ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਸਿਆਸੀ ਧਿਰਾਂ ਦੇ ਆਗੂਆਂ ਨੇ ਬੀਤੇ ਕੱਲ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਕਿ ਬੇਅਦਬੀ ਤੇ ਸਾਕਾ ਬਹਿਬਲ ਕਲਾਂ ਵਿਚ ਪੁਲਸ ਵਲੋਂ ਕਤਲ ਕੀਤੇ ਦੋ ਸਿਖਾਂ ਦੇ ਕੇਸ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀ ਪੁਲੀਸ ਮੁਖੀ ਸੁਮੇਧ ਸੈਣੀ ਦਾ ਨਾਂ ਸਾਹਮਣੇ ਆਉਣ ’ਤੇ ਉਨ੍ਹਾਂ ਵਿਰੁੱਧ ਕੇਸ ਦਰਜ ਕਰ ਕੇ ਉਹਨਾਂ ਨੂੰ ਗ੍ਰਿਫਤਾਰ ਕੀਤਾ ਜਾਵੇ।
ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਦੇ ‘ਪੰਜਾਬ ਫਰੰਟ’ ਅਤੇ ਸੁੱਚਾ ਸਿੰਘ ਛੋਟੇਪੁਰ ਦੀ ‘ਆਪਣਾ ਪੰਜਾਬ ਪਾਰਟੀ’ ਦਰਮਿਆਨ ਪੰਜਾਬ ਪੱਧਰ ਦਾ ਸਮਝੌਤਾ ਭਾਵੇਂ ਸਿਰੇ ਨਹੀਂ ਚੜ੍ਹਿਆ ਸੀ, ਪਰ ਇਹ ਦੋਵੇਂ ਧਿਰਾਂ ਪਟਿਆਲਾ ਜ਼ਿਲ੍ਹੇ ਦੀਆਂ ਪੰਜ ਸੀਟਾਂ ’ਤੇ ਰਲ਼ ਕੇ ਚੋਣ ਲੜਨਗੀਆਂਙ ਇਸ ਤਹਿਤ ਗਾਂਧੀ ਧੜੇ ਦੇ ਦੋ ਅਤੇ ਛੋਟੇਪੁਰ ਧੜੇ ਦੇ ਤਿੰਨ ਆਗੂ ਸਾਂਝੇ ਉਮੀਦਵਾਰਾਂ ਵਜੋਂ ਚੋਣ ਲੜਨਗੇ।
2017 'ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੱਖ-ਵੱਖ ਨਵੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਦੂਜੀਆਂ ਪਾਰਟੀਆਂ ਦੇ ਬਾਗੀਆਂ ਨਾਲ ਮਿਲ ਕੇ ਨਾਲ ਮਿਲ ਕੇ ਲਾਹਾ ਲੈਣ ਦੀ ਸਿਆਸਤ ਤੇਜ਼ ਹੋ ਗਈ ਹੈ। ਇਸ ਦੌਰਾਨ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬੀਤੇ ਦਿਨੀਂ ਮੋਹਾਲੀ ਦੇ ਫੇਜ਼-11 ਸਥਿਤ ਆਪਣਾ ਪੰਜਾਬ ਪਾਰਟੀ ਦੇ ਸੂਬਾਈ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਦੇ ਘਰ ਬੰਦ ਕਮਰਾ ਮੀਟਿੰਗ ਕੀਤੀ। ਭਾਵੇਂ ਲੰਮਾ ਚਿਰ ਚੱਲੀ ਇਸ ਮੀਟਿੰਗ ਦੇ ਵੇਰਵੇ ਜਨਤਕ ਨਹੀਂ ਕੀਤੇ ਗਏ ਹਨ ਪਰ ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਦੋਵੇਂ ਆਗੂਆਂ ਵਿੱਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਬਾਰੇ ਚਰਚਾ ਹੋਈ ਅਤੇ ਅਕਾਲੀ-ਭਾਜਪਾ ਗੱਠਜੋੜ, ਕਾਂਗਰਸ ਅਤੇ ‘ਆਪ’ ਨੂੰ ਟੱਕਰ ਦੇਣ ਲਈ ਮਿਲ ਕੇ ਚੋਣਾਂ ਲੜਨ 'ਤੇ ਵਿਚਾਰ ਕੀਤਾ ਗਿਆ। ਇਹ ਵੀ ਜਾਣਕਾਰੀ ਮਿਲੀ ਹੈ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਵਿੱਚ ਸਿਆਸੀ ਗੱਠਜੋੜ ਜਾਂ ਆਪਸ ਵਿੱਚ ਮਿਲ ਕੇ ਚੋਣਾਂ ਲੜਨ ਦੀ ਫਿਲਹਾਲ ਕੋਈ ਗੱਲ ਸਿਰੇ ਨਹੀਂ ਚੜ੍ਹੀ ਹੈ ਪਰ ਦੋਵਾਂ ਧਿਰਾਂ ਵੱਲੋਂ ਕੋਸ਼ਿਸ਼ਾਂ ਜਾਰੀ ਹਨ। ਮੀਟਿੰਗ ਵਿੱਚ 'ਸਰਬੱਤ ਖ਼ਾਲਸਾ' ਬਾਰੇ ਵੀ ਗੱਲਬਾਤ ਹੋਈ ਹੈ।
ਸੁੱਚਾ ਸਿੰਘ ਛੋਟੇਪੁਰ ਦੀ ਆਪਣਾ ਪੰਜਾਬ ਪਾਰਟੀ ਨੇ 2017 ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ਵਿੱਚ 15 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
ਆਮ ਆਦਮੀ ਪਾਰਟੀ ਨੂੰ ਛੱਡ ਕੇ 'ਆਪਣਾ ਪੰਜਾਬ ਪਾਰਟੀ' ਬਣਾਉਣ ਵਾਲੇ ਸੁੱਚਾ ਸਿੰਘ ਛੋਟੇਪੁਰ ਨੇ ਵੀਰਵਾਰ ‘ਆਪ’ ਦੇ ਬਾਗੀਆਂ ’ਤੇ ਆਧਾਰਿਤ 40 ਮੈਂਬਰੀ ਸਟੇਟ ਬਾਡੀ ਬਣਾਉਣ ਦਾ ਐਲਾਨ ਕੀਤਾ ਹੈ। ਦਿਲਚਸਪ ਗੱਲ ਇਹ ਹੈ ਕਿ ਤਕਰੀਬਨ ਸਾਰੇ ਅਹੁਦੇਦਾਰ ‘ਆਪ’ ਦੇ ਬਾਗੀ ਹਨ।
ਆਮ ਆਦਮੀ ਪਾਰਟੀ ਦੇ ਸਾਬਕਾ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅੱਜ ਨਵੀਂ ਰਾਜਨੀਤਕ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਛੋਟੇਪੁਰ ਨੇ ਆਪਣੀ ਨਵੀਂ ਪਾਰਟੀ ਦਾ ਨਾਮ ‘ਆਪਣਾ ਪੰਜਾਬ’ ਰੱਖਿਆ ਹੈ। ਇਹ ਪਾਰਟੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜੇਗੀ। ਛੋਟੇਪੁਰ ਨੇ ਦਾਅਵਾ ਕੀਤਾ ਹੈ 2017 ਦੀਆਂ ਵਿਧਾਨ ਸਭਾ ਚੋਣਾਂ ਚ ਉਨ੍ਹਾਂ ਦੀ ਹੀ ਸਰਕਾਰ ਬਣੇਗੀ।
ਆਮ ਆਦਮੀ ਪਾਰਟੀ 'ਚੋਂ ਕੱਢੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੂੰ ਪਾਰਟੀ ਵਲੋਂ ਚੁਣੌਤੀ ਦਿੱਤੀ ਗਈ ਹੈ ਕਿ ਚੌਥਾ ਫਰੰਟ ਬਣਾਉਣ ਤੋਂ ਪਹਿਲਾਂ ਪਾਰਟੀ ਤੋਂ ਅਸਤੀਫ਼ਾ ਦੇਣ ਦੀ ਹਿੰਮਤ ਦਿਖਾਉਣੀ ਚਾਹੀਦੀ ਹੈ।
