ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਨੇ ਭਾਜਪਾ ਆਗੂ ਅਤੇ ਰਾਜ ਸਭਾ ਦੇ ਹਿੱਸੇਦਾਰ (ਮੈਂਬਰ) ਸੁਬਰਾਮਨੀਅਮ ਸੁਆਮੀ ਵਲੋਂ ਕਰਤਾਰਪੁਰ ਲਾਂਘੇ ਦੇ ਨਿਰਮਾਣ ਨੂੰ ਰੋਕ ਦੇਣ ਦੀ ਵਕਾਲਤ ਨੂੰ ਗੈਰ ਸੰਜੀਦਾ, ਗੈਰ ਜਿੰਮੇਵਾਰਾਨਾ ਅਤੇ ਸਿੱਖਾਂ ਦੇ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿਤਾ ਹੈ।
ਮੀਡੀਏ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਜਪਾ ਆਗੂ ਅਤੇ ਸੰਸਦ ਮੈਂਬਰ ਸੁਬਰਾਮਨੀਅਨ ਸਵਾਮੀ ਨੇ ਕਿਹਾ ਕਿ ਜੂਨ 1984 ਦੌਰਾਨ ਦਰਬਾਰ ਸਾਹਿਬ ’ਤੇ ਇੰਦਰਾ ਗਾਂਧੀ ਹਕੂਮਤ ਵੱਲੋਂ ਕੀਤੀ ਫ਼ੌਜੀ ਕਾਰਵਾਈ ਬਿਲਕੁਲ ਗ਼ਲਤ ਸੀ, ਜਿਸ ਨੂੰ ਮੰਨਦਿਆਂ ਸਿੱਖ ਕੌਮ ਤੋਂ ਮੁਆਫ਼ੀ ਮੰਗੀ ਜਾਣੀ ਚਾਹੀਦੀ ਹੈ। ਇਹ ਦਾਅਵਾ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੂੰਮਾ ਨੇ ਦਿੱਲੀ ਵਿੱਚ ਭਾਜਪਾ ਦੇ ਸੰਸਦ ਮੈਂਬਰ ਨਾਲ ਮੁਲਾਕਾਤ ਤੋਂ ਬਾਅਦ ਕੀਤਾ।