'ਆਪ' ਨੂੰ ਪੰਜਾਬ 'ਚ ਬਗੈਰ ਕਿਸੇ ਸ਼ਰਤ ਸਮਰਥਨ ਦੇਣ ਵਾਲੇ ਪੰਜਾਬ ਲੋਕ ਹਿੱਤ ਅਭਿਆਨ ਦੇ ਕਨਵੀਨਰ ਜਗਮੀਤ ਸਿੰਘ ਬਰਾੜ ਨੇ ਅਵਾਜ਼-ਏ-ਪੰਜਾਬ ਵੱਲੋਂ ਨਵੀਂ ਸਿਆਸੀ ਪਾਰਟੀ ਨਾ ਬਣਾਏ ਜਾਣ ਸਬੰਧੀ ਐਲਾਨ ਦਾ ਸਵਾਗਤ ਕੀਤਾ ਹੈ।
ਸਾਬਕਾ ਭਾਜਪਾ ਸੰਸਦ ਮੈਂਬਰ ਨਵਜੋਤ ਸਿੱਧੂ ਨੇ ਅੱਜ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਉਹ ਨਵੀਂ ਪਾਰਟੀ ਨਹੀਂ ਬਣਾਉਣਗੇ। ਬਿਆਨ ਵਿਚ ਕਿਹਾ ਗਿਆ, "ਅਸੀਂ ਚੋਣਾਂ 'ਚ ਕਿਸੇ ਵੀ ਅਜਿਹੇ ਰਾਜਨੀਤਕ ਦਲ ਨਾਲ ਗਠਜੋੜ ਕਰਨ ਨੂੰ ਤਿਆਰ ਹਾਂ ਜਿਸ ਵਿਚ ਪੰਜਾਬ ਦੀ ਭਲਾਈ ਹੋਵੇ, ਆਵਾਜ਼-ਏ-ਪੰਜਾਬ ਨੂੰ ਫਰੰਟ ਹੀ ਰਹਿਣ ਦਿੱਤਾ ਜਾਏਗਾ, ਅਸੀਂ ਚੰਗੀ ਸਰਕਾਰ ਦੀ ਚੋਣ ਲਈ ਸਹਾਇਤਾ ਕਰਾਂਗੇ। ਅਸੀਂ ਲੋਕਾਂ ਨੂੰ ਸਪੱਸ਼ਟ ਕਰਾਂਗੇ ਕਿ ਉਹ ਪੰਜਾਬ ਦੇ ਹਿੱਤ ਲਈ ਵੋਟ ਪਾਉਣ। ਅਸੀਂ ਸਰਕਾਰ ਵਿਰੋਧੀ ਵੋਟ ਨੂੰ ਨਹੀਂ ਤੋੜਾਂਗੇ ਕਿਉਂਕਿ ਇਸ ਦਾ ਅਸਿੱਧੇ ਤੌਰ 'ਤੇ ਫਾਇਦਾ ਬਾਦਲ ਤੇ ਕੈਪਟਨ ਨੂੰ ਮਿਲੇਗਾ।"
ਲੁਧਿਆਣਾ ਤੋਂ ਆਜ਼ਾਦ ਵਿਧਾਇਕ ਭਰਾਵਾਂ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਨੂੰ ਸ਼ੁੱਕਰਵਾਰ ਮਾਰਸ਼ਲਾਂ ਨੇ ਚੁੱਕ ਕੇ ਪੰਜਾਬ ਵਿਧਾਨ ਸਭਾ ’ਚੋਂ ਬਾਹਰ ਕੱਢ ਦਿੱਤਾ। ਸਦਨ ਵਿੱਚ ਜਦੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬੋਲਣ ਲਈ ਖੜ੍ਹੇ ਹੋਏ ਤਾਂ ਸਿਮਰਜੀਤ ਸਿੰਘ ਬੈਂਸ ਨੇ ਰਾਜਸਥਾਨ ਨੂੰ ਪੰਜਾਬ ਤੋਂ ਜਾਂਦੇ ਪਾਣੀ ਦੇ ਮੁੱਦੇ ’ਤੇ ਬੋਲਣ ਦੀ ਇਜਾਜ਼ਤ ਮੰਗੀ ਪਰ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਆਜ਼ਾਦ ਵਿਧਾਇਕ ਨੂੰ ਬੋਲਣ ਦੀ ਆਗਿਆ ਨਾ ਦਿੱਤੀ।
ਕ੍ਰਿਕੇਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੀ ਸਿਆਸਤ ਵਿਚ ਚੌਥੈ ਫਰੰਟ ਦਾ ਐਲਾਨ ਕੀਤਾ। ਸਿੱਧੂ, ਪਰਗਟ ਸਿੰਘ ਅਤੇ ਬੈਂਸ ਭਰਾਵਾਂ ਦੇ ਇਸ ਫਰੰਟ ਦਾ ਨਾਂ 'ਆਵਾਜ਼-ਏ-ਪੰਜਾਬ' ਰੱਖਿਆ ਗਿਆ ਹੈ। ਚੰਡੀਗੜ੍ਹ ਪ੍ਰੈਸ ਕਲੱਬ ਵਿਚ ਪੱਤਰਕਾਰਾਂ ਨੂੰ ਸੰਬੋਧਤ ਹੁੰਦੇ ਹੋਏ ਸਿੱਧੂ ਨੇ ਕਿਹਾ ਕਿ ਆਵਾਜ਼-ਏ-ਪੰਜਾਬ ਪੰਜਾਬ ਨੂੰ ਜਿਉਂਦਾ ਰੱਖਣ ਲਈ ਬਣਾਇਆ ਗਿਆ ਫਰੰਟ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ), ਕਾਂਗਰਸ ਅਤੇ 'ਆਪ' ਨੂੰ ਸਖਤ ਹੱਥੀਂ ਲੈਂਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਧਾਰਾ ਦੀਆਂ ਪਾਰਟੀਆਂ ਨੇ ਮਸ਼ਹੂਰ ਲੋਕਾਂ ਨੂੰ 'ਸਜਾਵਟ ਦੇ ਸਮਾਨ' ਦੇ ਰੂਪ ਵਿਚ ਨਾਲ ਰੱਖਿਆ ਹੋਇਆ।
ਸਾਬਕਾ ਸੰਸਦ ਮੈਂਬਰ ਨਵਜੋਤ ਸਿੱਧੂ ਨੇ ਅੱਜ ਚੰਡੀਗੜ੍ਹ ਵਿਖੇ ਨਵੇਂ ਰਾਜਨੀਤਕ ਫਰੰਟ ਆਵਾਜ਼-ਏ-ਪੰਜਾਬ ਦੇ ਐਲਾਨ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਨਾ ਹੋਣ ਦਾ ਭੇਤ ਖੋਲ੍ਹਿਆ ਹੈ। ਸਿੱਧੂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ‘ਆਪ’ ਅੱਗੇ ਕੋਈ ਸ਼ਰਤ ਨਹੀਂ ਰੱਖੀ ਸੀ ਬਲਕਿ ‘ਆਪ’ ਨੇ ਉਨ੍ਹਾਂ ਅੱਗੇ ਸ਼ਰਤਾਂ ਰੱਖੀਆਂ ਸਨ।
ਮੀਡੀਆ ਵਿਚ ਆ ਰਹੀਆਂ ਰਿਪੋਰਟਾਂ ਮੁਤਾਬਕ ਲੁਧਿਆਣੇ ਤੋਂ ਆਜ਼ਾਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਨਵੀਂ ਬਣੀ ਪਾਰਟੀ ਆਵਾਜ਼-ਏ-ਪੰਜਾਬ ਦੇ ਢਾਂਚੇ ਦਾ ਐਲਾਨ ਆਉਂਦੇ ਕੁਝ ਦਿਨ 'ਚ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਦੇ ਰਾਖੇ ਇਮਾਨਦਾਰ ਆਗੂਆਂ ਦਾ ਪਾਰਟੀ 'ਚ ਸਵਾਗਤ ਕੀਤਾ ਜਾਵੇਗਾ। ਇਹ ਵੀ ਖਬਰਾਂ ਹਨ ਕਿ ਇਸ ਨਵੇਂ ਬਣੇ ਸਿਆਸੀ ਫਰੰਟ ਵਿਚ ਨਵਜੋਤ ਸਿੱਧੂ, ਪ੍ਰਗਟ ਸਿੰਘ ਆਦਿ ਵੀ ਸ਼ਾਮਲ ਹੋ ਰਹੇ ਹਨ।
ਪੰਜਾਬੀ ਚੈਨਲ ਨੂੰ ਕੇਬਲ ਨੈਟਵਰਕ ਤੋਂ ਬਲੈਕਆਊਟ ਕਰਨ ਤੋਂ ਬਾਅਦ ਫਾਸਟਵੇਅ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਵਿਧਾਇਕ ਸਿਮਰਜੀਤ ਬੈਂਸ ਨੇ ਹੁਣ ਦੋ ਨਵੇਂ ਕੇਬਲ ਨੈਟਵਰਕਾਂ ਰਾਹੀਂ ਸੂਬੇ ਵਿੱਚ ਵਿਸਤਾਰ ਲਈ ਹੱਥ ਮਿਲਾਇਆ ਹੈ।
ਲੁਧਿਆਣਾ ਤੋਂ ਬੈਂਸ ਭਰਾ ਪੰਜਾਬ ਵਿਧਾਨ ਸਭਾ ਦੀਆਂ 2017 ਦੀਆਂ ਚੋਣਾਂ ਦੇ ਮੱਦੇ ਨਜ਼ਰ ਆਮ ਆਦਮੀ ਪਾਰਟੀ ਵਿੱਚ ਜਾਣ ਦੀ ਤਿਆਰੀ ਵਿੱਚ ਹਨ।ਇਸ ਗੱਲ ਦੀ ਚਰਚਾ ਪਿਛਲੇ ਦਿਨਾਂ ਤੋਂ ਮੀਡੀਆ ਵਿੱਚ ਚੱਲ ਰਹੀ ਹੈ।ਦੋਵੇਂ ਬੈਂਸ ਭਰਾ ਸਿਮਰਜੀਤ ਸਿੰਘ ਅਤੇ ਬਲਵਿੰਦਰ ਸਿੰਘ ਇਸ ਸਮੇਂ ਪੰਜਾਬ ਵਿਧਾਨ ਸਭਾ ਦੇ ਮੈਂਬਰ ਹਨ।
« Previous Page