ਜੀ. ਨੈਕਸਟ ਮੀਡੀਆ ਪ੍ਰਾਈਵੇਟ ਲਿਮਿਟਿਡ’ ਅਤੇ ‘ਪੀ.ਟੀ.ਸੀ. ਪੰਜਾਬੀ’ ਵਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਚੱਲਦੇ ਗੁਰਬਾਣੀ ਦੇ ਪਰਵਾਹ- ਗੁਰਬਾਣੀ ਕੀਰਤਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੁਖਵਾਕ (ਹੁਕਮਨਾਮਾ ਸਾਹਿਬ) ਉੱਤੇ ਆਪਣੀ ਅਜਾਰੇਦਾਰੀ ਦਰਸਾਉਣਾ ਸਰਾਸਰ ਗਲਤ ਅਤੇ ਨਾ ਪ੍ਰਵਾਣਯੋਗ ਕਾਰਵਾਈ ਹੈ।