ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸਮੂਹ ਮਹਾਂਪੁਰਸ਼ ਆਪਣੀ ਵਿਲਖਣ ਪਹਿਚਾਣ ਨਾਲ ਸੁਸ਼ੋਭਿਤ ਹਨ ਅਤੇ ਉਨ੍ਹਾਂ ਦਾ ਉਪਦੇਸ਼ ਸਮੁਚੀ ਮਾਨਵਤਾ ਨੂੰ ਸੰਬੋਧਿਤ ਹੈ। ਸੋ ਇਸ ਤਰ੍ਹਾਂ ਅਸੀਂ ਕਹਿ ਸਕਦੇ ਹਾਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਨਾਲ ਇਕ ਨਵੇਂ ਯੁਗ ਦੀ ਸ਼ੁਰੂਆਤ ਹੋਈ। ਇਸ ਯੁਗ ਦਾ ਆਦਰਸ਼ਕ ਮਨੁਖ ਗੁਰਮੁਖ ਹੈ ਜੋ ਗੁਰੂ ਦੀ ਸਿਖਿਆ ਅਨੁਸਾਰ ਜੂਝਦਾ ਅਤੇ ਜੀਵਨ ਬਤੀਤ ਕਰਦਾ ਹੈ। ਇਤਿਹਾਸ ਸਿਰਜਣ ਅਤੇ ਇਸ ਦਾ ਵਿਹਾਅ ਬਦਲਣ ਵਾਲਾ ਖਾਲਸਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਗਵਾਈ ਵਿਚ ਹੀ ਚਲਦਾ ਹੈ।
ਪਾਕਿਸਤਾਨ ਵਿਚ ਗੁਰਦੁਆਰਿਆਂ, ਮੰਦਰਾਂ, ਗਿਰਜਿਆਂ ਆਦਿ ਦੀ ਦੇਖਭਾਲ ਕਰਨ ਵਾਲੀ ਸੰਸਥਾ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ETPB) ਦੇ ਚੇਅਰਮੈਨ ਸਿਦੀਕੀ ਫਾਰੂਕ ਨੇ ਸੋਮਵਾਰ ਨੂੰ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਰੋਕਣ ਲਈ ਸਿੱਖ ਭਾਈਚਾਰੇ ਦੀ ਸੇਵਾ ਵਜੋਂ ਅਸੀਂ ਪਵਿੱਤਰ ਬੀੜ ਦੀ ਛਪਾਈ ਪਾਕਿਸਤਾਨ ਵਿਚ ਕਰਵਾਉਣ ਦਾ ਫ਼ੈਸਲਾ ਕੀਤਾ ਹੈ ਕਿਉਂਕਿ ਸਿੱਖਾਂ ਨੂੰ ਯਾਤਰਾ ਦੌਰਾਨ ਪਵਿੱਤਰ ਬੀੜ ਨੂੰ ਨਾਲ ਲਿਜਾਣਾ ਪੈਂਦਾ ਹੈ ਅਤੇ ਸਰਹੱਦਾਂ 'ਤੇ ਵੱਖ-ਵੱਖ ਥਾਈਂ ਜਾਂਚ ਕਰਵਾਉਣੀ ਪੈਂਦੀ ਹੈ। ਉਨ੍ਹਾਂ ਦੱਸਿਆ ਕਿ ਪਵਿੱਤਰ ਬੀੜਾਂ ਦੀ ਛਪਾਈ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ਾਮਿਲ ਕੀਤਾ ਜਾਵੇਗਾ।
ਪਰਸੋਂ ਮੱਖੁ ਨੇੜੇ ਪਿੰਡ ਫੱਤੂ ਬਹਿਕ ਦੇ ਗੁਰਦੁਆਰਾ ਸਾਹਿਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨਭੇਟ ਹੋਣ ਤੋਂ ਬਾਅਦ ਇੱਥੋਂ ਨੇੜਲੇ ਪਿੰਡ ਕੁਲਾਣਾ ਦੇ ਗੁਰਦੁਆਰੇ ਵਿੱਚ ਅੱਜ ਬਾਅਦ ਦੁਪਹਿਰ ਪਾਲਕੀ ਵਿੱਚ ਪ੍ਰਕਾਸ਼ਿਤ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ।
ਅੱਜ ਸਵੇਰੇ ਮੱਖੂ ਨੇੜੇ ਪੈਂਦੇ ਪਿੰਡ ਬਹਿਕ ਫੱਤੂ (ਘੁਰਕੀ) ਦੇ ਗੁਰਦੁਾਅਰੇ ਬਾਬਾ ਬੀਰ ਸਿੰਘ (ਨੌਰੰਗਾਬਾਦ) ਵਿਖੇ ਗੁਰੂ ਗ੍ਰੰਥ ਸਾਹਿਬ ਦੇ 10 ਸਰੂਪ ਅਗਨ ਭੇਟ ਹੋ ਗਏ ਹਨ। ਇਸ ਘਟਨਾ ਦਾ ਕਾਰਨ ਬਿਜਲੀ ਦੇ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਘਟਨਾ ਦਾ ਪਤਾ ਲੱਗਦੇ ਹੀ ਪਿੰਡ ਵਿੱਚ ਸੋਗ ਛਾ ਗਿਆ।
