Tag Archive "stop-animation-or-cartoon-movies-on-sikh-gurus"

ਫਿਲਮ ‘ਦਾਸਤਾਨ-ਏ-ਸਰਹਿੰਦ’ ਨੂੰ ਤੁਰੰਤ ਬੰਦ ਕਰਨ ਸਬੰਧੀ ਸੰਗਰੂਰ ਜ਼ਿਲ੍ਹੇ ਦੇ ਕਈ ਗੁਰਦੁਆਰਾ ਸਾਹਿਬਾਨਾਂ ਨੇ ਪਾਏ ਮਤੇ

ਵਿਵਾਦਤ ਫਿਲਮ ‘ਦਾਸਤਾਨ-ਏ-ਸਰਹਿੰਦ’ ਨੂੰ ਬੰਦ ਕਰਨ ਸਬੰਧੀ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਅਤੇ ਹੋਰ ਸਮਾਜਿਕ ਸੰਸਥਾਵਾਂ ਵੱਲੋਂ ਲਗਾਤਾਰ ਮਤੇ ਪੈਣੇ ਸ਼ੁਰੂ ਹੋ ਗਏ ਹਨ। ਜਿਸ ਵਿੱਚ ਇਸ ਫਿਲਮ ਨੂੰ ਤੁਰੰਤ ਬੰਦ ਕਰਨ ਲਈ ਕਿਹਾ ਜਾ ਰਿਹਾ ਹੈ। ਇਹ ਫਿਲਮ ਆਉਂਦੀ 2 ਤਰੀਕ ਨੂੰ ਜਾਰੀ ਹੋਣ ਜਾ ਰਹੀ ਹੈ। ਜਿਕਰਯੋਗ ਹੈ ਕਿ ਸੰਗਤ ਦੇ ਲਗਾਤਾਰ ਵਿਰੋਧ ਦੇ ਬਾਵਜੂਦ ਵੀ ਅਜਿਹੀਆਂ ਫ਼ਿਲਮਾਂ ਬਣ ਰਹੀਆਂ ਹਨ, ਕਈ ਦਫ਼ਾ ਸੰਗਤ ਅਜਿਹੀਆਂ ਫ਼ਿਲਮਾਂ ਬੰਦ ਕਰਵਾਉਣ ’ਚ ਕਾਮਯਾਬ ਵੀ ਰਹੀ ਹੈ।

ਸਿੱਖ ਜਥਾ ਮਾਲਵਾ ਵੱਲੋਂ ਵਿਵਾਦਤ ਫਿਲਮ ‘ਦਾਸਤਾਨ-ਏ-ਸਰਹਿੰਦ’ ‘ਤੇ ਮੁਕੰਮਲ ਪਬੰਦੀ ਲਾਉਣ ਸਬੰਧੀ ਮਤਾ ਪਾਸ

