ਅਮਰੀਕਾ ਦੇ ਸ਼ਹਿਰ ਨਿਊਯਾਰਕ ਦੀਆਂ ਸਿੱਖਾਂ ਸੰਗਤਾਂ ਵਲੋਂ ਸਾਕਾ ਨਕੋਦਰ 1986 ਦੇ ਸਿੱਖ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸਾਹਿਬ ਸਿੱਖ ਕਲਚਰਲ ਐਸੋਸੀਏਸ਼ਨ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਪ੍ਰਬੰਧ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਦੁਆਬਾ ਸਿੱਖ ਐਸੋਸੀਏਸ਼ਨ ਵਲੋਂ ਸਾਂਝੇ ਤੌਰ ਤੇ ਕੀਤਾ ਗਿਆ ਸੀ।
ਫਰਵਰੀ 1986 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਇਕੱਠੇ ਹੋਏ ਨੌਜਵਾਨਾਂ ਉੱਤੇ ਪੰਜਾਬ ਦੀ ਪੁਲਸ ਵਲੋਂ ਗੋਲੀਬਾਰੀ ਕਰਕੇ ਚਾਰ ਸਿੰਘ ਨਕੋਦਰ ਵਿਖੇ ਸ਼ਹੀਦ ਕਰ ਦਿੱਤੇ ਗਏ ਸਨ। ਨਕੋਦਰ ਸਾਕੇ ਦੇ ਇਹਨਾਂ ਚਾਰੇ ਸ਼ਹੀਦਾਂ -
ਨਿਊਯਾਰਕ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਦਿ.ਸਿ.ਗੁ.ਪ੍ਰ.ਕ) ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਾ ਸਖਤ ਵਿਰੋਧ ਹੋਇਆ ਹੈ। ਖ਼ਬਰਾਂ ਮੁਤਾਬਕ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂ.ਐੱਸ.ਏ) ਦੇ ਝੰਡੇ ਹੇਠ ਮਨਜੀਤ ਸਿੰਘ ਜੀ.ਕੇ. ਦਾ ਜਨਤਕ ਤੌਰ 'ਤੇ ਵਿਰੋਧ ਕੀਤਾ ਗਿਆ। ਇਸ ਕਮੇਟੀ ਦੇ ਤਾਲਮੇਲਕਰਤਾ ਹਿੰਮਤ ਸਿੰਘ ਨੇ ਕਿਹਾ ਹੈ ਕਿ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਵੱਲੋਂ ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਅਤੇ ਬਰਗਾੜੀ ਕਾਂਡ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਮੁੱਖ ਜ਼ਿੰਮੇਵਾਰ ਮੰਨਿਆ ਜਾ ਰਿਹਾ ਹੈ ਇਸ ਕਾਰਨ ਸਿੱਖ ਜਥੇਬੰਦੀਆਂ ਨੇ ਸ਼੍ਰੋ.ਅ.ਦ (ਬਾਦਲ) ਨਾਲ ਸਬੰਧਤ ਆਗੂਆਂ ਦਾ ਅਮਰੀਕਾ ਆਉਣ ’ਤੇ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਹੈ।
ਨਿਊਯਾਰਕ: ਅਮਰੀਕਾ ਦੇ ਹਜ਼ਾਰਾਂ ਸਿੱਖਾਂ ਨੇ ਇਥੇ ਮੈਨਹੱਟਨ ਦੇ ਐਨ ਵਿਚਕਾਰ ਕੱਢੀ ਗਈ ਸਾਲਾਨਾ ‘ਸਿੱਖ ਡੇਅ ਪਰੇਡ’ ’ਚ ਸ਼ਿਰਕਤ ਕੀਤੀ। ਸਿੱਖਾਂ ਨੇ ਆਪਣੇ ’ਤੇ ਹੁੰਦੇ ...