ਪੰਜਾਬ 'ਚ ਨਵਾਂ ਉਭਰਿਆ ਰਾਜਨੀਤਕ ਫਰੰਟ ਆਵਾਜ਼-ਏ-ਪੰਜਾਬ 23 ਸਤੰਬਰ ਨੂੰ ਨਵੀਂ ਪਾਰਟੀ ਦਾ ਐਲਾਨ ਕਰ ਸਕਦਾ ਹੈ। ਸੂਤਰਾ ਮੁਤਾਬਕ ਜਲੰਧਰ ਤੋਂ ਨਵੀਂ ਰਾਜਨੀਤਕ ਪਾਰਟੀ ਦਾ ਐਲਾਨ ਕਰਨ ਮੌਕੇ ਆਪਣੀ ਸ਼ਕਤੀ ਦਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ।
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਜੰਮੂ-ਕਸ਼ਮੀਰ ਦੇ ਊੜੀ ਵਿੱਚ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਤਰ੍ਹਾਂ ਦਾ ਫ਼ੈਸਲਾ ਲੈਣ ਦੀ ਸਮੱਰਥਾ ਰੱਖਦੇ ਹਨ ਅਤੇ ਭਾਰਤ ਸਰਕਾਰ ਅਜਿਹੀਆਂ ਦੇਸ਼ ਵਿਰੋਧੀ ਤਾਕਤਾਂ ਨੂੰ ਢੁਕਵਾਂ ਜਵਾਬ ਦੇਵੇਗੀ। ਸੋਮਵਾਰ ਨੂੰ ਪਿੰਡ ਸਿੰਘੇਵਾਲਾ ਵਿਖੇ ਬਾਦਲ ਲੰਬੀ ਹਲਕੇ ਵਿੱਚ ਸੰਗਤ ਦਰਸ਼ਨ ਸਮਾਗਮ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਉੱਤੇ ਹਮਲਾ ਕਰਨ ਵਾਲੀਆਂ ਤਾਕਤਾਂ ਨੂੰ ਦੇਸ਼ ਵੱਲੋਂ ਬਣਦਾ ਜਵਾਬ ਦਿੱਤਾ ਜਾਵੇਗਾ। ਬਾਦਲ ਨੇ ਕਿਹਾ ਕਿ ਕੇਂਦਰ ਵਿੱਚ ਐਨ.ਡੀ.ਏ. ਸਰਕਾਰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਵਚਨਬੱਧ ਹੈ ਅਤੇ ਦੇਸ਼ ਦੀਆਂ ਸਰਹੱਦਾਂ ਦੀ ਪੂਰੀ ਮੁਸਤੈਦੀ ਨਾਲ ਰੱਖਿਆ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਦੇਸ਼ ਵਿਰੋਧੀ ਤਾਕਤਾਂ ਨਾਲ ਕਰੜੇ ਹੱਥੀ ਨਿਪਟਿਆ ਜਾਣਾ ਚਾਹੀਦਾ ਹੈ।
ਆਮ ਆਦਮੀ ਪਾਰਟੀ ਦੇ ਸਾਬਕਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਵੱਲੋਂ ਸ਼ੁਰੂ ਕੀਤੀ ਗਈ ‘ਪੰਜਾਬ ਪਰਿਵਰਤਨ ਯਾਤਰਾ’ ਕੱਲ੍ਹ ਫਰੀਦਕੋਟ ਵਿਖੇ ਸਮਾਪਤ ਹੋ ਗਈ। 6 ਸਤੰਬਰ ਤੋਂ ਸ਼ੁਰੂ ਹੋਈ ਇਸ ਯਾਤਰਾ ਦੌਰਾਨ ਛੋਟੇਪੁਰ ਨੇ 13 ਲੋਕ ਸਭਾ ਹਲਕਿਆਂ ਦਾ ਦੌਰਾ ਕਰਕੇ ਆਪਣੇ ਸਮਰਥਕਾਂ ਦੀ ਰਾਇ ਇਕੱਤਰ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਪਰਿਵਰਤਨ ਯਾਤਰਾ ਨੂੰ ਪੰਜਾਬ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ।
Next Page »