ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ ਰੱਖਣ ਵਾਲਿਆਂ ਦੀਆਂ ਨਿਗਾਹਾਂ ਕੁਝ ਖਾਸ ਹਲਕਿਆਂ ਉੱਪਰ ਲੱਗੀਆਂ ਹੋਈਆਂ ਹਨ।
ਪੰਜਾਬੀ ਅਦਾਕਾਰ ਅਤੇ ਕਿਸਾਨੀ ਸੰਘਰਸ਼ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਦੀਪ ਸਿੱਧੂ ਦੀ ਅੰਤਿਮ ਅਰਦਾਸ 24 ਫਰਵਰੀ, 2022 ਨੂੰ ਦੀਵਾਨ ਟੋਡਰ ਮੱਲ ਹਾਲ, ਫਤਹਿਗੜ੍ਹ ਸਾਹਿਬ ਵਿਖੇ ਹੋਵੇਗੀ। ਦੀਪ ਸਿੱਧੂ ਦੀ 15 ਫਰਵਰੀ ਨੂੰ ਕੇ.ਐਮ.ਪੀ. ਰੋਡ 'ਤੇ ਇੱਕ ਸੜਕ ਦੁਰਘਟਨਾ ਵਿੱਚ ਮੌਤ ਹੋ ਗਈ ਸੀ।
ਸੰਯੁਕਤ ਰਾਸ਼ਟਰ ਵਲੋਂ ਮਾਨਤਾ ਪ੍ਰਾਪਤ ਸਵੈ ਨਿਰਣੇ ਦੇ ਅਧਿਕਾਰ ਨੂੰ ਹਾਸਿਲ ਕਰਨ, ਯੂ.ਏ.ਪੀ.ਏ ਵਰਗੇ ਕਾਲੇ ਕਨੂੰਨਾਂ ਦੀ ਦੁਰਵਰਤੋ,ਕਿਸਾਨ ਵਿਰੋਧੀ ਖੇਤੀ ਆਰਡੀਨੈਸਾਂ ਅਤੇ ਸਿੱਖ ਰਾਜਨੀਤਕ ਕੈਦੀਆ ਨੂੰ ਰਿਹਾ ਨਾ ਕਰਨ ਵਿਰੁੱਧ 15 ਅਗਸਤ ਨੂੰ ਪੰਜਾਬ ਭਰ ਵਿੱਚ ਦਲ ਖਾਲਸਾ, ਸ਼ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਯੁਨਾਈਟਡ ਅਕਾਲੀ ਦਲ ਵਲੋ ਸਾਝੇ ਤੌਰ ਤੇ ਮੁਜ਼ਾਹਰੇ ਕੀਤੇ ਜਾਣਗੇ।
ਕਸ਼ਮੀਰ ਅੰਦਰ ਭਾਰਤ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਲਗਾਤਾਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ, ਫਾਸਾਵਾਦੀ ਹਕੂਮਤ ਵੱਲੋਂ ਰਾਜ ਨੂੰ ਮਿਲੇ ਵਿਸ਼ੇਸ਼ ਰੁਤਬੇ ਅਤੇ ਅਧਿਕਾਰਾਂ ਨੂੰ ਤਾਨਾਸ਼ਾਹੀ ਰਵੱਈਏ ਨਾਲ ਖ਼ਤਮ ਕਰ ਦਿੱਤਾ ਗਿਆ ਹੈ, ਅਜਿਹੇ ਹਾਲਾਤਾਂ ਵਿੱਚ ਗੁਆਢੀ ਹੋਣ ਕਾਰਨ ਅਤੇ ਸਿਧਾਂਤਿਕ ਸਾਂਝ ਕਾਰਨ ਆਪਣੀ ਿਜੰਮੇਵਾਰੀ ਸਮਝਦਿਆਂ ਕਸ਼ਮੀਰੀਆਂ ਦੇ ਹੱਕ ਵਿੱਚ ਪੰਜਾਬ ਤੇ ਤਾਮਿਲ ਨਾਇਡੋ ਦੀਆਂ ਰਾਜਨੀਤਕ ਪਾਰਟੀਆਂ ਅਤੇ ਮਨੁੱਖੀ ਅਧਿਕਾਰ ਸੰਸਥਾਵਾਂ 26 ਸਤੰਬਰ ਨੂੰ ਦਿੱਲੀ ਵਿਖੇ ਇੱਕ ਇਨਸਾਫ ਕਾਫਿਲਾ ਕੱਢਣਗੇ ਅਤੇ ਸਭਾ ਕਰਨਗੇ।
ਦਲ ਖਾਲਸਾ ਆਗੂ ਕੰਵਰਪਾਲ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਕਿ ਧਾਰਾ 370 ਵੱਖਵਾਦ ਵੱਲ ਤੋਰਦੀ ਸੀ ਦਾ ਹਵਾਲਾ ਦੇਂਦਿੰਆਂ ਦਸਿਆ ਕਿ ਐਲ.ਕੇ.ਅਡਵਾਨੀ ਨੇ ਆਨੰਦਪੁਰ ਸਾਹਿਬ ਮਤੇ ਬਾਰੇ ਵੀ ਇਸੇ ਤਰਾਂ ਦੇ ਵਿਚਾਰ ਦਿੱਤੇ ਸਨ ਅਤੇ ਆਪਣੀ ਕਿਤਾਬ ਵਿੱਚ ਆਨੰਦਪੁਰ ਸਾਹਿਬ ਮੱਤੇ ਨੂੰ ਵੱਖਵਾਦੀ ਦਸਤਾਵੇਜ਼ ਲਿਿਖਆ ਸੀ।
