ਅਮਰੀਕਾ ਦੇ ਸ਼ਹਿਰ ਟਰਲੋਕ ਦੀ ਸਿਟੀ ਕਾਉਂਸਲ ਨੇ ਸਿੱਖ ਨਸਲਕੁਸ਼ੀ 1984 ਸਬੰਧੀ ਮਤਾ ਪਾਸ ਕੀਤਾ

22 ਮਈ, 2018 ਨੂੰ ਟਰਲੋਕ ਸ਼ਹਿਰ ਦੀ ਕਾਉਂਸਲ ਵਲੋਂ ਮੇਅਰ ਗੈਰੀ ਸੋਇਸੇਥ ਦੇ ਦਸਤਖਤਾਂ ਹੇਠ ਪ੍ਰਵਾਨ ਕੀਤੇ ਗਏ ਮਤੇ ਵਿਚ ਜੂਨ 1984 ਨੂੰ ਪੰਜਾਬ ‘ਤੇ ਹੋਏ ਭਾਰਤੀ ਫੌਜੀ ਹਮਲੇ ਦੌਰਾਨ ਮਾਰੇ ਗਏ ਹਜ਼ਾਰਾਂ ਨਿਰਦੋਸ਼ ਸਿੱਖਾਂ ਅਤੇ ਤਬਾਹ ਕੀਤੇ ਗਏ ਗੁਰਦੁਆਰਾ ਸਾਹਿਬਾਨ ਦਾ ਜ਼ਿਕਰ ਕੀਤਾ ਗਿਆ।
ਨਿਊਯਾਰਕ ਪੁਲਿਸ ਮਹਿਕਮੇ ਵਿਚ ਪਹਿਲੀ ਸਿੱਖ ਦਸਤਾਰਧਾਰੀ ਅਧਿਕਾਰੀ ਬਣੀ ਗੁਰਸੋਚ ਕੌਰ

ਨਿਊਯਾਰਕ: ਅਮਰੀਕਾ ਦੇ ਸ਼ਹਿਰ ਨਿਊਯਾਰਕ ਦੇ ਪੁਲਿਸ ਮਹਿਕਮੇ ਵਿਚ ਪਹਿਲੀ ਦਸਤਾਰਧਾਰੀ ਸਿੱਖ ਬੀਬੀ ਪੁਲਿਸ ਅਧਿਕਾਰੀ ਵਜੋਂ ਸ਼ਾਮਿਲ ਹੋਈ ਹੈ। ਗੁਰਸੋਚ ਕੌਰ ਨਿਊਯਾਰਕ ਪੁਲਿਸ ਮਹਿਕਮੇ ਵਿਚ ਪਹਿਲੀ ਦਸਤਾਰਧਾਰੀ ਸਿੱਖ ਔਰਤ ਵਜੋਂ ਸ਼ਾਮਿਲ ਹੋਣਗੇ। ਗੁਰਸੋਚ ਕੌਰ ਨੇ ਬੀਤੇ ਹਫਤੇ ਹੀ ਨਿਊ ਯਾਰਕ ਸਿਟੀ ਪੁਲਿਸ ਅਕਾਦਮੀ ਵਿਚੋਂ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ ਹੈ। ਇਸ ਸਬੰਧੀ ਸਿੱਖ ਆਫੀਸਰਸ ਐਸੋਸੀਏਸ਼ਨ ਨੇ […]
ਅਮਰੀਕਾ ਦੇ ਸੂਬੇ ਨਿਊਜਰਸੀ, ਇੰਡੀਆਨਾ ਅਤੇ ਡੇਲਾਵੇਅਰ ਵਿਚ ਅਪ੍ਰੈਲ ਮਹੀਨਾ ਸਿੱਖ ਪਛਾਣ ਵਜੋਂ ਮਨਾਉਣ ਦਾ ਫੈਂਸਲਾ