ਆਉਣ ਵਾਲੀ 2 ਦਸੰਬਰ ਨੂੰ ਜਾਰੀ ਹੋਣ ਜਾ ਰਹੀ ਵਿਵਾਦਤ ਫਿਲਮ 'ਦਾਸਤਾਨ-ਏ-ਸਰਹਿੰਦ' 'ਤੇ ਮੁਕੰਮਲ ਪਬੰਦੀ ਲਾਉਣ ਅਤੇ ਭਵਿੱਖ ਵਿੱਚ ਅਜਿਹੀਆਂ ਪੇਸ਼ਕਾਰੀਆਂ/ਪਰਦੇਕਾਰੀਆਂ 'ਤੇ ਪੱਕੇ ਤੌਰ 'ਤੇ ਰੋਕ ਲਾਉਣ ਸਬੰਧੀ ਮਤਾ ਪਾਸ ਕੀਤਾ ਗਿਆ। ਮਤੇ ਵਿੱਚ ਲਿਖਿਆ ਗਿਆ ਹੈ ਕਿ ਗੁਰਮਤਿ ਰਵਾਇਤ ਅਨੁਸਾਰ ਗੁਰੂ ਸਾਹਿਬਾਨ ਦੇ ਮਾਤਾ-ਪਿਤਾ, ਗੁਰੂ ਕੇ ਮਹਿਲ, ਸਾਹਿਬਜ਼ਾਦੇ, ਗੁਰੂ ਸਾਹਿਬਾਨ ਦੇ ਜੀਵਨ ਨਾਲ ਸਬੰਧਤ ਮਹਾਨ ਗੁਰਸਿੱਖਾਂ ਅਤੇ ਸ਼ਹੀਦਾਂ ਦੀਆਂ ਮੂਰਤਾਂ ਬਣਾਉਣੀਆਂ ਜਾਂ ਉਨ੍ਹਾਂ ਦੀਆਂ ਨਕਲਾਂ ਲਾਹੁਣ, ਸਵਾਂਗ ਰਚਣ ਅਤੇ ਗੁਰੂ ਬਿੰਬ ਦੀ ਪੇਸ਼ਕਾਰੀ ਦੀ ਸਖਤ ਮਨਾਹੀ ਹੈ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਗੇਟ ਉੱਤੇ ਦਾਸਤਾਨ-ਏ-ਸਰਹਿੰਦ ਫਿਲਮ ਦਾ ਵਿਰੋਧ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਗੇਟ ਉੱਤੇ ਸਿੱਖ ਵਿਦਿਆਰਥੀਆਂ ਵੱਲੋਂ ਦਾਸਤਾਨ-ਏ-ਸਰਹੰਦ ਫਿਲਮ ਦਾ ਵਿਰੋਧ ਕਰਦਿਆਂ ਫਿਲਮ ਬੈਨ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਯੂਨੀਵਰਸਿਟੀ ਖੋਜਾਰਥੀ ਰਵਿੰਦਰਪਾਲ ਸਿੰਘ ਨੇ ਕਿਹਾ ਕਿ ਗੁਰਮਤਿ ਰਵਾਇਤ ਅਨੁਸਾਰ ਗੁਰੂ ਸਾਹਿਬਾਨ ਦੀਆਂ ਮੂਰਤਾਂ ਬਣਾਉਣੀਆਂ ਜਾਂ ਉਨ੍ਹਾਂ ਦੀਆਂ ਨਕਲਾਂ ਲਾਹੁਣ ਤੇ ਸਵਾਂਗ ਰਚਣ ਦੀ ਸਖਤ ਮਨਾਹੀ ਹੈ।

ਚਮਕੌਰ ਸਾਹਿਬ ਦੀ ਸ਼ਹੀਦੀ ਸਭਾ ਮੌਕੇ ਗੁਰੂਆਂ ਦੀ ਕਾਲਪਨਿਕ ਤਸਵੀਰਾਂ ਦੀ ਥਾਂ ‘ਸ਼ਬਦ ਗੁਰੂ’ ਨਾਲ ਜੁੜਨ ਦਾ ਸੱਦਾ ਦਿੱਤਾ

ਸਿੱਖ ਪੰਥ ਅਤੇ ਪੰਜਾਬ ਨੂੰ ਸਮਰਪਿਤ ਸਿੱਖ ਯੂਥ ਆਫ ਪੰਜਾਬ ਨੇ ਆਪਣੀ ਗਿਆਰਵੀੰ ਵਰ੍ਹੇਗੰਢ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਤਮਸਤਕ ਹੁੰਦੇ ਹੋਏ ਸ੍ਰੀ ਚਮਕੌਰ ਸਾਹਿਬ ਦੀ ਧਰਤੀ ਉੱਤੇ ਮਨਾਉਂਦਿਆਂ ਗੁਰਮਤਿ ਦੀ ਇਨਕਲਾਬੀ ਵਿਚਾਰਧਾਰਾ ਅਤੇ ਸਿੱਖ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ, ਸਿੱਖ ਨੌਜਵਾਨਾਂ ਦੀ ਊਰਜਾ ਅਤੇ ਸ਼ਕਤੀ ਨੂੰ ਇੱਕਮੁੱਠ ਕਰਨ ਅਤੇ ਪੰਥ ਅੱਗੇ ਪੇਸ਼ ਹੋਈਆਂ ਦਰਪੇਸ਼ ਚੁਣੌਤੀਆਂ ਨੂੰ ਗੁਰਮਤਿ ਦੇ ਸਿਧਾਂਤ ਅਧੀਨ ਚੱਲਦੇ ਹੋਏ ਨਜਿੱਠਣ ਦੀ ਆਪਣੀ ਵਚਨਬੱਧ ਦੁਹਰਾਈ।

