Tag Archive "sultan-masih"

ਪੰਜਾਬ ਪੁਲਿਸ ਵੱਲੋਂ ਹਿੰਦੂ ਆਗੂਆਂ ਦੇ ਕਤਲ ਕੇਸ ਹੱਲ ਕਰ ਲੈਣ ਦਾ ਦਾਅਵਾ

ਅੱਜ (7 ਨਵੰਬਰ, 2017) ਪੰਜਾਬ ਪੁਲਿਸ ਵਲੋਂ ਜਗਦੀਸ਼ ਗਗਨੇਜਾ (ਜਲੰਧਰ), ਪਾਸਟਰ ਸੁਲਤਾਨ ਮਸੀਹ (ਲੁਧਿਆਣਾ), ਰਵਿੰਦਰ ਗੋਸਾਈਂ (ਲੁਧਿਆਣਾ) ਆਦਿ ਦੇ ਕਤਲਾਂ ਦੀ ਪਹੇਲੀ ਨੂੰ ਸੁਲਝਾਉਣ ਦਾ ਐਲਾਨ ਕੀਤਾ।

ਡੀਜੀਪੀ ਨੇ ਕਿਹਾ ਕਿ ਖ਼ਾਲਿਸਤਾਨ ਪੱਖੀ ਪੋਸਟਰ ਵੱਡੀ ਚੁਣੌਤੀ; ਅਸੀਂ ਵੀ ਆਪਣਾ ਫੇਸਬੁਕ ਪੇਜ ਬਣਾਵਾਂਗੇ

ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨੇ ਕਿਹਾ ਕਿ ਖ਼ਾਲਿਸਤਾਨੀ ਫੇਸਬੁੱਕ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਨਾਲ ਜੋੜ ਰਹੇ ਹਨ। ਇਸ ਦਾ ਮੁਕਾਬਲਾ ਕਰਨ ਲਈ ਪੰਜਾਬ ਪੁਲਿਸ ਸੋਸ਼ਲ ਮੀਡੀਆ ’ਤੇ ਬਾਜ਼ ਅੱਖ ਰੱਖੇਗੀ।

ਪਾਦਰੀ ਕਤਲ ਕੇਸ: ਸੁਖਪਾਲ ਖਹਿਰਾ ਦੇ ਬਿਆਨ ਨੂੰ ਸੰਜੀਦਗੀ ਨਾਲ ਵਿਚਾਰਿਆ ਜਾਵੇ : ਸਿਮਰਨਜੀਤ ਸਿੰਘ ਮਾਨ

ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਲੁਧਿਆਣਾ ਦੇ ਪਾਦਰੀ ਸੁਲਤਾਨ ਮਸੀਹ ਦੇ ਕਤਲ 'ਚ ਹਿੰਦੂਵਾਦੀ ਅਨਸਰਾਂ ਦੇ ਹੱਥ ਹੋਣ ਦੇ ਬਿਆਨ ਦੀ ਸ਼ਲਾਘਾ ਕੀਤੀ ਹੈ। ਸ. ਮਾਨ ਨੇ ਪਾਰਟੀ ਦਫਤਰ ਤੋਂ ਜਾਰੀ ਬਿਆਨ 'ਚ ਕਿਹਾ ਕਿ ਸੁਖਪਾਲ ਖਹਿਰਾ ਦੇ ਦਿੱਤੇ ਬਿਆਨ ਨੂੰ ਸੰਜੀਦਗੀ ਨਾਲ ਲੈਣਾ ਚਾਹੀਦਾ ਹੈ।

ਸੁਲਤਾਨ ਮਸੀਹ ਕਤਲ ਕੇਸ: ਲੁਧਿਆਣਾ ਪੁਲਿਸ ਵਲੋਂ 10 ਪਿੰਡਾਂ ਵਿੱਚ ਚਲਾਈ ਗਈ ਤਲਾਸ਼ੀ ਮੁਹਿੰਮ

ਲੁਧਿਆਣਾ ਦੇ ਪੀਰੂ ਬੰਦਾ ਮੁਹੱਲੇ ਦੀ ਚਰਚ ‘ਟੈਂਪਲ ਆਫ਼ ਗੌਡ’ ਦੇ ਪਾਦਰੀ ਸੁਲਤਾਨ ਮਸੀਹ ਦੇ ਕਤਲ ਕਾਂਡ ਦੇ ਮੁਲਜ਼ਮਾਂ ਦੇ ਰਾਹੋਂ ਰੋਡ ਸਥਿਤ ਪਿੰਡਾਂ ਵਿੱਚ ਲੁਕੇ ਹੋਣ ਦੀ ਜਾਣਕਾਰੀ ਮਿਲਣ ’ਤੇ ਸ਼ਨੀਵਾਰ ਲੁਧਿਆਣਾ ਪੁਲਿਸ ਨੇ 300 ਤੋਂ ਵੱਧ ਮੁਲਾਜ਼ਮਾਂ ਨੂੰ ਨਾਲ ਲੈ ਕੇ 10 ਪਿੰਡਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ। ਦੋ ਏਡੀਸੀਪੀ, ਚਾਰ ਏਸੀਪੀ ਤੇ ਦਰਜਨ ਤੋਂ ਵੱਧ ਥਾਣਿਆਂ ਦੀ ਪੁਲਿਸ ਵੱਲੋਂ ਵੱਡੇ ਪੱਧਰ ’ਤੇ ਇਹ ਮੁਹਿੰਮ ਚਲਾਏ ਜਾਣ ਕਾਰਨ ਪਿੰਡਾਂ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਇਸ ਦੌਰਾਨ ਪੁਲਿਸ ਨੂੰ ਪਾਦਰੀ ਕਤਲ ਕਾਂਡ ਵਿੱਚ ਸਿੱਧੇ ਤੌਰ ’ਤੇ ਕੋਈ ਸਫਲਤਾ ਨਾ ਮਿਲੀ।