ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਅਕਾਲ ਤਖਤ ਸਾਹਿਬ ਨਿਯੁਕਤ ਕਰਨ ਦੇ ਫ਼ੈਸਲੇ ਉਤੇ ਦਲ ਖ਼ਾਲਸਾ ਨੇ ਜ਼ੋਰਦਾਰ ਟਿੱਪਣੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਜਥੇਦਾਰ ਬਦਲਣ ਮੌਕੇ ਇਕ ਵਾਰ ਫਿਰ ਸਥਾਪਿਤ ਪੰਥਕ ਸੰਸਥਾਵਾਂ ਤੇ ਜਥੇਬੰਦੀਆਂ, ਜੋ ਅਕਾਲ ਤਖਤ ਦੀ ਸਰਵਉੱਚਤਾ, ਪ੍ਰਭੂਸੱਤਾ ਅਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਸਮਰਪਿਤ ਹਨ, ਨੂੰ ਭਰੋਸੇ ਵਿੱਚ ਨਹੀ ਲਿਆ।
ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਾਰ ‘ਤੇ ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਸਮੇਂ ਭਾਰਤੀ ਫੌਜ ਦੀ ਅਗਵਾਈ ਕਰਨ ਵਾਲੇ ਜਨਰਲ ਅਰੁਣ ਕੁਮਾਰ ਵੈਦਿਆ ਨੂੰ ਮਹਾਂਰਾਸ਼ਟਰ ਦੇ ਸ਼ਹਿਰ ਪੂਨੇ ਵਿੱਚ ਜਾ ਕੇ ਉਸਦੀੇ ਕੀਤੇ ਪਾਪਾਂ ਦੀ ਸਜ਼ਾ ਦੇਣ ਵਾਲੇ ਸਿੱਖੀ ਗਗਨ ਮੰਡਲ ਦੇ ਧਰੂ ਤਾਰੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦਾ ਸ਼ਹੀਦੀ ਦਿਹਾੜਾ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਇਆ ਗਿਆ।
ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਸਿੱਖ ਗੁਰੂ ਸਾਹਿਬਾਨ ਵੱਲੋਂ ਚਲਾਏ ਗਏ ਸੇਵਾ ਦੇ ਸਿਧਾਂਤ 'ਤੇ ਪਹਿਰਾ ਦਿੰਦਿਆਂ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਵਾਉਣ ਵਜੋਂ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ 'ਸ਼੍ਰੋਮਣੀ ਸੇਵਕ' ਦੇ ਰੁਤਬੇ ਨਾਲ ਸਵੇਰੇ 8.00 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵੱਲੋਂ ਸਨਮਾਨਿਤ ਕੀਤਾ ਜਾਵੇਗਾ ।