ਵਾਸ਼ਿੰਗਟਨ: ਅਮਰੀਕਾ ਦੇ ਸੂਬੇ ਨਿਊਜਰਸੀ ਨੇ ਅਪ੍ਰੈਲ ਨੂੰ ‘ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨੇ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਸਰਕਾਰੀ ਤੌਰ ਉੱਤੇ ਅਪ੍ਰੈਲ ਮਹੀਨੇ ਵਿੱਚ ਸਿੱਖ ਧਰਮ ਬਾਰੇ ਜਾਗਰੂਕਤਾ ਫੈਲਾਈ ਜਾਵੇਗੀ। ਨਿਊਜਰਸੀ ਵਿਧਾਨ ਸਭਾ ਨੇ ਇਸ ਸਬੰਧੀ ਸਾਂਝਾ ਅੈਲਾਨਨਾਮਾ ਤਿਆਰ ਕੀਤਾ ਹੈ। ਇਸ ਵਿੱਚ ਸਿੱਖਾਂ ਵਿਰੁੱਧ ਅਸਹਿਣਸ਼ੀਲਤਾ ਘਟਾਉਣ ਲਈ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦਾ ਫੈਸਲਾ […]
‘ਕਸ਼ਮੀਰ ਇੱਕਮੁੱਠਤਾ ਦਿਹਾੜੇ’ ‘ਤੇ ਸਿੱਖਾਂ ਅਤੇ ਕਸ਼ਮੀਰੀਆਂ ਨੇ ਨਿਊਯਾਰਕ ਵਿਖੇ ਰੋਸ-ਵਿਖਾਵਾ ਕੀਤਾ

5 ਫਰਵਰੀ ਦੇ ਦਿਨ ਨੂੰ ਪਾਕਿਸਤਾਨ ਨੇ 1990 ਵਿੱਚ ‘ਕਸ਼ਮੀਰ ਇੱਕਮੁੱਠਤਾ ਦਿਹਾੜੇ’ ਵਜੋਂ ਐਲਾਨਿਆ ਸੀ ਅਤੇ ਹਰ ਸਾਲ ਇਸ ਦਿਨ ਮੌਕੇ ਕਸ਼ਮੀਰੀਆਂ ਵੱਲੋਂ ਆਪਣੀ ਆਜ਼ਾਦੀ ਲਈ ਹਾਅ ਦਾ ਨਾਅਰਾ ਮਾਰਿਆ ਜਾਂਦਾ ਹੈ।
ਸਰਬ ਸਾਂਝੀਵਾਲਤਾ ਦਾ ਸੁਨੇਹਾ ਬਨਾਮ “वसुधैव कुटुम्बकम्”: ਹਿੰਦੋਸਤਾਨੀ ਸਫੀਰਾਂ ‘ਤੇ ਰੋਕ ਅਤੇ ਸਿੱਖਾਂ ‘ਤੇ ਪਾਬੰਦੀ ਦਾ ਮਾਮਲਾ

ਲੇਖਕ: ਹਰਪ੍ਰੀਤ ਸਿੰਘ* ਹਿੰਦੂਸਤਾਨੀ ਸਫਾਰਤਖਾਨਿਆਂ ਦੇ ਸਫੀਰਾਂ ਵੱਲੋਂ ਗੁਰੂਘਰਾਂ ‘ਚ ਦਖਲਅੰਦਾਜ਼ੀ ਕਰਨ ਉੱਤੇ ਉੱਤਰੀ ਅਮਰੀਕਾ, ਯੂਰਪ ਤੇ ਆਸਟ੍ਰੇਲੀਆ ‘ਚ ਲੱਗੀ ਰੋਕ ‘ਤੇ ਹਿੰਦੂਸਤਾਨੀ ਸਫਾਂ ‘ਚ ਕਾਫੀ ਬੁਖਲਾਹਟ ਆਈ ਹੋਈ ਏ। ਵੱਖ-ਵੱਖ ਖੇਤਰਾਂ ‘ਚ ਸਰਗਰਮ ਹਿੰਦੂਤਵੀਆਂ ਵੱਲੋਂ ਇਹ ਰੌਲਾ ਪਾਇਆ ਜਾ ਰਿਹਾ ਹੈ ਕਿ ਸਿੱਖ ਧਰਮ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੰਦਾ ਹੈ ਤੇ ਗੁਰੂਘਰਾਂ ਵਿੱਚ ਕਿਸੇ […]
ਪਰਵਾਸੀ ਸਿੱਖਾਂ ਦਾ ਫੈਸਲਾ ਭਾਰਤ ਸਰਕਾਰ ਦੇ ਸਿੱਖ-ਵਿਰੋਧੀ ਹਮਲਿਆਂ ਦਾ ਢੁੱਕਵਾਂ ਜਵਾਬ: ਦਲ ਖਾਲਸਾ