“ਗੁਰੂ ਬਿੰਬ ਦੀ ਫਿਲਮੀ ਪੇਸ਼ਕਾਰ ਅਤੇ ਸਿੱਖ ਸਿਧਾਂਤ” ਵਿਸ਼ੇ ਤੇ ਸੰਗਰੂਰ ਵਿਖੇ ਚਰਚਾ 28 ਜੁਲਾਈ ਨੂੰ

ਸ਼ਬਦ ਗੁਰੂ ਦੇ ਸਿਧਾਂਤ ਦੇ ਹੁੰਦਿਆਂ ਹੋਇਆਂ ਵੀ ਸਿੱਖ ਗੁਰੂ ਸਾਹਿਬਾਨ ਦੀਆਂ ਮਨੋਕਲਪਿਤ ਤਸਵੀਰਾਂ ਨੂੰ ਮਿਲੀ ਮਾਨਤਾ ਮਾਨਤਾ ਬਾਅਦ ਹੁਣ ਗੁਰੂ ਬਿੰਬ ਨੂੰ ਪ੍ਰਸ਼ਾਵੇਂਕਾਰੀ ਜਾਂ ਫਿਲਮਾਂ ਰਾਹੀਂ ਚਿਤਰਤ ਕਰਨ ਦਾ ਰੁਝਾਨ ਉੱਠ ਰਿਹਾ ਹੈ।

ਐਨੀਮੇਸ਼ਨ ਫ਼ਿਲਮਾਂ ‘ਚ ਗੁਰੂ ਬਿੰਬ ਦੀ ਪੇਸ਼ਕਾਰੀ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਤੇ (ਲੇਖਕ: ਪਰਮਿੰਦਰ ਸਿੰਘ)

ਗੁਰੂ ਸਾਹਿਬ ਦੀ ਪਰਦੇ ਜਾਂ ਸਕਰੀਨ ‘ਤੇ ਪੇਸ਼ਕਾਰੀ ਨੂੰ ਲੈ ਕੇ ਵਿਵਾਦ ਅੱਜ ਕੋਈ ਨਵੇਂ ਸ਼ੁਰੂ ਨਹੀਂ ਹੋਏ। ਇਹਨਾਂ ਵਿਵਾਦਾਂ ਦੀ ਜੜ੍ਹ ‘ਉੱਚਾ ਦਰ ਬਾਬੇ ਨਾਨਕ ਦਾ’ ਫ਼ਿਲਮ ਤੋਂ ਲੈ ਕੇ ‘ਗੁਰੂ ਮਾਨਿਓ ਗ੍ਰੰਥ’ ਅਤੇ ‘ਜੋ ਬੋਲੇ ਸੋ ਨਿਹਾਲ’ ਤੋਂ ਹੁੰਦੀ ਹੋਈ ‘ਨਾਨਕ ਸ਼ਾਹ ਫ਼ਕੀਰ’ ਨਾਮੀ ਫ਼ਿਲਮ ਤੱਕ ਫੈਲੀ ਹੋਈ ਹੈ। ਇਹ ਵਿਵਾਦ ਹੁਣ ਗੁਰੂ ਸਾਹਿਬਾਨ ਦੀ ਮੁੜ ਸਕਰੀਨ ‘ਤੇ ਪੇਸ਼ਕਾਰੀ ‘ਤੇ ਸੁਆਲ ਨੂੰ ਸਾਹਮਣੇ ਲੈ ਆਇਆ ਹੈ।

