ਚੰਡੀਗੜ੍ਹ: ਕਾਂਗਰਸ ਪਾਰਟੀ ਵਲੋਂ ਕਰਵਾਏ ਗਏ ਆਪਣੇ 84ਵੇਂ ਸਾਲਾਨਾ ਸੈਸ਼ਨ ਵਿਚ ਰਾਹੁਲ ਗਾਂਧੀ ਦੀ ਅਗਵਾਈ ਵਿਚ 2019 ਲੋਕ ਸਭਾ ਚੋਣਾਂ ਲਈ ਹਮਖਿਆਲੀ ਧਿਰਾਂ ਨਾਲ ਸਿਆਸੀ ...
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮਾਝਾ-ਦੋਆਬਾ ਜੋਨ ਦੇ ਅੰਮ੍ਰਿਤਸਰ ਸਥਿਤ ਦਫਤਰ ਵਿਖੇ ਹੋਈ ਚੋਰੀ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਵੱਡੀ ਸਾਜਿਸ਼ ਦੱਸਿਆ ਹੈ। ...
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਸਟਿਨ ਟਰੂਡੋਂ ਦੀ ਪੰਜਾਬ ਫੇਰੀ ਅਤੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਸਮੇਂ ਭਾਰਤੀ ਹੁਕਮਰਾਨਾਂ ਵੱਲੋਂ ਅਤੇ ਇਥੋਂ ਦੇ ਮੀਡੀਏ ਵੱਲੋਂ ਕੀਤੀ ਗਈ ਨਾਂਹਪੱਖੀ ਭੂਮਿਕਾ ਦੀ ਅਲੋਚਨਾ ਕੀਤੀ।ਉਨ੍ਹਾਂ ਕਿਹਾ ਕਿ ਜਸਟਿਨ ਟਰੂਡੋਂ ਦੇ ਸਿੱਖ ਕੌਮ ਨਾਲ ਬਹੁਤ ਸਹਿਜ਼ ਭਰੇ ਅਤੇ ਡੂੰਘੇ ਸੰਬੰਧ ਹਨ। ਇਹੀ ਵਜਹ ਹੈ ਕਿ ਟਰੂਡੋਂ ਆਪਣੇ ਪੂਰੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦੇ ਨਾਲ-ਨਾਲ ਸਿੱਖ ਕੌਮ ਨਾਲ ਆਪਣੇ ਸੰਬੰਧਾਂ ਨੂੰ ਹੋਰ ਵਧੇਰੇ ਮਜ਼ਬੂਤ ਕਰਕੇ ਗਏ ਹਨ ਅਤੇ ਸਿੱਖ ਕੌਮ ਨੇ ਵੀ ਉਨ੍ਹਾਂ ਦੀ ਆਓ-ਭਗਤ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਇਨ੍ਹਾਂ ਸੰਬੰਧਾਂ ਨੂੰ ਦੋਵਾਂ ਵੱਲੋਂ ਪੂਰੀ ਇਮਾਨਦਾਰੀ ਤੇ ਸੰਜ਼ੀਦਗੀ ਨਾਲ ਅੱਗੇ ਨਾਲੋਂ ਵੀ ਵਧੇਰੇ ਪੀੜਾ ਕੀਤਾ ਗਿਆ ਹੈ ।
ਸ਼੍ਰੋ.ਅ.ਦ (ਅ) ਵੱਲੋਂ ਬੀਤੇ ਦਿਨ ਜਾਰੀ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ, ਦਿਆ ਸਿੰਘ ਲਾਹੌਰੀਆ, ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਪਰਮਜੀਤ ਸਿੰਘ ਭਿਓਰਾ, ਜਗਤਾਰ ਸਿੰਘ ਤਾਰਾ, ਲਖਵਿੰਦਰ ਸਿੰਘ ਲੱਖਾ, ਗੁਰਮੀਤ ਸਿੰਘ ਪਟਿਆਲਾ, ਸ਼ਮਸੇ਼ਰ ਸਿੰਘ ਆਦਿ ਬੰਦੀ ਸਿੱਖਾਂ ਉਤੇ ਬਣੇ ਕੇਸ ਵੀ ਵਾਪਸ ਹੋਣੇ ਚਾਹੀਦੇ ਹਨ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਜਾਰੀ ਕੀਤੇ ਪ੍ਰੈਸ ਬਿਆਨ ਵਿੱਚ ਸਿਮਰਨਜੀਤ ਸਿੰਘ ਮਾਨ ਨੇ ਭਾਰਤੀ ਹੁਕਮਰਾਨਾਂ ਵੱਲੋਂ ਘੱਟ ਗਿਣਤੀ ਕੌਮਾਂ ਉਤੇ ਜ਼ਬਰੀ ਗੈਰ-ਕਾਨੂੰਨੀ ਤਰੀਕੇ ਥੋਪੇ ਜਾ ਰਹੇ ਹਿੰਦੂਤਵੀ ਪ੍ਰੋਗਰਾਮਾਂ ਦੀ ਨਿਖੇਧੀ ਕੀਤੀ। ਇਸ ਪੈ੍ਰਸ ਬਿਆਨ ਵਿੱਚ ਉਨ੍ਹਾਂ ਭਾਰਤੀ ਤਿਰੰਗੇ ਅਤੇ ਭਾਰਤ ਦੇ ਵਿਧਾਨ ਨੂੰ ਰੱਦ ਕੀਤਾ।