ਕੈਨੇਡਾ, ਅਮਰੀਕਾ ਅਤੇ ਇੰਗਲੈਂਡ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਪੰਥਕ ਸੰਸਥਾਵਾਂ ਵੱਲੋਂ ਆਪਣੇ-ਆਪਣੇ ਮੁਲਕਾਂ ਦੇ ਗੁਰਦੁਆਰਿਆਂ ‘ਚ ਭਾਰਤੀ ਅਧਿਕਾਰੀਆਂ ਦੀਆਂ ਸਰਗਰਮੀਆਂ ਉੱਤੇ ਲਾਈ ਗਈ ਪਾਬੰਦੀ ਦਾ ਦਲ ਖਾਲਸਾ ਨੇ ਖੁੱਲ੍ਹੇ ਦਿਲ ਨਾਲ ਸਵਾਗਤ ਕਰਦਿਆਂ ਕਿਹਾ ਕਿ ਇਹ ਫੈਸਲਾ ਦਿੱਲੀ ਦੇ ਸਿੱਖ-ਵਿਰੋਧੀ ਹਮਲਿਆਂ ਦਾ ਢੁੱਕਵਾਂ ਜਵਾਬ ਹੈ।
ਅਮਰੀਕਾ: ਗੁਰਬੀਰ ਸਿੰਘ ਗਰੇਵਾਲ ਅਮਰੀਕਾ ‘ਚ ਪਹਿਲੇ ਸਿੱਖ ਅਟਾਰਨੀ ਜਨਰਲ ਹੋਣਗੇ

ਗੁਰਬੀਰ ਸਿੰਘ ਗਰੇਵਾਲ ਅਮਰੀਕਾ ‘ਚ ਪਹਿਲੇ ਸਿੱਖ ਅਟਾਰਨੀ ਜਨਰਲ ਹੋਣਗੇ। ਨਿਊ ਜਰਸੀ ਦੇ ਗਵਰਨਰ ਫਿਲ ਮਰਫੀ ਨੇ ਮੰਗਲਵਾਰ (12 ਦਸੰਬਰ, 2017) ਗੁਰਬੀਰ ਸਿੰਘ ਗਰੇਵਾਲ ਦਾ ਨਾਂਅ ਸੂਬੇ ਦੇ ਅਟਾਰਨੀ ਜਨਰਲ ਵਜੋਂ ਨਾਮਜ਼ਦ ਕਰ ਦਿੱਤਾ। ਗਰੇਵਾਲ ਅਮਰੀਕਾ ਦੇ ਕਿਸੇ ਸੂਬੇ ‘ਚ ਅਟਾਰਨੀ ਜਨਰਲ ਬਣਨ ਵਾਲੇ ਪਹਿਲੇ ਸਿੱਖ ਹੋਣਗੇ। ਉਨ੍ਹਾਂ ਨੂੰ ਇਸ ਅਹੁਦੇ ਲਈ ਨਾਮਜ਼ਦ ਕੀਤੇ ਜਾਣ ‘ਤੇ ‘ਸਾਊਥ ਏਸ਼ੀਅਨ ਬਾਰ ਐਸੋਸੀਏਸ਼ਨ’ ਨੇ ਸਵਾਗਤ ਕੀਤਾ ਹੈ। ਮੌਜੂਦਾ ਸਮੇਂ ਬਰਜਨ ਕਾਂਉਂਟੀ ‘ਚ ਸਰਕਾਰੀ ਵਕੀਲ ਵਜੋਂ ਸੇਵਾਵਾਂ ਨਿਭਾਅ ਰਹੇ ਗਰੇਵਾਲ ਨੇ ਆਪਣੇ ਕਾਨੂੰਨੀ ਪੇਸ਼ੇ ਦਾ ਜ਼ਿਆਦਾ ਸਮਾਂ ਲੋਕ ਸੇਵਾ ‘ਚ ਲਗਾਇਆ।
ਅਮਰੀਕਾ ਦੇ ਸੂਬੇ ਕਨੈਕਟੀਕਟ ਨੇ 1984 ਦੀ ਸਿੱਖ ਨਸਲਕੁਸ਼ੀ ਦੇ ਤੱਥ ਨੂੰ ਮਾਨਤਾ ਦਿੱਤੀ

ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਅਮਰੀਕਾ ਜ਼ੋਨ ਦੇ ਪ੍ਰਧਾਨ ਸਵਰਨਜੀਤ ਸਿੰਘ ਖਾਲਸਾ ਮੈਂਬਰ ਕਮਿਸ਼ਨ ਆਫ਼ ਸਿਟੀ ਪਲਾਨ ਨੋਰਵਿਚ, ਸਪੋਕਸਮੈਨ ਸਿੱਖ ਕੁਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਯੂਐਸਏ ਕਾਂਗਰਸਮੈਨ ਜੋਅੇ ਕੋਰਟਨੀ ਨੇ ਲਿਖਤੀ ਬਿਆਨ ਜਾਰੀ ਕਰਕੇ ਜੂਨ 1984 ਤੇ ਨਵੰਬਰ 1984 ਦੌਰਾਨ ਸਰਕਾਰੀ ਕਤਲੇਆਮ ਦੀ ਨਿਖੇਧੀ ਕੀਤੀ ਤੇ ਇਸ ਦੌਰਾਨ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਭਾਰਤ ਸਰਕਾਰ ਦੀ ਨਿਖੇਧੀ ਕੀਤੀ।
ਤਿੰਨ ਸਾਲ ਪਹਿਲਾਂ ਅਮਰੀਕਾ ਗਏ ਜਲੰਧਰ ਦੇ ਨੌਜਵਾਨ ਦਾ ਜੰਕਸ਼ਨ ਸਿਟੀ (ਅਮਰੀਕਾ) ‘ਚ ਕਤਲ

ਜਲੰਧਰ ਦੇ ਨਿਊ ਡਿਫੈਂਸ ਕਾਲੋਨੀ ‘ਚ ਰਹਿੰਦੇ ਪੰਜਾਬ ਪੁਲਿਸ ਦੇ ਇਕ ਹੈੱਡ ਕਾਂਸਟੇਬਲ ਦੇ ਪੁੱਤਰ ਸੰਦੀਪ ਸਿੰਘ (23) ਦਾ ਅਮਰੀਕਾ ‘ਚ ਸਥਿਤ ਜੰਕਸ਼ਨ ਸਿਟੀ ‘ਚ ਬੀਤੇ ਐਤਵਾਰ ਦੀ ਦੇਰ ਰਾਤ ਲੁੱਟ ਦੀ ਨੀਅਤ ਨਾਲ ਕਰੀਬ ਤਿੰਨ ਲੁਟੇਰਿਆਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਦੌਰਾਨ ਉਸ ਦੇ ਦੋ ਸਾਥੀ ਵੀ ਉਥੇ ਸਨ, ਜੋ ਕਿ ਮੁਸ਼ਕਿਲ ਨਾਲ ਆਪਣੀ ਜਾਨ ਬਚਾ ਸਕੇ।
ਜਗਤਾਰ ਸਿੰਘ ਜੌਹਲ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਵਾਸ਼ਿੰਗਟਨ ‘ਚ ਭਾਰਤੀ ਦੂਤਘਰ ਸਾਹਮਣੇ ਸਿੱਖਾਂ ਵਲੋਂ ਜ਼ੋਰਦਾਰ ਰੋਸ ਵਿਖਾਵਾ

ਬਰਤਾਨੀਆ ਤੋਂ ਵਿਆਹ ਕਰਾਉਣ ਲਈ ਪੰਜਾਬ ਗਏ ਜਗਤਾਰ ਸਿੰਘ ਜੌਹਲ ਨੂੰ 4 ਨਵੰਬਰ, 2017 ਨੂੰ ਪੰਜਾਬ ਪੁਲਿਸ ਵਲੋਂ ਹਿੰਦੂ ਆਗੂਆਂ ਦੇ ਕਤਲ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਜਾਣ ਦੇ ਅ
