ਸਿੱਖ ਜਥੇਬੰਦੀਆਂ ਵਲੋਂ 15 ਅਗਸਤ ਨੂੰ “ਕਾਲਾ ਦਿਵਸ” ਮਨਾਉਦਿਆਂ ਵੱਖ-ਵੱਖ ਪੰਜਾਬ ਦੇ ਸ਼ਹਿਰਾਂ ਵਿੱਚ ਵਿਖਾਵੇ ਕੀਤੇ ਗਏ ਜਿਸ ਤਹਿਤ ਨਵਾਂਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ ਚੌਂਕ ਵਿਚ ਕਾਲੇ ਝੰਡੇ ਅਤੇ ਬੈਨਰ ਲੈ ਕੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਕਿਹਾ ਕਿ “15 ਅਗਸਤ ਨੂੰ ਭਾਵੇਂ ਦੇਸ਼ ਆਜ਼ਾਦ ਹੋ ਗਿਆ ਸੀ ਪਰ ਸਿੱਖ ਇੱਕ ਗੁਲਾਮੀ ਚੋ ਨਿੱਕਲ ਕੇ ਦੂਜੀ ਗੁਲਾਮੀ ਹੇਠ ਆ ਗਏ”।
ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਲੰਗਰਾਂ ਲਈ ਕੁੱਝ ਰਾਸ਼ਨ ਸਮਗ੍ਰੀ ਮੁਅੱਤਲ ਸ਼ੁਦਾ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਵਲੋਂ ਬਾਦਲ ਪਰਿਵਾਰ ਦੀਆਂ ਅਪੀਲਾਂ ਉਪਰੰਤ ਭੇਟ ਕੀਤੀ ਗਈ ਜਿਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਗੱਜ ਵੱਜ ਕੇ ਸਨਮਾਨ ਕਰਨ ਦੀਆਂ ਤਸਵੀਰਾਂ ਮੀਡੀਆ ਵਿੱਚ ਛਪੀਆਂ ਹਨ। ਹਰ ਪੰਥ ਦਰਦੀ ਸ਼੍ਰੋਮਣੀ ਕਮੇਟੀ ਦੀ ਇਸ ਕਾਰਵਾਈ ਤੋਂ ਹੈਰਾਨ ਹੈ।
ਪੰਥ ਅਤੇ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਅਤੇ ਭੱਖਦੇ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕਰਨ ਅਤੇ ਇਹਨਾਂ ਨਾਲ ਨਜਿਠੱਣ ਲਈ ਸਾਂਝੀ ਰਣਨੀਤੀ ਤਿਆਰ ਕਰਨ ਲਈ ਸੰਘਰਸ਼ੀਲ ਜਥੇਬੰਦੀਆਂ ਦੀ ਇੱਕ ਇੱਕਤਰਤਾ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ 26 ਜੁਲਾਈ ਨੂੰ ਬੁਲਾਈ ਗਈ ਹੈ।
ਅਕਤੂਬਰ 2018 ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਈ ਗਈ ਪੰਥਕ ਅਸੈਂਬਲੀ ਦੇ ਪ੍ਰਬੰਧਕਾਂ ਵਲੋਂ ਪੰਥਕ ਮੁੱਦੇ ਵਿਚਾਰਨ ਲਈ ਪੰਥਕ ਅਸੈਂਬਲੀ ਦਾ ਦੂਜਾ ਇਜਲਾਸ 2 ਮਾਰਚ 2019 ਦਿਨ ਸ਼ਨੀਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਭਵਨ,ਭਾਰਤ ਨਗਰ ਚੌਂਕ, ਲੁਧਿਆਣਾ ਵਿਖੇ ਕਰਵਾਈ ਜਾ ਰਹੀ ਹੈ।
ਤਿੰਨ ਸਿੱਖ ਕਾਰਕੁੰਨਾਂ ਨੂੰ ਸ਼ਹੀਦਾਂ ਦੀਆਂ ਜੀਵਨੀਆਂ, ਸਿੱਖ ਸੰਘਰਸ਼ ਨਾਲ ਜੁੜੀਆਂ ਕਿਤਾਬਾਂ ਅਤੇ ਤਸਵੀਰਾਂ ਦੇ ਅਧਾਰ 'ਤੇ ਉਮਰਕੈਦ ਦੀ ਸਜਾ ਸੁਣਾਏ ਜਾਣ ਦੇ ਫੈਸਲੇ ਵਿਰੁੱਧ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਦਲ ਖਾਲਸਾ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।
20-21 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਪੰਥਕ ਅਸੈਂਬਲੀ ਦੇ ਪ੍ਰਬੰਧਕਾਂ ਵਲੋਂ ਇਸਦਾ ਅਗਲਾ ਪੜਾਅ ਆਖੀ ਜਾਂਦੀ "ਪੰਥਕ ਕਨਫੈਡਰੇਸ਼ਨ" ਦਾ ਐਲਾਨ ਕੀਤਾ ਗਿਆ ।
ਸ੍ਰੀ ਅੰਮ੍ਰਿਤਸਰ ਸਾਹਿਬ : 20-21 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ‘ਪੰਥਕ ਅਸੈਂਬਲੀ’ ਦਾ ਪਹਿਲਾ ਇਜਲਾਸ ਅੱਜ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ।ਸ.ਸੁਖਦੇਵ ਸਿੰਘ ...