ਕਨੇਡਾ, ਅਮਰੀਕਾ ਅਤੇ ਇੰਗਲੈਂਡ ਰਹਿੰਦੇ ਸਿੱਖਾਂ ਵੱਲੋਂ ਗੁਰਦੁਆਰਾ ਸਾਹਿਬਾਨ ਵਿੱਚ ਭਾਰਤੀ ਨੁਮਾਂਇੰਦਿਆਂ ਦੇ ਦਖਲ ਨੂੰ ਰੋਕਣ ਲਈ ਕੀਤੇ ਗਏ ਐਲਾਨਾਂ ਦਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਨੇ ਸਵਾਗਤ ਕੀਤਾ ਹੈ। ਭਾਰਤੀ ਪਾਰਟੀਮੈਂਟ ਦੇ ਸਾਬਕਾ ਮੈਂਬਰ ਸ. ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੇ ਇਸ ਦਲ ਨੇ ਇਕ ਲਿਖਤੀ ਬਿਆਨ ਰਾਹੀਂ ਕਨੇਡਾ, ਅਮਰੀਕਾ ਤੇ ਇੰਗਲੈਂਡ ਰਹਿੰਦੇ ਸਿੱਖਾਂ ਦੇ ਇਕ ਫੈਸਲੇ ਨੂੰ ਢੁਕਵੇਂ ਸਮੇਂ 'ਤੇ ਚੁੱਕਿਆ ਇਕ ਵਾਜਬ ਕਦਬ ਦੱਸਿਆ ਹੈ।
ਮੂਲ ਨਿਵਾਸੀ ਭਾਰਤੀਆਂ ਦੇ ਹੱਕਾਂ ਲਈ ਜੂਝ ਰਹੀ ਜਥੇਬੰਦੀ ਬਾਮਸੇਫ ਵਲੋਂ ਨਵੇਂ ਸਾਲ ਮੌਕੇ ਪੂਨੇ ਵਿਖੇ ਕਰਵਾਏ ਗਏ ਭੀਮਾ ਕੋਰੇਗਾਉ ਜਿੱਤ ਸਮਾਰੋਹ ਸਮਾਗਮ ਦੀ ਸਫਲਤਾ ਤੋਂ ਬੁਖਲਾਏ ਸੈਂਕੜੇ ਬਜਰੰਗ ਦਲ ਅਤੇ ਸ਼ਿਵ ਸੈਨਿਕਾਂ ਨੇ ਸਮਾਗਮ ਦੇ ਪਹੁੰਚ ਮਾਰਗਾਂ ਤੇ ਦਰਜਨਾਂ ਗੱਡੀਆਂ ਦੀ ਭੰਨਤੋੜ ਕੀਤੀ ਇਸੇ ਦੁਰਾਨ 4 ਮੂਲ ਨਿਵਾਸੀਆਂ ਦੀ ਮੌਤ ਹੋ ਗਈ।
ਦਲ ਖਾਲਸਾ ਦੇ ਮੋਢੀ ਮੈਂਬਰ ਮਨਮੋਹਨ ਸਿੰਘ ਖਾਲਸਾ ਨੂੰ ਪੰਥ ਦੀਆਂ ਨਾਮਵਰ ਸ਼ਖਸੀਅਤਾਂ ਨੇ ਭਾਵ-ਭਿੰਨੀ ਸ਼ਰਧਾਂਜਲੀ ਭੇਂਟ ਕਰਦਿਆਂ ਉਹਨਾਂ ਦੇ ਸੰਘਰਸ਼ਮਈ ਜੀਵਨ ਬਾਬਤ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਆਪਣੀ ਪਾਰਟੀ ਦੇ ਮੁੱਖ ਦਫਤਰ ਫਤਿਹਗੜ੍ਹ ਸਾਹਿਬ ਤੋਂ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਭਾਰਤ ਜੋ ਆਪਣੇ-ਆਪ ਨੂੰ ਲੋਕਤੰਤਰਿਕ ਅਤੇ ਅਮਨ ਪਸੰਦ ਮੁਲਕ ਕਹਾਉਂਦਾ ਹੈ, ਦਾ ਇਕ ਸਵਾਮੀ ਬਹੁਗਿਣਤੀ
ਕੱਲ੍ਹ (19 ਨਵੰਬਰ, 2017) ਨਵੰਬਰ 2015 'ਚ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ਦੇ ਪ੍ਰਬੰਧਕਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਵਿਚਾਲੇ ਪੈਦਾ ਹੋਈਆਂ ਗ਼ਲਤਫਹਿਮੀਆਂ ਦੂਰ ਹੋ ਗਈਆਂ ਹਨ ਤੇ ਭਵਿੱਖ ਵਿੱਚ ਉਹ ਇਕੱਠੇ ਹੋ ਕੇ ਕੰਮ ਕਰਨਗੇ।
« Previous Page — Next Page »