ਕਲਗੀਆਂਵਾਲੇ ਦੀ ਛਬੀ (ਲੇਖਕ: ਪ੍ਰੋ. ਪੂਰਨ ਸਿੰਘ) [ਬੋਲਦਾ ਲੇਖ]

"ਕਲਗੀਆਂਵਾਲੇ ਦੀ ਛਬੀ" ਪ੍ਰੋਫੈਸਰ ਪੂਰਨ ਸਿੰਘ ਜੀ ਦਾ ਉਹ ਮਹੱਤਵਪੂਰਨ ਲੇਖ ਹੈ ਜਿਸ ਰਾਹੀਂ ਗੁਰੂ ਬਿੰਬ ਦੇ ਚਿਤਰਨ ਦੀ ਮਨਾਹੀ ਪਿਛਲੇ ਵੱਡੇ ਕਾਰਨਾਂ ਨੂੰ ਜਾਣਿਆ ਜਾ ਸਕਦਾ ਹੈ। ਅਜੋਕੇ ਸਮੇਂ ਵਿਚ ਜਦੋਂ ਕਿ ਗੁਰੂ ਬਿੰਬ ਦੇ ਚਿਤਰਣ ਦਾ ਰੁਝਾਣ ਵਪਾਰ ਦੀ ਤਾਕਤ ਨਾਲ ਮਿਲ ਕੇ ਮੂੰਹਜੋਰ ਹੁੰਦਾ ਜਾ ਰਿਹਾ ਹੈ ਤਾਂ ਪ੍ਰੋ. ਪੂਰਨ ਸਿੰਘ ਦੀ ਇਸ ਲਿਖਤ ਵਿਚਲੀ ਦ੍ਰਿਸ਼ਟੀ ਨੂੰ ਪਛਾਨਣਾ ਹੋਰ ਵੀ ਵਧੇਰੇ ਮਹੱਤਵਪੂਰਨ ਹੋ ਗਿਆ ਹੈ। ਇਸ ਲਈ ਸਿੱਖ ਸਿਆਸਤ ਵੱਲੋਂ ਇਸ ਲਿਖਤ ਦਾ ਆਵਾਜ਼ ਰੂਪ ਸਰੋਤਿਆਂ ਦੇ ਸਨਮੁਖ ਪੇਸ਼ ਹੈ। ਆਪ ਸੁਣੋਂ ਅਤੇ ਹੋਰਨਾਂ ਨਾਲ ਸਾਂਝਾ ਕਰੋ ਜੀ।

ਦਸਤਾਨ-ਏ-ਮੀਰੀ-ਪੀਰੀ ਮਾਮਲਾ: ਸ਼੍ਰੋ.ਗੁ.ਪ੍ਰ.ਕ. ਦੀ ਕਾਰਵਾਈ ਭੇਤ ਬਣੀ; ਸੰਗਤਾਂ ਚ ਰੋਹ ਵਧਿਆ

ਵਿਵਾਦਤ ਫ਼ਿਲਮ 'ਦਾਸਤਾਨ ਏ ਮੀਰੀ-ਪੀਰੀ' ਦਾ ਪੰਜਾਬ ਅਤੇ ਵਿਦੇਸ਼ਾਂ ਅੰਦਰ ਵੱਸਦੇ ਸਿੱਖਾਂ ਵੱਲੋ ਕੀਤੇ ਜਾ ਰਹੇ ਵਿਰੋਧ ਨੂੰ ਦੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਏ ਗਏ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋ ਫਿਲਮ ਸਮੀਖਿਆ ਕਮੇਟੀ ਦੀ ਬੈਠਕ ਅੱਜ ਮਿਤੀ 3ਮਈ 2019 ਨੂੰ ਸੱਦੀ ਗਈ ਸੀ। ਇਸ ਸਬੰਧੀ ਮਿਲੀ ਜਾਣਕਾਰੀ ਮੁਤਾਬਕ ਫਿਲਮ ਸਮੀਖਿਆ ਕਮੇਟੀ ਦੀ ਬੈਠਕ ਵਿੱਚ ਸਿਰਫ ਦੋ ਮੈਂਬਰ (ਬੀਬੀ ਕਿਰਨਜੋਤ ਕੌਰ ਅਤੇ ਭਗਵੰਤ ਸਿੰਘ ਸਿਆਲਕਾ) ਹੀ ਸ਼ਾਮਿਲ ਹੋਏ।

