ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਅਕਾਲ ਤਖਤ ਸਾਹਿਬ ਨਿਯੁਕਤ ਕਰਨ ਦੇ ਫ਼ੈਸਲੇ ਉਤੇ ਦਲ ਖ਼ਾਲਸਾ ਨੇ ਜ਼ੋਰਦਾਰ ਟਿੱਪਣੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਜਥੇਦਾਰ ਬਦਲਣ ਮੌਕੇ ਇਕ ਵਾਰ ਫਿਰ ਸਥਾਪਿਤ ਪੰਥਕ ਸੰਸਥਾਵਾਂ ਤੇ ਜਥੇਬੰਦੀਆਂ, ਜੋ ਅਕਾਲ ਤਖਤ ਦੀ ਸਰਵਉੱਚਤਾ, ਪ੍ਰਭੂਸੱਤਾ ਅਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਸਮਰਪਿਤ ਹਨ, ਨੂੰ ਭਰੋਸੇ ਵਿੱਚ ਨਹੀ ਲਿਆ।