ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਪ੍ਰਧਾਨ ਦੀ ਚੋਣ ਲਈ ਤਰੀਕਾਂ ਨੂੰ ਕੱਲ੍ਹ (20 ਨਵੰਬਰ, 2017) ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਰਾਹੁਲ ਗਾਂਧੀ (47) ਦੇ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਪ੍ਰਧਾਨ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਜੀਵਨ ਯਾਤਰਾ 'ਤੇ ਉਨ੍ਹਾਂ ਨਾਲ ਗੱਲਬਾਤ ਕਰਕੇ ਲਿਖੀ ਗਈ ਪੁਸਤਕ ਸਬੰਧੀ ਇਕ ਗੋਸ਼ਟੀ 'ਚ ਗੱਲਬਾਤ ਕਰਦਿਆਂ ਦੱਸਿਆ ਕਿ ਜੂਨ 1984 'ਚ ਭਾਰਤੀ ਫੌਜ ਵਲੋਂ ਅਕਾਲ ਤਖ਼ਤ ਸਾਹਿਬ 'ਤੇ ਹਮਲੇ ਸਬੰਧੀ ਉਨ੍ਹਾਂ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਤੋਂ ਜਦੋਂ ਕਦੇ ਵੀ ਪੁੱਛਿਆ ਤਾਂ ਉਨ੍ਹਾਂ ਅਜਿਹੇ ਚਰਚਿਆਂ ਨੂੰ ਹਮੇਸ਼ਾ ਰੱਦ ਕੀਤਾ ਪਰ ਜਦੋਂ ਇਹ ਫ਼ੌਜੀ ਕਾਰਵਾਈ ਹੋਈ ਤਾਂ ਮੈਂ ਹਿਮਾਚਲ ਪ੍ਰਦੇਸ਼ ਵਿਚ ਸ਼ਿਮਲਾ ਨੇੜੇ ਗੋਲਫ਼ ਮੈਦਾਨ ਵਿਚ ਗੋਲਫ਼ ਖੇਡ ਰਿਹਾ ਸੀ ਕਿ ਮੈਨੂੰ ਕਿਸੇ ਨੇ ਇਸ ਸਬੰਧੀ ਖ਼ਬਰ ਦਿੱਤੀ, ਜਿਸ ਤੋਂ ਬਾਅਦ ਮੈਂ ਇਕ ਨੇੜੇ ਦੇ ਪਿੰਡ ਵਿਚ ਆ ਕੇ ਰੇਡੀਓ 'ਤੇ ਖ਼ਬਰਾਂ ਸੁਣੀਆਂ, ਜਿਸ ਤੋਂ ਮੈਨੂੰ ਇਸ ਕਾਰਵਾਈ ਬਾਰੇ ਪਤਾ ਲੱਗਾ।
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਿਹਾ ਕਿ ਜੇਕਰ ਪੰਜਾਬ ਕਾਂਗਰਸ ਮੁੱਖੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੰਤਰੀ ਬਿਕਰਮ ਮਜੀਠੀਆ ਨੂੰ ਬਚਾਉਣ ਲਈ ਸੋਨੀਆ ਗਾਂਧੀ ਨੂੰ ਦੁਹਾਈ ਨਾ ਪਾਉਂਦੇ ਤਾਂ ਅੱਜ ਪੰਜਾਬ ਨਸ਼ਾ ਮੁਕਤ ਸੂਬਾ ਹੁੰਦਾ।
ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਇਟਲੀ ਦੀ ਨੇਤਾ ਦੀ ਅਗਵਾਈ ਹੇਠ ਕੰਮ ਕਰਨ ਵਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਬਾਹਰੀ ਕਹਿਣ ਦਾ ਕੋਈ ਹੱਕ ਨਹੀਂ ਹੈ।
ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣਾਏ ਗਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਯੂ-ਟਿਊਬ ਜਰੀਏ ਪ੍ਰਧਾਨਗੀ ਦੇ ਐਲਾਨ ਤੋਂ ਬਾਅਦ ਪੰਜਾਬ ਵਾਸੀਆਂ ਦੇ ਨਾ ਪਹਿਲਾ ਸੁਨੇਹਾ ਜਾਰੀ ਕੀਤਾ ਗਿਆ ਹੈ।ਵੀਡੀਓ ਵਿੱਚ ਕੈਪਟਨ ਨੇ ਪ੍ਰਧਾਨਗੀ ਦੇਣ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਉਪ ਪ੍ਰਧਾਨ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਹੈ।
