Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sri Darbar Sahib

Sri Darbar Sahib

ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਅਤੇ 65 ਤੋਂ ਵੱਧ ਹੋਰ ਗੁਰਦੁਆਰਿਆਂ 'ਤੇ ਹੋਏ ਫੌਜੀ ਹਮਲਿਆਂ ਦੀ ਸੱਚਾਈ ਅਤੇ ਚਸ਼ਮਦੀਦ ਗਵਾਹਾਂ ਦੇ ਬਿਆਨਾਂ ਨੂੰ ਉਜਾਗਰ ਕਰਦੀ ਖੋਜ ਭਰਪੂਰ ਕਿਤਾਬ ਹੁਣ ਅੰਗਰੇਜ਼ੀ ਵਿੱਚ "ਪੰਜਾਬ ਅੰਡਰ ਸੀਜ਼" (Punjab Under Siege) ਦੇ ਨਾਮ ਹੇਠ ਸੰਸਾਰ ਭਰ ਦੇ ਪਾਠਕਾਂ ਲਈ ਜਾਰੀ ਕਰ ਦਿੱਤੀ ਗਈ ਹੈ।
ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਉੱਤੇ ਪੀ.ਟੀ.ਸੀ. ਨੈੱਟਵਰਕ ਦੀ ਅਜਾਰੇਦਾਰੀ ਖਤਮ ਕਰਕੇ ਇਕ ਗੁਰਮਤਿ ਸਿਧਾਂਤ ਤੋਂ ਸੇਧਤ, ਨਿਸ਼ਕਾਮ, ਸਰਬ-ਸਾਂਝਾ ਅਤੇ ਸੰਗਤੀ ਜੁਗਤ ਵਾਲਾ ਪ੍ਰਬੰਧ ਸਿਰਜੇ ਜਾਣ ਦੀ ਲੋੜ ਹੈ।
ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਗੁਰਬਾਣੀ ਪ੍ਰਵਾਹ ਦੇ ਪ੍ਰਸਾਰਣ ਦੇ ਮਸਲੇ ਦਾ ਸੱਚੋ-ਸੱਚ ਬਿਆਨ ਕਰਦਾ ਇਕ ਅਹਿਮ ਲੇਖਾ ਸੰਗਤ ਦੇ ਸਨਮੁਖ ਜਾਰੀ ਕਰ ਦਿੱਤਾ ਗਿਆ ਹੈ ਜਿਸ ਵਿਚ ਦਰਸਾਇਆ ਗਿਆ ਹੈ ਕਿ ਕਿਵੇਂ ਇਕ ਖਾਸ ਪਰਿਵਾਰ ਦੇ ਚੈਨਲ ਦੀ ਇਸ ਪ੍ਰਸਾਰਣ ਉੱਤੇ ਅਜਾਰੇਦਾਰੀ ਸਥਾਪਤ ਕੀਤੀ ਗਈ ਅਤੇ ਸਿੱਖ ਜਗਤ ਦੇ ਸਾਂਝੇ ਸਰੋਕਾਰਾਂ ਦੀ ਬਲੀ ਲਈ ਗਈ। ਇਹ ਜਾਂਚ ਲੇਖਾ ਪੀ.ਟੀ.ਸੀ ਦੀ ਮਾਲਕੀ ਉੱਤੇ ਪਾਏ ਗਏ ਸਾਰੇ ਕਾਰਪੋਰੇਟੀ ਪਰਦੇ ਚੁੱਕ ਕੇ ਇਸ ਦੇ ਅਸਲ ਮਾਲਕਾਂ ਦੇ ਨਾਮ ਉਜਾਗਰ ਕਰਦਾ ਹੈ।
ਇਹ ਮਾਮਲਾ ਸਾਹਮਣੇ ਆਉਣ ਉੱਤੇ ਯੁਨਾਇਟਡ ਸਿੱਖਸ ਅਤੇ ਸਿੱਖ ਕੁਲੀਸ਼ਨ ਨਾਮੀ ਸਿੱਖ ਜਥੇਬੰਦੀਆਂ ਵਲੋਂ "ਐਮਾਜਾਨ ਡਾਟ ਕਾਮ" ਨਾਲ ਸੰਪਰਕ ਕਰਕੇ ਇਤਰਾਜ ਦਰਜ਼ ਕਰਵਾਇਆ ਗਿਆ ਤੇ ਇਹਨਾਂ ਇਤਰਾਜਯੋਗ ਚੀਜਾਂ ਨੂੰ ਹਟਾਉਣ ਤੇ ਇਹਨਾਂ ਦੀ ਵਿਕਰੀ ਫੌਰੀ ਤੌਰ ਉੱਤੇ ਬੰਦ ਕਰਨ ਲਈ ਕਿਹਾ ਗਿਆ ਹੈ।

