ਪਟਿਆਲਾ ਵਿਖੇ ਪੁਲਿਸ ਅਤੇ ਨਿਹੰਗ ਸਿੰਘਾਂ ਦਰਮਿਆਨ ਹੋਈ ਝੜਪ ਬਾਰੇ ‘ਸਰਕਾਰੀ ਪੱਖ ਤੋਂ ਵੱਖਰਾ ਪੱਖ’ ਰੱਖਣ ਵਾਲਿਆਂ ਵਿਰੁੱਧ ਪੁਲਿਸ ਵਲੋਂ ਕੀਤੀ ਜਾ ਰਹੀ ਕਾਰਵਾਈ ਦੀ ਕਈ ਹਿੱਸਿਆਂ ਵਲੋਂ ਕਰੜੀ ਨਿਖੇਧੀ ਕੀਤੀ ਜਾ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਦੇ ਲੁਧਿਆਣਾ ਦੇ ਸਿਟੀ ਸੈਂਟਰ ਸਕੈਮ, ਅੰਮ੍ਰਿਤਸਰ ਇੰਪਰੂਵਮੈਂਟ ਟਰਸੱਟ ਘੋਟਾਲੇ ਅਤੇ ਰਾਣਾ ਗੁਰਜੀਤ ਦੇ ਰੇਤ ਖੱਡ ਨਿਲਾਮੀ ਘੋਟਾਲੇ ਖਿਲਾਫ ਪ੍ਰਦਰਸ਼ਨ ਕਰਨ ਜਾ ਰਹੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਸਮੇਤ ਹੋਰ ਵਿਧਾਇਕਾਂ ਅਤੇ ਆਗੂਆਂ ਨੂੰ ਪੁਲਿਸ ਨੇ ਐਮ.ਐਲ.ਏ. ਹੋਸਟਲ ਦੇ ਬਾਹਰ ਗ੍ਰਿਫਤਾਰ ਕਰ ਲਿਆ। ਪੁਲਿਸ ਨਾਲ ਟਕਰਾਅ ਮਗਰੋਂ ਆਪ ਆਗੂਆਂ ਨੂੰ ਗ੍ਰਿਫਤਾਰ ਕਰਕੇ ਸੈਕਟਰ 17 ਦੇ ਥਾਣੇ ਵਿਖੇ ਲੈ ਕੇ ਜਾਇਆ ਗਿਆ।
ਲੋਕ ਇਨਸਾਫ ਪਾਰਟੀ ਵੱਲੋਂ ਵੀਰਵਾਰ (3 ਅਗਸਤ) ਸਥਾਨਕ ਰਿਸ਼ੀ ਨਗਰ ਵਿੱਚ ਸੇਵਾ ਕਰ ਵਿਭਾਗ ਦੇ ਅਧਿਕਾਰੀਆਂ ਨੂੰ ਮੁੱਖ ਕਮਿਸ਼ਨਰ, ਕੇਂਦਰੀ ਵਸਤਾਂ ਅਤੇ ਸੇਵਾ ਕਰ ਚੰਡੀਗੜ੍ਹ ਜ਼ੋਨ ਦੇ ਨਾਂ ਇੱਕ ਮੰਗ ਪੱਤਰ ਸੌਂਪਦਿਆਂ ਫਾਸਟਵੇਅ ਵਿਰੁੱਧ ਨਿਰਪੱਖ ਜਾਂਚ ਕਰਾਉਣ ਦੀ ਮੰਗ ਕੀਤੀ ਗਈ ਹੈ।
ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਵਿੰਦਰ ਸਿੰਘ ਫੂਲਕਾ ਵਲੋਂ ਅਸਤੀਫੇ ਦੇ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਵਿਰੋਧੀ ਧਿਰ ਦਾ ਨਵਾਂ ਆਗੂ ਚੁਣਨਾ ਚਾਹੁੰਦੀ ਹੈ। ਪਾਰਟੀ ਦੇ ਉੱਚ ਸੂਤਰਾਂ ਮੁਤਾਬਕ ‘ਆਪ’ ਦੀ ਕੇਂਦਰੀ ਲੀਡਰਸ਼ਿਪ ਨੇ ਵਿਰੋਧੀ ਧਿਰ ਦਾ ਆਗੂ ਬਣਨ ਲਈ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੂੰ ਆਫਰ ਦਿੱਤੀ ਗਈ ਸੀ।
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਸਾਲ 2012 ਵਿੱਚ ਆਜ਼ਾਦ ਤੌਰ ’ਤੇ ਵਿਧਾਇਕ ਚੁਣੇ ਜਾਣ ਉਪਰੰਤ ਆਪਣੇ ਵਿਧਾਇਕ ਭਰਾ ਬਲਵਿੰਦਰ ਸਿੰਘ ਬੈਂਸ ਨੂੰ ਹਾਕਮ ਬਾਦਲ ਦਲ ਨਾਲ ਸਬੰਧ ਰੱਖਣ ਨੂੰ ਆਪਣੀ ਜ਼ਿੰਦਗੀ ਦੀ ਇਕ ਬੱਜਰ ਗਲਤੀ ਆਖਦਿਆਂ ਕਿਹਾ ਕਿ ਉਹ ਇਸ ਲਈ ਸਦਾ ਹੀ ਪਛਤਾਉਂਦੇ ਰਹਿਣਗੇ। ਬੈਂਸ ਪਾਰਟੀ ਦੇ ਯੂਥ ਵਿੰਗ ਲਈ ਨਵੀਂ ਨਿਯੁਕਤੀ ਕਰਨ ਲਈ ਇਥੇ ਆਏ ਸਨ।
