ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੱਧ ਪ੍ਰਦੇਸ਼ ਅੰਦਰ ਵੱਸਦੇ ਸਿਕਲੀਗਰ ਸਿੱਖਾਂ ਨਾਲ ਸਰਕਾਰ ਵੱਲੋਂ ਕੀਤੀ ਜਾ ਰਹੇ ਧੱਕੇਸ਼ਾਹੀ ਸਬੰਧੀ ਇੱਕ ਚਾਰ ਮੈਂਬਰੀ ਸਬ-ਕਮੇਟੀ ਬਣਾਈ ਗਈ ਸੀ। ਜਿਸ ਸਬੰਧੀ ਮੰਗਲਵਾਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਸਬ-ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਅੰਤ੍ਰਿੰਗ ਕਮੇਟੀ ਮੈਂਬਰ ਅਤੇ ਮੀਤ ਸਕੱਤਰ ਮਹਿੰਦਰ ਸਿੰਘ ਵੱਲੋਂ ਸਮੁੱਚੀ ਰਿਪੋਰਟ ਸੌਂਪੀ ਗਈ।
ਭਾਰਤੀ ਉਪਮਹਾਂਦੀਪ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਚਰ ਰਹੇ ਸਿਕਲੀਗਰ ਸਿੱਖਾਂ ਦੀ ਆਰਥਿਕ ਦਸ਼ਾ ਸੁਧਾਰਣ ਲਈ ਯਤਨਸ਼ੀਲ ਬ੍ਰਿਟਿਸ਼ ਸਿੱਖ ਕੌਂਸਲ ਨੇ ਆਸ ਪ੍ਰਗਟਾਈ ਹੈ ਕਿ ਮੱਧ ਪ੍ਰਦੇਸ਼ ਵਿੱਚ ਨਿਸ਼ਾਨੇ 'ਤੇ ਆਏ ਸਮੁੱਚੇ ਸਿਕਲੀਗਰ ਭਾਈਚਾਰੇ ਨੂੰ ਦਰਪੇਸ਼ ਮਸਲੇ ਦਾ ਹੱਲ 13 ਮਈ ਨੂੰ ਇੰਦੌਰ ਵਿਖੇ ਸਿੱਖ ਪ੍ਰਤੀਨਿਧਾਂ ਅਤੇ ਪੁਲਿਸ ਪ੍ਰਸ਼ਾਸਨ ਦਰਮਿਆਨ ਹੋਣ ਜਾ ਰਹੀ ਮੀਟਿੰਗ ਵਿੱਚ ਨਿਕਲ ਆਵੇਗਾ।