ਗੁਰੂਆਂ ਦੇ ਨਾਂ ‘ਤੇ ਜਿਉਣ ਵਾਲੇ ਪੰਜਾਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਕੋਟਕਪੂਰਾ ਨੇੜੇ ਪਿੰਡ ਬਰਗਾੜੀ ਦੀ ਗਟਨਾ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਕੌਮ ਅਜੇ ਧਰਨੇ-ਮੁਜ਼ਾਹਰੇ ਕਰਕੇ ਸਰਕਾਰ ਦੀਆਂ ਗੋਲੀਆਂ ਅਤੇ ਡਾਂਗਾਂ ਖਾ ਰਹੀ ਹੀ ਸੀ, ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਪਰਨ ਦੀਆਂ ਕਈ ਹੋਰ ਖਬਰਾਂ ਪ੍ਰਾਪਤ ਹੋਈਆਂ ਹਨ।
ਫਰੀਦਕੋਟ: ਗੁਰੂ ਗ੍ਰੰਥ ਸਾਹਿਬ ਜੀ ਦੀ ਪਿੰਡ ਬਰਗਾੜੀ ਵਿਖੇ ਹੋਈ ਬੇਅਦਬੀ ਵਿਰੁੱਧ ਸਿੱਖ ਸੰਗਤਾਂ ਵਿੱਚ ਰੋਸ ਵੱਧਦਾ ਜਾ ਰਿਹਾ ਹੈ, ਤੇ ਇਸ ਰੋਸ ਨੂੰ ਦਬਾਉਣ ...
ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿੱਚ ਪ੍ਰਿੰਸੀਪਲ ਡਾ. ਨਰਿੰਦਰ ਕੌਰ ਦੀ ਅਗਵਾਈ ਹੇਠ ਕਾਲਜ ਦੇ ਧਰਮ ਅਧਿਐਨ ਵਿਭਾਗ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਸੇਵਾਮੁਕਤ ਪ੍ਰੋ. ਬ੍ਰਿਜਪਾਲ ਸਿੰਘ ਅਤੇ ਗੁਰੂ ਗ੍ਰੰਥ ਸਹਿਬ ਅਧਿਐਨ ਵਿਭਾਗ ਦੇ ਪ੍ਰੋਫ਼ੈਸਰ ਸਰਬਜਿੰਦਰ ਸਿੰਘ ਬੁਲਾਰਿਆਂ ਵਜੋਂ ਪੁੱਜੇ।
ਜਿਲੇ ਦੇ ਪਿੰਡ ਬਹਾਵਦੀਨ ਵਿੱਚ ਇੱਕ ਨਸ਼ੇੜੀ ਵਿਅਕਤੀ ਨੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਅੰਗ ਪਾੜਕੇ ਬੇਅਬਦੀ ਕਰ ਦਿੱਤੀ ਹੈ।ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਹੋਰ ਦੋਸ਼ੀ ਫਰਾਰ ਦੱਸੇ ਜਾ ਰਹੇ ਹਨ।
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰਾਤ ਦੇ ਵਿਸ਼ੇਸ਼ ਦੀਵਾਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਤੇ ਸਵੇਰ ਦੇ ਵਿਸ਼ੇਸ਼ ਦੀਵਾਨ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸਜਾਏ ਗਏ ।