ਇੰਡੀਅਨ ਨੈਸ਼ਨਲ ਲੋਕ ਦਲ ਦੇ ਆਗੂ ਅਤੇ ਬਾਦਲ ਪਰਿਵਾਰ ਦੇ ਦੋਸਤ ਅਭੈ ਚੌਟਾਲਾ ਵਲੋਂ 23 ਫਰਵਰੀ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਪੁੱਟਣ ਦੇ ਐਲਾਨ ਦੇ ਜਵਾਬ 'ਚ ਲੁਧਿਆਣਾ ਦੇ ਬੈਂਸ ਭਰਾਵਾਂ ਨੇ ਐਲਾਨ ਕੀਤਾ ਕਿ ਉਹ ਪਟਿਆਲਾ ਦੇ ਕਪੂਰੀ ਵਿਖੇ ਚੌਟਾਲਿਆਂ ਦੇ 'ਸਵਾਗਤ' ਲਈ ਜਾਣਗੇ ਅਤੇ ਉਥੇ 'ਲਲਕਾਰ ਰੈਲੀ' ਕਰਨਗੇ।
ਹਲਕਾ ਲੁਧਿਆਣਾ ਦੱਖਣੀ ਵਿੱਚ ਬੀਤੀ ਦੇਰ ਰਾਤ ਬਾਦਲ ਦਲ ਦੇ ਉਮੀਦਵਾਰ ਹੀਰਾ ਸਿੰਘ ਗਾਬੜੀਆ ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਦੇ ਸਮਰਥਕਾਂ ਵਿੱਚ ਝੜਪ ਹੋ ਗਈ। ਇਸ ਦੌਰਾਨ ਸਿਮਰਜੀਤ ਬੈਂਸ ਵਾਲ-ਵਾਲ ਬਚੇ। ਮੀਡੀਆ ਰਿਪੋਰਟਾਂ ਮੁਤਾਬਕ ਬੈਂਸ ਦਾ ਬਚਾਅ ਕਰਦਿਆਂ ਬੈਂਸ ਦੇ ਗੰਨਮੈਨ ਸੁਨੀਲ ਨੇ ਹਵਾ ਵਿੱਚ ਗੋਲੀਆਂ ਚਲਾ ਦਿੱਤੀਆਂ। ਟਕਰਾਅ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੇ ਉਚ ਅਧਿਕਾਰੀ ਮੌਕੇ ’ਤੇ ਪੁੱਜ ਗਏ। ਪੁਲਿਸ ਨੇ ਪੂਰਾ ਇਲਾਕਾ ਛਾਉਣੀ ਵਿੱਚ ਤਬਦੀਲ ਕਰ ਦਿੱਤਾ। ਥਾਣਾ ਡਾਬਾ ਦੀ ਪੁਲਿਸ ਨੇ ਸਿਮਰਜੀਤ ਬੈਂਸ ਦੇ ਗੰਨਮੈਨ ਸੁਨੀਲ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਲੋਕ ਇਨਸਾਫ਼ ਪਾਰਟੀ ਦੀ ਪਹਿਲੀ ਸੂਚੀ ਵਿਚ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮੁੜ ਤੋਂ ਉਨ੍ਹਾਂ ਦੇ ਪੁਰਾਣੇ ਹਲਕੇ ਆਤਮ ਨਗਰ, ਵਿਧਾਇਕ ਬਲਵਿੰਦਰ ਸਿੰਘ ਬੈਂਸ ਨੂੰ ਹਲਕਾ ਲੁਧਿਆਣਾ ਦੱਖਣੀ, ਲੋਕ ਇਨਸਾਫ਼ ਪਾਰਟੀ ਕਿਸਾਨ ਵਿੰਗ ਦੇ ਮੁਖੀ ਤੇ ਕੌਂਸਲਰ ਰਣਧੀਰ ਸਿੰਘ ਸੀਬੀਆ ਨੂੰ ਹਲਕਾ ਲੁਧਿਆਣਾ ਉੱਤਰੀ ਅਤੇ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਐਲਾਨਿਆ ਗਿਆ।
ਹਲਕਾ ਆਤਮ ਨਗਰ ਵਿੱਚ ਦੁੱਗਰੀ ਰੋਡ ਸਥਿਤ ਆਮ ਆਦਮੀ ਪਾਰਟੀ (ਆਪ) ਦੇ ਦਫ਼ਤਰ ਵਿੱਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ, ਦਾਖਾ ਤੋਂ ‘ਆਪ’ ਉਮੀਦਵਾਰ ਐਡਵੋਕੇਟ ਐਚਐਸ ਫੂਲਕਾ ਵੱਲੋਂ ‘ਆਪ’ ਅਤੇ ਲੋਕ ਇਨਸਾਫ਼ ਪਾਰਟੀ ਦੇ ਵਾਲੰਟੀਅਰਾਂ ਨਾਲ ਮੀਟਿੰਗ ਕੀਤੀ ਗਈ। ਇਸ ਵਿੱਚ 11 ਦਸੰਬਰ ਨੂੰ ਹੋਣ ਵਾਲੀ ‘ਬੇਈਮਾਨ ਭਜਾਉ ਰੈਲੀ’ ਦੀ ਤਿਆਰੀ ਬਾਰੇ ਵਿਚਾਰ ਚਰਚਾ ਕੀਤੀ ਗਈ।
ਲੁਧਿਆਣਾ ਤੋਂ ਅਜ਼ਾਦ ਉਮੀਦਵਾਰ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਨੇ ਆਖਰਕਾਰ ਆਮ ਆਦਮੀ ਪਾਰਟੀ (ਆਪ) ਨਾਲ ਗੱਲ ਨਿਬੇੜ ਹੀ ਲਈ।
Next Page »