ਦਰਪੇਸ਼ ਕੌਮੀ ਮਸਲਿਆਂ ਤੇ ਬੇਅਦਬੀ ਮਾਮਲਿਆਂ ਤੇ ਵਿਚਾਰ ਕਰਕੇ ਕੋਈ ਸਾਂਝੀ ਰਾਏ ਉਭਾਰਨ ਲਈ ਵੱਖ-ਵੱਖ ਪੰਥਕ ਜਥੇਬੰਦੀਆਂ ਵਲੋਂ ਬੁਲਾਏ ਗਏ ਦੋ ਦਿਨਾ ‘ਪੰਥਕ ਅਸੈਂਬਲੀ’ ਨਾਮੀ ਇਕੱਠ ਦੇ ਪਹਿਲੇ ਦਿਨ ਇਹ ਵਿਚਾਰ ਖੱੁਲ੍ਹਕੇ ਸਾਹਮਣੇ ਆਈ ਹੈ ਕਿ ਦੇਸ਼ ਦਾ ਨਿਜ਼ਾਮ ਕਿਸੇ ਵੀ ਮੁੱਦੇ ਤੇ ਘੱਟ ਗਿਣਤੀਆਂ ਤੇ ਵਿਸ਼ੇਸ਼ ਕਰਕੇ ਸਿੱਖਾਂ ਨੂੰ ਇਨਸਾਫ ਦੇਣਾ ਹੀ ਨਹੀਂ ਚਾਹੁੰਦਾ। ਕਈ ਬੁਲਾਰਿਆਂ ਦਾ ਇਹ ਵੀ ਮਤ ਸੀ ਕਿ ਇਸਦਾ ਇੱਕ ਕਾਰਣ ਸਿੱਖ ਜਥੇਬੰਦੀਆਂ ਅੰਦਰ ਏਕਤਾ ਅਤੇ ਦਰਪੇਸ਼ ਮਸਲਿਆਂ ਨਾਲ ਨਜਿਠਣ ਲਈ ਇੱਕ ਰਾਏ ਬਣਾਉਣ ਲਈ ਸਾਂਝੇ ਕੌਮੀ ਮੰਚ ਦੀ ਘਾਟ ਹੈ।
ਲੰਘੇ ਦਿਨ ਜਲੰਧਰ ਵਿਖੇ ਇਕ ਪੱਤਰਕਾਰ ਮਿਲਣੀ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ "ਪੰਥਕ ਅਸੈਂਬਲੀ" ਨਾਂ ਹੇਠ ਇਕ ਇਕੱਤਰਤਾ ਕਰਕੇ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਬਾਰੇ ਸਿੱਖ ਨਜ਼ਰੀਏ ਤੋਂ ਵਿਚਾਰ ਕਰਨ ਦਾ ਐਲਾਨ ਕੀਤਾ ਹੈ।
ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਪੰਜਾਬ ਵਿਚ ਸਿੱਖ ਕੌਮ ਨੂੰ ਦਰਪੇਸ਼ ਧਾਰਮਿਕ ਸਮੱਸਿਆਵਾਂ ਦੇ ਹੱਲ ਤਲਾਸ਼ਣ ਲਈ ਕੁਝ ਪੰਥ ਦਰਦੀਆਂ ਨੇ ਅੱਜ ਇਥੇ ਪੰਥਕ ਅਸੈਂਬਲੀ ਨਾਮੀ ...
Next Page »