ਸਿੱਖ ਸੰਗਤਾਂ ਦੇ ਰੋਹ ਨੂੰ ਵੇਖਦਿਆਂ ਅਸਟਰੇਲੀਆ ਦੇ ਸਿਨੇਮਾਂ ਘਰਾਂ ਵਿੱਚ ਫਿਲਮ ਦਾਸਤਾਨ-ਏ-ਮੀਰੀ-ਪੀਰੀ ਵਿਖਾਉਣ ਤੇ ਰੋਕ

ਕੱਲ੍ਹ ਮੈਲਬਰਨ ਦੇ ਪੱਛਮ ਇਲਾਕੇ ਸਨਸ਼ਾਈਨ ਵਿਖੇ ਇੱਥੋਂ ਦੀਆਂ ਸਿੱਖ ਸੰਗਤਾਂ ਵੱਲੋਂ ਵਿਲੇਜ ਸਿਨੇਮਾਘਰ ਦੇ ਸਾਹਮਣੇ, ਆ ਰਹੀ ਵਿਵਾਦਿਤ ਫਿਲਮ ਦਾਸਤਾਨ-ਏ-ਮੀਰੀ-ਪੀਰੀ ਵਿਰੁੱਧ ਇੱਕ ਵੱਡਾ ਰੋਸ ਮੁਜਹਾਰਾ ਕੀਤਾ ਗਿਆ।

ਦਾਸਤਾਨ ਏ ਮੀਰੀ-ਪੀਰੀ ‘ਤੇ ਰੋਕ ਜਾਂ ਇਸ ਨੂੰ ਜਾਰੀ ਕਰਨ ਦਾ ਰਾਹ ਖੋਲ੍ਹਿਐ? – ਗਿ: ਹਰਪ੍ਰੀਤ ਸਿੰਘ ਦੇ ਬਿਆਨ ਦੀ ਪੜਚੋਲ

ਅੱਜ ਮਿਤੀ 01 ਜੂਨ 2019 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਏ ਗਏ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਬਿਆਨ ਰਾਹੀਂ ਕਿਹਾ ਹੈ ਕਿ “ਦਾਸਤਾਨ-ਏ-ਮੀਰੀ-ਪੀਰੀ ਫਿਲਮ” ਪ੍ਰਬੰਧਕਾਂ ਨੂੰ “ਆਦੇਸ਼” ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਫਿਲਮ ਸਮੀਖਿਆ ਕਮੇਟੀ ਦੀ ਫਿਲਮ ਸਬੰਧੀ ਮੁਕੰਮਲ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਨਹੀਂ ਪੁੱਜੀ ਇਸ ਲਈ ਜਿਨ੍ਹਾਂ ਚਿਰ ਰਿਪੋਰਟ ਨਹੀਂ ਆਉਂਦੀ ਓਨਾ ਚਿਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਫਿਲਮ “ਦਾਸਤਾਨ ਏ ਮੀਰੀ ਪੀਰੀ” ਉੱਪਰ ਰੋਕ ਲਗਾਈ ਗਈ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ “ਫਿਲਮ ਪ੍ਰਬੰਧਕ ਫਿਲਮ ਨੂੰ ਜਾਰੀ ਨਾ ਕਰਨ ਅਤੇ ਜੇਕਰ ਉਹ ਜਾਰੀ ਕਰਦੇ ਹਨ ਤਾਂ ਇਸ ਦੇ ਉਹ ਖੁਦ ਜਿੰਮੇਵਾਰ ਹੋਣਗੇ”।

« Previous PageNext Page »