Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sri Harimander Sahib

Sri Harimander Sahib

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰਵਾਰ ਘੰਟਾ ਘਰ ਵਾਲੇ ਪਾਸੇ ਕਰੀਬ 60 ਵਰ੍ਹੇ ਪੁਰਾਣਾ ਪਿੰਗਲਵਾੜਾ ਸੰਸਥਾ ਦੇ ਮੁਫ਼ਤ ਸਾਹਿਤ ਵੰਡਣ ਵਾਲਾ ਸਟਾਲ ਅੱਜ ਉਪ-ਮੁੱਖ ਮੰਤਰੀ ਦੇ ਹੁਕਮਾਂ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਚੁੱਕ ਦਿੱਤਾ ਗਿਆ । ਸ਼੍ਰੋਮਣੀ ਕਮੇਟੀ ਦੀ ਇਸ ਕਾਰਵਾਈ ਦਾ ਵਿਰੋਧ ਕਰਦਿਆਂ ਪਿੰਗਲਵਾੜਾ ਸੰਸਥਾ ਦੇ ਮੁੱਖੀ ਡਾ: ਇੰਦਰਜੀਤ ਕੌਰ ਨੇ ਪਿੰਗਲਵਾੜਾ ਦੇ ਮੈਂਬਰਾਂ ਤੇ ਹੋਰ ਸੰਗਤਾਂ ਨਾਲ ਉਪਰੋਕਤ ਸਥਾਨ 'ਤੇ ਬੈਠ ਕੇ ਪਾਠ ਸ਼ੁਰੂ ਕਰ ਦਿੱਤਾ ਹੈ ।
ਯੂਨੈਸਕੋ ਵਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਵਿਸ਼ਵ ਵਿਰਾਸਤ ਦਾ ਦਰਜਾ ਦੇਣ ਦੀ ਤਜਵੀਜ਼ ਨੂੰ ਮਨਸੂਖ ਕਰਵਾਉਣ ਲਈ ਬਰਤਾਨੀਆਂ ਦੀਆਂ ਸਿੱਖ ਜੱਥੇਬੰਦੀਆਂ ਵੱਲੋਂ ਯੂਨੈਸਕੋ ਆਨ ਲਾਈਨ ਲਈ ਪਟੀਸ਼ਨ ਤਿਆਰ ਕੀਤੀ ਗਈ ਹੈ ।ਪਟੀਸ਼ਨ ਵਿੱਚ ਭਾਰਤ ਸਰਕਾਰ ਵਲੋਂ ਦਿੱਤੀ ਗਈ ਅਰਜ਼ੀ ਨੂੰ ਖਾਰਜ ਕਰਨ ਲਈ ਆਖਦਿਆਂ ਸਪੱਸ਼ਟ ਕੀਤਾ ਗਿਆ ਕਿ ਸ੍ਰੀ ਦਰਬਾਰ ਸਾਹਿਬ ਸਿੱਖਾਂ ਦਾ ਰੂਹਨੀਅਤਕ ਦਾ ਕੇਂਦਰ ਅਤੇ ਮੁੱਖ ਧਾਰਮਿਕ ਅਸਥਾਨ ਹੈ ।
ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਿੱਖਾਂ ਦਾ ਮੁਕੱਦਸ ਅਸਥਾਨ ਅਤੇ ਰੂਹਾਨੀਅਤ ਦਾ ਕੇਂਦਰ ਹੈ । ਇਸਤੋਂ ਬਿਨਾ ਸਿੱਖ ਦਾ ਰੁਹਾਨੀ ਤੌਰ 'ਤੇ ਜੀਅ ਨਹੀਂ ਸਕਦਾ।ਇਸ ਗੱਲ ਦਾ ਪਤਾ ਸਿੱਖ ਹਸਤੀ ਨੂੰ ਨੇਸਤਾਨਾਬੂਦ ਕਰਨ ਵਾਲੀਆਂ ਸ਼ਕਤੀਆਂ ਇਸ ਸੱਚ ਤੋਂ ਬੜੀ ਚੰਗੀ ਤਰਾਂ ਜਾਣੂ ਹਨ ਅਤੇ ਉਹ ਕੋਈ ਅਜਿਹਾ ਵੇਲਾ ਅਜ਼ਾਈ ਨਹੀਂ ਜਾਣ ਦਿੰਦਿਆਂ, ਜਿਸ ਨਾਲ ਉਹ ਸਿੱਖ ਰੂਹਾਨੀਅਤ ਦੇ ਇਸ ਪਵਿੱਤਰ ਸੋਮੇ ਤੋਂ ਸਿੱਖਾਂ ਨੂੰ ਦੂਰ ਕਰ ਸਕਣ।
ਅੱਜ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਾਮਧਾਰੀ ਆਗੂ ਠਾਕੁਰ ਦਲੀਪ ਸਿੰਘ ਨੇ ਨਾਮਧਾਰੀ ਸਿੱਖਾਂ ਸਮੇਤ ਅੱਜ ਮੱਥਾ ਟੇਕਿਆ ਤੇ ਗੁਰਬਾਣੀ ਕੀਰਤਨ ਸਰਵਨ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਕਰੀਬ ਇਕ ਘੰਟਾ ਜੋੜਿਆਂ ਦੀ ਸੇਵਾ ਵੀ ਕੀਤੀ ।
ਪਿਛਲੇ ਦਿਨੀ ਸ੍ਰੀ ਹਰਿਮੰਦਰ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੀਆਂ ਮੋਬਾਇਲ ਫੋਨ ਰਾਹੀਂ ਧਮਕੀ ਦੇਣ ਵਾਲੇ ਇਕ ਵਿਅਕਤੀ ਨੂੰ ਪੁਲੀਸ ਨੇ ਕਾਬੂ ਕਰ ਲੈਣ ਦਾ ਦਾਅਵਾ ਕੀਤਾ ਹੈ।
ਅਮਰੀਕਾ ਤੋਂ ਹਰਿਮੰਦਰ ਸਾਹਿਬ ਯਾਤਰਾ ਕਰਨ ਆਏ ਵਿਦਿਆਰਥੀਆਂ ਨੇ ਜਦ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਦਾਸ ਲੰਗਰ ਹਾਲ ਵੱਡੀ ਗਿਣਤੀ ਵਿੱਚ ਲੰਗਰ ਛਕਦੇ ਵੇਖਿਆਂ ਤਾਂ ਉਹ ਸਿੱਖ ਧਰਮ ਵੱਲੋਂ ਚਲਾਈ ਜਾ ਰਹੀ ਲੰਗਰ ਦੀ ਪ੍ਰਥਾ ਤੋਂ ਇੰਨੇ ਪ੍ਰਭਾਵਿਤ ਹੋਏ ਕਿ ਉਨ੍ਹਾਂ ਨੇ ਐਨ ਅਰਬਰ ਵਿਚ ਮਿਸ਼ੀਗਨ ਯੂਨੀਵਰਸਿਟੀ ਵਿਖੇ ਇਕ ਦਿਨ ਲਈ ਲੰਗਰ ਦਾ ਪ੍ਰਬੰਧ ਕੀਤਾ ਹੈ।ਇਹ ਅਮਰੀਕੀ ਵਿਦਿਆਰਥੀ ਇਸ ਸਾਲ ਦੇ ਸ਼ੁਰੂ ਵਿਚ ਇੱਥੇ ਯਾਤਰਾ 'ਤੇ ਆਏ ਸਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।