‘ਅਕਾਲੀ ਦਲ’ ਆਪਣੇ ਆਪ ਵਿਚ ਨਿਵੇਕਲਾ, ਅਸਲੋਂ ਹੀ ਹੋਰਨਾਂ ਨਾਲੋਂ ਵੱਖਰਾ ਤੇ ਵਿਸ਼ੇਸ਼ ਸਿਧਾਂਤ ਸੀ-ਇਕ ਅਜਿਹਾ ਜਿਉਂਦਾ ਜਾਗਦਾ ਅਤੇ ਗਤੀਸ਼ੀਲ ਸਿਧਾਂਤ ਜਿਸ ਨੇ ਇਤਿਹਾਸ ਦੇ ਇਕ ਦੌਰ ਵਿਚ ਰਾਜਨੀਤਕ ਪਾਰਟੀ ਦਾ ਰੂਪ ਅਖਤਿਆਰ ਕੀਤਾ। ਪਾਰਟੀ ਦੇ ਨਾਂ ਵਿਚ ਦੋ ਡੂੰਘੇ ਅਰਥ ਸਮਾਏ ਹੋਏ ਹਨ ਜਾਂ ਇਉਂ ਕਹਿ ਲਓ ਕਿ ਇਸ ਵਿਚ ਜਨਤਾ ਨਾਲ ਦੋ ਇਕਰਾਰਨਾਮੇ ਕੀਤੇ ਗਏ ਹਨ ਜਿਸ ਮੁਤਾਬਕ ਇਕ ਤਾਂ ਪਾਰਟੀ ਨੇ ਜ਼ਿੰਦਗੀ ਦੀਆਂ ਕੌੜੀਆਂ-ਮਿੱਠੀਆਂ ਹਕੀਕਤਾਂ ਨਾਲ ਖਹਿ ਕੇ ਆਪਣੇ ਸੁਤੰਤਰ ਰਾਹ ਵੀ ਬਣਾਉਣੇ ਹਨ ਅਤੇ ਦੂਜਾ ਇਸ ਨੇ ਦੁਨਿਆਵੀ ਹਕੀਕਤਾਂ ਤੋਂ ਉਪਰ ਉਠ ਕੇ ‘ਪਰਮ ਹਕੀਕਤ’ ਨਾਲ ਸਾਂਝ ਵੀ ਪਾਉਣੀ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੈਨੇਡਾ ਦੀ ਧਰਤੀ 'ਤੇ ਸਜਾਏ ਗਏ ਨਗਰ ਕੀਰਤਨ 'ਚ ਗੁਰਦੁਆਰਾ ਸਾਹਿਬ ਕਲਗੀਧਰ ਦਰਬਾਰ ਸਾਹਿਬ ਐਬਟਸਫੋਰਡ ਵਿਖੇ ਹਜ਼ਾਰਾਂ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ ।
ਸਿੱਖ ਜਥੇਬੰਦੀਆਂ ਵੱਲੋਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਹੋਣ ਦੇ ਰੋਸ ਵਜੋਂ ਦਿੱਤੇ ਫ਼ਰੀਦਕੋਟ ਜ਼ਿਲ੍ਹਾ ਬੰਦ ਕਰਨ ਦੇ ਸੱਦੇ ਨੂੰ ਨਾਮਾਤਰ ਹੁੰਗਾਰਾ ਮਿਲਿਆ। ਹਾਲਾਂਕਿ ਸਿੱਖ ਜਥੇਬੰਦੀਆਂ ਸ਼ਹਿਰ ਬੰਦ ਕਰਵਾਉਣ ਲਈ ਲੋਕਾਂ ਨੂੰ ਸ਼ਾਂਤੀਪੂਰਵਕ ਅਪੀਲ ਕਰਦੀਆਂ ਰਹੀਆਂ। ਸਵੇਰੇ ਸ਼ਹਿਰ ਆਮ ਵਾਂਗ ਖੁੱਲ੍ਹਾ ਰਿਹਾ।
ਗੁਰਦੁਆਰਾ ਸਾਹਿਬ ਵਿੱਚੋ ਬੀਤੇ ਦਿਨੀ ਚੋਰੀ ਹੋਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾ ਮਿਲਣ ਕਾਰਣ ਸਿੱਖ ਜੱਥੇਬੰਦੀਆਂ ਵਿੱਚ ਪ੍ਰਸ਼ਾਸ਼ਨ ਖਿਲਾਫ ਗੁੱਸੇ ਅਤੇ ਨਰਾਜ਼ਗੀ ਦੀ ਲਹਰਿ ਪੈਦਾ ਹੋ ਰਹੀ ਹੈ।ਪੁਲਿਸ ਵੱਲੋਂ ਕਾਫੀ ਮੁਸ਼ੱਕਤ ਕਰਨ ਦੇ ਬਾਵਜੂਦ ਵੀ ਇਸ ਮਸਲੇ ਬਾਰੇ ਕੋਈ ਉੱਘ ਸੁੱਘ ਨਹੀਂ ਨਿਕਲ ਰਹੀ।ਪੁਲਿਸ ਵੱਲੋਂ ਇਸ ਸਬੰਧੀ ਦਿੱਤੇ ਸਮੇਂ ਦੀ ਹੱਦ ਖਤਮ ਹ ਗਈ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਬ ਜੀ ਦੇ ਸਰੂਪ ਚੋਰੀ ਹੋਣ ਦੇ ਮਾਮਲੇ ਵਿੱਚ ਦਿੱਤੇ ਜਾਣ ਵਾਲੇ ਧਰਨੇ ਦੀ ਅਗਵਾਈ ਕਰਨ ਜਾ ਰਹੇ ਭਾਈ ਅਮਰੀਕ ਸਿੰਘ ਅਜਨਾਲਾ ਨੂੰ ਫਿਰੋਜਪੁਰ ਪੁਲਿਸ ਨੇ ਗ੍ਰਿਫਤਾਰ ਕਰ ਲ਼ਿਆ, ਪਰ ਸਿੱਖ ਜੱਥੇਬੰਦੀਆਂ ਵੱਲੋਂ ਵਿਖਾਈ ਸਖਤੀ ਕਾਰਣ ਪੁਲਿਸ ਨੇ ਉਨ੍ਹਾਂ ਨੂੰ ਜਲਦੀ ਰਿਹਾਅ ਕਰ ਦਿੱਤਾ।
« Previous Page — Next Page »