖ ਸਰੋਤਾਂ ਤੀਕ ਪਹੁੰਚ ਕਰ ਕੇ ਇਸ ਗੱਲ ਦੀ ਤਸਦੀਕ ਕੀਤੀ ਕਿ ਪੈਨਸਲਵੀਨੀਆ ਅਸੈਂਬਲੀ ਨੇ ਅਜਿਹਾ ਕੁਝ ਵੀ ਨਹੀਂ ਕੀਤਾ। ਮਿਸਟਰ ਸਨਟੋਰਾ ਜੋ ਕਿ ਇਸ ਮਤੇ -1160 ਦੇ ਸਹਿ-ਸਪੌਂਸਰ ਹਨ ਨੇ ਇਸ ਗੱਲ ਦੀ ਸੱਪਸ਼ਟ ਤਸਦੀਕ ਕੀਤੀ ਕਿ ਮਤਾ ਜਿੳਂ ਦਾ ਤਿੳਂ ਕਾਇਮ ਹੈ ਅਤੇ ਇਸਨੂੰ ਵਾਪਸ ਨਹੀਂ ਲਿਆ ਗਿਆ।
« Previous Page