ਨਵੀਂ ਦਿੱਲੀ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਮੁਖੀ ਸੁਨੀਲ ਜਾਖੜ ਵੱਲੋਂ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।ਇਨ੍ਹਾਂ ਅਸਤੀਫਿਆਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣਦੇ ਨਜ਼ਰ ਆ ਰਹੇ ਹਨ।
ਸਿੱਖ ਕਤਲੇਅਾਮ ਦੇ ਮਾਮਲੇ ਵਿੱਚ ਕਾਂਗਰਸ ਪ੍ਰਧਾਨ ਸੋਨੀਅਾ ਗਾਂਧੀ ਵਿਰੁੱਧ ‘ਸਿੱਖਸ ਫਾਰ ਜਸਟਿਸ’ ਵੱਲੋਂ ਦਾਇਰ ਮਨੁੱਖੀ ਅਧਿਕਾਰਾਂ ਦੀ ੳੁਲੰਘਣਾ ਦੇ ਕੇਸ ਨੂੰ ਰੱਦ ਕਰਨ ਦੇ ਜ਼ਿਲ੍ਹਾ ਜੱਜ ਦੇ ਫੈਸਲੇ ੳੁਤੇ ੳੁਪਰਲੀ ਅਦਾਲਤ ਨੇ ਵੀ ਮੋਹਰ ਲਾ ਦਿੱਤੀ ਹੈ।
ਅਮਰੀਕਾ ਦੀ ਇੱਕ ਸੰਘੀ ਅਦਾਲਤ ਨੇ ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ ਖਿਲਾਫ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਕੇਸ ਵਿੱਚ ਫੈਸਲਾ ਰਾਖਵਾਂ ਰੱਖ ਲਿਆ ਹੈ। ਸੋਨੀਆਂ ਗਾਂਧੀ ਖਿਲਾਫ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਵਿੱਚ ਸਿੱਖਾਂ ਦੀ ਹੋਈ ਨਸਲਕੁਸ਼ੀ ਦੇ ਮਾਮਲੇ ਵਿੱਚ ਮੁੱਖ ਦੋਸ਼ੀਆਂ ਨੂੰ ਬਾਚਉਣ ਅਤੇ ਪੁਸ਼ਤਪਨਾਹੀ ਕਰਨ ਦੇ ਦੋਸ਼ ਹਨ।
ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾਂ ਗਾਂਧੀ ਦੇ ਕਤਲ ਤੋਂ ਬਾਅਦ ਨਵੰਬਰ 1984 ਵਿੱਚ ਸਰਕਾਰੀ ਤੰਤਰ ਦੀ ਸ਼ਮੂਲੀਅਤ ਨਾਲ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ ਸਿੱਖ ਨਸਲਕੁਸ਼ੀ ਦੇ ਕੇਸ ਵਿੱਚ ਮਨੁੱਖੀ ਅਧਿਕਾਰਾਂ ਲਈ ਸਰਗਰਮ ਸਿੱਖ ਜੱਥੇਬੰਦੀ ਸਿੱਖਜ਼ ਫਾਰ ਜਸਟਿਸ ਵੱਲੋਂ ਕੇਸ ਸੋਨੀਆਂ ਗਾਂਧੀ ਖਿਲਾਫ ਦਾਇਰ ਕੇਸ ਵਿੱਚ ਇਕ ਅਮਰੀਕੀ ਅਦਾਲਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਿਰੁੱਧ ਦਲੀਲਾਂ ਸੁਣੇਗੀ ਅਤੇ ਇਹ ਸੁਣਵਾਈ 18 ਅਗਸਤ ਨੂੰ ਹੋਵੇਗੀ।
ਮਹਾਂਰਾਸ਼ਟਰ ਵਿੱਚ ਹੋ ਰਹੀਅ ਵਿਧਾਨਸਭਾ ਚੋਣਾਂ ਦੌਰਾਨ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਮਹਾਰਾਸ਼ਟਰ ਦੇ ਵੋਟਰਾਂ ਨੂੰ ਕਿਹਾ ਹੈ ਕਿ ਉਹ ਸਮਾਜ ’ਚ ਨਫ਼ਰਤ ਫੈਲਾਉਣ ਵਾਲੀ ਪਾਰਟੀ ਦੀਆਂ ਗੱਲਾਂ ’ਚ ਨਾ ਆਉਣ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਸ਼ਿਵ ਸੈਨਾ ਦਾ ਭਾਵੇਂ ਤੋੜ-ਵਿਛੋੜਾ ਹੋ ਗਿਆ ਹੈ ਪਰ ਅਸਲੀਅਤ ’ਚੋਂ ਦੋਵੇਂ ਪਾਰਟੀਆਂ ਇਕ ਹਨ।
Next Page »