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਮਾੜੇ ਪ੍ਰਭਾਵ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਵਿੱਚ ਹੋ ਰਹੀ ਦੇਰੀ ਪ੍ਰਤੀ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਨੇ ਸ੍ਰੀ ਦਰਬਾਰ ਸਾਹਿਬ ਤੋਂ ਇੱਕ ਸੰਕੇਤਕ ਰੋਸ ਮਾਰਚ ਕੱਢਿਆ। ਸ਼੍ਰੋਮਣੀ ਰਾਗੀ ਸਭਾ ਸਚਖੰਡ ਸ੍ਰੀ […]

ਇਹ ਸੇਵਾ ਕੱਲ੍ਹ ਗੁਰਮਤਿ ਰਵਾਇਤਾਂ ਮੁਤਾਬਕ ਅਰਦਾਸ ਕਰਕੇ ਸ਼ੁਰੂ ਕੀਤੀ ਗਈ ਸੀ। ਸੇਵਾ ਦੀ ਸ਼ੁਰੂਆਤ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਹਿਰੀ ਗੁੰਬਦ ਤੋਂ ਕੀਤੀ ਗਈ। ਇਹ ਸੇਵਾ ਨਿਸ਼ਕਾਮ ਸੇਵਕ ਜਥੇ ਦੇ 35 ਮੈਂਬਰ ਕਰ ਰਹੇ ਹਨ। ਉਹ ਰੀਠੇ ਦੇ ਪਾਣੀ ਨਾਲ ਸੋਨੇ ਦੇ ਪੱਤਰਿਆਂ ਦੀ ਸਫਾਈ ਤੇ ਧੁਆਈ ਕਰਨਗੇ।ਇਸ ਦੌਰਾਨ ਕੋਈ ਵੀ ਰਸਾਇਣ ਨਹੀਂ ਵਰਤਿਆ ਜਾਵੇਗਾ।
ਸ੍ਰੀ ਦਰਬਾਰ ਸਾਹਿਬ ਅਤੇ ਇਸ ਦੇ ਆਲੇ ਦੁਆਲੇ ਨੂੰ ਵਾਤਾਵਰਣ ਪੱਖੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਇੱਥੇ ਹੁੰਦੀ ਪਲਾਸਟਿਕ ਦੇ ਲਿਫ਼ਾਫ਼ੇ ਦੀ ਵਰਤੋਂ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਦੀ ਥਾਂ ਹੁਣ ਮੱਕੀ ਦੇ ਆਟੇ ਤੋਂ ਬਣੇ ਵਾਤਾਵਰਣ ਪੱਖੀ ਲਿਫ਼ਾਫ਼ੇ ਵਰਤੇ ਜਾਣ ਦੀ ਵੀਉਂਤ ਬਣਾਈ ਹੈ।
ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਪਰਿਵਾਰ , 4 ਸਿੱਖ ਮੰਤਰੀਆਂ ਤੇ ਮੈਂਬਰ ਪਾਰਲੀਮੈਂਟ ਸਾਹਿਤ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ।ਉਹ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਲਈ ਵੀ ਪੁਜੇ ।ਸਚਖੰਡ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਮੁਚੇ ਟਰੂਡੋ ਪ੍ਰੀਵਾਰ ਤੇ ਸਿੱਖ ਮੰਤਰੀਆਂ ਨੂੰ ਸਿਰੋਪਾਉ,ਪਤਾਸਾ ਪ੍ਰਸ਼ਾਦਿ ਅਤੇ ਫੁੱਲਾਂ ਦੇ ਗੁਲਦਸਤੇ ਭੇਟ ਕਰਦਿਆਂ ਸਨਮਾਨਿਤ ਕੀਤਾ।
ਆਸਟਰੇਲੀਆ ਦੀ ਭਾਰਤ ਵਿੱਚ ਹਾਈ ਕਮਿਸ਼ਨਰ ਹਰਿੰਦਰ ਸਿੱਧੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆਂ। ਆਸਟਰੇਲੀਆ ਦੀਆਂ ਗੁਰਦੁਆਰਾਂ ਪ੍ਰਬੰਧਕ ਕਮੇਟੀ ਵੱਲੋਂ ਭਾਰਤੀ ਅਧਿਕਾਰੀਆਂ ਦੇ ਦਾਖ਼ਲੇ ’ਤੇ ਲਾਈ ਰੋਕ ਦੇ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਇਹ ਗੁਰਦੁਆਰਿਆਂ ਦੀ ਪ੍ਰਬੰਧਕ ਕਮੇਟੀ ਦਾ ਨਿੱਜੀ ਮਾਮਲਾ ਹੈ।
ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆ ਰਹੇ ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਉਨ੍ਹਾਂ ਦੇ ਵਫਦ ਦੀ ਅਗਵਾਈ ਤਾਂ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ ਲੇਕਿਨ ਇਨ੍ਹਾਂ ਦੋਨਾਂ ਆਗੂਆਂ ਦਰਮਿਆਨ ਕੋਈ ਅਧਿਕਾਰਤ ਮੁਲਾਕਾਤ ਤੈਅ ਨਹੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।