ਕੈਪਟਨ ਅਮਰਿੰਦਰ ਸਿੰਘ ਦੇ ਲੁਧਿਆਣਾ ਦੇ ਸਿਟੀ ਸੈਂਟਰ ਸਕੈਮ, ਅੰਮ੍ਰਿਤਸਰ ਇੰਪਰੂਵਮੈਂਟ ਟਰਸੱਟ ਘੋਟਾਲੇ ਅਤੇ ਰਾਣਾ ਗੁਰਜੀਤ ਦੇ ਰੇਤ ਖੱਡ ਨਿਲਾਮੀ ਘੋਟਾਲੇ ਖਿਲਾਫ ਪ੍ਰਦਰਸ਼ਨ ਕਰਨ ਜਾ ਰਹੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਸਮੇਤ ਹੋਰ ਵਿਧਾਇਕਾਂ ਅਤੇ ਆਗੂਆਂ ਨੂੰ ਪੁਲਿਸ ਨੇ ਐਮ.ਐਲ.ਏ. ਹੋਸਟਲ ਦੇ ਬਾਹਰ ਗ੍ਰਿਫਤਾਰ ਕਰ ਲਿਆ। ਪੁਲਿਸ ਨਾਲ ਟਕਰਾਅ ਮਗਰੋਂ ਆਪ ਆਗੂਆਂ ਨੂੰ ਗ੍ਰਿਫਤਾਰ ਕਰਕੇ ਸੈਕਟਰ 17 ਦੇ ਥਾਣੇ ਵਿਖੇ ਲੈ ਕੇ ਜਾਇਆ ਗਿਆ।