ਕਸ਼ਮੀਰੀਆਂ ਦੇ ਸਵੈ-ਨਿਰਣੇ ਦੇ ਹੱਕ ਦੀ ਹਮਾਇਤ ਕਰਦਿਆਂ ਦਲ ਖ਼ਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਨੇ ਇਕ ਲਿਖਤੀ ਬਿਆਨ (ਜਿਸ ਦੀ ਨਕਲ ਸਿੱਖ ਸਿਆਸਤ ਕੋਲ ਮੌਜੂਦਾ ਹੈ) ਵਿਚ ਕਿਹਾ ਹੈ ਕਿ ਭਾਰਤ ਸਰਕਾਰ ਨੇ ਧਾਰਾ 370 ਖ਼ਤਮ ਕਰਕੇ ਕਸ਼ਮੀਰ ਨੂੰ ਅਰਾਜਕਤਾ ਵੱਲ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਇਸ ਕਦਮ ਨਾਲ ਕਸ਼ਮੀਰੀ ਲੋਕਾਂ ਅੰਦਰ ਗੁੱਸਾ ਵਧੇਗਾ ਅਤੇ ਉਹਨਾਂ ਦੇ ਮਨਾਂ ਵਿੱਚ ਭਾਰਤ ਲਈ ਦੂਰੀ ਹੋਰ ਵਧੇਗੀ।
ਦਲ ਖਾਲਸਾ, ਯੁਨਾਇਟਡ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਵੱਲੋਂ 26 ਜੁਲਾਈ, 2019 ਨੂੰ ਇਕ ਸਾਂਝੀ ਵਿਚਾਰ-ਚਰਚਾ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਕਰਵਾਈ ਗਈ। ਪੰਜਾਬ ਵਿਚ ਸਿੱਖਾਂ ਧਿਰਾਂ ਦੇ ਖੁਰ ਰਹੇ ਅਸਰ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਭਾਈ ਮਨਧੀਰ ਸਿੰਘ ਨੇ ਕਿਹਾ ਕਿ ਕਿਸੇ ਵੀ ਧਿਰ ਦਾ ਜਨਤਕ ਖੇਤਰ ਵਿਚ ਅਸਰ ਲਗਾਤਾਰ ਘਟਦਾ ਜਾਏ ਤਾਂ ਉਸ ਨੂੰ ਨਿੱਠ ਕੇ ਪੜਚੋਲ ਕਰਨੀ ਚਾਹੀਦੀ ਹੈ।
ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸਾਕਾ ਬਹਿਬਲ ਕਲਾਂ ਦੇ ਦੋਸ਼ੀਆਂ ਨੂੰ ਸਜਾਵਾਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਰਗਾੜੀ ਵਿਖੇ ਇਨਸਾਫ ਮੋਰਚਾ ਲਾਉਣ ਵਾਲੀਆਂ ਕੁਝ ਧਿਰਾਂ ਵਲੋਂ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਲਈ ਐਲਾਨੇ ਗਏ ਉਮੀਦਵਾਰ ਉਪਰ ਬਿਪਰਨ ਕੀ ਰੀਤ ਤੇ ਚਲਣ ਅਤੇ ਜੂਨ 84 ਦੇ ਫੌਜੀ ਹਮਲੇ ਦੇ ਦੋਸ਼ੀਆਂ ਦੀ ਉਸਤਤ ਕਰਨ ਦੇ ਦੋਸ਼ ਆਇਦ ਹੋ ਰਹੇ ਹਨ।
ਜੂਨ 1984 ਦੇ ਦਰਬਾਰ ਸਾਹਿਬ ਤੇ ਅਕਾਲ ਤਖਤ ਸਾਹਿਬ ਉਪਰ ਭਾਰਤੀ ਫੌਜ ਨੂੰ ਹਮਲੇ ਦਾ ਹੁਕਮ ਦੇਣ ਵਾਲੀ ਤਤਕਾਲੀ ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਸੋਧਾ ਲਾਉਣ ਵਾਲੇ ਕੌਮੀ ਸ਼ਹੀਦ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਜੀ ਦਾ 30ਵਾਂ ਸ਼ਹੀਦੀ ਦਿਹਾੜਾ ਅੱਜ ਇਥੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।
ਇਸ ਦੌਰਾਨ ਬਰਗਾੜੀ ਮੋਰਚੇ ਦਾ ਪੜਾਅ ਬਦਲਣ ਦੇ ਐਲਾਨ ਤੋਂ ਬਾਅਦ ਭਾਈ ਧਿਆਨ ਸਿੰਘ ਮੰਡ ਨੇ ਜੋ ਮਜਬੂਤ ਅਕਾਲੀ ਦਲ ਦੇਣ ਦੀ ਗੱਲ ਕਹੀ ਸੀ ਆਪਸੀ ਪਾਟੋਧਾੜ ਦੇ ਚੱਲਦਿਆਂ ਉਸ ਦਾਅਵੇ ਉੱਤੇ ਸਵਾਲੀਆ ਨਿਸ਼ਾਨ ਲੱਗ ਰਹੇ ਹਨ।
Next Page »