ਬਾਬਾ ਬਕਾਲਾ ਸਾਹਿਬ (14 ਮਾਰਚ, 2016): ਨਜਦੀਕੀ ਪਿੰਡ ਰਾਮ ਦੀਵਾਲ਼ੀ ਮੁਸਲਮਾਨਾ ਦੀ ਵਿੱਚ 11-12 ਮਾਰਚ ਦੀ ਦੀ ਰਾਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...
ਪਿੰਡ ਰਾਮਦਿਵਾਲੀ ਮੁਸਲਮਾਨਾ (ਮੱਤੇਵਾਲ) 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਤੇ ਗੁਟਕਿਆਂ ਨੂੰ ਅਗਨ ਭੇਟ ਕੀਤੇ ਜਾਣ ਦੀ ਘਟਨਾ ਦੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਅਤੇ ਗਿਆਨੀ ਗੁਰਬਚਨ ਸਿੰਘ ਨੇ ਨਿੰਦਾ ਕੀਤੀ ਹੈ।
ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਨੇ ਜਿਲਾ ਅੰਮ੍ਰਿਤਸਰ ਦੇ ਪਿੰਡ ਰਾਮ ਦੀਵਾਲੀ ਮੁਸਲਮਾਨਾ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਵਾਲੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ੀਆ ਦੇ ਖਿਲਾਫ਼ ਧਾਰਾ 302 ਆਈ.ਪੀ.ਸੀ 295 ਤਹਿਤ ਮੁਕਦਮਾ ਦਰਜ ਕਰਨ ਦੀ ਮੰਗ ਕੀਤੀ ਹੈ।
ਬੀਤੀ ਰਾਤ ਪਿੰਡ ਰਾਮਦੀਵਾਲੀ ਮੁਸਲਮਾਨਾਂ 'ਚ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ 3 ਸ਼ਰਾਰਤੀ ਅਨਸਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਤੇ 10 ਗੁਟਕਾ ਸਾਹਿਬ ਨੂੰ ਅਗਨ ਭੇਟ ਕਰਨ ਵਾਲੇ ਦੋਸ਼ੀਆਂ ਨੂੰ ਪੁਲਿਸ ਨੇ ਅੱਜ ਬਾਬਾ ਬਕਾਲਾ ਸਾਹਿਬ ਦੀ ਅਦਾਲਤ 'ਚ ਪੇਸ਼ ਕੀਤਾ। ਜਿਥੇ ਅਦਾਲਤ ਨੇ ਦੋਸ਼ੀਆਂ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ।
ਬੀਤੀ ਦਰਮਿਆਨੀ ਰਾਤ ਨਜਦੀਕੀ ਪਿੰਡ ਰਾਮ ਦੀਵਾਲ਼ੀ ਮੁਸਲਮਾਨਾ ਦੀ ਥਾਣਾ ਮੱਤੇਵਾਲ ਜਿਲ੍ਹਾ ਅੰਮ੍ਰਿਤਸਰ ਵਿੱਚ ਤਿੰਨ ਵਿਅਕਤੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਅਗਨ ਭੇਂਟ ਕਰ ਦਿੱਤੇ ਗਏ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਨੇ ਅੱਜ ਘਟਨਾਵਾਂ ਨਾਲ ਸਬੰਧਿਤ ਵਿਅਕਤੀਆਂ ਨੂੰ ਮਿਲ ਕੇ ਬਿਆਨ ਦਰਜ ਕੀਤੇ।
Next Page »