ਕੀ ਹਕੂਮਤਾਂ ਵੱਲੋਂ ਬਿਜਲ-ਸੱਥ (ਸੋਸ਼ਲ ਮੀਡੀਆ) ਅਤੇ ਇਸ ਉੱਤੇ ਲਗਾਈਆਂ ਰੋਕਾਂ ਦੀ ਵਰਤੋਂ ਇਕ ਮਨੋਵਿਗਿਆਨਕ ਹਮਲੇ ਦੇ ਹਥਿਆਰ ਵਾਂਙ ਹੋ ਸਕਦੀ ਹੈ? ਕੀ ਇਕ ਅਜਿਹਾ ਸਾਧਨ ਜਿਸ ਬਾਰੇ ਇਹ ਕਿਹਾ ਜਾਂਦਾ ਹੈ ਕਿ ਇਸ ਨੇ ਲੋਕਾਂ ਨੂੰ ਬੋਲਣ ਦੀ ਅਜ਼ਾਦੀ ਦੇ ਅਸੀਮ ਮੌਕੇ ਤੇ ਅਣਗਿਣਤ ਸੰਭਾਵਨਾਵਾਂ ਦਿੱਤੀਆਂ ਹਨ ਉਸ ਨੂੰ ਸਰਕਾਰਾਂ ਇਕ ਮਨੋਵਿਗਿਆਨਕ ਹਮਲੇ ਦੇ ਸੰਦ ਵਾਂਙ ਵਰਤ ਸਕਦੀਆਂ ਹਨ?
ਗੋਸਟਿ ਸਭਾ ਪੰਜਾਬੀ ਯੂਨੀਵਰਸਿਟੀ,ਪਟਿਆਲਾ ਵੱਲੋਂ ਦੱਖਣੀ ਏਸ਼ੀਆ ਭਾਖਾ ਅਤੇ ਸੱਭਿਆਚਾਰ ਕੇਂਦਰ ਦੇ ਸਹਿਯੋਗ ਨਾਲ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੈਨੇਟ ਹਾਲ ਵਿੱਚ ਮਿਤੀ 11 ਮਈ 2023 ਨੂੰ "ਬਿਜਲ ਸੱਥ (Social Media) ਅਤੇ ਬੋਲਣ ਦੀ ਆਜਾਦੀ : ਇੱਕ ਪੜਚੋਲ" ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਗਿਆ ।
ਗੋਸਟਿ ਸਭਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀਤੇ ਦਿਨੀਂ ਦੱਖਣੀ ਏਸ਼ੀਆ ਭਾਖਾ ਅਤੇ ਸਭਿਆਚਾਰ ਕੇਂਦਰ ਦੇ ਸਹਿਯੋਗ ਨਾਲ 'ਬਿਜਲ ਸੱਥ (ਸੋਸ਼ਲ ਮੀਡੀਆ) ਅਤੇ ਵਿਚਾਰਾਂ ਦੀ ਆਜ਼ਾਦੀ : ਇਕ ਪੜਚੋਲ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ।
ਗੋਸਟਿ ਸਭਾ ਪੰਜਾਬੀ ਯੂਨੀਵਰਸਿਟੀ,ਪਟਿਆਲਾ ਵੱਲੋਂ ਦੱਖਣੀ ਏਸ਼ੀਆ ਭਾਖਾ ਅਤੇ ਸੱਭਿਆਚਾਰ ਕੇਂਦਰ ਦੇ ਸਹਿਯੋਗ ਨਾਲ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੈਨੇਟ ਹਾਲ ਵਿੱਚ ਮਿਤੀ 11 ਮਈ 2023 ਨੂੰ "ਬਿਜਲ ਸੱਥ (Social Media) ਅਤੇ ਬੋਲਣ ਦੀ ਆਜਾਦੀ : ਇੱਕ ਪੜਚੋਲ" ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ।
ਬੀਤੇਂ ਕਈ ਦਿਨਾਂ ਤੋਂ ਪੰਜਾਬ ਵਿਚ ਸਿੱਖ ਪੱਤਰਕਾਰਾਂ ਉੱਤੇ ਲਾਈਆਂ ਜਾ ਰਹੀਆਂ ਰੋਕਾਂ, ਉਹਨਾ ਦੇ ਫੇਸਬੁੱਕ ਤੇ ਟਵਿੱਟਰ ਖਾਤੇ ਤੇ ਰੋਕ ਅਤੇ ਪੁਲਿਸ ਵੱਲੋਂ ਪੱਤਰਕਾਰਾਂ ਨੂੰ ਬੁਲਾ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਸਰਕਾਰਾਂ ਵੱਲੋਂ ਸਿੱਖਾਂ ਦੀ ਅਵਾਜ਼ ਤੇ ਵਿਚਾਰਾਂ ਨੂੰ ਦਬਾਉਣ ਲਈ ਬਿਜਲਸੱਥ ਦੇ ਸਿੱਖ ਖਾਤਿਆਂ ਤੇ ਰੋਕਾਂ ਦਾ ਸਿਲਸਿਲਾ ਬੇਲਗਾਮ ਹੁੰਦਾ ਜਾ ਰਿਹਾ ਹੈ।
ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਫਾਊਂਡੇਸ਼ਨ ਸ਼੍ਰੀ ਚਮਕੌਰ ਸਾਹਿਬ ਵੱਲੋਂ 31 ਅਗਸਤ 2022 ਨੂੰ ਸਮਾਂ, ਸ਼ਬਦ ਅਤੇ ਬਿਜਲਈ ਜਗਤ ਵਿਸੇ 'ਤੇ ਵਿਚਾਰ ਚਰਚਾ ਦਾ ਆਯੋਜਨ ਕੀਤਾ ਗਿਆ।ਇਹ ਵਿਚਾਰ ਚਰਚਾ ਗੁਰਦੁਆਰਾ ਗੜੀ ਸਾਹਿਬ (ਸ਼੍ਰੀ ਚਮਕੌਰ ਸਾਹਿਬ)ਵਿਖੇ ਹੋਈ।
ਬਿਜਲ ਸੱਥ ਦਾ ਆਪਣਾ ਇੱਕ ਸਭਿਆਚਾਰ ਹੈ, ਆਪਣੇ ਨੇਮ ਹਨ, ਆਪਣੇ ਤੌਰ-ਤਰੀਕੇ ਹਨ, ਆਪਣੀ ਚਾਲ ਹੈ, ਆਪਣੇ ਮੌਸਮ ਹਨ, ਮੌਸਮਾਂ ਦੀ ਆਪਣੀ ਉਮਰ ਹੈ ਜੋ ਕੋਈ ਪੱਕੀ ਨਹੀਂ ਹੈ, ਇਹਦੀ ਆਪਣੀ ਸੱਤਾ ਹੈ, ਸੱਤਾ 'ਤੇ ਕਾਬਜ ਹੋਣ ਦਾ ਵੀ ਆਪਣਾ ਤਰੀਕਾ ਹੈ, ਇਹਦੇ ਵੀ ਆਪਣੇ ਗੈਂਗਸਟਰ ਹਨ,
ਪਿਛਲੇ ਕੁਝ ਸਮੇਂ ਤੋਂ ਥੋੜ੍ਹੇ ਥੋੜ੍ਹੇ ਵਕਫੇ ਦੇ ਨਾਲ ਬਿਜਲ ਸੱਥ (ਸੋਸ਼ਲ ਮੀਡੀਆ) ਉੱਤੇ ਸਿੱਖਾਂ ਦੇ ਅੰਦਰੂਨੀ ਮਸਲਿਆਂ ਬਾਰੇ ਲਗਾਤਾਰ ਚਰਚਾ ਚੱਲਣ ਲੱਗ ਪਈ ਹੈ। ਕਦੀ ਇਸ ਤਰ੍ਹਾਂ ਦੀਆਂ ਚਰਚਾਵਾਂ ਵਿੱਚ ਵਿਵਾਦਤ ਮੁੱਦੇ ਉਭਾਰੇ ਜਾਂਦੇ ਹਨ, ਕਦੀ ਗੁਰ ਇਤਿਹਾਸ ਉੱਤੇ ਟੀਕਾ ਟਿੱਪਣੀ ਕੀਤੀ ਜਾਂਦੀ ਹੈ, ਕਦੀ ਸਿੱਖ ਇਤਿਹਾਸ ਵਿਚਲੀਆਂ ਉਹ ਗੱਲਾਂ ਨੂੰ ਵਧਾ ਚੜ੍ਹਾ ਕੇ ਪੇਸ਼ ਕੀਤਾ ਜਾਂਦਾ ਹੈ ਜਿੰਨ੍ਹਾਂ ਉੱਤੇ ਸਾਰੇ ਸਿੱਖ ਇਕਮੱਤ ਨਹੀਂ ਹਨ, ਕਦੀ ਖਾੜਕੂ ਸੰਘਰਸ਼ ਦੇ ਫੈਸਲਿਆਂ ਬਾਰੇ ਸਵਾਲ ਖੜ੍ਹੇ ਕੀਤੇ ਜਾਂਦੇ ਹਨ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਦਾ ਟਵਿੱਟਰ ਅਕਾਊਂਟ ਪੱਕੇ ਤੌਰ ਤੇ ਬੰਦ ਕਰ ਦੇਣ ਤੋਂ ਇਲਾਵਾ ਫੇਸਬੁੱਕ ਨੇ ਤਾਂ ਆਸਟਰੇਲੀਆ ਵਰਗੇ ਦੇਸ਼ ਦਾ ਬਾਈਕਾਟ ਹੀ ਕਰ ਦਿੱਤਾ ਹੈ। ਦੁਨੀਆ ਦੇ ਕਈ ਦੇਸ਼ਾਂ ਵਿਚ ਹੁਣ ਇਹ ਸੋਸ਼ਲ ਮੀਡੀਆ ਆਪਣੀ ਮਰਜ਼ੀ ਤੇ ਸਹੂਲਤ ਅਨੁਸਾਰ, ਅਰਥਾਤ ਮੁਨਾਫ਼ੇ ਦਾ ਆਕਾਰ ਦੇਖ ਕੇ ਆਪਣੀਆਂ ਨੀਤੀਆਂ ਬਣਾ ਰਿਹਾ ਹੈ।
ਚਾਰ ਕੌਮੀਅਤਾਂ-ਅੰਗਰੇਜ, ਸਕਾਟ, ਆਇਰਿਸ਼ ਤੇ ਵੈਲਸ਼ ਮਿਲ ਕੇ ਯੂਨਾਈਟਿਡ ਕਿੰਗਡਮ ਭਾਵ ਬਣਾਉਂਦੀਆਂ ਹਨ। ਇਸ ਮੁਲਕ ਨੂੰ ਚੋਣਾਂ ਤੋਂ ਬਾਅਦ ਆਪਣੀ ਪਾਰਟੀ ਹੋਂਦ ਦੇ ਅਜਿਹੇ ਸੰਕਟ ਦਾ ਸਹਾਮਣਾ ਕਰਨਾ ਪੈ ਸਕਦਾ ਹੈ, ਜਿਹੜਾ ਪਹਿਲਾਂ ਕਦੇ ਨਹੀਂ ਦੇਖਿਆ ਗਿਆ।
Next Page »